ਬੀਬੀਸੀ ਦਾ ਨਾਮ ਲਏ ਬਿਨਾਂ ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤਾ ਬਿਆਨ

Friday, Feb 17, 2023 - 08:00 PM (IST)

ਬੀਬੀਸੀ ਦਾ ਨਾਮ ਲਏ ਬਿਨਾਂ ਇਨਕਮ ਟੈਕਸ ਵਿਭਾਗ ਨੇ ਜਾਰੀ ਕੀਤਾ ਬਿਆਨ

ਬੀਬੀਸੀ ਇੰਡੀਆ ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ ਵਿੱਚ ਤਿੰਨ ਦਿਨ ਦੀ ਤਲਾਸ਼ੀ ਮਗਰੋਂ ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦਾ ਨਾਮ ਲਏ ਬਿਨਾਂ ਇੱਕ ਬਿਆਨ ਜਾਰੀ ਕੀਤਾ ਹੈ।

ਬਿਆਨ ਵਿੱਚ ਇਨਕਮ ਟੈਕਸ ਵਿਭਾਗ ਨੇ ਕਿਹਾ ਹੈ, "ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੰਸਥਾ ਵਿੱਚ ਕਈ ਭਾਰਤੀ ਭਾਸ਼ਾਵਾਂ ਵਿੱਚ ਜਿਸ ਪੱਧਰ ਉੱਪਰ ਕੰਮ ਹੋ ਰਿਹਾ ਹੈ, ਉਸ ਹਿਸਾਬ ਨਾਲ ਆਮਦਨ ਅਤੇ ਮੁਨਾਫ਼ਾ ਨਹੀਂ ਦਿਖਾਇਆ ਗਿਆ।"

ਵਿਭਾਗ ਦਾ ਦਾਅਵਾ ਹੈ, ''''''''ਉਸ ਨੇ ਅਜਿਹੇ ਕਈ ਸਬੂਤ ਇਕੱਠੇ ਕੀਤੇ ਹਨ ਜਿਨ੍ਹਾਂ ਤੋਂ ਸੰਕੇਤ ਮਿਲਦਾ ਹੈ ਕਿ ਬਣਦੇ ਭੁਗਤਾਨ ਦੇ ਹਿਸਾਬ ਨਾਲ ਟੈਕਸ ਨਹੀਂ ਭਰਿਆ ਗਿਆ ਅਤੇ ਇਸ ਨਾਲ ਜੁੜੀਆਂ ਵਿਦੇਸ਼ੀ ਸੰਸਥਾਵਾਂ ਨੇ ਭਾਰਤ ਵਿੱਚ ਇਸ ਨੂੰ ਆਮਦਨ ਵਜੋਂ ਨਹੀਂ ਦਿਖਾਇਆ।"

ਸਰਵੇ ਵਿੱਚ ਕਥਿਤ ਤੌਰ ਉੱਪਰ ਤਬਾਦਲੇ ਦੀਆਂ ਕੀਮਤਾਂ ਦੇ ਦਸਤਾਵੇਜ਼ਾਂ ਸਬੰਧ ਕਈ ਮਤਭੇਦਾਂ ਅਤੇ ਅਸੰਗਤੀਆਂ ਵੀ ਸਾਹਮਣੇ ਆਉਣ ਦੀ ਗੱਲ ਆਖੀ ਗਈ ਹੈ।

ਇਸ ਤੋਂ ਇਲਾਵਾ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਸਰਵੇ ਵਿੱਚ ਕਈ ਠੋਸ ਸਬੂਤ ਮਿਲੇ ਹਨ ਜਿਨ੍ਹਾਂ ਵਿੱਚ ਕਰਮਚਾਰੀਆਂ ਦੇ ਬਿਆਨ, ਡਿਜੀਟਲ ਸਬੂਤ ਅਤੇ ਦਸਤਾਵੇਜ਼ ਸ਼ਾਮਲ ਹਨ, ਇਨ੍ਹਾਂ ਦੀ ਅੱਗੇ ਜਾਂਚ ਕੀਤੀ ਜਾਵੇਗੀ।

