ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਨ ਲਈ ਐੱਨਆਈਏ ਨੇ ਕੋਰਟ ''''ਚ ਕੀ ਕਿਹਾ, ਇਸਦੇ ਕੀ ਮਾਅਨੇ ਹਨ

Thursday, Nov 24, 2022 - 08:26 PM (IST)

ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਨ ਲਈ ਐੱਨਆਈਏ ਨੇ ਕੋਰਟ ''''ਚ ਕੀ ਕਿਹਾ, ਇਸਦੇ ਕੀ ਮਾਅਨੇ ਹਨ
ਮੂਸੇਵਾਲਾ ਕਤਲ ਕੇਸ
sidhu moosewala/getty

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐੱਨਆਈਏ (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ) ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਦਿੱਲੀ ਦੀ ਇੱਕ ਅਦਾਲਤ ਤੋਂ 3 ਦਸੰਬਰ ਤੱਕ ਦਾ ਰਿਮਾਂਡ ਮਿਲਿਆ ਹੈ।

ਹਾਲਾਂਕਿ, ਏਜੰਸੀ ਨੇ 12 ਦਿਨਾਂ ਦੇ ਰਿਮਾਂਡ ਲਈ ਅਪੀਲ ਕੀਤੀ ਸੀ ਪਰ ਅਦਾਲਤ ਨੇ 10 ਦਿਨਾਂ ਦੀ ਹੀ ਰਿਮਾਂਡ ਦਿੱਤੀ ਹੈ।

ਜਾਂਚ ਏਜੰਸੀ ਨੇ ਦਿੱਲੀ ਕੋਰਟ ਨੂੰ ਦੱਸਿਆ, "ਪਾਕਿਸਤਾਨ ਤੋਂ ਆ ਰਹੀ ਸਮੱਗਰੀ, ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਣਾ। ਅਪਰਾਧਕ ਸਾਜਿਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।"

ਜਾਂਚ ਏਜੰਸੀ ਦਿੱਲੀ-ਐੱਨਸੀਆਰ ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਕਈ ਕਥਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਲਾਰੇਂਸ ਬਿਸ਼ਨੋਈ
Getty Images
ਦਿੱਲੀ ਤੋਂ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਰਿਮਾਂਡ ਉੱਤੇ ਲੈ ਕੇ ਗਈ ਸੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅਦਾਲਤ ਨੂੰ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਅਤੇ ਇਸ ਨਾਲ ਜੁੜੇ ਹੋਰ ਪਹਿਲੂਆਂ ਦੇ ਸਬੰਧ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ।

ਐੱਨਆਈਏ ਨੇ ਪਿਛਲੇ ਦਿਨਾਂ ਵਿੱਚ ਪੰਜਾਬ ਦੇ ਕਈ ਕਲਾਕਾਰਾਂ ਕੋਲੋਂ ਵੀ ਪੁੱਛਗਿੱਛ ਵੀ ਕੀਤੀ ਹੈ।

ਇਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਵੀ ਸਨ। ਅਫ਼ਸਾਨਾ ਖਾਨ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹਨ।

ਇਸ ਤੋਂ ਇਲਾਵਾ ਗੈਂਗਸਟਰਾਂ ਨਾਲ ਜੁੜੀਆਂ ਵਾਰਦਾਤਾਂ ਸਬੰਧੀ ਏਜੰਸੀ ਪੰਜਾਬ ਅਤੇ ਹਰਿਆਣਾ ਦੇ ਕਈ ਟਿਕਾਣਿਆ ''''ਤੇ ਛਾਪੇਮਾਰੀ ਵੀ ਕਰ ਚੁੱਕੀ ਹੈ।

