ਅਗਨੀਪੱਥ ਖ਼ਿਲਾਫ ਹਰਿਆਣਾ, ਯੂਪੀ ਤੇ ਬਿਹਾਰ ਸਣੇ ਕਈ ਥਾਵਾਂ ''''ਤੇ ਹਿੰਸਕ ਹੋਇਆ ਵਿਰੋਧ ਪ੍ਰਦਰਸ਼ਨ, ਕਈ ਰੇਲ ਗੱਡੀਆਂ ਫੂਕੀਆਂ
Friday, Jun 17, 2022 - 12:01 PM (IST)


ਦੇਸ਼ ਦੇ ਵੱਖ-ਵੱਖ ਹਿੱਸਿਆਂ ''''ਚ ਕੇਂਦਰ ਸਰਕਾਰ ਦੀ ਨਵੀਂ ''''ਅਗਨੀਪੱਥ'''' ਸਕੀਮ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਖਾਸ ਕਰਕੇ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਇਹ ਪ੍ਰਦਰਸ਼ਨ ਹਿੰਸਕ ਰੂਪ ਲੈ ਚੁੱਕੇ ਹਨ।
ਇਨ੍ਹਾਂ ਦੋਵੇਂ ਸੂਬਿਆਂ ''''ਚ ਪਿਛਲੇ ਤਿੰਨ ਦਿਨਾਂ ਤੋਂ ਪ੍ਰਦਰਸ਼ਨ ਜਾਰੀ ਹਨ ਅਤੇ ਇਸ ਦੌਰਾਨ ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਉੱਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ''''ਚ ਕੁਝ ਲੋਕ ਇਕੱਠੇ ਹੋ ਕੇ ਰੇਲਵੇ ਸਟੇਸ਼ਨ ਅੰਦਰ ਆ ਵੜੇ ਅਤੇ ਇੱਕ ਟਰੇਨ ਵਿੱਚ ਤੋੜਭੰਨ ਕੀਤੀ। ਨਾਲ ਹੀ ਰੇਲਵੇ ਸਟੇਸ਼ਨ ਦੀ ਹੋਰ ਸੰਪੱਤੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਬੀਬੀਸੀ ਪੱਤਰਕਾਰ ਅਨੰਤ ਝਨਾਣੇ ਨੇ ਦੱਸਿਆ ਕਿ ਇਸ ਸ਼ਹਿਰ ''''ਚ ਪ੍ਰਦਰਸ਼ਨ ਨੇ ਉੱਗਰ ਰੂਪ ਲੈ ਲਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਰੇਲਗੱਡੀਆਂ
ਸ਼ੁੱਕਰਵਾਰ ਸਵੇਰੇ ਕਈ ਸਾਰੇ ਵਿਦਿਆਰਥੀ ਬਲਿਆ ਸਟੇਸ਼ਨ ਪਹੁੰਚੇ ਅਤੇ ਰੇਲ ਗੱਡੀਆਂ ''''ਚ ਤੋੜਭੰਨ ਕਰਨ ਲੱਗੇ। ਉਨ੍ਹਾਂ ਨੇ ਸਟੇਸ਼ਨ ''''ਤੇ ਖੜ੍ਹੀ ਰੇਲਗੱਡੀ ਬਲਿਆ-ਸਿਆਲਦਹ ਐਕਸਪ੍ਰੈਸ ਅਤੇ ਬਲਿਆ-ਲੋਕਮਾਨਿਆ ਟਰਮਿਨਸ ਐਕਸਪ੍ਰੈਸ ''''ਚ ਤੋੜਭੰਨ ਕੀਤੀ।
ਤਾਜ਼ਾ ਜਾਣਕਾਰੀ ਮੁਤਾਬਕ, ਸਟੇਸ਼ਨ ਤੋਂ ਇਹ ਭੀੜ ਸ਼ਹਿਰ ਵਿੱਚ ਜਾ ਪਹੁੰਚੀ ਹੈ ਅਤੇ ਕੁਝ ਥਾਵਾਂ ''''ਤੇ ਪੱਥਰਬਾਜ਼ੀ ਦੀਆਂ ਵੀ ਰਿਪੋਰਟਾਂ ਹਨ।
ਪੁਲਿਸ ਸਥਿਤੀ ਨੂੰ ਕਾਬੂ ਕਰਨ ਲਈ ਲਾਠੀਚਾਰਜ ਅਤੇ ਬਲ ਦੀ ਵਰਤੋਂ ਕਰ ਰਹੀ ਹੈ।
https://twitter.com/ANINewsUP/status/1537636923946471425
