ਅਗਨੀਪਥ: ਹਵਾਈ ਫੌਜ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਇਹ ਹਨ ''''ਅਗਨੀਵੀਰਾਂ'''' ਲਈ ਸ਼ਰਤਾਂ ਤੇ ਸਹੂਲਤਾਂ
Sunday, Jun 19, 2022 - 12:46 PM (IST)


ਮੰਗਲਵਾਰ ਨੂੰ ਭਾਰਤ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਬਣਾਈ ''''ਅਗਨੀਪਥ ਯੋਜਨਾ'''' ਦੇ ਵਿਰੋਧ ਵਿੱਚ ਦੇਸ਼ ਭਰ ''''ਚ ਮੁਜ਼ਾਹਰੇ ਜਾਰੀ ਹਨ।
ਐਤਵਾਰ ਨੂੰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਬੈਠਕ ਚੱਲ ਰਹੀ ਹੈ, ਇਸ ਤੋਂ ਬਾਅਦ ਉਹ ਮੀਡੀਆ ਨੂੰ ਮੁਖਾਤਿਬ ਹੋਣਗੇ।
ਸ਼ਨੀਵਾਰ ਨੂੰ ਵੀ ਰੱਖਿਆ ਮੰਤਰੀ ਵੱਲੋਂ ਸੱਦੀ ਗਈ ਬੈਠਕ ''''ਚ ਤਿੰਨਾਂ ਫ਼ੌਜਾਂ ਦੇ ਮੁਖੀ ਸ਼ਾਮਿਲ ਹੋਏ ਸਨ।
ਦੇਸ ਭਰ ਵਿਚ ਵਿਰੋਧ ਦੇ ਬਾਵਜੂਦ ਹਵਾਈ ਫੌਜ ਨੇ ਐਤਵਾਰ ਨੂੰ ''''ਅਗਨੀਪਥ ਯੋਜਨਾ'''' ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਭਾਰਤ ਸਰਕਾਰ ਦੀ ਇਸ ਨਵੀਂ ਯੋਜਨਾ ਤਹਿਤ 17-21 ਸਾਲ ਦੇ ਨੌਜਵਾਨ ਚਾਰ ਸਾਲ ਲਈ ਦੇਸ਼ ਦੀ ਫ਼ੌਜ ਦਾ ਹਿੱਸਾ ਬਣ ਸਕਦੇ ਹਨ।
ਪੰਜਾਬ ਸਣੇ ਕਈ ਸੂਬਿਆਂ ਵਿਚ ਇਸ ਸਕੀਮ ਦਾ ਵਿਰੋਧ ਹੋ ਰਿਹਾ ਹੈ ਅਤੇ ਤੇਲੰਗਾਨਾ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿਚ ਵਿਰੋਧ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ ਹਨ।
ਇਨ੍ਹਾਂ ਹਿੰਸਕ ਘਟਨਾਵਾਂ ਦੌਰਾਨ ਤੇਲੰਗਾਨਾ ਵਿਚ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ ਅਤੇ ਪੁਲਿਸ ਨੇ ਇੱਥੇ ਇੱਕ ਸਾਬਕਾ ਫੌਜੀ ਨੂੰ ਹਿੰਸਾ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਵਿਚ ਗ੍ਰਿਫ਼ਾਤਰ ਕੀਤਾ ਹੈ।
