ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ, ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਪੁੱਜੇ
Wednesday, Jan 18, 2023 - 01:44 PM (IST)


ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਇਸ ਵੇਲੇ ਦਿੱਲੀ ਵਿਚ ਹਨ ਅਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਮਨਪ੍ਰੀਤ ਸਿੰਘ ਬਾਦਲ ਇਸ ਸਮੇਂ ਭਾਰਤੀ ਜਨਤਾ ਪਾਰਟੀ ਦਫ਼ਤਰ ਪੁੱਜੇ ਹਨ, ਜਿਸ ਤੋਂ ਸੂਤਰਾਂ ਦੇ ਦਾਅਵਿਆਂ ਦੀ ਪੁਸ਼ਟੀ ਹੁੰਦੀ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ‘‘ਮੈਂ 7 ਸਾਲ ਪਹਿਲਾਂ ਬਹੁਤ ਹੀ ਆਸਾਂ ਨਾਲ ਪੀਪਲਜ਼ ਪਾਰਟੀ ਆਫ਼ ਪੰਜਾਬ ਨੂੰ ਇੱਕ ਅਜਿਹੀ ਪਾਰਟੀ ਦਾ ਹਿੱਸਾ ਬਣਾਇਆ ਸੀ, ਜਿਸ ਕੋਲ ਅਮੀਰ ਵਿਰਾਸਤ ਦਾ ਇਤਿਹਾਸ ਸੀ। ਜੋ ਮੈਨੂੰ ਪੰਜਾਬ ਦੇ ਲੋਕਾਂ, ਪੰਜਾਬ ਦੇ ਹਿੱਤਾਂ ਅਤੇ ਮੇਰੀ ਸਮਰੱਥਾ ਅਨੁਸਾਰ ਕੰਮ ਕਰਨ ਦਾ ਮੌਕਾ ਦੇ ਸਕਦੀ ਸੀ।
ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’’

ਮਨਪ੍ਰੀਤ ਸਿੰਘ ਬਾਦਲ, ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਹਨ।
ਉਹ ਪਹਿਲਾਂ ਅਕਾਲੀ ਦਲ ਵਿਚ ਹੀ ਸਨ ਅਤੇ ਗਿੱਦੜਬਾਹਾ ਹਲਕੇ ਤੋਂ ਵਿਧਾਇਕ ਹੁੰਦੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਉਹ ਬਤੌਰ ਵਿੱਤ ਮੰਤਰੀ ਵੀ ਰਹੇ ਹਨ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)