ਨਵਜੋਤ ਸਿੰਘ ਸਿੱਧੂ ਦੇ ਰੋਡਰੇਜ ਮਾਮਲੇ ''''ਚ ਸੁਪਰੀਮ ਕੋਰਟ ਸੁਣਾ ਸਕਦਾ ਹੈ ਫ਼ੈਸਲਾ, 30 ਸਾਲ ਪੁਰਾਣਾ ਇਹ ਮਾਮਲਾ ਹੈ ਕੀ

05/19/2022 10:23:22 AM

ਨਵਜੋਤ ਸਿੰਘ ਸਿੱਧੂ
Getty Images
2006 ਵਿੱਚ ਹਾਈਕੋਰਟ ਨੇ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਦੋਸ਼ੀ ਕਰਾਰ ਦਿੰਦਿਆਂ ਇਸ ਮਾਮਲੇ ਵਿੱਚ ਤਿੰਨ-ਤਿੰਨ ਸਾਲਾਂ ਦੀ ਸਜਾ ਸੁਣਾਈ ਸੀ।

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਰੋਡਰੇਜ ਮਾਮਲੇ ''ਚ ਅੱਜ ਸੁਪਰੀਮ ਕੋਰਟ ਪੁਨਰਵਿਚਾਰ ਅਰਜ਼ੀ ''ਤੇ ਆਪਣਾ ਫੈਸਲਾ ਸੁਣਾਵੇਗਾ।

ਇਹ ਮਾਮਲਾ ਲਗਭਗ 3 ਦਹਾਕੇ ਪੁਰਾਣਾ ਹੈ।

ਪੀੜਤ ਪਰਿਵਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਾਲ 2018 ਦੇ ਫੈਸਲੇ ਖ਼ਿਲਾਫ਼ ਪੁਨਰਵਿਚਾਰ ਅਰਜ਼ੀ ਦਾਇਰ ਕੀਤੀ ਸੀ।

ਸਾਲ 2018 ਦੇ ਆਪਣੇ ਫੈਸਲੇ ''ਚ ਸੁਪਰੀਮ ਕੋਰਟ ਨੇ ਸਿੱਧੂ ''ਤੇ ਲੱਗੇ ਗੈਰ-ਇਰਾਦਤਨ ਕਤਲ ਦੇ ਇਲਜ਼ਾਮ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਤਿੰਨ ਸਾਲ ਦੀ ਸਜ਼ਾ ਨੂੰ ਬਦਲਦੇ ਹੋਏ ਉਨ੍ਹਾਂ ਉੱਪਰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਸੀ।

ਕੀ ਹੈ ਪੂਰਾ ਮਾਮਲਾ?

ਨਵਜੋਤ ਸਿੱਧੂ ''ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 ''ਚ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

ਟਰਾਇਲ ਕੋਰਟ ਨੇ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ:

ਸਰਕਾਰੀ ਵਕੀਲ ਦਾ ਦਾਅਵਾ ਸੀ ਕਿ ਸਿੱਧੂ ਅਤੇ ਉਸ ਦਾ ਦੋਸਤ ਰੁਪਿੰਦਰ ਸਿੰਘ ਸੰਧੂ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਜਿਪਸੀ ਵਿੱਚ ਜਾ ਰਹੇ ਸਨ ਦੂਜੇ ਪਾਸੇ ਗੁਰਨਾਮ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਮਾਰੂਤੀ ਕਾਰ ਵਿੱਚ ਸਵਾਰ ਸਨ।

ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਦੀ ਗੁਰਨਾਮ ਸਿੰਘ ਨਾਲ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਵੀ ਹੋ ਗਈ।

ਇਸ ਦੌਰਾਨ ਗੁਰਨਾਮ ਸਿੰਘ ਡਿੱਗ ਗਏ ਅਤੇ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਅਨੁਸਾਰ ਘਟਨਾ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉੱਤੇ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।

ਨਵਜੋਤ ਸਿੰਘ ਸਿੱਧੂ
Getty Images
ਸਾਲ 2018 ਦੇ ਆਪਣੇ ਫੈਸਲੇ ''ਚ ਸੁਪਰੀਮ ਕੋਰਟ ਨੇ ਸਿੱਧੂ ''ਤੇ ਲੱਗੇ ਗੈਰ-ਇਰਾਦਤਨ ਕਤਲ ਦੇ ਇਲਜ਼ਾਮ ਨੂੰ ਖਾਰਿਜ ਕਰ ਦਿੱਤਾ ਸੀ

ਸਿੱਧੂ ''ਤੇ ਹਾਈ ਕੋਰਟ ਦਾ ਫੈਸਲਾ ਕੀ ਸੀ

ਮਾਮਲਾ 2006 ਵਿੱਚ ਹਾਈਕੋਰਟ ਵਿੱਚ ਪਹੁੰਚਿਆ, ਜਿੱਥੇ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋਵਾਂ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਸੀ।

ਇਸ ਤੋਂ ਇਲਾਵਾ, ਅਦਾਲਤ ਨੇ ਦੋਵਾਂ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਹਾਈ ਕੋਰਟ ਦੇ ਫ਼ੈਸਲੇ ਨੂੰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਿਸ ਵਿਚ ਦਾਅਵਾ ਕੀਤਾ ਕਿ ਗੁਰਨਾਮ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਡਾਕਟਰਾਂ ਦੀ ਰਾਏ ਅਸਪੱਸ਼ਟ ਹੈ।

ਇਸ ਤੋਂ ਬਾਅਦ, ਸਿੱਧੂ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਪੀੜਤ ਧਿਰ ਵੱਲੋਂ ਪਾਈ ਰੀਵਿਊ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਸੁਪਰੀਮ ਕੋਰਟ ਨੇ ਇਸ ''ਤੇ ਸੁਣਵਾਈ ਕਰਨ ਦੀ ਅਪੀਲ ਸਵੀਕਾਰ ਕੀਤੀ ਸੀ ਅਤੇ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ:

https://www.youtube.com/watch?v=KBt-vyrJS4c

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a718f2f7-c5fa-4f86-ba16-c5458440ca47'',''assetType'': ''STY'',''pageCounter'': ''punjabi.india.story.61503737.page'',''title'': ''ਨਵਜੋਤ ਸਿੰਘ ਸਿੱਧੂ ਦੇ ਰੋਡਰੇਜ ਮਾਮਲੇ \''ਚ ਸੁਪਰੀਮ ਕੋਰਟ ਸੁਣਾ ਸਕਦਾ ਹੈ ਫ਼ੈਸਲਾ, 30 ਸਾਲ ਪੁਰਾਣਾ ਇਹ ਮਾਮਲਾ ਹੈ ਕੀ'',''published'': ''2022-05-19T04:51:56Z'',''updated'': ''2022-05-19T04:51:56Z''});s_bbcws(''track'',''pageView'');

Related News