ਪੇਸ਼ਾਵਰ ਵਿੱਚ ਸਿੱਖ ਦੁਕਾਨਦਾਰਾਂ ਦਾ ਗੋਲੀਆਂ ਮਾਰ ਕੇ ਕਤਲ

05/15/2022 3:08:16 PM

ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਨਾਲ ਸੰਬੰਧਿਤ ਦੋ ਦੁਕਾਨਦਾਰਾਂ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਬੀਬੀਸੀ ਪੱਤਰਕਾਰ ਅਲੀ ਕਾਜ਼ਮੀ ਮੁਤਾਬਕ ਸਰਬਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਸਰਬੰਦ ਇਲਾਕੇ ਵਿੱਚ ਗੋਲੀਆਂ ਮਾਰੀਆਂ।

ਦੋਵਾਂ ਜਣਿਆਂ ਦੀਆਂ ਪੇਸ਼ਾਵਰ ਦੇ ਸਰਬੰਦ ਇਲਾਕੇ ਦੇ ਬੱਤਾ ਤਿੱਲੀ ਬਜ਼ਾਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਸਨ।

ਪੁਲਿਸ ਨੇ ਐਫ਼ਆਈਆਰ ਦਰਜ ਕਰਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਇੱਕ ਟਵੀਟ ਰਾਹੀਂ ਘਟਨਾ ਦੀ ਨਿੰਦਾ ਕੀਤੀ ਹੈ।

https://twitter.com/mediacellppp/status/1525743233049018369?

ਭਾਰਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਰਾਹੀਂ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਲਿਖਿਆ, ''''ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੁਰੱਖਿਆ ਮੁਹਈਆ ਕਰਵਾਏ ਬਿਨਾਂ ਸਿਰਫ਼ ਹਮੇਸ਼ਾ ਜ਼ਬਾਨੀ ਹਮਦਰਦੀ ਨਿਭਾਉਂਦੀ ਹੈ।'''' ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਘਟਨਾ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਵੀ ਕੀਤੀ।

https://twitter.com/search?q=peshawar&src=typed_query

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਘਟਨਾ ਬਾਰੇ ਟਵੀਟ ਕੀਤਾ ਹੈ।

ਉਨ੍ਹਾਂ ਘਟਨਾ ਦੀ ਨਿੰਦਾ ਕਰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸਜੈ ਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿੱਚ ''''ਸੋਗਜ਼ਦਾ ਪਰਿਵਾਰਾਂ ਨੂੰ ਇਨਸਾਫ਼ ਯਕੀਨੀ ਬਣਾਉਣ ਅਤੇ ਸਿੱਖਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕੋਲ ਚੁੱਕਣ।''''

https://twitter.com/officeofssbadal/status/1525750150408581120

ਇਹ ਵੀ ਪੜ੍ਹੋ:

  • 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
  • ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
  • ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ

https://www.youtube.com/watch?v=kcW2eO_p0e0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''07cbbabc-669c-49e4-9452-c1ed08db4914'',''assetType'': ''STY'',''pageCounter'': ''punjabi.international.story.61456047.page'',''title'': ''ਪੇਸ਼ਾਵਰ ਵਿੱਚ ਸਿੱਖ ਦੁਕਾਨਦਾਰਾਂ ਦਾ ਗੋਲੀਆਂ ਮਾਰ ਕੇ ਕਤਲ'',''published'': ''2022-05-15T09:34:31Z'',''updated'': ''2022-05-15T09:34:31Z''});s_bbcws(''track'',''pageView'');