ਵਿਭਾਗ ਮੁਤਾਬਕ, "ਉਨ੍ਹਾਂ ਹੀ ਕਰਮਚਾਰੀਆਂ ਦੇ ਬਿਆਨ ਦਰਜ ਕੀਤੇ ਗਏ ਹਨ ਜਿਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਸੀ।"

ਇਨ੍ਹਾਂ ਵਿੱਚ ਉਹ ਕਰਮਚਾਰੀ ਹਨ ਜਿਹੜੇ ਵਿੱਤੀ ਵਿਭਾਗ, ਕੰਟੈਂਟ ਡਿਵੈਲਪਮੈਂਟ ਅਤੇ ਪ੍ਰੋਡਕਸ਼ਨ ਨਾਲ ਸਬੰਧਤ ਕੰਮ ਕਰਦੇ ਹਨ।

ਬੀਬੀਸੀ
Getty Images
14 ਫਰਵਰੀ ਦੀ ਸਵੇਰ ਇਨਕਮ ਟੈਕਸ ਵਿਭਾਗ ਵੱਲੋਂ ਤਲਾਸ਼ੀ ਸ਼ੁਰੂ ਕੀਤੀ ਗਈ ਸੀ।

ਬੀਬੀਸੀ ਇੰਡੀਆ ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ ਵਿੱਚ ਲਗਾਤਾਰ ਤਿੰਨ ਦਿਨ ਤੱਕ ਇਨਕਮ ਟੈਕਸ ਵਿਭਾਗ ਦੀ ਤਲਾਸ਼ੀ ਚੱਲੀ। 14 ਫਰਵਰੀ ਦੀ ਸਵੇਰ ਸ਼ੁਰੂ ਹੋਈ ਇਹ ਤਲਾਸ਼ੀ 16 ਫਰਵਰੀ ਦੀ ਰਾਤ ਨੂੰ ਖ਼ਤਮ ਹੋਈ।

ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕੇ

ਇਨਕਮ ਟੈਕਸ ਵਿਭਾਗ ਦੀ ਕਾਰਵਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ''''ਤੇ ਸਵਾਲ ਚੁੱਕੇ।

ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਕੋਈ ਵੀ ਸੰਸਥਾ ਕਾਨੂੰਨ ਤੋਂ ਉੱਪਰ ਨਹੀਂ ਹੈ।

ਕਈ ਮਨੁੱਖੀ ਅਧਿਕਾਰ ਸੰਗਠਨਾਂ ਨੇ ਵੀ ਇਨਕਮ ਟੈਕਸ ਦੀ ਕਾਰਵਾਈ ''''ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ ਦੇ ਖ਼ਿਲਾਫ਼ ਦੱਸਿਆ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਬੀਬੀਸੀ ਦਫ਼ਤਰ ਵਿੱਚ ਆਮਦਨ ਕਰ ਵਿਭਾਗ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਇਸ ਨੂੰ ਗਲਾ ਘੁੱਟਣ ਵਾਲੀ ਕਾਰਵਾਈ ਕਰਾਰ ਦਿੱਤਾ ਸੀ।

ਉਨ੍ਹਾਂ ਕਿਹਾ ਸੀ ਕਿ ਮੌਜੂਦਾ ਹਾਲਾਤ ਵਿੱਚ ਨਿਆਂਪਾਲਿਕਾ ਹੀ ਦੇਸ਼ ਨੂੰ ਬਚਾ ਸਕਦੀ ਹੈ।

ਮਮਤਾ ਬੈਨਰਜੀ ਨੇ ਕਿਹਾ ਸੀ, "ਬੀਬੀਸੀ ''''ਤੇ ਆਈਟੀ ਸਰਵੇਖਣ ਪ੍ਰੈੱਸ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇੱਕ ਦਿਨ ਆਵੇਗਾ ਜਦੋਂ ਭਾਰਤ ਵਿੱਚ ਕੋਈ ਮੀਡੀਆ ਨਹੀਂ ਬਚੇਗਾ। ਉਹ ਪਹਿਲਾਂ ਹੀ ਮੀਡੀਆ ਨੂੰ ਕੰਟਰੋਲ ਕਰ ਰਹੇ ਹਨ। ਮੀਡੀਆ ਆਪਣੀ ਆਵਾਜ਼ ਨਹੀਂ ਚੁੱਕ ਪਾ ਰਿਹਾ ਹੈ।"

