ਸੁਮੇਧ ਸੈਣੀ : ਕਿਹੋ ਜਿਹੇ ਵਿਵਾਦਾਂ ਚ ਘਿਰਿਆ ਰਿਹਾ ਕੇਪੀ ਐਸ ਗਿੱਲ ਦਾ ਚਹੇਤਾ

Wednesday, Aug 03, 2022 - 10:15 AM (IST)

ਸੁਮੇਧ ਸੈਣੀ : ਕਿਹੋ ਜਿਹੇ ਵਿਵਾਦਾਂ ਚ ਘਿਰਿਆ ਰਿਹਾ ਕੇਪੀ ਐਸ ਗਿੱਲ ਦਾ ਚਹੇਤਾ
ਸੁਮੇਧ ਸੈਣੀ
Getty Images

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਜਾਂਚ ਟੀਮ ਨੇ ਸੂਬੇ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੁੱਛਗਿੱਛ ਲਈ ਸੱਦਿਆ।

ਐੱਸਟੀਆਈ ਨੇ ਚੰਡੀਗੜ੍ਹ ਦੇ ਪੰਜਾਬ ਆਰਮਡ ਪੁਲਿਸ ਦੀ 13 ਬਟਾਲੀਅਨ ਦੇ ਹੈੱਡਕੁਆਟਰ ਵਿਖੇ ਕਰੀਬ ਦੋ ਘੰਟੇ ਸੈਣੀ ਤੋਂ ਪੁੱਛਗਿੱਛ ਕੀਤੀ। ਸੁਮੇਧ ਸਿੰਘ ਸੈਣੀ ਕਰੀਬ ਤਿੰਨ ਵਜੇ ਐੱਸਆਈਟੀ ਦੇ ਸਾਹਮਣੇ ਪੇਸ਼ ਹੋਏ ਅਤੇ ਕਰੀਬ ਪੰਜ ਵਜੇ ਉਹ ਬਾਹਰ ਆਏ।

ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ 10 ਸਤੰਬਰ 2018 ਨੂੰ ਐੱਸਆਈਟੀ ਬਣਾਈ ਸੀ।

ਉਸ ਵੇਲੇ ਸੁਮੇਧ ਸਿੰਘ ਸੈਣੀ ਪੰਜਾਬੀ ਦੇ ਪੁਲਿਸ ਮੁਖੀ ਸਨ। ਸੈਣੀ ਨੂੰ ਅਕਾਲੀ-ਭਾਜਪਾ ਦੇ ਦੂਸਰੇ ਕਾਰਜਕਾਲ ਦੌਰਾਨ ਡੀਜੀਪੀ ਲਾਇਆ ਗਿਆ ਸੀ।

ਸੁਮੇਧ ਸੈਣੀ
BBC
25 ਫਰਵਰੀ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਜਾਂਦੇ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ

ਸੁਮੇਧ ਸੈਣੀ ਬਾਰੇ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਦੇ ਐਸਐਸਪੀ ਰਹਿ ਚੁੱਕੇ ਹਨ।

ਸੁਮੇਧ ਸੈਣੀ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ।

ਅਗਸਤ 1991 ਵਿੱਚ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸੀ। ਉਸ ਦੌਰਾਨ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਵਿੱਚ ਸੁਮੇਧ ਤਾਂ ਬਚ ਗਏ ਪਰ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ।

ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ।

। ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।

ਸੁਮੇਧ ਸੈਣੀ
Getty Images
ਅਕਾਲੀ-ਭਾਜਪਾ ਸਰਕਾਰ ਦੇ ਦੂਸਰੇ ਕਾਰਜਕਾਲ ਤੋਂ ਬਾਅਦ ਸੁਮੇਧ ਤੇ ਕੈਪਟਨ ਦੇ ਰਿਸ਼ਤਿਆਂ ਦੀ ਵਿੱਚ ਖਾਈ ਲਗਾਤਾਰ ਵਧਦੀ ਹੀ ਗਈ।

