ਅਕਾਲ ਤਖ਼ਤ ਜਥੇਦਾਰ ਦੀ ਅਸਲਾ ਰੱਖਣ ਦੀ ਅਪੀਲ ਪਰ ਅਸਲੇ ਦਾ ਲਾਇਸੈਂਸ ਮਿਲਦਾ ਕਿਵੇਂ ਹੈ

Tuesday, May 24, 2022 - 07:38 AM (IST)

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ।

ਇੱਕ ਵਿਆਕਤੀ ਨੂੰ ਹਥਿਆਰਾਂ ਦਾ ਲਾਇਸੈਂਸੀ ਲੈਣ ਲਈ ਕਈ ਸਰਤਾਂ ਪੂਰੀਆਂ ਕਰਨੀਆਂ ਪੈਂਦੀਆਂ ਹਨ, ਜਿਸ ਤੋਂ ਬਾਅਦ ਹੀ ਉਹ ਕਾਨੂੰਨੀ ਰੂਪ ਵਿੱਚ ਹਥਿਆਰ ਰੱਖ ਸਕਦਾ ਹੈ।

ਇਸ ਰਿਪੋਰਟ ਰਾਹੀ ਉਹ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਭਾਰਤ ਵਿਚ ਅਸਲੇ ਦਾ ਲਾਇਸੈਂਸ ਲੈਣਾ ਹੋਵੇ ਤਾਂ ਕਿਸ ਤਰ੍ਹਾਂ ਦੀ ਪ੍ਰਕਿਰਿਆ ਦਾ ਪਾਲਣ ਕਰਨਾ ਪੈਂਦਾ ਹੈ।

ਅਸਲੇ ਦਾ ਲਾਇਸੈਂਸ ਲੈਣ ਲਈ ਕਿੱਥੇ ਪਹੁੰਚ ਕਰਨੀ ਪੈਂਦੀ ਹੈ ਅਤੇ ਕੀ ਦਸਤਾਵੇਜ਼ ਲੋੜੀਂਦੇ ਦੇਣੇ ਪੈਂਦੇ ਹਨ।

ਕਿਥੋਂ ਬਣਦਾ ਹੈ ਅਸਲਾ ਲਾਇਸੈਂਸ ?

ਅਸਲਾ ਲਾਇਸੈਂਸ ਬਣਾਉਣ ਲਈ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ/ ਜ਼ਿਲ੍ਹਾ ਮੈਜਿਸਟ੍ਰੈਟ ਤੋਂ ਲਾਇਸੈਂਸ ਦਾ ਫਾਰਮ ਲੈਣ ਲਈ ਅਰਜੀ ਦੇ ਕੇ ਮਨਜ਼ੂਰੀ ਲੈਣੀ ਪੈਂਦੀ ਹੈ।

ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ ਇੱਕ ਬਿਨੈਕਾਰ ਸੁਵਿਧਾ ਕੇਂਦਰ ਵਿੱਚੋਂ ਫਾਰਮ ਲੈ ਸਕਦਾ ਹੈ।

ਅਸਲਾ ਲਾਇਸੈਂਸ ਲਈ ਲੋੜੀਂਦੇ ਦਸਤਾਵੇਜ਼ ਲਗਾਉਂਣ ਤੋਂ ਬਾਅਦ ਦਰਖਾਸਤਕਰਤਾ ਨੂੰ ਫ਼ੀਸ ਸਮੇਤ ਸੁਵਿਧਾ ਕੇਂਦਰ ਵਿੱਚ ਫਾਇਲ ਜਮਾਂ ਕਰਵਾਉਣੀ ਪੈਂਦੀ ਹੈ।

