ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਕਾਰੋਬਾਰ ਨਾਲ ਜੁੜੇ ਮਾਮਲੇ ਵਿਚ ਹਾਈਕੋਰਟ ਤੋਂ ਮਿਲੀ ਜਮਾਨਤ

08/10/2022 10:45:34 AM

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ।

ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਨਸ਼ਾ ਤਸਕਰੀ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਇੱਕ ਮਾਮਲੇ ਵਿਚ ਜ਼ਮਾਨਤ ਮਿਲਣ ਦੀ ਪੁਸ਼ਟੀ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਪਟਿਆਲਾ ਦੀ ਜੇਲ੍ਹ ਵਿੱਚ ਫ਼ਰਵਰੀ 2022 ਤੋਂ ਬੰਦ ਹਨ।

ਅਰਸ਼ਦੀਪ ਸਿੰਘ ਕਲੇਰ ਨੇ ਕਿਹਾ, "ਸੱਚ ਬਹੁਤ ਸਮੇਂ ਤੱਕ ਲੁਕਾ ਕੇ ਨਹੀਂ ਰੱਖਿਆ ਜਾ ਸਕਦਾ। ਝੂਠ ਦੇ ਮਹਿਲ ਆਖਿਰ ਢਹਿ ਢੇਰੀ ਹੁੰਦੇ ਹਨ। ਕਾਂਗਰਸ ਸਰਕਾਰੀ ਸਮੇਂ ਜੋ ਝੂਠਾ ਪਰਚਾ ਦਰਜ ਕੀਤਾ ਸੀ ਉਸ ਵਿੱਚ ਹਾਈ ਕੋਰਟ ਨੇ ਜਮਾਨਤ ਦੇ ਦਿੱਤੀ ਹੈ।"


ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।