ਏਆਈਐੱਮਆਈਐੱਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਹੈ ਕਿ ਦੇਸ਼ ਵਿੱਚ ਲੋਕਤੰਤਰ ਦੇ ਜ਼ਿੰਦਾ ਰਹਿਣ ਲਈ ਅਜ਼ਾਦ ਪੱਤਰਕਾਰਿਤਾ ਦੀ ਲੋੜ ਹੈ।

ਓਵੈਸੀ ਨੇ ਨਰਿੰਦਰ ਮੋਦੀ ਉੱਤੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਇਸ ਦਸਤਾਵੇਜ਼ੀ ਨੂੰ ਲੈ ਕੇ ਪਰੇਸ਼ਾਨੀ ਕਿਉਂ ਹੈ, ਉਹ ਤਾਂ ਇਤਿਹਾਸਕ ਸੱਚਾਈ ਹੈ।

ਬੀਬੀਸੀ
Getty Images

ਕਾਨੂੰਨ ਤੋਂ ਉੱਤੇ ਕੋਈ ਨਹੀਂ - ਭਾਜਪਾ

ਕਾਂਗਰਸ ਪਾਰਟੀ ਨੇ ਇਸ ਨੂੰ ਅਣਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ ਪਰ ਭਾਜਪਾ ਨੇ ਬੀਬੀਸੀ ''''ਤੇ ਕਈ ਇਲਜ਼ਾਮ ਲਾਏ ਸਨ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ, ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਕਿਹਾ ਸੀ, "ਇਹ ਤਲਾਸ਼ੀ ਕਾਨੂੰਨ ਦੇ ਦਾਇਰੇ ਵਿੱਚ ਹਨ ਅਤੇ ਇਸ ਦੇ ਸਮੇਂ ਦਾ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।"

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵੀ ਇਸ ਮਾਮਲੇ ਵਿੱਚ ਕਿਹਾ ਸੀ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ, "ਆਮਦਨ ਕਰ ਵਿਭਾਗ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫ਼ਤਰਾਂ ਵਿੱਚ ਸਰਵੇਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗਾ।"

ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਕਿਹਾ ਸੀ, "ਅਸੀਂ ਅਡਾਨੀ ਦੇ ਮਾਮਲੇ ਵਿੱਚ ਜੇਪੀਸੀ ਦੀ ਮੰਗ ਕਰ ਰਹੇ ਹਾਂ ਅਤੇ ਸਰਕਾਰ ਬੀਬੀਸੀ ਦੇ ਪਿੱਛੇ ਪਈ ਹੈ। ਵਿਨਾਸਕਾਲੇ ਵਿਪਰਿਤ ਬੁੱਧੀ।"

ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਆਮਦਨ ਕਰ ਵਿਭਾਗ ਦੀ ਕਾਰਵਾਈ ''''ਤੇ ਸਵਾਲ ਚੁੱਕੇ ਹਨ।

ਭਾਰਤ ''''ਚ ਐਡੀਟਰਸ ਗਿਲਡ ਆਫ ਇੰਡੀਆ ਅਤੇ ਪ੍ਰੈੱਸ ਕਲੱਬ ਆਫ ਇੰਡੀਆ ਨੇ ਵੀ ਇਸ ਕਾਰਵਾਈ ''''ਤੇ ਚਿੰਤਾ ਪ੍ਰਗਟਾਈ ਹੈ।