ਬੀਬੀਸੀ
BBC
  • ਐੱਨਆਈਏ ਨੇ ਲਾਰੈਂਸ ਬਿਸ਼ਨੋਈ ਦੀ 10 ਦਿਨਾਂ ਦੀ ਰਿਮਾਂਡ ਲਈ
  • ਏਜੰਸੀ ਨੇ 12 ਦਿਨਾਂ ਦੀ ਰਿਮਾਂਡ ਮੰਗੀ ਸੀ ਪਰ ਅਦਾਲਤ ਨੇ 10 ਦਿਨਾਂ ਦੀ ਮਨਜ਼ੂਰ  ਕੀਤੀ
  • ਏਜੰਸੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਅਤੇ ਇਸ ਨਾਲ ਜੁੜੇ ਹੋਰ ਪਹਿਲੂਆਂ ਦੇ ਸਬੰਧ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ
  • 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਮੂਸੇਵਾਲਾ ਨੂੰ ਘੇਰ ਕੇ ਕਤਲ ਕਰ ਦਿੱਤਾ ਗਿਆ।
  • ਬਿਸ਼ਨੋਈ ਦੇ ਵਕੀਲ ਮੁਤਾਬਕ ਅਦਾਲਤ ਨੇ ਸ਼ਰਤਾਂ ''''ਤੇ ਰਿਮਾਂਡ ਦਿੱਤੀ ਹੈ
  • ਲਾਰੈਂਸ ਬਿਸ਼ਨੋਈ ''''ਤੇ ਕਤਲ, ਲੁੱਟ ਅਤੇ ਮਾਰ-ਕੁੱਟ ਸਣੇ ਕਈ ਮਾਮਲਿਆਂ ਦੇ ਇਲਜ਼ਾਮ ਹਨ
ਬੀਬੀਸੀ
BBC

ਐੱਨਆਈਏ ਨੇ ਕਿਉਂ ਲਈ ਰਿਮਾਂਡ

ਬੀਬੀਸੀ ਪੱਤਰਕਾਰ ਸੁਚਿੱਤਰਾ ਮੋਹੰਤੀ ਮੁਤਾਬਕ ਜਾਂਚ ਏਜੰਸੀ ਨੇ ਪਟਿਆਲਾ ਹਾਊਸ ਕੋਰਟ ਵਿੱਚ ਤਿੰਨ ਪੇਜਾਂ ਦੀ ਰਿਮਾਂਡ ਅਰਜ਼ੀ ਪੇਸ਼ ਕੀਤੀ।

ਅਰਜ਼ੀ ਵਿੱਚ ਲਿਖਿਆ ਗਿਆ ਕਿ ਲਾਰੈਂਸ ਬਿਸ਼ਨੋਈ ਅਤੇ ਹੋਰਾਂ ਨੇ ਕਥਿਤ ਤੌਰ ''''ਤੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਇਰਾਦੇ ਨਾਲ ਭਾਰਤ ਵਿੱਚ ਅੱਤਵਾਦੀ ਕਾਰਵਾਈਆਂ ਕਰਨ ਲਈ ਨੌਜਵਾਨਾਂ ਨੂੰ ਭਰਤੀ ਕਰਨ ਦੀ ਸਾਜ਼ਿਸ਼ ਰਚੀ।

ਅਰਜ਼ੀ ਵਿੱਚ ਅੱਗੇ ਲਿਖਿਆ, "ਇਸ ਗਿਰੋਹ ਦੇ ਮੈਂਬਰ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ ''''ਤੇ ਘਾਤਕ ਹਥਿਆਰਾਂ ਅਤੇ ਵਿਸਫੋਟਕਾਂ ਦੀ ਵਰਤੋਂ ਕਰਕੇ ਨਿਸ਼ਾਨਾ ਬਣਾ ਕੇ ਹੱਤਿਆਵਾਂ ਨੂੰ ਅੰਜਾਮ ਦੇ ਕੇ ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾ ਰਹੇ ਸਨ।"

ਸਿੱਧੂ ਮੂਸੇਵਾਲਾ
AFP

ਏਜੰਸੀ ਨੇ ਅਰਜ਼ੀ ਵਿੱਚ ਲਿਖਿਆ ਕਿ ਇਹ ਗਿਰੋਹ ਸਾਈਬਰ ਸਪੇਸ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਪਰਾਧਾਂ ਬਾਰੇ ਦੱਸ ਕੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਰ ਰਹੇ ਸਨ।

ਇਨ੍ਹਾਂ ਗਿਰੋਹਾਂ ਵਿਚੋਂ ਕੁਝ ਜੇਲ੍ਹ ਤੋਂ ਆਪਣਾ ਕੰਮ ਕਰ ਰਹੇ ਹਨ ਅਤੇ ਬਾਕੀ ਭਾਰਤ ਦੇ ਵੱਖ ਵੱਖ ਹਿੱਸਿਆਂ ਜਾਂ ਵਿਦੇਸ਼ਾਂ ਤੋਂ ਕੰਮ ਕਰ ਰਹੇ ਹਨ।