ਉੱਤਰ ਪ੍ਰਦੇਸ਼ ਵਿਚ ਵੀ ਡੇਢ ਸੌ ਤੋਂ ਵੱਧ ਐੱਫ਼ਆਈਆਰਜ਼ ਦਰਜ ਕਰਕੇ 300 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਹਵਾਈ ਫੌਜ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਭਾਵੇਂ ਦੇਸ਼ ਭਰ ਵਿੱਚ ਇਸ ਯੋਜਨਾ ਦੇ ਖ਼ਿਲਾਫ਼ ਵਿਰੋਧ ਜਾਰੀ ਹੈ ਪਰ ਹਵਾਈ ਫੌਜ ਵੱਲੋਂ ਐਤਵਾਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਮੁਤਾਬਕ ਕੁਝ ''''ਅਗਨੀਵੀਰਾਂ'''' ਨੂੰ ਹਵਾਈ ਫ਼ੌਜ ਵਿੱਚ ਰੈਗੂਲਰ ਕਾਡਰ ਵਿੱਚ ਭਰਤੀ ਹੋਣ ਦਾ ਮੌਕਾ ਮਿਲ ਸਕਦਾ ਹੈ। ਇਹ ਕੁੱਲ ਜਵਾਨਾਂ ਦੀ ਸੰਖਿਆ ਦਾ 25 ਫੀਸਦ ਹੋਵੇਗਾ।
ਸਰਕਾਰ ਵੱਲੋਂ ਪਹਿਲਾਂ ਹੀ ਸਾਫ਼ ਕਰ ਦਿੱਤਾ ਗਿਆ ਸੀ ਕਿ ਇਨ੍ਹਾਂ ਜਵਾਨਾਂ ਦੀ ਉਮਰ 17-21 ਸਾਲ ਦਰਮਿਆਨ ਰਹੇਗੀ।
https://twitter.com/ANI/status/1538365640221655042?s=20&t=GYc8l21az8iKT3jIkKSMTg
ਨੋਟੀਫਿਕੇਸ਼ਨ ਮੁਤਾਬਕ ''''ਅਗਨੀਵੀਰਾਂ'''' ਨੂੰ ਸਾਲ ਦੀਆਂ 30 ਛੁੱਟੀਆਂ ਮਿਲਣਗੀਆਂ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਮੈਡੀਕਲ ਛੁੱਟੀ ਵੀ ਮਿਲੇਗੀ।
ਚਾਰ ਸਾਲ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਇਹ ਨੌਜਵਾਨ ਨੌਕਰੀ ਨਹੀਂ ਛੱਡ ਸਕਦੇ। ਕੁਝ ਖਾਸ ਹਾਲਾਤਾਂ ਵਿੱਚ ਨੌਕਰੀ ਛੱਡਣ ਦੀ ਇਜਾਜ਼ਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ:
- ਭਾਰਤੀ ਫੌਜ ਵਿੱਚ ਭਰਤੀ ਲਈ ਐਲਾਨੀ ਗਈ ‘ਅਗਨੀਪੱਥ’ ਸਕੀਮ ਕੀ ਹੈ, ਕੌਣ ਕਰ ਸਕਦਾ ਹੈ ਅਪਲਾਈ
- ਅਗਨੀਪਥ ਸਕੀਮ ਖ਼ਿਲਾਫ਼ ਰੋਸ ਮੁਜ਼ਾਹਰੇ ਨੂੰ ਠੰਢਾ ਕਰਨ ਲਈ ਗ੍ਰਹਿ ਮੰਤਰਾਲੇ ਦਾ ਨਵਾਂ ਐਲਾਨ
- ਫ਼ੌਜ ''''ਚ ਭਰਤੀ ਦੇ ਨਵੇਂ ਫਾਰਮੂਲੇ ਦੇ ਇਹ ਨਫ਼ੇ-ਨੁਕਸਾਨ ਹੋ ਸਕਦੇ ਹਨ
ਨੋਟੀਫਿਕੇਸ਼ਨ ਮੁਤਾਬਕ ਇਹ ਨੌਜਵਾਨ 30 ਹਜ਼ਾਰ ਪ੍ਰਤੀ ਮਹੀਨਾ ਦੀ ਤਨਖ਼ਾਹ ਉੱਤੇ ਰਹਿਣਗੇ ਅਤੇ ਹਰ ਸਾਲ ਇਸ ਵਿੱਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਇਨ੍ਹਾਂ ਨੌਜਵਾਨਾਂ ਨੂੰ ਕਈ ਤਰ੍ਹਾਂ ਦੇ ਭੱਤੇ ਵੀ ਮਿਲਣਗੇ।
ਵਿਰੋਧੀ ਰਾਜਨੀਤਿਕ ਆਗੂਆਂ ਦੇ ਨਿਸ਼ਾਨੇ ''''ਤੇ ਸਰਕਾਰ
