ਓਲੰਪੀਅਨ ਭਲਵਾਨਾਂ ਨੇ ਸਰਕਾਰ ਦੇ ਇਸ ਭਰੋਸੇ ਅਤੇ ਆਪਣੀਆਂ ਇਨ੍ਹਾਂ ਸ਼ਰਤਾਂ ਉੱਤੇ ਧਰਨਾ ਲਿਆ ਵਾਪਿਸ

Saturday, Jan 21, 2023 - 09:14 AM (IST)

ਓਲੰਪੀਅਨ ਭਲਵਾਨਾਂ ਨੇ ਸਰਕਾਰ ਦੇ ਇਸ ਭਰੋਸੇ ਅਤੇ ਆਪਣੀਆਂ ਇਨ੍ਹਾਂ ਸ਼ਰਤਾਂ ਉੱਤੇ ਧਰਨਾ ਲਿਆ ਵਾਪਿਸ
ਵਿਨੇਸ਼ ਫੋਗਾਟ
Getty Images

18 ਜਨਵਰੀ ਤੋਂ ਦਿੱਲੀ ਦੇ ਜੰਤਰ-ਮੰਤਰੀ ਉੱਤੇ ਧਰਨੇ ''''ਤੇ ਬੈਠੇ ਓਲੰਪੀਅਨ ਭਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ।

ਖਿਡਾਰੀਆਂ ਦੇ ਸ਼ੁੱਕਰਵਾਰ ਦੇਰ ਰਾਤ ਤੱਕ ਅਨੁਰਾਗ ਠਾਕੁਰ ਨਾਲ ਬੈਠਕ ਚੱਲੀ, ਜਿਸ ਤੋਂ ਬਾਅਦ ਦੋਵਾਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਮੌਕੇ ਭਲਵਾਨ ਬਜਰੰਗ ਪੁਨੀਆ ਨੇ ਕਿਹਾ, "ਖੇਡ ਮੰਤਰੀ ਨੇ ਸਾਡੀਆਂ ਮੰਗਾਂ ਨੂੰ ਸੁਣਿਆ ਹੈ ਅਤੇ ਉਚਿਤ ਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਇਸ ਲਈ ਅਸੀਂ ਵਿਰੋਧ-ਪ੍ਰਦਰਸ਼ਨ ਵਾਪਸ ਲੈ ਰਹੇ ਹਾਂ।"

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਉਦੋਂ ਤੱਕ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਹੁਦੇ ਤੋਂ ਹਟੇ ਰਹਿਣਗੇ।

ਦਰਅਸਲ, ਲੰਘੇ ਬੁੱਧਵਾਰ ਤੋਂ ਓਲੰਪੀਅਨ ਮੈਡਲ ਜੇਤੂ ਭਲਵਾਨ ਤੇ ਹੋਰ ਕਈ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ''''ਤੇ ਬੈਠੇ ਸਨ।

ਜਿਸ ਦੌਰਾਨ ਵਿਨੇਸ਼ ਫੋਗਾਟ ਨੇ ਮਹਾਂਸਘ ਦੇ ਪ੍ਰਧਾਨ ''''ਤੇ ਜਿਨਸੀ ਸ਼ੋਸ਼ਣ ਸਣੇ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ।

ਬ੍ਰਜ ਭੂਸ਼ਣ ਸ਼ਰਨ ਸਿੰਘ
Getty Images
ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਨੂੰ ਜਾਂਚ ਮੁਕੰਮਲ ਹੋਣ ਤੱਕ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ

ਹਾਲਾਂਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਲਗਾਤਾਰ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਰਹੇ ਹਨ।

ਅਨੁਰਾਗ ਠਾਕੁਰ ਨੇ ਕੀ ਭਰੋਸਾ ਦੁਆਇਆ

ਬੈਠਕ ਤੋਂ ਬਾਅਦ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਸ ਦਿਨ ਇਨ੍ਹਾਂ ਦੀ ਮੰਗ ਆਈ ਸੀ ਉਸੇ ਦਿਨ ਹੀ ਭਾਰਤੀ ਕੁਸ਼ਤੀ ਮਹਾਂਸੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।

ਜਿਸ ਵਿੱਚ ਉਨ੍ਹਾਂ ਨੂੰ 72 ਘੰਟਿਆਂ ਵਿੱਚ ਜਵਾਬ ਦੇਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਨੇ ਕਿਹਾ, "ਇਹ ਉਸ ਦਿਨ ਹੀ ਭਰੋਸੇਯੋਗ ਬਣਾਇਆ ਸੀ ਕੀ ਖਿਡਾਰੀਆਂ ਦੀਆਂ ਉਚਿਤ ਮੰਗਾਂ ਅਤੇ ਜੋ ਇਲਜ਼ਾਮ ਹਨ। ਉਸ ''''ਤੇ ਜਵਾਬ ਵੀ ਮੰਗਿਆ ਜਾਵੇਗਾ ਅਤੇ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।"