ਫਾਇਲ ਨਾਲ ਲੱਗਣ ਵਾਲੇ ਦਸਤਾਵੇਜ਼

ਸਭ ਤੋਂ ਪਹਿਲਾਂ ਬਿਨੈਕਾਰ ਨੂੰ ਹਥਿਆਰ ਲੈਣ ਲਈ ਕਾਰਨ ਦੱਸਣਾ ਪੈਂਦਾ ਹੈ।

ਇਸ ਤੋਂ ਬਾਅਦ ਫਾਇਲ ਨਾਲ ਅਧਾਰ ਕਾਰਡ, ਪੈਨ ਕਾਰਡ, ਜਨਮ ਦਾ ਸਬੂਤ, ਰਹਾਇਸ਼ ਦਾ ਪ੍ਰਮਾਣ-ਪੱਤਰ, ਫੋਟੋਆਂ, ਬੈਂਕ ਦੀ ਕਾਪੀ, ਆਮਦਨ ਦਾ ਸਬੂਤ, ਹਥਿਆਰ ਦੀ ਦੂਰਵਰਤੋਂ ਨਾ ਕਰਨ ਸਬੰਧੀ ਹਲਫੀਆ ਬਿਆਨ, ਘਰ ਦੀ ਰਜ਼ਿਸਟਰੀ ਅਤੇ ਜ਼ਮੀਨ ਦੀ ਫਰਦ ਆਦਿ ਲਗਾਉਣੇ ਪੈਂਦੇ ਹਨ।

ਡੋਪ ਟੈਸਟ ਅਤੇ 10 ਪੌਦੇ ਲਗਾਉਣਾ ਜਰੂਰੀ

ਡੋਪ ਟੈਸਟ ਵਿੱਚ ਕਰੀਬ 10 ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਜਾਂਚ ਕੀਤੀ ਜਾਂਦੀ ਹੈ
Getty Images
ਡੋਪ ਟੈਸਟ ਵਿੱਚ ਕਰੀਬ 10 ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਜਾਂਚ ਕੀਤੀ ਜਾਂਦੀ ਹੈ

ਪੰਜਾਬ ਵਿੱਚ ਹਥਿਆਰ ਦਾ ਲਾਇਸੈਂਸ ਲੈਣ ਲਈ ਬਿਨੈਕਾਰ ਨੂੰ ਡੋਪ ਟੈਸਟ ਪਾਸ ਕਰਵਾਉਣਾ ਪੈਂਦਾ ਹੈ।

ਇਸ ਟੈਸਟ ਵਿੱਚ ਕਰੀਬ 10 ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਜਾਂਚ ਕੀਤੀ ਜਾਂਦੀ ਹੈ ਜਿੰਨ੍ਹਾਂ ਵਿੱਚ ਮੋਰਫਿਨ, ਕੋਡੀਨ, ਡੀ ਪ੍ਰੋਪੌਕਸੀਫੀਨ, ਕੋਕੀਨ, ਬਿਊਪਰੋਨੋਰਫਾਈਨ ਅਤੇ ਟ੍ਰਾਮਾਡੋਲ ਆਦਿ ਸ਼ਾਮਿਲ ਹਨ।

ਡੋਪ ਟੈਸਟ ਸਰਕਾਰੀ ਹਸਪਤਾਲ ਵਿੱਚ ਕੀਤਾ ਜਾਂਦਾ ਹੈ, ਜਿਸ ਦੀ ਫੀਸ ਕਰੀਬ1500 ਰੁਪਏ ਹੁੰਦੀ ਹੈ।

ਇਸ ਦੇ ਨਾਲ ਹੀ ਪੰਜਾਬ ਦੀ ਕਈ ਜ਼ਿਲ੍ਹਿਆਂ ਵਿੱਚ ਬਿਨੈਕਾਰ ਨੂੰ 10 ਪੌਦੇ ਵੀ ਲਗਾਉਣੇ ਪੈਂਦੇ ਹਨ, ਜਿਨ੍ਹਾਂ ਦੀਆਂ ਫੋਟੋਆਂ ਫਾਇਲ ਦੇ ਨਾਲ ਲਗਾਈਆਂ ਜਾਂਦੀਆਂ ਹਨ।

ਪੁਲਿਸ ਜਾਂਚ ਤੋਂ ਬਾਅਦ ਲਾਇਸੈਂਸ

ਸੁਵਿਧਾ ਕੇਂਦਰ ਵਿੱਚ ਫਾਇਲ ਜਮਾਂ ਕਰਵਾਉਣ ਤੋਂ ਕੁਝ ਦਿਨ ਬਾਅਦ ਇਸ ਸਬੰਧੀ ਪੁਲਿਸ ਦੀ ਰਿਪੋਰਟ ਮੰਗੀ ਜਾਂਦੀ ਹੈ।