ਐੱਨਆਈਏ ਨੇ ਅੱਗੇ ਕਿਹਾ ਕਿ ਇਸ ਲਈ ਬਿਸ਼ਨੋਈ ਦੀ ਅਸਲ ਭੂਮਿਕਾ ਅਤੇ ਉਸ ਦੇ ਨੈਟਵਰਕ ਦਾ ਪਤਾ ਲਗਾਉਣ ਲਈ ਹਿਰਾਸਤੀ ਜਾਂਚ ਦੀ ਲੋੜ ਹੈ।

bbc
BBC

ਸ਼ਰਤਾਂ ''''ਤੇ ਮਿਲੀ ਰਿਮਾਂਡ

ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਬੀਬੀਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਸ ਦੇ ਮੁਵੱਕਿਲ ਨੂੰ ਲੋੜ ਪੈਣ ''''ਤੇ ਡਾਕਟਰੀ ਸਹਾਇਤਾ ਦਿੱਤੀ ਜਾਵੇ ਅਤੇ ਐੱਨਆਈਏ ਰਿਮਾਂਡ ਵਿੱਚ ਰਹਿਣ ਦੌਰਾਨ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ।

ਚੋਪੜਾ ਨੇ ਬੀਬੀਸੀ ਨੂੰ ਦੱਸਿਆ, "ਬਿਸ਼ਨੋਈ ਨੂੰ ਪੰਜਾਬ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।"

ਉਨ੍ਹਾਂ ਨੇ ਕਿਹਾ, "ਮੇਰੇ ਮੁਵੱਕਿਲ ਨੂੰ ਇੱਕ ਉੱਚ ਜੋਖ਼ਮ ਵਾਲਾ ਕੈਦੀ ਹੋਣ ਕਰਕੇ, ਸੁਰੱਖਿਆ ਦੀ ਲੋੜ ਹੈ, ਕਿਉਂਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਇਸ ਲਈ ਮੈਂ ਅਦਾਲਤ ਨੂੰ ਐੱਨਆਈਏ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ।"

ਵਕੀਲ ਮੁਤਾਬਕ ਅਦਾਲਤ ਨੇ ਕੁਝ ਸ਼ਰਤਾਂ ''''ਤੇ ਬਿਸ਼ਨੋਈ ਦਾ ਰਿਮਾਂਡ ਐੱਨਆਈਏ ਨੂੰ ਦੇ ਦਿੱਤਾ ਹੈ।

ਜਿਸ ਦੇ ਤਹਿਤ ਜਦੋਂ ਬਿਸ਼ਨੋਈ ਨੂੰ ਦਿੱਲੀ ਸ਼ਿਫ਼ਟ ਕੀਤਾ ਜਾਵੇ ਤਾਂ ਉਸ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ।

ਵਕੀਲ ਨੇ ਜਾਣਕਾਰੀ ਦਿੱਤੀ ਕਿ ਅਦਾਲਤ ਨੇ ਕਿਹਾ ਹੈ ਕਿ ਪ੍ਰੋਟੋਕਾਲ ਦੀ ਚੰਗੀ ਤਰ੍ਹਾਂ ਪਾਲਣਾ ਕੀਤੀ ਜਾਵੇ।

ਇਸ ਤੋਂ ਇਲਾਵਾ ਹਰੇਕ 24 ਘੰਟਿਆਂ ਵਿੱਚ ਉਸ ਦਾ ਮੈਡੀਕਲ ਹੋਣਾ ਚਾਹੀਦਾ ਹੈ ਅਤੇ ਰੋਜ਼ਾਨਾ ਦੇ ਉਨ੍ਹਾਂ ਦੇ ਵਕੀਲਾਂ ਨੂੰ ਮਿਲਣ ਲਈ 20 ਮਿੰਟ ਦਾ ਸਮਾਂ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਹੈ ਕਿ ਕਰੀਬ 6 ਮਹੀਨੇ ਬਿਸ਼ਨੋਈ ਵੱਖ-ਵੱਖ ਕੇਸਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਕਸਟਡੀ ਵਿੱਚ ਰਹੇ ਹਨ।