ਬਲਿਆ ਜ਼ਿਲ੍ਹਾ ਮੈਜਿਸਟ੍ਰੇਟ ਸੌਮਿਆ ਅੱਗਰਵਾਲ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਤੋਂ ਫੋਰਸ ਤੈਨਾਤ ਹੈ, ਉਤਪਾਤ ਮਚਾਉਣ ਵਾਲਿਆਂ ਨੂੰ ਨੁਕਸਾਨ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ, ਪੱਥਰਬਾਜ਼ੀ ਦੀ ਕੋਸ਼ਿਸ਼ ਕੀਤੀ ਗਈ ਸੀ। ਮੁੰਡਿਆਂ ''''ਤੇ ਕਾਰਵਾਈ ਕੀਤੀ ਜਾ ਰਹੀ ਹੈ। ਅਜੇ ਵੀਡੀਓਗ੍ਰਾਫੀ ਦੇਖੀ ਜਾ ਰਹੀ ਹੈ।
ਸੋਸ਼ਲ ਮੀਡੀਆ ''''ਤੇ ਵੀ ਕਈ ਅਜਿਹੇ ਫੁਟੇਜ ਹਨ ਜਿਨ੍ਹਾਂ ਵਿੱਚ ਪ੍ਰਦਰਸ਼ਨ ਕਰ ਰਹੇ ਕੁਝ ਲੋਕ ਪੁਲਿਸ ਵਾਲਿਆਂ ਨਾਲ ਬਹਿਸ ਕਰ ਰਹੇ ਹਨ। ਕੁਝ ਦੇ ਹੱਥਾਂ ''''ਚ ਡਾਂਗਾਂ ਵੀ ਨਜ਼ਰ ਆ ਰਹੀਆਂ ਹਨ।
ਅਜੇ ਤੱਕ ਸਾਹਮਣੇ ਆਈ ਜਾਣਕਾਰੀ ਅਨੁਸਾਰ, ਬਿਹਾਰ ਦੇ ਮੋਹਿਉਦੀਨ ਨਗਰ ''''ਚ ਜੰਮੂ ਤਵੀ ਐਕਸਪ੍ਰੈਸ ਨੂੰ ਫੂਕ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਬਿਹਾਰ ਦੇ ਹੀ ਲਖੀਸਰਾਏ ਜੰਕਸ਼ਨ ''''ਤੇ ਵੀ ਇੱਕ ਰੇਲ ਗੱਡੀ ਨੂੰ ਅੱਗ ਲਗਾਈ ਗਈ ਹੈ।
https://twitter.com/ANI/status/1537640685196697601
ਇੱਕ ਪੁਲਿਸ ਵਾਲੇ ਨੇ ਦੱਸਿਆ, ''''''''ਉਨ੍ਹਾਂ ਨੇ ਮੈਨੂੰ ਵੀਡੀਓ ਬਣਾਉਣ ਤੋਂ ਰੋਕਿਆ ਅਤੇ ਮੇਰੇ ਫ਼ੋਨ ਖੋਹ ਲਿਆ। 4-5 ਕੰਪਾਰਟਮੈਂਟ ਵੀ ਪ੍ਰਭਾਵਿਤ ਹੋਏ ਹਨ। ਯਾਤਰੀਆਂ ਨੂੰ ਗੱਡੀ ''''ਚੋਂ ਉਤਾਰ ਦਿੱਤਾ ਅਤੇ ਉਹ ਉੱਥੋਂ ਚਲੇ ਗਏ।''''''''
ਇਸੇ ਤਰ੍ਹਾਂ, ਸਮਸਤੀਪੂਰ ਵਿੱਚ ਵੀ ਪ੍ਰਦਰਸ਼ਨਕਾਰੀਆਂ ਨੇ ਰੇਲਗੱਡੀ ਨੂੰ ਅੱਗ ਲਗਾ ਦਿੱਤੀ।

ਅਗਨੀਪੱਥ ਯੋਜਨਾ ਦੀਆਂ ਖ਼ਾਸ ਗੱਲਾਂ
- ਭਰਤੀ ਹੋਣ ਦੀ ਉਮਰ 17.5 ਸਾਲ ਤੋਂ 21 ਸਾਲ ਵਿਚਾਲੇ ਹੋਣੀ ਚਾਹੀਦੀ ਹੈ
- 10ਵੀਂ ਜਾਂ 12ਵੀਂ ਪਾਸ ਹੋਣਾ ਲਾਜ਼ਮੀ ਹੈ
- ਭਰਤੀ ਚਾਰ ਸਾਲਾਂ ਲਈ ਹੋਵੇਗੀ
- ਚਾਰ ਸਾਲ ਬਾਅਦ ਸੇਵਾਕਾਲ ਵਿੱਚ ਪ੍ਰਦਰਸ਼ਨ ਦੇ ਆਧਾਰ ''''ਤੇ ਮੁਲਾਂਕਣ ਹੋਵੇਗਾ ਅਤੇ 25 ਫੀਸਦ ਲੋਕਾਂ ਨੂੰ ਰੇਗੂਲਰ ਕੀਤਾ ਜਾਵੇਗਾ
- ਪਹਿਲੇ ਸਾਲ ਦੀ ਸੈਲਰੀ ਪ੍ਰਤੀ ਮਹੀਨਾ 30 ਹਜ਼ਾਰ ਹੋਵੇਗੀ
- ਚੌਥੇ ਸਾਲ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗਾ
- ਸਰਕਾਰੀ ਨੌਕਰੀ ਵਾਲੇ ਸਾਰੇ ਭੱਤੇ ਦਿੱਤੇ ਜਾਣਗੇ
- ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਨੂੰ ਸਰਕਾਰ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ
- ਡਿਊਟੀ ਦੌਰਾਨ ਅਪਾਹਜ ਹੋਣ ''''ਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਹਰਿਆਣਾ ਵਿੱਚ ਕੀ ਹਨ ਹਾਲਾਤ
ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਨੇ ਦੱਸਿਆ ਕਿ ਲਖੀਸਰਾਏ ਥਾਣੇ ਦੇ ਐੱਸਐੱਚਓ ਨੇ ਮੀਡੀਆ ਨੂੰ ਕਿਹਾ ਕਿ ਵਿਕਰਮਸ਼ਿਲਾ ਐਕਸਪ੍ਰੈਸ ਦੀਆਂ 7-8 ਬੋਗੀਆਂ ਨੂੰ ਅੱਗ ਲਗਾ ਦਿੱਤੀ ਅਤੇ ਕੁਝ ਹੋਰ ਰੇਲਗੱਡੀਆਂ ਨੂੰ ਵੀ ਅੱਗ ਲਗਾਈ ਹੈ।
ਅਜੇ ਦਮਕਲ ਦੀ ਮਦਦ ਨਾਲ ਅੱਗ ''''ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਜ਼ਾਰਾਂ ਦੀ ਗਿਣਤੀ ''''ਚ ਮੌਜੂਦ ਪ੍ਰਦਰਸ਼ਨਕਾਰੀਆਂ ''''ਤੇ ਕਾਬੂ ਪਾਉਣ ''''ਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।
ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਮੱਧ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਪ੍ਰਦਰਸ਼ਨ ਜਾਰੀ ਹਨ। ਹਰਿਆਣਾ ਦੇ ਪਲਵਲ ਜ਼ਿਲ੍ਹੇ ''''ਚ ਕੁੱਝ ਥਾਵਾਂ ''''ਤੇ ਪੱਥਰਬਾਜ਼ੀ ਦੀਆਂ ਖ਼ਬਰਾਂ ਹਨ।
ਕੀ ਹੈ ਅਗਨੀਪੱਥ ਸਕੀਮ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਭਾਰਤੀ ਫੌਜ ''''ਚ ''''ਅਗਨੀਪਥ'''' ਨਾਂ ਦੀ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਫ਼ੌਜ ਵਿੱਚ ਥੋੜ੍ਹੇ ਸਮੇਂ ਲਈ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਯੋਜਨਾ ਮੁਤਾਬਕ ਚਾਰ ਸਾਲਾਂ ਲਈ ਭਾਰਤੀ ਫ਼ੌਜ ਵਿੱਚ ਨੌਜਵਾਨਾਂ ਦੀ ਭਰਤੀ ਹੋਵੇਗੀ। ਨੌਕਰੀ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਨਿਧੀ ਪੈਕੇਜ ਦਿੱਤਾ ਜਾਵੇਗਾ। ਭਰਤੀ ਕੀਤੇ ਨੌਜਵਾਨਾਂ ਨੂੰ ''''ਅਗਨੀਵੀਰ'''' ਕਿਹਾ ਜਾਵੇਗਾ।
ਇਹ ਵੀ ਪੜ੍ਹੋ:
- ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦਾ ਫਾਇਦਾ ਕਿਸ ਨੂੰ ਮਿਲੇਗਾ
