ਅਗਨੀਪਥ ਸਕੀਮ ਖ਼ਿਲਾਫ਼ ਰੋਸ ਮੁਜ਼ਾਹਰੇ ਜਾਰੀ, ਜਲੰਧਰ ''''ਚ ਜਾਮ ਤੇ ਲੁਧਿਆਣਾ ਵਿਚ ਭੰਨਤੋੜ

Saturday, Jun 18, 2022 - 01:31 PM (IST)

ਅਗਨੀਪਥ ਸਕੀਮ ਖ਼ਿਲਾਫ਼ ਰੋਸ ਮੁਜ਼ਾਹਰੇ ਜਾਰੀ, ਜਲੰਧਰ ''''ਚ ਜਾਮ ਤੇ ਲੁਧਿਆਣਾ ਵਿਚ ਭੰਨਤੋੜ

ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਫੌਜ ਦੀ ਭਰਤੀ ਨਾਲ ਲਈ ਭਾਰਤ ਸਰਕਾਰ ਵਲੋਂ ਐਲਾਨੀ ਨਵੀਂ ਸਕੀਮ ''''ਅਗਨੀਪਥ'''' ਨੂੰ ਲੈ ਕੇ ਰੋਸ ਮੁਜ਼ਾਹਰੇ ਜਾਰੀ ਹਨ।

ਭਾਰਤ ਦੇ ਕਈ ਸੂਬਿਆਂ ਵਿਚ ਜਾਰੀ ਇਹ ਰੋਸ ਮੁਜ਼ਾਹਰੇ ਹਿੰਸਕ ਹੋ ਗਏ ਹਨ ।ਬਿਹਾਰ ਤੇਲੰਗਾਨਾ ਤੋਂ ਉੱਤਰ ਪ੍ਰਦੇਸ਼ ਵਿਚ ਮੁਜ਼ਾਹਰਾਕਾਰੀਆਂ ਨੇ ਰੇਲ ਗੱਡੀਆਂ ਨੂੰ ਅੱਗ ਵੀ ਲਗਾਈ ਹੈ।

ਬਹੁਤ ਸਾਰੀਆਂ ਥਾਵਾਂ ਉੱਤੇ ਨੌਜਵਾਨਾਂ ਦੀ ਭੜਕੀ ਭੀੜ ਨੇ ਸੜ੍ਹਕਾਂ ਕੀਤੀਆਂ ਹੋਈਆਂ ਹਨ ਅਤੇ ਜਨਤਕ ਜਾਇਦਾਦ ਦੀ ਭੰਨ-ਤੋੜ ਕੀਤੀ ਜਾ ਰਹੀ ਹੈ।

ਜਲੰਧਰ ਤੋਂ ਬੀਬੀਸੀ ਸਹਿਯੋਗੀ ਪ੍ਰਦੀਪ ਪੰਡਿਤ ਮੁਤਾਬਿਕ ਸ਼ਨੀਵਾਰ ਨੂੰ ਪੰਜਾਬ ਦੇ ਜਲੰਧਰ ਵਿਖੇ ਮੁਜ਼ਾਹਰਾਕਾਰੀ ਨੌਜਵਾਨਾਂ ਨੇ ਪੀਏਪੀ ਚੌਕ ਜਾਮ ਕੀਤਾ। ਜਿਸ ਕਰਕੇ ਵਾਹਨਾਂ ਦਾ ਲੰਬਾ ਜਾਮ ਲੱਗ ਗਿਆ।

ਲੁਧਿਆਣਾ ਤੋਂ ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਮੁਤਾਬਕ ਰੇਲਵੇ ਸਟੇਸ਼ਨ ''''ਤੇ ਭੰਨ ਤੋੜ ਵੀ ਕੀਤੀ ਗਈ ਹੈ।

ਉੱਧਰ ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ ਪ੍ਰਸ਼ਾਸਨ ਨੇ ਅਗਲੇ ਦੋ ਮਹੀਨਿਆਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ।

14 ਜੂਨ ਨੂੰ ਭਾਰਤ ਸਰਕਾਰ ਵੱਲੋਂ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਇਸ ਯੋਜਨਾ ਤਹਿਤ ਚਾਰ ਸਾਲ ਲਈ 17-23 ਸਾਲ ਦੇ ਨੌਜਵਾਨ ਫ਼ੌਜ ਵਿੱਚ ਭਰਤੀ ਹੋ ਸਕਦੇ ਹਨ।

ਗ੍ਰਹਿ ਮੰਤਰਾਲੇ ਨੇ ਕੀਤਾ ਰਾਖਵੇਂਕਰਨ ਦਾ ਐਲਾਨ

ਗ੍ਰਹਿ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਅਗਨੀਪਥ ਯੋਜਨਾ ਤਹਿਤ ਸ਼ਾਮਲ ''''ਅਗਨੀਵੀਰ'''' ਨੌਜਵਾਨਾਂ ਲਈ ਸੀਆਰਪੀਐੱਫ ਅਤੇ ਅਸਾਮ ਰਾਈਫਲ ਵਿੱਚ 10 ਫ਼ੀਸਦ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ।

https://twitter.com/HMOIndia/status/1538000343858282496?s=20&t=si9mWDvEsXIOxq1ei1CEvQ

