ਭਾਰਤੀ ਫੌਜ ਵਿੱਚ ਭਰਤੀ ਲਈ ਐਲਾਨੀ ਗਈ ‘ਅਗਨੀਪੱਥ’ ਸਕੀਮ ਕੀ ਹੈ, ਕੌਣ ਕਰ ਸਕਦਾ ਹੈ ਅਪਲਾਈ

Tuesday, Jun 14, 2022 - 01:16 PM (IST)

ਭਾਰਤੀ ਫੌਜ ਵਿੱਚ ਭਰਤੀ ਲਈ ਐਲਾਨੀ ਗਈ ‘ਅਗਨੀਪੱਥ’ ਸਕੀਮ ਕੀ ਹੈ, ਕੌਣ ਕਰ ਸਕਦਾ ਹੈ ਅਪਲਾਈ
ਭਾਰਤੀ ਫ਼ੌਜ ਵਿੱਚ ਨੌਜਵਾਨਾਂ ਦੀ ਭਰਤੀ ਲਈ ''''ਅਗਨੀਪੱਥ'''' ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।
Getty Images

ਭਾਰਤ ਸਰਕਾਰ ਵੱਲੋਂ ਚਾਰ ਸਾਲ ਲਈ ਭਾਰਤੀ ਫ਼ੌਜ ਵਿੱਚ ਨੌਜਵਾਨਾਂ ਦੀ ਭਰਤੀ ਲਈ ''''ਅਗਨੀਪੱਥ'''' ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਕੀਮ ਦੀ ਸ਼ੁਰੂਆਤ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਹੈ।

ਭਾਰਤ ਸਰਕਾਰ ਇਸ ਨਵੀਂ ਯੋਜਨਾ ਤਹਿਤ ਨੌਜਵਾਨ ਚਾਰ ਸਾਲ ਲਈ ਭਾਰਤੀ ਫ਼ੌਜ ਵਿੱਚ ਭਰਤੀ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ''''ਅਗਨੀਵੀਰ'''' ਆਖਿਆ ਜਾਵੇਗਾ।

ਇਨ੍ਹਾਂ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਚਾਰ ਸਾਲ ਬਾਅਦ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਡਿਪਲੋਮਾ ਵੀ ਦਿੱਤਾ ਜਾਵੇਗਾ।

ਇਨ੍ਹਾਂ ਚੁਣੇ ਹੋਏ ਨੌਜਵਾਨਾਂ ਵਿੱਚੋਂ 25 ਫ਼ੀਸਦੀ ਤੱਕ ਦੀ ਅੱਗੇ ਸੈਨਾ ਵਿੱਚ ਭਰਤੀ ਵੀ ਹੋ ਸਕੇਗੀ। ਇਨ੍ਹਾਂ ਨੌਜਵਾਨਾਂ ਦੀ ਉਮਰ 17.5 ਸਾਲ ਤੋਂ 21 ਸਾਲ ਤੱਕ ਹੋਵੇਗੀ।

ਇਸ ਲਈ 12 ਜਮਾਤ ਪਾਸ ਹੋਣੀ ਜ਼ਰੂਰੀ ਹੈ ਪਰ ਜੇਕਰ ਕੋਈ ਨੌਜਵਾਨ 10 ਜਮਾਤਾਂ ਹੈ ਤਾਂ ਉਸ ਨੂੰ ਬਾਰ੍ਹਵੀਂ ਜਮਾਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ।

ਇਸ ਦੌਰਾਨ ਅਗਨੀਵੀਰ ਨੌਜਵਾਨਾਂ ਨੂੰ ਸਰਕਾਰ ਵੱਲੋਂ ਤਨਖਾਹ ਮਿਲੇਗੀ ਜਿਸ ਦੀ ਸ਼ੁਰੂਆਤ 30 ਹਜ਼ਾਰ ਤੋਂ ਹੋਵੇਗੀ।

ਇਸ ਦੌਰਾਨ ਜੇਕਰ ਕਿਸੇ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਜਾਂ ਅਪਾਹਿਜ ਹੋ ਜਾਂਦਾ ਹੈ ਤਾਂ ਉਸ ਲਈ ਵੀ ਸਰਕਾਰ ਵੱਲੋਂ ਸਾਰੀ ਬੀਮਾ ਸਕੀਮਾਂ ਤਹਿਤ ਕਵਰ ਕੀਤੇ ਜਾਣਗੇ।

ਇਹ ਵੀ ਪੜ੍ਹੋ:

https://www.youtube.com/watch?v=JuKbpZTddws

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)



Related News