''''ਆਪ'''' ਵਿਧਾਇਕ ਪਠਾਣਮਾਜਰਾ ’ਤੇ ਬਿਨ੍ਹਾਂ ਤਲਾਕ ਦੂਜਾ ਵਿਆਹ ਕਰਵਾਉਣ ਦਾ ਇਲਜ਼ਾਮ, ਵਿਧਾਇਕ ਨੇ ਕੀ ਕਿਹਾ

08/18/2022 10:45:41 AM

ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਇੱਕ ਔਰਤ ਨੇ ਦੂਜਾ ਵਿਆਹ ਕਰਵਾਉਣ ਅਤੇ ਧਮਕਾਉਣ ਦੇ ਇਲਜ਼ਾਮ ਲਗਾਏ ਹਨ। ਇਸ ਸਬੰਧ ਵਿੱਚ ਜ਼ੀਕਰਪੁਰ ਪੁਲਿਸ ਕੋਲ ਸ਼ਿਕਾਇਤ ਦੀ ਦਰਜ ਕਰਵਾਈ ਗਈ ਹੈ।

ਹਾਲਾਂਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਮੀਡੀਆ ਅਦਾਰਿਆਂ ਨਾਲ ਗੱਲਬਾਤ ਕਰਦਿਆਂ ਦੂਜਾ ਵਿਆਹ ਕਰਵਾਉਣ ਦੀ ਗੱਲ ਕਬੂਲੀ ਹੈ ਪਰ ਉਹਨਾਂ ਕਿਸੇ ਵੀ ਕਿਸਮ ਦੀ ਧਮਕੀ ਦੇਣ ਤੋਂ ਇਨਕਾਰ ਕੀਤਾ ਹੈ। ਉਹਨਾਂ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋਈਆਂ ਹਨ।

ਬਿਨ੍ਹਾਂ ਤਲਾਕ ਦੂਜਾ ਵਿਆਹ

ਖ਼ਬਰ ਏਜੰਸੀ ਪੀਟੀਆਈ ਅਨੁਸਾਰ ਜ਼ੀਕਰਪੁਰ ਦੀ ਰਹਿਣ ਵਾਲੀ ਇੱਕ ਔਰਤ ਨੇ ''''ਆਪ'''' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ''''ਤੇ ਬਿਨ੍ਹਾਂ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਦੂਜਾ ਵਿਆਹ ਕਰਵਾਉਣ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪਠਾਣਮਾਜਰਾ ਨਾਲ ਉਸ ਔਰਤ ਦਾ ਵਿਆਹ ਪਿਛਲੇ ਸਾਲ ਅਗਸਤ ਵਿੱਚ ਹੋਇਆ ਸੀ। ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਹਰਮੀਤ ਸਿੰਘ ਪਠਾਣਮਾਜਰਾ ਨਾਲ ਰਿਸ਼ਤਾ ਪਿਛਲੇ ਕਰੀਬ ਇੱਕ ਦਹਾਕੇ ਤੋਂ ਸੀ।

ਇੱਕ ਵੈੱਬ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਜਦੋਂ ਪਠਾਣਮਾਜਰਾ ਨੂੰ ਪਾਰਟੀ ਦੀ ਟਿਕਟ ਮਿਲਣ ਦੀ ਖ਼ਬਰ ਚੱਲੀ ਤਾਂ ਉਹਨਾਂ ਨੇ ਵਿਆਹ ਦਾ ਸਰਪਰਾਇਜ਼ ਦਿੱਤਾ ਸੀ। ਇਹ ਅਨੰਦ ਕਾਰਜ ਲੁਧਿਆਣਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਹੋਏ ਸਨ।"

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪਠਾਣਮਾਜਰਾ ਨੇ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈਣ ਦਾ ਭਰੋਸਾ ਦਿੱਤਾ ਸੀ ਪਰ ਚੋਣਾਂ ਸਮੇਂ ਭਰੇ ਕਾਗਜਾਂ ਵਿੱਚ ਉਹਨਾਂ ਨੇ ਉਸ ਨੂੰ ਆਪਣੀ ਪਤਨੀ ਦਰਜ ਨਹੀਂ ਕਰਵਾਇਆ ਜਿਸ ਤੋਂ ਬਾਅਦ ਤਕਰਾਰ ਸ਼ੁਰੂ ਹੋ ਗਿਆ ਸੀ।