ਹੈਦਰਾਬਾਦ ਤੋਂ ਸੰਸਦ ਮੈਂਬਰ ਅਸਾਦੂਦੀਨ ਓਵੈਸੀ ਨੇ ਇੱਕ ਵਾਰ ਫਿਰ ਭਾਜਪਾ ਉੱਤੇ ਨਿਸ਼ਾਨਾ ਸਾਧਿਆ ਹੈ।
ਓਵੈਸੀ ਨੇ ਆਖਿਆ ਹੈ,'''''''' ਜਗ੍ਹਾ ਜਗ੍ਹਾ ਨੌਜਵਾਨ ਗ਼ਲਤ ਫ਼ੈਸਲੇ ਕਾਰਨ ਸੜਕਾਂ ਉੱਪਰ ਉਤਰੇ ਹਨ। ਕਿੰਨਿਆਂ ਦੇ ਘਰਾਂ ''''ਤੇ ਬੁਲਡੋਜ਼ਰ ਚਲਾਇਆ ਜਾਵੇਗਾ ?ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਕਿਸੇ ਦਾ ਵੀ ਘਰ ਤੋੜੋ।
https://twitter.com/ANI/status/1538276209385017344?s=20&t=LP46dhENhnEbbaVOrHXhog
ਸਾਬਕਾ ਭਾਜਪਾ ਤਰਜਮਾਨ ਨੁਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਤੋਂ ਬਾਅਦ ਕਈ ਮੁਸਲਮਾਨ ਆਗੂਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਉਨ੍ਹਾਂ ਦਾ ਘਰ ਤੋੜਿਆ ਗਿਆ ਸੀ।''''''''
ਨੁਪੁਰ ਬਾਰੇ ਬੋਲਦਿਆਂ ਉਨ੍ਹਾਂ ਨੇ ਆਖਿਆ,"ਮੈਨੂੰ ਭਰੋਸਾ ਹੈ ਕਿ ਅਗਲੇ ਛੇ ਸੱਤ ਮਹੀਨਿਆਂ ਵਿੱਚ ਫੇਰ ਪਾਰਟੀ ਵਿੱਚ ਵਾਪਸੀ ਕਰਨਗੇ ਉਨ੍ਹਾਂ ਨੂੰ ਵੱਡੇ ਨੇਤਾ ਦੇ ਤੌਰ ਤੇ ਪੇਸ਼ ਕੀਤਾ ਜਾਵੇਗਾ। ਇਹ ਵੀ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਜਾਵੇ।"
ਕਾਂਗਰਸ ਦਾ ਸੱਤਿਆਗ੍ਰਹਿ
ਉਧਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਕੇ ਆਖਿਆ ਹੈ ਕਿ ਖੇਤੀ ਕਾਨੂੰਨ ਵਾਂਗ ਭਾਜਪਾ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਵੇਗਾ।
https://twitter.com/RahulGandhi/status/1538404180037017600?s=20&t=z8AKHcvvxMMXkYWSyYiwxw
19 ਜੂਨ ਨੂੰ ਰਾਹੁਲ ਗਾਂਧੀ ਦਾ ਜਨਮ ਦਿਨ ਹੈ। ਪਾਰਟੀ ਵੱਲੋਂ ਜਾਰੀ ਇਕ ਬਿਆਨ ਵਿੱਚ ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਸਮਰਥਕਾਂ ਨੂੰ ਉਨ੍ਹਾਂ ਦਾ ਜਨਮ ਦਿਨ ਨਾ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਬਿਆਨ ਵਿੱਚ ਆਖਿਆ ਗਿਆ ਹੈ ਕਿ ਦੇਸ਼ ਦੇ ਨੌਜਵਾਨ ਪਰੇਸ਼ਾਨ ਹਨ, ਅਜਿਹੇ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।