ਭਲਵਾਨ
Getty Images

ਜਾਂਚ ਕਮੇਟੀ ਦਾ ਗਠਨ

ਭਾਰਤੀ ਓਲੰਪਿਕ ਸੰਘ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਹਿਲਾ ਕੁਸ਼ਤੀ ਖਿਡਾਰਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ਵਿੱਚ ਮੈਰੀਕਾਮ, ਡੋਲਾ ਬੈਨਰਜੀ, ਅਲਕਨੰਦਾ ਅਸ਼ੋਕ, ਯੋਗੇਸ਼ਵਰ ਦੱਤ, ਸਹਿਦੇਵ ਯਾਦਵ ਅਤੇ ਦੋ ਵਕੀਲਾਂ ਨੂੰ ਨਿਯੁਕਤ ਕੀਤਾ ਗਿਆ ਹੈ।

ਭਾਰਤੀ ਓਲੰਪਿਕ ਸੰਘ ਨੇ ਕਮੇਟੀ ਬਾਰੇ ਇਹ ਜਾਣਕਾਰੀ ਦਿੱਤੀ ਹੈ।

ਐਸੋਸੀਏਸ਼ਨ ਦੀ ਪ੍ਰਧਾਨ ਪੀਟੀ ਊਸ਼ਾ ਨੇ ਪਹਿਲਾਂ ਹੀ ਇਸ ਮਾਮਲੇ ਦੀ ਪੂਰੀ ਜਾਂਚ ਅਤੇ ਖਿਡਾਰੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ।

ਲਾਈਨ
BBC

-

ਲਾਈਨ
BBC

''''ਇਲਜ਼ਾਮਾਂ ''''ਤੇ ਖੇਡ ਮੰਤਰਾਲੇ ਨੂੰ ਆਪਣਾ ਅਧਿਕਾਰਤ ਬਿਆਨ ਦਿੱਤਾ ਹੈ''''

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਪ੍ਰਤੀਕ ਭੂਸ਼ਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਨੇ ਮਹਿਲਾ ਕੁਸ਼ਤੀ ਖਿਡਾਰਨਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ''''ਤੇ ਖੇਡ ਮੰਤਰਾਲੇ ਨੂੰ ਆਪਣਾ ਅਧਿਕਾਰਤ ਬਿਆਨ ਦਿੱਤਾ ਹੈ।

ਬੀਤੇ ਦਿਨ ਸ਼ਾਮ ਵੇਲੇ ਉਨ੍ਹਾਂ ਦੇ ਪੁੱਤਰ ਪ੍ਰਤੀਕ ਭੂਸ਼ਣ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਮੁੱਦੇ ''''ਤੇ ਅਧਿਕਾਰਤ ਤੌਰ ''''ਤੇ ਕੁਝ ਵੀ ਕਹਿਣ ਦੀ ਰਸਮੀ ਇਜਾਜ਼ਤ ਨਹੀਂ ਹੈ।

ਪ੍ਰਤੀਕ ਭੂਸ਼ਣ ਸਿੰਘ ਨੇ ਕਿਹਾ, “ਸਾਨੂੰ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਦੀ ਇਜਾਜ਼ਤ ਨਹੀਂ ਹੈ। ਉਹ (ਬ੍ਰਿਜ ਭੂਸ਼ਣ ਸ਼ਰਨ ਸਿੰਘ) 22 ਜਨਵਰੀ ਨੂੰ ਰੈਸਲਿੰਗ ਫੈਡਰੇਸ਼ਨ ਦੀ ਸਾਲਾਨਾ ਮੀਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਨਗੇ।

ਉਨ੍ਹਾਂ ਕਿਹਾ, "ਅਸੀਂ ਖੇਡ ਮੰਤਰਾਲੇ ਨੂੰ ਆਪਣਾ ਅਧਿਕਾਰਤ ਬਿਆਨ ਦੇ ਦਿੱਤਾ ਹੈ।"

ਕੀ ਸਨ ਇਲਜ਼ਾਮ

ਵਿਨੇਸ਼ ਫੋਗਾਟ ਸਮੇਤ ਭਾਰਤੀ ਕੁਸ਼ਤੀ ਦੇ ਕਈ ਨਾਮੀ ਪਹਿਲਵਾਨ ਬੁੱਧਵਾਰ ਦਿੱਲੀ ਦੇ ਜੰਤਰ-ਮੰਤਰ ''''ਤੇ ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ ਦੇ ਰਵੱਈਏ ਖ਼ਿਲਾਫ਼ ਪ੍ਰਦਰਸ਼ਨ ਲਈ ਬੈਠੇ ਸਨ।

ਉਨ੍ਹਾਂ ਫ਼ੈਡਰੇਸ਼ਨ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਣਸੀ ਸ਼ੋਸ਼ਣ ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਸਨ।

ਪਹਿਲਵਾਨਾਂ ਦਾ ਇਲਜ਼ਾਮ ਸੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਕੁਸ਼ਤੀ ਫ਼ੈਡਰੇਸ਼ਨ ਨੂੰ ਆਪਣੀ ਮਨਮਰਜ਼ੀ ਨਾਲ ਚਲਾਉਂਦੇ ਹਨ ਜਿਸ ਸਦਕਾ ਖਿਡਾਰੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ।

ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ''''ਚ ਭਾਰਤ ਨੂੰ ਕਈ ਤਮਗੇ ਜਿਤਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫ਼ੋਗਾਟ ਨੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਆਵਾਜ਼ ਚੁੱਕੀ ਤੇ ਕਈ ਕੁੜੀਆਂ ਨਾਲ ਉਨ੍ਹਾਂ ਦੇ ਮਾੜੇ ਰਵੱਈਏ ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ।

ਵਿਨੇਸ਼ ਨੇ ਕਿਹਾ ਸੀ, "ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਨੇ ਕਈ ਕੁੜੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ।"

ਉਨ੍ਹਾਂ ਕਿਹਾ ਸੀ, "ਉਹ ਸਾਡੀ ਨਿੱਜੀ ਜ਼ਿੰਦਗੀ ਵਿੱਚ ਦਖ਼ਲਅੰਦਾਜ਼ੀ ਕਰਦੇ ਹਨ ਅਤੇ ਪਰੇਸ਼ਾਨ ਕਰਦੇ ਹਨ। ਉਹ ਸਾਡਾ ਸ਼ੋਸ਼ਣ ਕਰ ਰਹੇ ਹਨ। ਜਦੋਂ ਅਸੀਂ ਓਲੰਪਿਕ ਖੇਡਣ ਜਾਂਦੇ ਹਾਂ ਤਾਂ ਸਾਡੇ ਕੋਲ ਕੋਈ ਫਿਜ਼ੀਓ ਜਾਂ ਕੋਚ ਤੱਕ ਨਹੀਂ ਹੁੰਦੇ। ਜਦੋਂ ਅਸੀਂ ਆਵਾਜ਼ ਚੁੱਕੀ ਤਾਂ ਸਾਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ।"

ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ
Getty Images

ਓਲੰਪਿਕ ਮੈਡਲ ਜੇਤੂ ਰੈਸਲਰ ਸਾਕਸ਼ੀ ਮਲਿਕ ਨੇ ਕਿਹਾ, “ਪੂਰੀ ਫੈਡਰੇਸ਼ਨ ਨੂੰ ਹਟਣਾ ਚਾਹੀਦਾ ਹੈ ਤਾਂ ਜੋ ਭਲਵਾਨਾਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਇੱਕ ਨਵੀਂ ਫੈਡਰੇਸ਼ਨ ਨੂੰ ਹੋਂਦ ਵਿੱਚ ਆਉਣਾ ਚਾਹੀਦਾ ਹੈ।”

“ਗੰਦਗੀ ਥੱਲੜੇ ਪੱਧਰ ਤੱਕ ਪਹੁੰਚ ਚੁੱਕੀ ਹੈ। ਅਸੀਂ ਹੁਣ ਇਸ ਮਸਲੇ ਬਾਰੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਾਂਗੇ। ਕੁਝ ਮਸਲਿਆਂ ਬਾਰੇ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ।”

ਕੁਸ਼ਤੀ ਦੇ ਨਾਮੀ ਖ਼ਿਡਾਰੀਆਂ ਵਲੋਂ ਲਾਏ ਇਲਜ਼ਾਮਾਂ ਬਾਰੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਕੋਈ ਅਜਿਹਾ ਆਦਮੀ ਨਹੀਂ ਹੈ ਜੋ ਇਹ ਕਹਿ ਸਕੇ ਕਿ ਕੁਸ਼ਤੀ ਫੈਡਰੇਸ਼ਨ ਵਿੱਚ ਅਥਲੀਟਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਕੋਈ ਤਾਂ ਹੋਣਾ ਚਾਹੀਦਾ ਹੈ?”

ਉਨ੍ਹਾ ਖਿਡਾਰਆਂ ਨੂੰ ਸਵਾਲ ਕੀਤਾ,“ਕੀ ਉਨ੍ਹਾਂ ਨੂੰ ਪਿਛਲੇ 10 ਸਾਲਾਂ ਤੋਂ ਫੈਡਰੇਸ਼ਨ ਨਾਲ ਕੋਈ ਸਮੱਸਿਆ ਨਹੀਂ ਸੀ?"

ਇਹ ਦਾਅਵਾ ਕਰਦਿਆਂ ਕਿ ਕਿਸੇ ਵੀ ਐਥਲੀਟ ਦਾ ਜਿਨਸੀ ਸ਼ੋਸ਼ਣ ਨਹੀਂ ਹੋਇਆ, ਉਨ੍ਹਾਂ ਕਿਹਾ, "ਜੇਕਰ ਇਹ ਇਲਜ਼ਾਮ ਸੱਚ ਸਾਬਤ ਹੁੰਦਾ ਹੈ ਤਾਂ ਮੈਂ ਫਾਂਸੀ ’ਤੇ ਚੜ੍ਹਨ ਲਈ ਤਿਆਰ ਹਾਂ।"

(ਬੀਬੀਸੀ ਪੰਜਾਬੀ ਨਾਲ ਅਤੇ ''''ਤੇ ਜੁੜੋ।)



Related News