ਉਨ੍ਹਾਂ ਨੇ ਕੁੱਟਮਾਰ ਕਰਨ ਦੇ ਵੀ ਇਲਜ਼ਾਮ ਵੀ ਲਗਾਏ ਹਨ ਜਿਸ ਦੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ।

ਇਸ ਔਰਤ ਦਾ ਕਹਿਣਾ ਹੈ ਕਿ ਉਸ ਨੇ ਆਰਥਿਕ ਤੌਰ ''''ਤੇ ਵੀ ਪਠਾਣਮਾਜਰਾ ਦੀ ਸਹਾਇਤਾ ਕੀਤੀ ਸੀ। "ਮੈਂ ਉਹਨਾਂ ਦੀ ਪਤਨੀ ਹਾਂ ਅਤੇ ਉਹਨਾਂ ਬਲੈਕਮੇਲ ਕਿਉਂ ਕਰਨਗੇ?"

ਮੈਨੂੰ ਸਜ਼ਾ ਮਿਲ ਗਈ: ਪਠਾਣਮਾਜਰਾ

ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ''''ਆਪ'''' ਤੋਂ ਪਹਿਲਾਂ ਉਹ ਅਕਾਲੀ ਦਲ ਨਾਲ ਵੀ ਜੁੜੇ ਰਹੇ ਸਨ।

ਪਠਾਣਮਾਜਰਾ ਨੇ ਕਬੂਲਿਆ ਹੈ ਕਿ ਉਨ੍ਹਾਂ ਨੇ ਸ਼ਿਕਾਇਤਕਰਤਾ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦਾ ਦੂਜਾ ਵਿਆਹ ਪਰਿਵਾਰ ਦੀ ਸਹਿਮਤੀ ਨਾਲ ਹੋਇਆ ਸੀ ਪਰ "ਇਹ ਵਿਆਹ ਕਵਾਉਣਾ ਉਹਨਾਂ ਦੀ ਗਲਤੀ ਸੀ।"

ਪਠਾਣਮਾਜਰਾ ਨੇ ਇੱਕ ਵੈਬ ਚੈਨਲ ਨੂੰ ਦੱਸਿਆ ਕਿ ਉਹ ਸੋਸਲ ਮੀਡੀਆ ਉਪਰ ਮਿਲੇ ਸਨ। ਉਹਨਾਂ ਕਿਹਾ ਕਿ ਉਹਨਾਂ ਦੇ ਮਨ ਡੋਲਣ ਦੀ ਉਹਨਾਂ ਨੂੰ ਸਜ਼ਾ ਮਿਲੀ ਹੈ।

ਪਠਾਨਮਾਜਰਾ ਨੇ ਕਿਹਾ ਕਿ ਉਹਨਾਂ ਨੇ ਇਸ ਔਰਤ ਨੂੰ ਕੋਈ ਧੋਖਾ ਨਹੀਂ ਦਿੱਤਾ ਸਗੋਂ ਉਸ ਨੂੰ ਖਰਚਾ ਦਿੰਦੇ ਰਹੇ ਅਤੇ ਇੱਕ ਘਰ ਵੀ ਲੈ ਕੇ ਦਿੱਤਾ।

BBC

-

BBC

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ''''ਆਪ'''' ਤੋਂ ਕਰਾਵਾਈ ਦੀ ਮੰਗ

Getty Images

ਸਾਬਕਾ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ''''ਆਪ'''' ਤੋਂ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਰਾਵਾਈ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਕ ਔਰਤ ਨਾਲ ਧੋਖਾ ਕਰਨ ਵਾਲੇ ਵਿਆਕਤੀ ਨੂੰ ਅਰਵਿੰਦ ਕੇਜਰੀਵਾਲ ਨੂੰ ਆਪਣੀ ਪਾਰਟੀ ਵਿੱਚ ਨਹੀਂ ਰੱਖਣਾ ਚਾਹੀਦਾ ਹੈ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)