ਰਾਸ਼ਟਰਮੰਡਲ ਖੇਡਾਂ 2022: ਬਜਰੰਗ ਪੁਨੀਆ ਨੇ ਕੁਸ਼ਤੀ ਵਿੱਚ ਜਿੱਤਿਆ ਸੋਨੇ ਦਾ ਤਮਗਾ, ਅੰਸ਼ੂ ਮਲਿਕ ਦਾ ਜਨਮ ਦਿਨ ਮੌਕੇ ਸਿਲਵਰ ਮੈਡਲ
Friday, Aug 05, 2022 - 11:00 PM (IST)


ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਬਜਰੰਗ ਪੁਨੀਆ ਨੇ 65 ਕਿਲੋਗ੍ਰਾਮ ਭਾਰ ਵਰਗ ਵਿੱਚ ਕੈਨੇਡਾ ਦੇ ਪਹਿਲਵਾਨ ਮੈਕਨਿਲ ਲਚਨਾਨ ਨੂੰ ਹਰਾ ਕੇ ਸੋਨੇ ਦਾ ਤਮਗਾ ਹਾਸਿਲ ਕੀਤਾ ਹੈ। ਇਹ ਭਾਰਤ ਦਾ ਛੇਵਾਂ ਗੋਲਡ ਮੈਡਲ ਹੈ।
ਇਸ ਤੋਂ ਪਹਿਲਾਂ ਹਰਿਆਣਾ ਦੀ ਅੰਸ਼ੂ ਮਲਿਕ ਨੇ ਕੁਸ਼ਤੀ ਵਿੱਚ ਭਾਰਤ ਲਈ 57 ਕਿਲਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਖਾਸ ਗੱਲ ਇਹ ਹੈ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਵੀ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਅੰਸ਼ੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਇਸ ਉਪਲਬਧੀ ''''ਤੇ ਵਧਾਈ ਦਿੱਤੀ।
ਉਨ੍ਹਾਂ ਨੇ ਲਿਖਿਆ, "ਅੱਗੇ ਦੀ ਸਫ਼ਲ ਖੇਡ ਯਾਤਰਾ ਲਈ ਮੇਰੀਆਂ ਸ਼ੁਭਕਾਮਨਾਵਾਂ। ਖੇਡਾਂ ਪ੍ਰਤੀ ਉਨ੍ਹਾਂ ਦਾ ਜਨੂੰਨ ਬਹੁਤ ਸਾਰੇ ਆਉਣ ਵਾਲੇ ਐਥਲੀਟਾਂ ਨੂੰ ਪ੍ਰੇਰਿਤ ਕਰਦਾ ਹੈ।"
ਰਾਸ਼ਟਰਮੰਡਲ ਖੇਡਾਂ ਵਿੱਚ ਹੁਣ ਤੱਕ ਆਏ ਮੈਡਲਾਂ ਦੀ ਸੂਚੀ ਪੜ੍ਹੋ
-
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)