ਮਨੁੱਖੀ ਅਧਿਕਾਰ ਸੰਗਠਨਾਂ ਐਮਨੈਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਨੂੰ ਸਰਕਾਰ ਵੱਲੋਂ ਡਰਾਉਣ ਵਾਲੀ ਕਾਰਵਾਈ ਦੱਸਿਆ ਹੈ।

ਅਮਰੀਕਾ ''''ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਬੀਬੀਸੀ ''''ਤੇ ਜਾਂਚ ਦੇ ਸਵਾਲ ''''ਤੇ ਕਿਹਾ ਕਿ ਤੁਹਾਨੂੰ ਇਸ ਮਾਮਲੇ ''''ਤੇ ਭਾਰਤ ਸਰਕਾਰ ਕੋਲ ਜਾਣਾ ਚਾਹੀਦਾ ਹੈ।

ਪਰ ਆਪਣੀ ਨਿਯਮਤ ਪ੍ਰੈਸ ਕਾਨਫਰੰਸ ਵਿੱਚ, ਨੇਡ ਪ੍ਰਾਈਸ ਨੇ ਇਹ ਵੀ ਕਿਹਾ ਸੀ, "ਇਸ ਜਾਂਚ ਲਈ ਖ਼ਾਸ ਤੌਰ ''''ਤੇ ਬੋਲੇ ਬਿਨਾਂ, ਵਿਆਪਕ ਨੁਕਤਾ ਇਹ ਹੈ ਕਿ ਅਸੀਂ ਦੁਨੀਆ ਭਰ ਵਿੱਚ ਇੱਕ ਆਜ਼ਾਦ ਪ੍ਰੈਸ ਦੀ ਮਹੱਤਤਾ ਦਾ ਸਮਰਥਨ ਕਰਦੇ ਹਾਂ।"

ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਆਮਦਨ ਕਰ ਵਿਭਾਗ ਦੀ ਕਾਰਵਾਈ ''''ਤੇ ਸਵਾਲ ਚੁੱਕੇ ਹਨ।

ਭਾਰਤ ''''ਚ ਐਡੀਟਰਸ ਗਿਲਡ ਆਫ ਇੰਡੀਆ ਅਤੇ ਪ੍ਰੈੱਸ ਕਲੱਬ ਆਫ ਇੰਡੀਆ ਨੇ ਵੀ ਇਸ ਕਾਰਵਾਈ ''''ਤੇ ਚਿੰਤਾ ਪ੍ਰਗਟਾਈ ਹੈ।

ਮਨੁੱਖੀ ਅਧਿਕਾਰ ਸੰਗਠਨਾਂ ਐਮਨੈਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਨੂੰ ਸਰਕਾਰ ਵੱਲੋਂ ਡਰਾਉਣ ਵਾਲੀ ਕਾਰਵਾਈ ਦੱਸਿਆ ਹੈ।

ਅਮਰੀਕਾ ''''ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਬੀਬੀਸੀ ''''ਤੇ ਜਾਂਚ ਦੇ ਸਵਾਲ ''''ਤੇ ਕਿਹਾ ਕਿ ਤੁਹਾਨੂੰ ਇਸ ਮਾਮਲੇ ''''ਤੇ ਭਾਰਤ ਸਰਕਾਰ ਕੋਲ ਜਾਣਾ ਚਾਹੀਦਾ ਹੈ।

ਪਰ ਆਪਣੀ ਨਿਯਮਤ ਪ੍ਰੈਸ ਕਾਨਫਰੰਸ ਵਿੱਚ, ਨੇਡ ਪ੍ਰਾਈਸ ਨੇ ਇਹ ਵੀ ਕਿਹਾ ਸੀ, "ਇਸ ਜਾਂਚ ਲਈ ਖ਼ਾਸ ਤੌਰ ''''ਤੇ ਬੋਲੇ ਬਿਨਾਂ, ਵਿਆਪਕ ਨੁਕਤਾ ਇਹ ਹੈ ਕਿ ਅਸੀਂ ਦੁਨੀਆ ਭਰ ਵਿੱਚ ਇੱਕ ਆਜ਼ਾਦ ਪ੍ਰੈਸ ਦੀ ਮਹੱਤਤਾ ਦਾ ਸਮਰਥਨ ਕਰਦੇ ਹਾਂ।"