https://twitter.com/ANI/status/1538405403934896128?s=20&t=z8AKHcvvxMMXkYWSyYiwxw
ਦਿੱਲੀ ਦੇ ਜੰਤਰ ਮੰਤਰ ਉੱਤੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ''''ਸੱਤਿਆਗ੍ਰਹਿ'''' ਵੀ ਸ਼ੁਰੂ ਕੀਤਾ ਗਿਆ ਹੈ। ਐਤਵਾਰ ਦੁਪਹਿਰੇ ਸ਼ੁਰੂ ਹੋਏ ਇਸ ਰੋਸ ਮੁਜ਼ਾਹਰੇ ਵਿੱਚ ਪ੍ਰਿਯੰਕਾ ਗਾਂਧੀ ਧਰਨੇ ''''ਤੇ ਬੈਠੇ ਹੋਏ ਹਨ।

ਅਗਨੀਪੱਥ ਯੋਜਨਾ ਦੀਆਂ ਖ਼ਾਸ ਗੱਲਾਂ
- ਭਰਤੀ ਹੋਣ ਦੀ ਉਮਰ 17.5 ਸਾਲ ਤੋਂ 21 ਸਾਲ ਵਿਚਾਲੇ ਹੋਣੀ ਚਾਹੀਦੀ ਹੈ
- 10ਵੀਂ ਜਾਂ 12ਵੀਂ ਪਾਸ ਹੋਣਾ ਲਾਜ਼ਮੀ ਹੈ
- ਭਰਤੀ ਚਾਰ ਸਾਲਾਂ ਲਈ ਹੋਵੇਗੀ
- ਚਾਰ ਸਾਲ ਬਾਅਦ ਸੇਵਾਕਾਲ ਵਿੱਚ ਪ੍ਰਦਰਸ਼ਨ ਦੇ ਆਧਾਰ ''''ਤੇ ਮੁਲਾਂਕਣ ਹੋਵੇਗਾ ਅਤੇ 25 ਫੀਸਦ ਲੋਕਾਂ ਨੂੰ ਰੇਗੂਲਰ ਕੀਤਾ ਜਾਵੇਗਾ
- ਪਹਿਲੇ ਸਾਲ ਦੀ ਸੈਲਰੀ ਪ੍ਰਤੀ ਮਹੀਨਾ 30 ਹਜ਼ਾਰ ਹੋਵੇਗੀ
- ਚੌਥੇ ਸਾਲ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲੇਗਾ
- ਸਰਕਾਰੀ ਨੌਕਰੀ ਵਾਲੇ ਸਾਰੇ ਭੱਤੇ ਦਿੱਤੇ ਜਾਣਗੇ
- ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਨੂੰ ਸਰਕਾਰ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ
- ਡਿਊਟੀ ਦੌਰਾਨ ਅਪਾਹਜ ਹੋਣ ''''ਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਇਹ ਵੀ ਪੜ੍ਹੋ:
- ਤੁਸੀਂ ਵੀ ਕਸਰਤ ਤੋਂ ਭੱਜਦੇ ਹੋ, ਤਾਂ ਇਹ 10 ਨੁਕਤੇ ਅਪਣਾਓ
- ਅਸੀਂ ਰੋਜ਼ ਤਿੰਨ ਵਾਰ ਖਾਣਾ ਖਾਂਦੇ ਹਾਂ, ਪਰ ਸਿਹਤ ਮਾਹਰਾਂ ਦੀ ਕੀ ਹੈ ਸਲਾਹ ਕਿ ਕਦੋਂ ਕੀ ਖਾਈਏ
- ਸੈਨੇਟਰੀ ਪੈਡ ਦੀ ਥਾਂ ਲੈ ਰਿਹਾ ਮੈਂਸਟੁਰਲ ਕੱਪ ਕੀ ਹੈ ਤੇ ਕਿਵੇਂ ਕੰਮ ਕਰਦਾ ਹੈ
https://www.youtube.com/watch?v=37Jhc18uAf4
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)