ਰਾਸ਼ਟਰਮੰਡਲ ਖੇਡਾਂ: ਭਾਰਤੀ ਮਹਿਲਾ ਕ੍ਰਿਕਟ ਟੀਮ ਫਾਈਨਲ ਵਿੱਚ ਪਹੁੰਚੀ, ਜਾਣੋ ਭਾਰਤ ਦੇ ਕਿਹੜੇ ਮੈਡਲ ਪੱਕੇ ਹੋਏ

08/06/2022 10:00:32 PM

ਬਰਮਿੰਘਮ ਵਿੱਚ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਇੰਗਲੈਂਡ ਨੂੰ ਹਰਾ ਕੇ ਫਾਈਨਲ ''''ਚ ਪਹੁੰਚ ਗਈ ਹੈ। ਇਸ ਦੇ ਨਾਲ ਹੀ ਭਾਰਤ ਦਾ ਇੱਕ ਮੈਡਲ ਪੱਕਾ ਹੋ ਗਿਆ ਹੈ।

ਸ਼ਨੀਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ ''''ਚ ਭਾਰਤ ਨੇ ਇੰਗਲੈਂਡ ਨੂੰ ਚਾਰ ਦੌੜਾਂ ਨਾਲ ਹਰਾਇਆ।

ਫਾਈਨਲ ਵਿੱਚ ਪਹੁੰਚਣ ਦੇ ਨਾਲ ਹੀ ਭਾਰਤ ਦਾ ਚਾਂਦੀ ਦਾ ਤਗ਼ਮਾ ਪੱਕਾ ਹੋ ਗਿਆ ਹੈ।

ਫਾਈਨਲ ''''ਚ ਭਾਰਤ ਦਾ ਮੁਕਾਬਲਾ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਮੈਚ ਵਿੱਚੋਂ ਜਿੱਤਣ ਵਾਲੀ ਟੀਮ ਨਾਲ ਹੋਵੇਗਾ।

ਸ਼ਨੀਵਾਰ ਨੂੰ ਬਰਮਿੰਘਮ ''''ਚ ਖੇਡੇ ਗਏ ਮੈਚ ''''ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ 165 ਦੌੜਾਂ ਦਾ ਟੀਚਾ ਦਿੱਤਾ ਸੀ।

ਪਰ ਇੰਗਲੈਂਡ ਦੀ ਟੀਮ 20 ਓਵਰਾਂ ਵਿੱਚ 160 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਲਈ ਸਨੇਹ ਰਾਣਾ ਨੇ ਦੋ ਵਿਕਟਾਂ ਲਈਆਂ।

ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਦੇ ਇਸ ਮੈਚ ''''ਚ ਪੰਜ ਵਿਕਟਾਂ ''''ਤੇ 164 ਦੌੜਾਂ ਬਣਾਈਆਂ ਸਨ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 32 ਗੇਂਦਾਂ ''''ਤੇ 61 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਸ ਨੇ ਅੱਠ ਚੌਕੇ ਤੇ ਤਿੰਨ ਛੱਕੇ ਲਾਏ।

ਜੇਮਿਮਾ ਰੌਡਰਿਗਜ਼ ਨੇ ਵੀ 31 ਗੇਂਦਾਂ ''''ਤੇ 44 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇੰਗਲੈਂਡ ਲਈ ਗੇਂਦਬਾਜ਼ ਫ੍ਰੇਯਾ ਕੈਂਪ ਚੰਗੀ ਫਾਰਮ ''''ਚ ਦਿਖਾਈ ਦਿੱਤੀ ਅਤੇ ਭਾਰਤ ਦੀਆਂ ਦੋ ਵਿਕਟਾਂ ਲਈਆਂ।

ਮੁੱਕੇਬਾਜ਼ ਨਿਖਤ ਜ਼ਰੀਨ ਇੰਗਲੈਂਡ ਦੀ ਮੁੱਕੇਬਾਜ਼ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚੇ

ਨਿਖਤ ਜ਼ਰੀਨ
Getty Images

ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾ ਲਾਈਟ ਫਲਾਈਵੇਟ ਮੁੱਕੇਬਾਜ਼ੀ ਵਿੱਚ ਇੰਗਲੈਂਡ ਦੀ ਸਵਾਨਾ ਅਲਫੀਆ ਸਟੈਬਲੀ ਨੂੰ ਹਰਾ ਕੇ ਫਾਈਨਲ ਵਿੱਚ ਦਾਖਲ ਹੋਏ ਹਨ।

ਇਸ ਤਰ੍ਹਾਂ ਇਸ ਮੁੱਕੇਬਾਜ਼ੀ ਵਰਗ ਵਿੱਚ ਭਾਰਤ ਦਾ ਇੱਕ ਚਾਂਦੀ ਦਾ ਤਮਗਾ ਪੱਕਾ ਹੋ ਗਿਆ।

ਨਿਖਤ ਲਾਈਟ ਫਲਾਈਵੇਟ ਵਰਗ ਵਿੱਚ ਵਿਸ਼ਵ ਚੈਂਪੀਅਨ ਹਨ।


:

ਭਾਰਤੀ ਪੁਰਸ਼ ਟੀਮ ਨੇ ਲਾਅਨ ਬਾਲ ''''ਫੋਰ'''' ''''ਚ ਜਿੱਤਿਆ ਚਾਂਦੀ ਦਾ ਤਮਗਾ

ਭਾਰਤੀ ਪੁਰਸ਼ ਟੀਮ ਨੇ ਲਾਅਨ ਬਾਲ ''''ਫੋਰ'''' ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ।