ਬੀਬੀਸੀ
Getty Images

ਦਸਤਾਵੇਜ਼ੀ ਫਿਲਮ ਤੋਂ ਬਾਅਦ ਹੋਇਆ ''''ਸਰਵੇਖਣ''''

ਬੀਬੀਸੀ ਨੇ ਹਾਲ ਹੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਇੱਕ ਡਾਕਿਊਮੈਂਟਰੀ ਪ੍ਰਸਾਰਿਤ ਕੀਤੀ ਸੀ, ਜਿਸ ਦੇ ਹਫ਼ਤੇ ਬਾਅਦ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਇਸਦੇ ਦਫਤਰਾਂ ਦੀ ਤਲਾਸ਼ੀ ਲਈ ਗਈ।

ਹਾਲਾਂਕਿ, ਇਹ ਦਸਤਾਵੇਜ਼ੀ ਭਾਰਤ ਵਿੱਚ ਪ੍ਰਸਾਰਣ ਲਈ ਨਹੀਂ ਸੀ। ਦਸਤਾਵੇਜ਼ੀ ਫ਼ਿਲਮ ''''ਤੇ ਭਾਰਤ ਸਰਕਾਰ ਨੇ ਪੱਖ ਨਹੀਂ ਰੱਖਿਆ ਸੀ।

ਦਸਤਾਵੇਜ਼ੀ ਫਿਲਮ ਦਾ ਪਹਿਲਾ ਭਾਗ ਨਰਿੰਦਰ ਮੋਦੀ ਦੀ ਸ਼ੁਰੂਆਤੀ ਸਿਆਸੀ ਪਾਰੀ ਬਾਰੇ ਦੱਸਦਾ ਹੈ ਕਿ ਕਿਵੇਂ ਉਹ ਸਿਆਸਤ ਵਿੱਚ ਆਏ ਤੇ ਭਾਰਤੀ ਜਨਤਾ ਪਾਰਟੀ ਵਿੱਚ ਕਿਵੇਂ ਉਨ੍ਹਾਂ ਦਾ ਕੱਦ ਵਧਿਆ ਤੇ ਉਹ ਗੁਜਰਾਤ ਦੇ ਮੁੱਖ ਮੰਤਰੀ ਬਣੇ।

ਇਹ ਦਸਤਾਵੇਜ਼ੀ ਫਿਲਮ ਇੱਕ ਅਣਪ੍ਰਕਾਸ਼ਿਤ ਰਿਪੋਰਟ ਉੱਤੇ ਚਾਨਣਾ ਪਾਉਂਦੀ ਹੈ ਜਿਸ ਨੂੰ ਬੀਬੀਸੀ ਨੇ ਬ੍ਰਿਟਿਸ਼ ਫੌਰਨ ਆਫਿਸ ਤੋਂ ਹਾਸਲ ਕੀਤਾ ਹੈ।

ਇਸ ਦਸਤਾਵੇਜ਼ੀ ਫਿਲਮ ਵਿੱਚ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਰਹਿੰਦਿਆਂ ਹੋਇਆਂ ਗੁਜਰਾਤ ਵਿੱਚ ਸਾਲ 2002 ਵਿੱਚ ਹੋਈ ਹਿੰਸਾ ਬਾਰੇ ਉਨ੍ਹਾਂ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਗਏ ਹਨ।

ਇਹ ਹਿੰਸਾ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਰੇਲਗੱਡੀ ਨੂੰ ਅੱਗ ਲਾਉਣ ਤੋਂ ਅਗਲੇ ਦਿਨ ਸ਼ੁਰੂ ਹੋਏ ਸਨ। ਇਸ ਹਿੰਸਾ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਮੁਸਲਮਾਨ ਸਨ।