ਚੰਡੀਗੜ੍ਹ ਵਿੱਚ ਉਹ ਫੌਜ ਦੇ ਲੈਫਟੀਨੈਂਟ ਕਰਨਲ ਦੇ ਥੱਪੜ ਮਾਰਨ ਅਤੇ ਬਠਿੰਡਾ ਵਿੱਚ ਐੱਸਐੱਸਪੀ ਰਹਿੰਦਿਆਂ ਡਿਪਟੀ ਕਮਿਸ਼ਨਰ ਦੀ ਪਾਰਟੀ ਵਿੱਚ ਇੱਕ ਇੰਜਨੀਅਰ ਨਾਲ ਖਿੱਚਧੂਹ ਕਰਨ ਕਰਕੇ ਵਿਵਾਦਾਂ ਵਿੱਚ ਆਏ ਸਨ।

ਰਵੀ ਸਿੱਧੂ ਮਾਮਲੇ ਸਣੇ ਕਈ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਾਲੇ ਕੇਸਾਂ ਦੀ ਜਾਂਚ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।

ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਮਝੇ ਜਾਂਦੇ ਹਨ। ਗਿੱਲ ਆਪਣੀਆਂ ਪ੍ਰਾਪਤੀਆਂ ਅਤੇ ਵਿਵਾਦਾਂ ਕਾਰਨ ਕਈ ਵਾਰ ਚਰਚਾ ''''ਚ ਰਹੇ ਹਨ।

ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ ਗੋਲੀ ਬਦਲੇ ਗੋਲੀ ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ। ਕੁਝ ਲੋਕ ਉਨ੍ਹਾਂ ਨੂੰ ਅੱਤਵਾਦ ਨਾਲ ਲੜਨ ਵਾਲਾ ਬਹਾਦਰ ਪੁਲਿਸ ਅਫ਼ਸਰ ਮੰਨਦੇ ਹਨ ਅਤੇ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ।

2007 ਤੋਂ ਬਆਦ ਉਹ ਅਕਾਲੀ ਦਲ ਦੀ 10 ਸਾਲ ਦੀ ਸੱਤਾ ਦੌਰਾਨ ਅਹਿਮ ਭੂਮਿਕਾ ਵਿੱਚ ਰਹੇ। ਅਕਾਲੀ ਭਾਜਪਾ ਸਰਕਾਰ ਦੌਰਾਨ ਹੀ ਉਹ 2012 ਤੋਂ 2015 ਤੱਕ ਪੰਜਾਬ ਪੁਲਿਸ ਮੁਖੀ ਦੇ ਰਹੇ।

2009 ਵਿੱਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਟੀਐੱਸ ਠਾਕੁਰ ਨੇ ਸੈਣੀ ''''ਤੇ ਪੰਜਾਬ ਹਾਈਕੋਰਟ ਦੇ ਜੱਜਾਂ ਦੇ ਫੋਨ ਟੈਪ ਕਰਨ ਦਾ ਇਲਜ਼ਾਮ ਲਾਇਆ।

ਸੁਮੇਧ ਸਿੰਘ ਸੈਣੀ, ਕੈਪਟਨ ਅਮਰਿੰਦਰ ਦੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਭਰੋਸੇਯੋਗ ਅਫ਼ਸਰ ਸਨ। ਅਕਾਲੀ ਸਰਕਾਰ ਦੌਰਾਨ ਕੈਪਟਨ ''''ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ।

ਇਸ ਮਗਰੋਂ ਇਹ ਰਿਸ਼ਤੇ ਨਿੱਘਰਦੇ ਹੀ ਚਲੇ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ।

ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ। ਇਸ ਦੇ ਖਿਲਾਫ਼ ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ''''ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਇਸ ਤੋਂ ਬਾਅਦ ਸਰਕਾਰ ''''ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News