ਸ਼ੌਰਿਆ ਚੱਕਰ ਬਲਵਿੰਦਰ ਸਿੰਘ ਦੇ ਕਤਲ ਕੇਸ ’ਚ ਪੁਲਿਸ ਨੇ ਇੱਕ ਮੁਲਜ਼ਮ ਕੀਤਾ ਕਾਬੂ

08/09/2022 6:30:34 PM

ਸ਼ੌਰਿਆ ਚੱਕਰ ਨਾਲ ਸਨਮਾਨਿਤ ਮਰਹੂਮ ਬਲਵਿੰਦਰ ਸਿੰਘ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਇੱਕ ਮੁਲਜ਼ਮ ਨੂੰ ਉਸ ਦੇ ਸਾਥੀਆਂ ਨਾਲ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਅਕਤੂਬਰ 2020 ਵਿੱਚ ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਇਲਾਕੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਦੋ ਹਮਲਾਵਰ ਮੋਟਰ ਸਾਈਕਲ ''''ਤੇ ਸਵਾਰ ਹੋ ਕੇ ਆਏ ਸਨ ਤੇ ਘਰ ਦੇ ਨੇੜੇ ਦਫ਼ਤਰ ਵਿੱਚ ਬੈਠੇ ਬਲਵਿੰਦਰ ਸਿੰਘ ਨੂੰ ਉਨ੍ਹਾਂ ਨੇ ਆਪਣਾ ਨਿਸ਼ਾਨਾ ਬਣਾਇਆ ਸੀ।

ਪੁਲਿਸ ਨੇ ਕੀ ਕਿਹਾ?

ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕਤਲ ਕੇਸ ਬਾਰੇ ਪੰਜਾਬ ਪੁਲਿਸ ਨੇ ਦੱਸਿਆ ਕਿ ਮੰਗਲਵਾਰ ਨੂੰ ਤਰਨਤਾਰਨ ਤੋਂ ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ ਵਜੋਂ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ਼ ਰੰਧਾਵਾ ਵਜੋਂ ਹੋਈ ਹੈ।

ਗੁਰਵਿੰਦਰ ਸਿੰਘ ’ਤੇ ਹਮਲੇ ਦੇ ਸ਼ੂਟਰਾਂ ਲਈ ਹਥਿਆਰ ਮੁਹੱਈਆ ਕਰਵਾਉਣ ਦੇ ਇਲਜ਼ਾਮ ਹਨ।


-


ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਬਾਬਾ ਬਦਨਾਮ ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਬਿਖਾਰੀਵਾਲ ਦਾ ਨਜ਼ਦੀਕੀ ਸਾਥੀ ਹੈ, ਜੋ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਹਨ।

ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਇਹ ਸੰਕੇਤ ਮਿਲਿਆ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਵਿੱਚ ਆਜ਼ਾਦੀ ਦਿਵਸ ਦੇ ਆਲੇ-ਦੁਆਲੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਦੋ .30 ਬੋਰ ਦੇ ਪਿਸਤੌਲ ਸਮੇਤ ਮੈਗਜ਼ੀਨ ਅਤੇ 13 ਜ਼ਿੰਦਾ ਕਾਰਤੂਸ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕਰਨਾ ਦਾ ਦਾਅਵਾ ਕੀਤਾ ਹੈ।

ਬਲਵਿੰਦਰ ਸਿੰਘ ਨੂੰ ਕਿਉਂ ਮਿਲਿਆ ਸੀ ਸ਼ੌਰਿਆ ਚੱਕਰ

ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ 90ਵਿਆਂ ਦੀ ਸ਼ੁਰੂਆਤ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਕਰਨ ਲਈ ਜਾਣਿਆ ਜਾਂਦਾ ਹੈ। ਭਾਰਤ ਸਰਕਾਰ ਦੀ ਵੈਬਸਾਈਟ ਅਨੁਸਾਰ ਅੱਤਵਾਦੀਆਂ ਦਾ ਵਿਰੋਧ ਕਰਨ ਲਈ 1990 ਤੋਂ ਲੈ ਕੇ 1993 ਤੱਕ ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਉੱਤੇ 16 ਹਮਲੇ ਹੋਏ ਸਨ।

30 ਸਿਤੰਬਰ 1990 ਵਿੱਚ ਹੋਏ ਇੱਕ ਹਮਲੇ ਵਿੱਚ ਤਾਂ 200 ਦੇ ਕਰੀਬ ਅੱਤਵਾਦੀਆਂ ਨੇ ਬਲਵਿੰਦਰ ਸਿੰਘ ਦੇ ਘਰ ਨੂੰ ਘੇਰ ਲਿਆ ਸੀ ਤੇ 5 ਘੰਟਿਆਂ ਦੀ ਮੁਠਭੇੜ ਮਗਰੋਂ ਅੱਤਵਾਦੀਆਂ ਨੂੰ ਪਿੱਛੇ ਹਟਣਾ ਪਿਆ ਸੀ।

ਇਸ ਘਟਨਾ ਨੂੰ ਮੁੱਖ ਰਖਦਿਆਂ ਸਾਲ 1993 ਵਿੱਚ ਉਨ੍ਹਾਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।


ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News