ਗ੍ਰਹਿ ਮੰਤਰਾਲੇ ਵੱਲੋਂ ਟਵੀਟ ਵਿੱਚ ਆਖਿਆ ਗਿਆ ਹੈ ਕਿ ਇਨ੍ਹਾਂ ਦੋਹਾਂ ਵਿੱਚ ਸ਼ਾਮਿਲ ਹੋਣ ਲਈ ਗ੍ਰਹਿ ਮੰਤਰਾਲੇ ਵੱਲੋਂ ਤਿੰਨ ਸਾਲ ਦੀ ਉਮਰ ਹੱਦ ਵਿਚ ਛੋਟ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।

ਅਗਨੀਵੀਰ ਦੇ ਪਹਿਲੇ ਬੈਚ ਵਿੱਚ ਇਹ ਛੋਟ ਪੰਜ ਸਾਲ ਤੱਕ ਦੀ ਹੋਵੇਗੀ।

ਰਾਜਨਾਥ ਸਿੰਘ ਦੇ ਗ੍ਰਹਿ ਵਿਖੇ ਬੈਠਕ

ਇਸ ਯੋਜਨਾ ਦੇ ਵਿਰੋਧ ਵਿੱਚ ਦੇਸ਼ ਵਿੱਚ ਹੋ ਰਹੇ ਮੁਜ਼ਾਹਿਰਆਂ ਤੋਂ ਬਾਅਦ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿੱਚ ਤਿੰਨਾਂ ਫੌਜਾਂ ਦੇ ਮੁਖੀ ਮੌਜੂਦ ਹਨ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਅਗਨੀਪਥ ਸਕੀਮ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਅੱਠ ਟਰੇਨਾਂ ਨੂੰ ਰੱਦ ਕੀਤਾ ਗਿਆ ਹੈ।

ਈਸਟ ਸੈਂਟਰਲ ਰੇਲਵੇ ਨੇ ਛੇ ਰੇਲਗੱਡੀਆਂ ਪੱਛਮੀ ਬੰਗਾਲ ਤੋਂ ਅਤੇ ਦੋ ਰੇਲਗੱਡੀਆਂ ਬਿਹਾਰ ਤੋਂ ਰੱਦ ਕੀਤੀਆਂ ਹਨ।

ਕਈ ਰੇਲਗੱਡੀਆਂ ਰੱਦ ,ਕਰੋੜਾਂ ਦਾ ਨੁਕਸਾਨ

ਦਾਨਾਪੁਰ ਰੇਲ ਡਿਵੀਜ਼ਨ ਦੇ ਡੀਆਰਐਮ ਪ੍ਰਭਾਤ ਕੁਮਾਰ ਮੁਤਾਬਕ ਬਿਹਾਰ ਵਿੱਚ ਰੋਸ ਪ੍ਰਦਰਸ਼ਨ ਤੋਂ ਬਾਅਦ ਤਕਰੀਬਨ ਦੋ ਸੌ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

50 ਡੱਬੇ ਅਤੇ 5 ਇੰਜਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਅਤੇ ਕਈ ਪਲੈਟਫਾਰਮ,ਕੰਪਿਊਟਰ ਅਤੇ ਹੋਰ ਮਸ਼ੀਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ ।

ਦਾਨਾਪੁਰ ਦੇ ਏਐਸਪੀ ਅਭਿਨਵ ਧੀਮਾਨ ਨੇ ਏਐਨਆਈ ਨੂੰ ਦੱਸਿਆ ਕਿ ਵੀਡੀਓ ਰਾਹੀਂ 80 ਲੋਕਾਂ ਦੀ ਪਛਾਣ ਕੀਤੀ ਗਈ ਹੈ।

https://twitter.com/ANI/status/1538043048055439360?s=20&t=si9mWDvEsXIOxq1ei1CEvQ

ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਦਰਜ ਕੀਤੀ ਗਈ ਹੈ ਜਿਸ ਦੇ ਮੁਤਾਬਕ ਅਗਨੀਪਥ ਦੇ ਵਿਰੋਧ ਵਿਚ ਹੋਏ ਹਿੰਸਕ ਪ੍ਰਦਰਸ਼ਨਾਂ ਦੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਜਾਵੇ।

ਇਸ ਪਟੀਸ਼ਨ ਵਿੱਚ ਆਖਿਆ ਗਿਆ ਹੈ ਕਿ ਇੱਕ ਰਿਟਾਇਰਡ ਸੁਪਰੀਮ ਕੋਰਟ ਜੱਜ ਦੀ ਅਗਵਾਈ ਹੇਠ ਕਮੇਟੀ ਦਾ ਵੀ ਗਠਨ ਹੋਵੇ ਤਾਂ ਜੋ ਇਸ ਸਕੀਮ ਦਾ ਦੇਸ਼ ਦੀ ਸੁਰੱਖਿਆ, ਆਰਮੀ ''''ਤੇ ਪ੍ਰਭਾਵ ਨੂੰ ਸਮਝਿਆ ਜਾ ਸਕੇ।

