ਸਿੱਧੂ ਮੂਸੇਵਾਲਾ ਕੇਸ: ਦਿੱਲੀ ਪੁਲਿਸ ਦਾ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ, ਪੁਲਿਸ ਨੇ ਦੱਸਿਆ, ‘ਕਿਸ ਨੇ ਚਲਾਈ ਏਕੇ - 47’

Monday, Jun 20, 2022 - 05:16 PM (IST)

ਸਿੱਧੂ ਮੂਸੇਵਾਲਾ ਕੇਸ: ਦਿੱਲੀ ਪੁਲਿਸ ਦਾ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ, ਪੁਲਿਸ ਨੇ ਦੱਸਿਆ, ‘ਕਿਸ ਨੇ ਚਲਾਈ ਏਕੇ - 47’

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਟੀਮ ਨੇ 2 ਸ਼ੂਟਰਾਂ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਅਧਿਕਾਰੀ ਐੱਚਜੀਐੱਸ ਧਾਲੀਵਾਲ ਨੇ ਦੱਸਿਆ ਕਿ ਮੂਸੇਵਾਲਾ ਉੱਤੇ ਏਕੇ-47 ਮਨਪ੍ਰੀਤ ਮੰਨੂ ਨਾਮ ਦੇ ਸ਼ਖ਼ਸ ਨੇ ਚਲਾਈ ਸੀ।

ਉਨ੍ਹਾਂ ਦੱਸਿਆ ਕਿ ਇਸ ਕਤਲ ਵਿੱਚ ਕਈ ਪਿਸਤੌਲ ਵਰਤੇ ਗਏ। ਇਸ ਤੋਂ ਇਲਾਵਾ ਇਨ੍ਹਾਂ ਕੋਲ ਗ੍ਰਨੇਡ ਵੀ ਬਰਾਮਦ ਹੋਏ ਹਨ।

ਦਿੱਲੀ ਪੁਲਿਸ ਮੁਤਾਬਕ ਫੜੇ ਗਏ ਦੋ ਸ਼ੂਟਰਾਂ ਦਾ ਕਨੈਕਸ਼ਨ ਗੋਲਡੀ ਬਰਾੜ ਦੇ ਨਾਲ ਸੀ। ਪੁਲਿਸ ਮੁਤਾਬਕ ਇਨ੍ਹਾਂ ਵੱਲੋਂ ਕੁਝ ਹਥਿਆਰ ਹਿਸਾਰ ਦੇ ਇੱਕ ਪਿੰਡ ਵਿੱਚ ਰਿਜ਼ਰਵ (ਰਾਖਵੇਂ) ਰੱਖੇ ਗਏ ਸਨ।

ਧਾਲੀਵਾਲ ਨੇ ਇਹ ਵੀ ਦੱਸਿਆ ਹੈ ਕਿ ਹਮਲਾਵਰਾਂ ਦਾ ਮੁਖੀ ਪ੍ਰਿਅਵਰੱਤ ਫੌਜੀ ਨਾਮ ਦਾ ਸ਼ਖ਼ਸ ਸੀ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਪਿੰਡ ਜਵਾਰਕੇ ਨੇੜੇ ਕਰ ਦਿੱਤਾ ਗਿਆ ਸੀ। ਉਸੇ ਵੇਲੇ ਉਹ ਆਪਣੇ ਦੋ ਦੋਸਤਾਂ ਨਾਲ ਸਨ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਹੈ।

ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ 6 ਸ਼ੂਟਰਾਂ ਦੀ ਪਛਾਣ ਕੀਤੀ ਸੀ ਜਿਨ੍ਹਾਂ ਵਿੱਚੋਂ 2 ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ:

https://www.youtube.com/watch?v=rdmMu5Ire10&t=555s

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)



Related News