ਜਿਲ੍ਹੇ ਦੇ ਐੱਸ.ਐੱਸ.ਪੀ. ਵੱਲੋਂ ਇਸ ਸਬੰਧੀ ਇਲਾਕੇ ਦੇ ਐੱਸ.ਐੱਚ.ਓ. ਤੋਂ ਰਿਪੋਰਟ ਲਈ ਜਾਂਦੀ ਹੈ।

ਐੱਸ.ਐੱਚ.ਓ. ਵਿਆਕਤੀ ਦੇ ਘਰ ਤੱਕ ਜਾ ਕੇ ਜਾਂਚ ਕਰਦੇ ਹਨ ਜਿਸ ਵਿੱਚ ਬਿਨੈਕਾਰ ਦੇ ਚਰਿੱਤਰ ਨੂੰ ਪਰਖਿਆ ਜਾਂਦਾ ਹੈ।

ਪੁਲਿਸ ਦੀ ਰਿਪੋਰਟ ਤੋਂ ਬਾਅਦ ਜਿਲ੍ਹਾ ਮੈਜਿਸਟ੍ਰੈਟ ਲਾਇਸੈਂਸ ਜਾਰੀ ਕਰਦਾ ਹੈ।

ਇੱਕ ਲਾਇਸੈਂਸ ਉਪਰ ਕਿੰਨ੍ਹੇ ਹਥਿਆਰ ਲਏ ਜਾ ਸਕਦੇ ਹਨ?

ਪਟਿਆਲਾ ਡਵੀਜਨ ਦੇ ਕਮਿਸ਼ਨ ਚੰਦਰ ਗੈਂਡ ਦਾ ਕਹਿਣਾ ਹੈ ਕਿ ਇਕ ਲਾਇਸੈਂਸ ਉਪਰ 2 ਹਥਿਆਰ ਹੀ ਚੜਾਏ ਜਾ ਸਕਦੇ ਹਨ।

ਉਹਨਾਂ ਕਿਹਾ, " ਵੱਡੀਆਂ ਸਰਤਾਂ ਵਿੱਚ ਬਿਨੈਕਾਰ ਨੂੰ ਡੋਪ ਟੈਸਟ ਪਾਸ ਕਰਨਾ ਪੈਂਦਾ ਹੈ ਅਤੇ 10 ਪੌਦੇ ਲਗਾਉਣੇ ਪੈਂਦੇ ਹਨ।

ਇਹਨਾਂ ਪੌਦਿਆਂ ਦੀ ਸਾਭ-ਸੰਭਾਲ ਕਰਨੀ ਵੀ ਜਰੂਰੀ ਹੁੰਦੀ ਹੈ। ਇਸ ਦੇ ਨਾਲ ਹੀ ਜੇਕਰ ਵਿਅਕਤੀ ਉਪਰ ਕੋਈ ਪੁਲਿਸ ਕੇਸ ਨਹੀਂ ਹੈ ਤਾਂ ਲਾਇਸੈਂਸ ਇੱਕ ਤੋਂ ਦੋ ਮਹੀਨਿਆਂ ਵਿੱਚ ਬਣ ਜਾਂਦਾ ਹੈ।"

ਜਥੇਦਾਰ ਨੇ ਕੀ ਕਿਹਾ ਸੀ

ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਿੰਘ ਜੀ ਦੇ ਗੁਰਤਾ-ਗੱਦੀ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਸੀ ਕਿ ਸਿੱਖ ਨੌਜਵਾਨ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤਰੀਕੇ ਨਾਲ ਲੈਣ ਦਾ ਯਤਨ ਕਰਨ।

ਉਨ੍ਹਾਂ ਨੇ ਕਿਹਾ ਕਿ ਜੋ ਹਾਲਾਤ ਬਣ ਰਹੇ ਹਨ ਉਸ ਨੂੰ ਵੇਖਦਿਆਂ ਸਿੱਖ ਲਾਈਸੈਂਸੀ ਹਥਿਆਰ ਰੱਖਣ।

ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਸਿੱਖ ਨੌਜਵਾਨਾਂ ਨੂੰ ਗੁਰਬਾਣੀ, ਗੱਤਕਾ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ।

''''ਅੱਜ ਜ਼ਰੂਰਤ ਹੈ ਸਾਡੇ ਸਿੱਖ ਨੌਜਵਾਨਾਂ ਮੁੰਡੇ ਕੁੜੀਆਂ ਨੂੰ ਕਿ ਗੁਰੂ ਹਰਗੋਬਿੰਦ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਸਤਰਧਾਰੀ ਹੋਣ ਦੀ।''''