ਰਾਸ਼ਟਰਮੰਡਲ ਖੇਡਾਂ ਦੇ ਇਸ ਮੈਡਲ ਮੈਚ ਵਿੱਚ ਭਾਰਤੀ ਟੀਮ ਨੇ ਉੱਤਰੀ ਆਇਰਲੈਂਡ ਨੂੰ ਹਰਾਇਆ।

ਇਸ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਨੇ ਫਾਈਨਲ ''''ਚ ਦੱਖਣੀ ਅਫਰੀਕਾ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਸੀ।

ਰਵੀ ਦਹੀਆ ਪਾਕਿਸਤਾਨੀ ਭਲਵਾਨ ਨੂੰ ਹਰਾ ਕੇ ਫ੍ਰੀ ਸਟਾਈਲ ਕੁਸ਼ਤੀ ਦੇ ਫਾਈਨਲ ''''ਚ ਪਹੁੰਚੇ

ਰਵੀ ਦਹੀਆ
Getty Images
ਰਵੀ ਦਹੀਆ

ਭਾਰਤ ਦੇ ਰਵੀ ਦਹੀਆ ਰਾਸ਼ਟਰਮੰਡਲ ਖੇਡਾਂ ਵਿੱਚ 57 ਕਿਲੋਗ੍ਰਾਮ ਫਰੀਸਟਾਈਲ ਕੁਸ਼ਤੀ ਦੇ ਫਾਈਨਲ ਵਿੱਚ ਪਹੁੰਚ ਗਏ ਹਨ।

ਰਵੀ ਦਹੀਆ ਨੇ ਸੈਮੀਫਾਈਨਲ ਮੈਚ ''''ਚ ਪਾਕਿਸਤਾਨ ਦੇ ਅਲੀ ਅਸਦ ਨੂੰ 14-04 ਨਾਲ ਹਰਾ ਕੇ ਭਾਰਤ ਲਈ ਚਾਂਦੀ ਦਾ ਤਗਮਾ ਪੱਕਾ ਕੀਤਾ।

ਅਵਿਨਾਸ਼ ਨੇ ਸਟੀਪਲਚੇਜ਼ ਵਿੱਚ ਚਾਂਦੀ ਦਾ ਤਮਗਾ ਜਿੱਤਿਆ

ਅਵਿਨਾਸ਼ ਮੁਕੁੰਦ
Getty Images

ਭਾਰਤ ਦੇ ਅਵਿਨਾਸ਼ ਮੁਕੁੰਦ ਸਾਬਲ ਨੇ ਰਾਸ਼ਟਰਮੰਡਲ ਖੇਡਾਂ ਵਿੱਚ 3000 ਮੀਟਰ ਸਟੀਪਲਚੇਜ਼ ਈਵੈਂਟ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ।

ਇਹ ਉਨ੍ਹਾਂ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਦੇ ਨਾਲ ਉਨ੍ਹਾਂ ਨੇ ਕੌਮੀ ਰਿਕਾਰਡ ਬਣਾਇਆ ਹੈ।

ਅਵਿਨਾਸ਼ ਨੇ 8 ਮਿੰਟ 11.20 ਸਕਿੰਟ ਦਾ ਸਮਾਂ ਲੈ ਕੇ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ।

ਇਸ ਰਾਸ਼ਟਰਮੰਡਲ ਖੇਡਾਂ ਦੇ ਟਰੈਕ ਐਂਡ ਫੀਲਡ ਵਿੱਚ ਭਾਰਤ ਦਾ ਇਹ ਚੌਥਾ ਤਮਗਾ ਹੈ।

ਪ੍ਰਿਅੰਕਾ ਗੋਸਵਾਮੀ ਨੇ ਰੇਸ ਵਾਕਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ

ਪ੍ਰਿਅੰਕਾ ਗੋਸਵਾਮੀ ਨੇ ਰਾਸ਼ਟਰਮੰਡਲ ਖੇਡਾਂ ''''ਚ ਔਰਤਾਂ ਦੀ 10 ਕਿਲੋਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ।

ਪ੍ਰਿਅੰਕਾ ਦੀ ਇਸ ਪ੍ਰਾਪਤੀ ਤੋਂ ਬਾਅਦ ਭਾਰਤ ਦੇ ਅਥਲੈਟਿਕ ਵਿੱਚ ਮੈਡਲਾਂ ਦੀ ਸੰਖਿਆ ਤਿੰਨ ਅਤੇ ਕੁੱਲ ਮੈਡਲ 26 ਹੋ ਗਏ ਹਨ।

ਪ੍ਰਿਅੰਕਾ ਨੇ 2020 ਓਲੰਪਿਕ ਵਿੱਚ ਵੀ ਇਸ ਮੁਕਾਬਲੇ ਵਿੱਚ ਦੇਸ਼ ਦੀ ਨੁਮਾਇੰਦਗੀ ਕੀਤੀ ਸੀ।

ਇਸ ਦੌਰਾਨ ਰਾਸ਼ਟਰਮੰਡਲ ਖੇਡਾਂ ''''ਚ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ ਵਿਚਾਲੇ ਸੈਮੀਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਸ਼ੁਰੂਆਤ ''''ਚ ਦੋ ਵਿਕਟਾਂ ਗੁਆ ਦਿੱਤੀਆਂ ਹਨ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News