ਹੁਣ ਪੰਜਾਬ ਅੰਦਰ ਅਜਿਹਾ ਕੋਈ ਕੇਸ ਨਹੀਂ ਬਚਿਆ ਜਿਸ ਲਈ ਉਨ੍ਹਾਂ ਦਾ ਪੁਲਿਸ ਰਿਮਾਂਡ ਲੈਣਾ ਹੋਵੇ।

ਦਰਅਸਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸਭ ਤੋਂ ਪਹਿਲਾਂ ਮਾਨਸਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਦਿੱਲੀ ਦੀ ਇੱਕ ਅਦਾਲਤ ਤੋਂ ਰਿਮਾਂਡ ਲਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਕੇਸਾਂ ਵਿੱਚ ਕਈ ਮਹੀਨਿਆਂ ਤੱਕ ਬਿਸ਼ਨੋਈ ਦੀ ਰਿਮਾਂਡ ਪੰਜਾਬ ਪੁਲਿਸ ਵੱਲੋਂ ਹਾਸਿਲ ਕੀਤੀ ਜਾਂਦੀ ਰਹੀ ਹੈ।

ਉਨ੍ਹਾਂ ਨੇ ਅੱਗੇ ਜਾਣਕਾਰੀ ਦਿੱਤੀ ਜੇਕਰ ਐੱਨਆਈਏ ਰਿਮਾਂਡ ਦਾ ਸਮਾਂ ਵਧਾਉਂਦੀ ਹੈ ਤਾਂ ਮਿਲੇਗਾ ਨਹੀਂ ਤਾਂ ਬਿਸ਼ਨੋਈ ਨਿਆਂਇਕ ਹਿਰਾਸਤ ਤਹਿਤ ਤਿਹਾੜ ਭੇਜਿਆ ਜਾਵੇਗਾ।

ਜਾਂਚ ਏਜੰਸੀ ਨੂੰ ਮੁਲਜ਼ਮ ਤੋਂ ਪੁੱਛਗਿੱਛ ਦੀ ਲੋੜ ਦੇ ਕੀ ਮਾਅਨੇ

ਸਿੱਧੂ ਮੂਸੇਵਾਲਾ
ANI

ਏਜੰਸੀ ਨੂੰ ਮੁਲਜ਼ਮਾਂ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਕਿਉਂ ਪੈਂਦੀ ਹੈ, ਇਸ ਬਾਰੇ ਬੀਬੀਸੀ ਪੱਤਰਕਾਰ ਸੁਚਿੱਤਰਾ ਮੋਹੰਤੀ ਨੇ ਸੀਨੀਅਰ ਵਕੀਲ ਕਾਮਿਨੀ ਜੈਸਵਾਲ ਨਾਲ ਗੱਲਬਾਤ ਕੀਤੀ।

ਕਾਮਿਨੀ ਜੈਸਵਾਲ ਨੇ ਬੀਬੀਸੀ ਨੂੰ ਦੱਸਿਆ ਕਿ ਸੱਚਾਈ ਸਾਹਮਣੇ ਲਿਆਉਣ ਅਤੇ ਕਿਸੇ ਵੀ ਅਪਰਾਧ ਵਿੱਚ ਮੁਲਜ਼ਮ ਦੀ ਸ਼ਮੂਲੀਅਤ ਬਾਰੇ ਜਾਂਚ ਏਜੰਸੀ ਨੂੰ ਪੁੱਛਗਿੱਛ ਕਰਨ ਦੀ ਲੋੜ ਹੁੰਦੀ ਹੈ।

ਉਨ੍ਹਾਂ ਮੁਤਾਬਕ, "ਜਾਂਚ ਏਜੰਸੀ ਵੱਲੋਂ ਪੁੱਛਗਿੱਛ ਦਾ ਉਦੇਸ਼, ਮੁਲਜ਼ਮ ਤੋਂ ਸੱਚ ਕਢਵਾਉਣਾ ਹੈ, ਕਿਉਂਕਿ ਇਹ ਸ਼ੱਕ ਹੁੰਦਾ ਹੈ ਕਿ ਮੁਲਜ਼ਮ ਉਕਤ ਅਪਰਾਧ ਵਿੱਚ ਸ਼ਾਮਲ ਹੈ।"

"ਇਸ ਲਈ ਜਾਂਚ ਏਜੰਸੀ, ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਘਟਨਾਵਾਂ ਦਾ ਕ੍ਰਮ ਅਤੇ ਮੁਲਜ਼ਮ ਤੋਂ ਸੱਚਾਈ ਕਢਵਾਉਣ ਦਾ ਲਗਾਤਾਰ ਯਤਨ ਕਰਦੀ ਹੈ।"