ਭਗਵੰਤ ਮਾਨ ਦਾ ਪ੍ਰਤੀਕਰਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਅਕਾਲ ਤਖ਼ਤ ਦੇ ਇਸ ਬਿਆਨ ਉੱਤੇ ਟਵੀਟ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰਬੱਤ ਦਾ ਭਲਾ ਮੰਗਣ ਵਾਲੇ ਗੁਰਬਾਣੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਬਾਰੇ ਆਖਣਾ ਚਾਹੀਦਾ ਹੈ ਨਾ ਕਿ ਹਥਿਆਰਾਂ ਬਾਰੇ।

https://twitter.com/BhagwantMann/status/1528725657462910976?s=20&t=cNKmXIqnYH2oEjYVG9ohyA

ਭਗਵੰਤ ਮਾਨ ਨੇ ਲਿਖਿਆ ਹੈ,"ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ।ਜਥੇਦਾਰ ਸਾਹਿਬ, ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।''''

ਰਾਜਾ ਵੜਿੰਗ ਨੇ ਕੀ ਕਿਹਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਦੱਸਣ ਦੀ ਅਪੀਲ ਕੀਤੀ ਹੈ ਕਿ ਕਿਉਂ ਸਿੱਖਾਂ ਨੂੰ ਲਾਈਸੈਂਸੀ ਆਧੁਨਿਕ ਹਥਿਆਰ ਰੱਖਣੇ ਚਾਹੀਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ
Getty Images

ਜਥੇਦਾਰ ਸਾਹਿਬ ਵੱਲੋਂ ਇੱਕ ਭਾਈਚਾਰੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿੱਚ ਹਰ ਕਿਸੇ ਨੂੰ ਜਾਨਣ ਦੀ ਲੋੜ ਹੈ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਈਚਾਰੇ ਨੂੰ ਕੋਈ ਵਿਸ਼ੇਸ਼ ਖ਼ਤਰਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਧੁਨਿਕ ਲਾਈਸੈਂਸੀ ਹਥਿਆਰ ਰੱਖਣ ਦੀ ਲੋੜ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਸਿੱਖ ਭਾਈਚਾਰੇ ਵਿੱਚ ਇੱਕ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ।

https://twitter.com/RajaBrar_INC/status/1528667699039313921?s=20&t=cNKmXIqnYH2oEjYVG9ohyA

ਉਹ ਜੋ ਕੁਝ ਵੀ ਕਹਿੰਦੇ ਹਨ ਹਮੇਸ਼ਾ ਉਸ ਨੂੰ ਸਿੱਖ ਭਾਈਚਾਰਾ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਸਬੰਧੀ ਦਿੱਤੇ ਸੱਦੇ ਪਿੱਛੇ ਕੀ ਕਾਰਨ ਹੈ।

ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਲੋਕ ਆਮ ਤੌਰ ''ਤੇ ਲਾਈਸੈਂਸੀ ਹਥਿਆਰ ਰੱਖਦੇ ਹਨ। ਹਾਲਾਂਕਿ ਕਿਸੇ ਵੱਲੋਂ ਹਥਿਆਰ ਦਾ ਲਾਈਸੈਂਸ ਲੈਣ ''ਤੇ ਕੋਈ ਰੋਕ ਨਹੀਂ ਹੈ।

ਉੱਧਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਜਥੇਦਾਰ ਅਕਾਲ ਤਖ਼ਤ ਜੇਕਰ ਸਿੱਖ ਮਰਿਆਦਾ ਇਸ ਬਾਰੇ ਕੋਈ ਅਪੀਲ ਕਰਦੇ ਹਨ ਤਾਂ ਇਸ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੀਦਾ।

ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਦੇ ਇਸ ਬਿਆਨ ਨੂੰ ਲੋਕ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ:

https://www.youtube.com/watch?v=_Ck3fuV4h3A

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''0b065063-41f3-44e0-af34-90a2d9fdc3a8'',''assetType'': ''STY'',''pageCounter'': ''punjabi.india.story.61553652.page'',''title'': ''ਅਕਾਲ ਤਖ਼ਤ ਜਥੇਦਾਰ ਦੀ ਅਸਲਾ ਰੱਖਣ ਦੀ ਅਪੀਲ ਪਰ ਅਸਲੇ ਦਾ ਲਾਇਸੈਂਸ ਮਿਲਦਾ ਕਿਵੇਂ ਹੈ'',''published'': ''2022-05-24T02:06:03Z'',''updated'': ''2022-05-24T02:06:03Z''});s_bbcws(''track'',''pageView'');

Related News