ਬ੍ਰਿਟਿਸ਼ ਫੌਰਨ ਆਫਿਸ ਦੀ ਰਿਪੋਰਟ ਦਾਅਵਾ ਕਰਦੀ ਹੈ ਕਿ ਮੋਹਰੀ ਲੀਡਰਸ਼ਿਪ ਦੀ ਸਜ਼ਾ ਦਾ ਭੈਅ ਨਾ ਹੋਣ ਦੇ ਮਾਹੌਲ ਲਈ ਸਿੱਧੇ ਤੌਰ ''''ਤੇ ਮੋਦੀ ਜ਼ਿੰਮੇਵਾਰ ਸਨ, ਜਿਸ ਕਰਕੇ ਹਿੰਸਾ ਹੋਈ ਸੀ।

ਸਾਲ 2005 ਵਿੱਚ, ਅਮਰੀਕਾ ਨੇ ਇੱਕ ਕਾਨੂੰਨ ਦੇ ਤਹਿਤ ਮੋਦੀ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਜੋ "ਧਾਰਮਿਕ ਆਜ਼ਾਦੀ ਦੀ ਗੰਭੀਰ ਉਲੰਘਣਾ" ਲਈ ਜ਼ਿੰਮੇਵਾਰ ਵਿਦੇਸ਼ੀ ਅਧਿਕਾਰੀਆਂ ਦੇ ਦਾਖਲੇ ''''ਤੇ ਰੋਕ ਲਗਾਉਂਦਾ ਹੈ।

ਨਰਿੰਦਰ ਮੋਦੀ ਕਾਫੀ ਪਹਿਲਾਂ ਹੀ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕਰ ਚੁੱਕੇ। ਪਰ ਉਨ੍ਹਾਂ ਨੇ ਕਦੇ ਇਸ ਹਿੰਸਾ ਬਾਰੇ ਮੁਆਫ਼ੀ ਨਹੀਂ ਮੰਗੀ।

ਭਾਰਤ ਦਾ ਸੁਪਰੀਮ ਕੋਰਟ ਸਾਲ 2013 ਵਿੱਚ ਪਹਿਲਾਂ ਹੀ ਮੋਦੀ ਦੀ ਇਸ ਮਾਮਲੇ ਵਿੱਚ ਕਥੀਤ ਸ਼ਮੂਲੀਅਤ ਨੂੰ ਲੈ ਕੇ ਕਹਿ ਚੁੱਕਿਆ ਹੈ ਕਿ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਸਬੂਤ ਨਾਕਾਫ਼ੀ ਹਨ।

ਬੀਬੀਸੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਭਾਰਤ ਸਰਕਾਰ ਨੂੰ ਇਸ ਦਸਤਾਵੇਜ਼ੀ ਫਿਲਮ ਵਿੱਚ ਉੱਠੇ ਮੁੱਦਿਆਂ ਉੱਤੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਸੀ ਪਰ ਉਨ੍ਹਾਂ ਨੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

ਬੀਬੀਸੀ ਨੇ ਅੱਗੇ ਕਿਹਾ ਸੀ, "ਇਸ ਦਸਤਾਵੇਜ਼ੀ ਫਿਲਮ ਲਈ ਉੱਚ ਪੱਧਰੀ ਸੰਪਾਦਕੀ ਮਿਆਰਾਂ ਦੀ ਪਾਲਣਾ ਕਰਦੇ ਹੋਏ ਡੂੰਘੀ ਰਿਸਰਚ ਕੀਤੀ ਗਈ ਹੈ। ਇਸ ਦੌਰਾਨ ਕਈ ਗਵਾਹਾਂ, ਵਿਸ਼ਲੇਸ਼ਕਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਨ੍ਹਾਂ ਵਿੱਚ ਭਾਜਪਾ ਦੇ ਲੋਕ ਵੀ ਸ਼ਾਮਿਲ ਹਨ।"

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News