Banner
BBC

ਅਗਨੀਪਥ ਯੋਜਨਾ ਦੀਆਂ ਖ਼ਾਸ ਗੱਲਾਂ

  • ਭਰਤੀ ਹੋਣ ਦੀ ਉਮਰ 17.5 ਸਾਲ ਤੋਂ 21 ਸਾਲ ਵਿਚਾਲੇ ਹੋਣੀ ਚਾਹੀਦੀ ਹੈ
  • 10ਵੀਂ ਜਾਂ 12ਵੀਂ ਪਾਸ ਹੋਣਾ ਲਾਜ਼ਮੀ ਹੈ
  • ਭਰਤੀ ਚਾਰ ਸਾਲਾਂ ਲਈ ਹੋਵੇਗੀ
  • ਚਾਰ ਸਾਲ ਬਾਅਦ ਸੇਵਾਕਾਲ ਵਿੱਚ ਪ੍ਰਦਰਸ਼ਨ ਦੇ ਆਧਾਰ ''''ਤੇ ਮੁਲਾਂਕਣ ਹੋਵੇਗਾ ਅਤੇ 25 ਫੀਸਦ ਲੋਕਾਂ ਨੂੰ ਰੇਗੂਲਰ ਕੀਤਾ ਜਾਵੇਗਾ
  • ਪਹਿਲੇ ਸਾਲ ਦੀ ਸੈਲਰੀ ਪ੍ਰਤੀ ਮਹੀਨਾ 30 ਹਜ਼ਾਰ ਹੋਵੇਗੀ
  • ਚੌਥੇ ਸਾਲ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗਾ
  • ਸਰਕਾਰੀ ਨੌਕਰੀ ਵਾਲੇ ਸਾਰੇ ਭੱਤੇ ਦਿੱਤੇ ਜਾਣਗੇ
  • ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਨੂੰ ਸਰਕਾਰ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ
  • ਡਿਊਟੀ ਦੌਰਾਨ ਅਪਾਹਜ ਹੋਣ ''''ਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਅਗਨੀਪੱਥ ਯੋਜਨਾ ਦਾ ਵਿਰੋਧ ਕਿਉਂ

  • ਅਗਨੀਪਥ ਸਕੀਮ ਤਹਿਤ ਸਿਰਫ਼ 4 ਸਾਲ ਦਾ ਰੋਜ਼ਗਾਰ ਹੈ, ਉਸ ਤੋਂ ਬਾਅਦ ਜਵਾਨਾਂ ਦਾ ਵੱਡਾ ਹਿੱਸਾ ਉੱਕਾਪੁੱਕਾ ਰਾਸ਼ੀ ਨਾਲ ਸੇਵਾ ਤੋਂ ਬਾਹਰ ਕਰ ਦਿੱਤਾ ਜਾਵੇਗਾ।
  • ਭਾਰਤੀ ਫ਼ੌਜ ਵਿੱਚ ਪਹਿਲਾਂ ਹੀ 2 ਸਾਲਾਂ ਤੋਂ ਭਰਤੀ ਨਹੀਂ ਹੋਈ ਹੈ। ਹੁਣ ਸਰਕਾਰ ਭਰਤੀ ਕਰਨ ਜਾ ਰਹੀ ਹੈ ਤਾਂ ਨੌਕਰੀ ਦੀ ਮਿਆਦ ਚਾਰ ਸਾਲ ਹੋਣ ਕਾਰਨ ਨੌਜਵਾਨਾਂ ਵਿੱਚ ਅਸੰਤੋਸ਼ ਹੈ।
  • ਇਨ੍ਹਾਂ ਜਵਾਨਾਂ ਨੂੰ ਜਿਨ੍ਹਾਂ ਨੂੰ ਅਗਨੀਵੀਰ ਨਾਮ ਦਿੱਤਾ ਗਿਆ ਹੈ ਨੂੰ ਰਿਟਾਇਰ ਹੋਣ ਤੋਂ ਬਾਅਦ ਕੋਈ ਪੈਨਸ਼ਨ ਦਾ ਲਾਭ ਨਹੀਂ ਮਿਲੇਗਾ।
  • ਭਰਤੀ ਕੀਤੇ ਗਏ ਜਵਾਨਾਂ ਵਿੱਚੋਂ ਸਿਰਫ਼ 25% ਨੂੰ ਹੀ ਨੌਕਰੀ ਵਿੱਚ ਰੱਖਿਆ ਜਾਵੇਗਾ। ਨੌਕਰੀ ਤੋਂ ਬਾਹਰ ਹੋਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਦੇ ਭਵਿੱਖ ਦਾ ਕੀ ਹੋਵੇਗਾ ਇਸ ਬਾਰੇ ਸਪਸ਼ਟਤਾ ਨਹੀਂ ਹੈ।

https://www.youtube.com/watch?v=djKWdChAjAY

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)



Related News