- ਭਾਰਤੀ ਫੌਜ ਵਿੱਚ ਭਰਤੀ ਲਈ ਐਲਾਨੀ ਗਈ ‘ਅਗਨੀਪੱਥ’ ਸਕੀਮ ਕੀ ਹੈ, ਕੌਣ ਕਰ ਸਕਦਾ ਹੈ ਅਪਲਾਈ
- ਫ਼ੌਜ ''''ਚ ਭਰਤੀ ਦੇ ਨਵੇਂ ਫਾਰਮੂਲੇ ਦੇ ਇਹ ਨਫ਼ੇ-ਨੁਕਸਾਨ ਹੋ ਸਕਦੇ ਹਨ
ਪਿਛਲੇ ਕੁਝ ਸਾਲਾਂ ਤੋਂ ਫ਼ੌਜ ਵਿੱਚ ਭਰਤੀਆਂ ਰੁਕੀਆਂ ਹੋਈਆਂ ਸਨ, ਜਿਸ ਬਾਰੇ ਸਰਕਾਰ ਤੋਂ ਸਵਾਲ ਪੁੱਛੇ ਜਾ ਰਹੇ ਸਨ।
ਇਹ ਸਵਾਲ ਪੁੱਛਣ ਵਾਲਿਆਂ ਵਿੱਚ ਬਹੁਤ ਸਾਰੇ ਨੌਜਵਾਨ ਸਨ, ਜਿਨ੍ਹਾਂ ਲਈ ਫੌਜ ਵਿੱਚ ਭਰਤੀ ਹੋਣਾ ਜ਼ਿੰਦਗੀ ਦਾ ਇੱਕ ਵੱਡਾ ਸੁਪਨਾ ਅਤੇ ਨੌਕਰੀ ਦਾ ਇੱਕ ਮਹੱਤਵਪੂਰਨ ਸਰੋਤ ਹੈ।
ਆਪਣੀ ਘੋਸ਼ਣਾ ਵਿੱਚ, ਸਰਕਾਰ ਨੇ ਦੁਰਘਟਨਾ ਜਾਂ ਮੌਤ ਦੀ ਸਥਿਤੀ ਵਿੱਚ ਅਗਨੀਵੀਰਾਂ ਨੂੰ ਪੈਕੇਜ ਦੇਣ ਦੀ ਗੱਲ ਵੀ ਕੀਤੀ।
ਰਾਜਨਾਥ ਸਿੰਘ ਨੇ ਅਗਨੀਪਥ ਯੋਜਨਾ ਨੂੰ ਫ਼ੌਜ ਲਈ ਇੱਕ ਆਧੁਨਿਕ, ਮੁਹਾਂਦਰਾ ਬਦਲ ਦੇਣ ਵਾਲਾ ਕਦਮ ਦੱਸਿਆ।
ਨਵੇਂ ਅਗਨੀਵੀਰਾਂ ਦੀ ਉਮਰ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਵੇਗੀ ਅਤੇ ਉਨ੍ਹਾਂ ਦੀ ਤਨਖਾਹ 30-40 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ। ਭਰਤੀ ਕੀਤੇ ਗਏ ਨੌਜਵਾਨਾਂ ਵਿੱਚੋਂ 25 ਫੀਸਦ ਨੂੰ ਭਾਰਤੀ ਫ਼ੌਜ ਵਿੱਚ ਅੱਗੇ ਵਧਣ ਦਾ ਮੌਕਾ ਮਿਲੇਗਾ ਜਦਕਿ ਬਾਕੀਆਂ ਨੂੰ ਨੌਕਰੀ ਛੱਡਣੀ ਪਵੇਗੀ।
ਇਸ ਸਾਲ 46,000 ਅਗਨੀਵੀਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਇਸ ਸਾਲ ਦੇ ਲਈ ਭਰਤੀ ਦੀ ਵੱਧੋ-ਵੱਧ ਉਮਰ ਵੀ ਦੋ ਸਾਲ ਵਧਾ ਕੇ 23 ਸਾਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:
- ਤੁਸੀਂ ਵੀ ਕਸਰਤ ਤੋਂ ਭੱਜਦੇ ਹੋ, ਤਾਂ ਇਹ 10 ਨੁਕਤੇ ਅਪਣਾਓ
- ਅਸੀਂ ਰੋਜ਼ ਤਿੰਨ ਵਾਰ ਖਾਣਾ ਖਾਂਦੇ ਹਾਂ, ਪਰ ਸਿਹਤ ਮਾਹਰਾਂ ਦੀ ਕੀ ਹੈ ਸਲਾਹ ਕਿ ਕਦੋਂ ਕੀ ਖਾਈਏ
- ਸੈਨੇਟਰੀ ਪੈਡ ਦੀ ਥਾਂ ਲੈ ਰਿਹਾ ਮੈਂਸਟੁਰਲ ਕੱਪ ਕੀ ਹੈ ਤੇ ਕਿਵੇਂ ਕੰਮ ਕਰਦਾ ਹੈ
https://www.youtube.com/watch?v=JuKbpZTddws
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)