ਜੈਸਵਾਲ ਮੁਤਾਬਕ, "ਜਾਂਚ ਏਜੰਸੀ ਮੁਲਜ਼ਮਾਂ ਤੋਂ ਸ਼ਮੂਲੀਅਤ ਨੂੰ ਸਵੀਕਾਰਨ ਅਤੇ ਕਬੂਲਨਾਮੇ ਲਈ ਪੁੱਛਗਿੱਛ ਕਰਦੀ ਹੈ। ਸੱਚਾਈ ਦਾ ਪਤਾ ਲਗਾਉਣ ਅਤੇ ਅਪਰਾਧ ਵਿੱਚ ਮੁਲਜ਼ਮ ਦੀ ਸ਼ਮੂਲੀਅਤ ਦੇ ਤਰੀਕੇ ਅਤੇ ਸਾਧਨਾਂ ਦਾ ਪਤਾ ਕਰਨ ਲਈ ਪੁੱਛਗਿੱਛ ਜ਼ਰੂਰੀ ਹੈ।"

ਲਾਰੇਂਸ ਬਿਸ਼ਨੋਈ
Getty Images

ਕੌਣ ਹੈ ਲਾਰੇਂਸ ਬਿਸ਼ਨੋਈ

ਲਾਰੇਂਸ ਬਿਸ਼ਨੋਈ ''''ਤੇ ਕਤਲ, ਲੁੱਟ ਅਤੇ ਮਾਰ-ਕੁੱਟ ਸਣੇ ਕਈ ਮਾਮਲੇ ਦਰਜ ਹਨ। ਬਿਸ਼ਨੋਈ ਖ਼ਿਲਾਫ਼ ਪੰਜਾਬ, ਦਿੱਲੀ ਅਤੇ ਰਾਜਸਥਾਨ ਵਿੱਚ ਕਈ ਮਾਮਲੇ ਦਰਜ ਹਨ।

ਲਾਰੈਂਸ਼ ਬਿਸ਼ਨੋਈ ਪਹਿਲਾਂ ਰਾਜਸਥਾਨ ਦੀ ਭਰਤਪੁਰ ਜੇਲ੍ਹ ਵਿੱਚ ਬੰਦ ਸੀ, ਫਿਰ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਸੀ।

ਪੰਜਾਬ ਪੁਲਿਸ ਨੂੰ ਸ਼ੱਕ ਸੀ ਕਿ ਲਾਰੇਂਸ ਬਿਸ਼ਨੋਈ ਨੇ ਜੇਲ੍ਹ ਵਿਚ ਬੈਠੇ ਨੇ ਹੀ ਸਿੱਧੂ ਮੂਸੇਵਾਲਾ ਦੀ ਸਾਜ਼ਿਸ਼ ਘੜੀ ਅਤੇ ਇਸ ਨੂੰ ਅਮਲੀ ਜਾਮਾ ਉਸ ਦੇ ਕੈਨੇਡਾ ਰਹਿੰਦੇ ਸਾਥੀ ਗੋਲਡੀ ਬਰਾੜ ਨੇ ਸਿਰੇ ਚੜ੍ਹਾਇਆ।

ਪੁਲਿਸ ਵੱਲੋਂ ਤਿਆਰ ਕੀਤਾ ਗਿਆ ਇੱਕ ਗੁਪਤ ਦਸਤਾਵੇਜ਼, ਜਿਸ ਦੀ ਇੱਕ ਕਾਪੀ ਬੀਬੀਸੀ ਪੰਜਾਬੀ ਕੋਲ ਹੈ, ਵਿੱਚ ਕਿਹਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਪੰਜਾਬ ਦੇ ਅਬੋਹਰ ਨਾਲ ਸਬੰਧਤ ਹੈ।

ਉਹ ਲਾਅ ਗਰੈਜੂਏਟ ਹੈ ਅਤੇ ਪੰਜਾਬ ਯੂਨੀਵਰਸਿਟੀ ਤੋਂ ਆਪਣੀ ਡਿਗਰੀ ਪੂਰੀ ਕੀਤੀ ਹੈ। ਉਸ ਨੇ ਵਿਦਿਆਰਥੀ ਚੋਣਾਂ ਲੜੀਆਂ ਸਨ ਅਤੇ ਚੋਣਾਂ ਦੌਰਾਨ ਉਸ ਨੇ ਚੰਡੀਗੜ੍ਹ ਦੇ ਸੈਕਟਰ 11 ਵਿੱਚ ਇੱਕ ਉਦੇ ਵੜਿੰਗ ''''ਤੇ ਕਥਿਤ ਤੌਰ ਦੇ ਗੋਲੀ ਚਲਾ ਦਿੱਤੀ ਸੀ।

