ਅਫ਼ਗਾਨਿਸਤਾਨ ਵਿੱਚ ਭੂਚਾਲ, ਘੱਟੋ-ਘੱਟ 250 ਮੌਤਾਂ ਅਤੇ ਕਈ ਜ਼ਖਮੀ
Wednesday, Jun 22, 2022 - 11:16 AM (IST)

ਅਫ਼ਗਾਨਿਸਤਾਨ ਵਿੱਚ ਭੂਚਾਲ ਕਾਰਨ ਘੱਟੋ-ਘੱਟ 250 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ 150 ਲੋਕ ਜ਼ਖਮੀ ਹਨ।
ਸੋਸ਼ਲ ਮੀਡੀਆ ਉੱਤੇ ਪਕਤਿਕਾ ਸੂਬੇ ਵਿੱਚ ਬਰਬਾਦ ਹੋਏ ਘਰਾਂ ਅਤੇ ਜ਼ਖਮੀ ਲੋਕਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਸਥਾਨਕ ਅਧਿਕਾਰੀ ਨੇ ਬੀਬੀਸੀ ਨੂੰ ਦੱਸਿਆ ਕਿ ਮ੍ਰਿਤਕ ਲੋਕਾਂ ਦੀ ਗਿਣਤੀ ਘੱਟੋ-ਘੱਟ 250 ਹੈ ਅਤੇ ਇਹ ਅੰਕੜਾ ਹੋਰ ਵੀ ਵਧ ਸਕਦਾ ਹੈ।
ਇਸ ਖ਼ਬਰ ਨੂੰ ਅਪਡੇਟ ਕੀਤਾ ਜਾਂਦਾ ਰਹੇਗਾ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)