ਗਣਤੰਤਰ ਦਿਵਸ : ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨਾ ਕੇਂਦਰ ਦੀ ਗਲਤੀ ਤੇ ਪੰਜਾਬੀਆਂ ਨਾਲ ਧੋਖਾ -ਮਾਨ
Wednesday, Jan 25, 2023 - 05:14 PM (IST)
ਭਾਰਤ ਦੇ ਗਣਤੰਤਰ ਦਿਵਸ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਰੱਖੇ ਜਾਣ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਵਿਰੋਧ ਕੀਤਾ ਹੈ।
ਆਪਣੇ ਇੱਕ ਵੀਡੀਓ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, ‘‘ ਪੰਜਾਬ ਦੇ ਲੋਕਾਂ ਨੇ ਭਾਰਤ ਦੀ ਅਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਕੀਤੀਆਂ ਹਨ, ਉਸ ਦੀ ਵਿਰਾਸਤ ਤੇ ਇਤਿਹਾਸ ਨੂੰ ਪੇਸ਼ ਕਰਨ ਵਾਲੀ ਝਾਕੀ ਨੂੰ ਪਰੇਡ ਤੋਂ ਬਾਹਰ ਰੱਖਣਾ ਕੇਂਦਰ ਸਰਕਾਰ ਦੀ ਗਲਤੀ ਅਤੇ ਪੰਜਾਬੀਆਂ ਨਾਲ ਧੋਖਾ ਹੈ।’’
ਕਈ ਦਿਨਾਂ ਦੇ ਮੁੰਬਈ ਦੌਰੇ ਤੋਂ ਬਾਅਦ ਪੰਜਾਬ ਪਰਤਦਿਆਂ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਜੋ ਕੀਤਾ ਹੈ, ਇਸ ਤੋਂ ਵੱਧ ਸ਼ਰਮਨਾਕ ਗੱਲ ਨਹੀਂ ਹੋ ਸਕਦੀ ਅਤੇ ਅਜਿਹਾ ਕਰਕੇ ਭਾਜਪਾ ਨੇ ਆਪਣੀ ਮਾਨਸਿਕਤਾ ਦਿਖਾ ਦਿੱਤੀ ਹੈ।