ਲਾਰੇਂਸ ਬਿਸ਼ਨੋਈ
Getty Images

"ਇਸ ਤੋਂ ਬਾਅਦ ਉਹ ਫਿਰੌਤੀ, ਗੈਂਗ ਵਾਰ, ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਰਿਹਾ ਅਤੇ 2009 ਵਿੱਚ ਉਹ ਹਿਰਾਸਤ ਵਿੱਚੋਂ ਵੀ ਫ਼ਰਾਰ ਹੋ ਗਿਆ। ਕੁਝ ਸਮਾਂ ਉਹ ਰਾਜਸਥਾਨ ਦੀ ਭਰਤਪੁਰ ਜੇਲ੍ਹ ਵਿੱਚ ਬੰਦ ਰਿਹਾ ਤੇ ਫਿਰ ਤਿਹਾੜ ਵਿੱਚ।

"ਅੱਗੇ ਲਿਖਿਆ ਗਿਆ ਹੈ ਕਿ ਉਹ ''''ਏ'''' ਸ਼੍ਰੇਣੀ ਦਾ ਗੈਂਗਸਟਰ ਹੈ, ਪੰਜਾਬ ਪੁਲਿਸ ਨੇ ਗੈਂਗਸਟਰਾਂ ਦੀ ਸ਼੍ਰੇਣੀ ਬਣਾਈ ਹੋਈ ਹੈ ਤੇ ''''ਏ'''' ਸ਼੍ਰੇਣੀ ਦਾ ਮਤਲਬ ਹੈ ਕਿ ਜੋ ਜ਼ਿਆਦਾ ਸੰਗੀਨ ਅਪਰਾਧਾਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਹਨ।

ਬਿਸ਼ਨੋਈ ਭਾਈਚਾਰੇ ਨਾਲ ਸਬੰਧਿਤ ਲਾਰੈਂਸ ਬਿਸ਼ਨੋਈ ਦਾ ਨਾਮ ਉਸ ਵੇਲੇ ਖਾਸਾ ਚਰਚਾ ਵਿੱਚ ਆਇਆ ਸੀ ਜਦੋਂ ਉਸ ਦੇ ਗੈਂਗ ਨਾਲ ਜੁੜੇ ਇੱਕ ਵਿਅਕਤੀ ਨੇ ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ''''ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਦਰਅਸਲ, ਬਿਸ਼ਨੋਈ ਭਾਈਚਾਰਾ ਕਾਲੇ ਹਿਰਨ (ਚਿੰਕਾਰੇ) ਨੂੰ ਪੂਜਨਿਕ ਮੰਨਦਾ ਹੈ ਅਤੇ ਸਲਮਾਨ ਖ਼ਾਨ ਵੱਲੋਂ ਕਾਲੇ ਹਿਰਨ ਦੇ ਸ਼ਿਕਾਰ ਕਰਨ ਵਾਲੇ ਮਾਮਲੇ ਵਿੱਚ ਲਾਰੈਂਸ ਗਰੁੱਪ ਦੇ ਇੱਕ ਮੈਂਬਰ ਸੰਪਤ ਨੇਹਰਾ ਨੇ ਅਦਾਕਾਰ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਸਿੱਧੂ ਮੂਸੇਵਾਲਾ ਕਤਲ ਕੇਸ

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਦਿਨ-ਦਿਹਾੜੇ ਉਸ ਨੂੰ ਘੇਰ ਕੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦਾ ਕਤਲ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ। ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸ਼ੁਰੂ ''''ਚ ਹੀ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਸੀ।

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਦਿਨ-ਦਿਹਾੜੇ ਉਸ ਨੂੰ ਘੇਰ ਕੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦਾ ਕਤਲ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ। ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸ਼ੁਰੂ ''''ਚ ਹੀ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਸੀ।

(ਬੀਬੀਸੀ ਪੰਜਾਬੀ ਨਾਲ ਅਤੇ ''''ਤੇ ਜੁੜੋ।)



Related News