ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ਼ ਮੋਰਚੇ ਨਾਲੋਂ ਨਾਤਾ ਤੋੜਿਆ, ਪ੍ਰਬੰਧਕਾਂ ਉੱਤੇ ਲਾਏ ਗੰਭੀਰ ਇਲਜ਼ਾਮ
Monday, Feb 20, 2023 - 12:15 PM (IST)


ਮੇਰਾ ਮੋਰਚੇ ਨਾਲ (ਕੌਮੀ ਇਨਸਾਫ਼ ਮੋਰਚੇ) ਨਾਲ ਕੋਈ ਸਬੰਧ ਨਹੀਂ ਹੈ। ਅਮਰ ਸਿੰਘ ਚਾਹਲ ਏਜੰਸੀਆਂ ਦਾ ਬੰਦਾ ਹੈ ਅਤੇ ਮੋਰਚੇ ਦੇ ਆਗੂਆਂ ਨੇ ਮੇਰੇ ਬਾਰੇ ਗਲਤ ਬਿਆਨਬਾਜ਼ੀ ਕੀਤੀ ਹੈ।''''''''
ਇਹ ਬਿਆਨ ਬੇਅੰਤ ਸਿੰਘ ਕਤਲ ਕੇਸ ਵਿੱਚ ਸਯਾ ਯਾਫ਼ਤਾ ਕੈਦੀ ਬਲਵੰਤ ਸਿੰਘ ਰਾਜੋਆਣਾ ਦਾ ਹੈ।
ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਮੁਤਾਬਕ ਪਟਿਆਲ਼ਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੈੱਕਅਪ ਲਈ ਲਿਆਂਦੇ ਗਏ ਰਾਜੋਆਣਾ ਨੇ ਪੁਲਿਸ ਨਾਲ ਹਸਪਤਾਲ ਦੇ ਅੰਦਰ ਜਾਂਦੇ ਸਮੇਂ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ।
ਮੁਹਾਲੀ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ।
ਇਸ ਮੋਰਚੇ ਵਲੋਂ ਜਿਹੜੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਬਲਵੰਤ ਸਿੰਘ ਰਾਜੋਆਣਾ ਉਨ੍ਹਾਂ ਵਿੱਚੋਂ ਇੱਕ ਹੈ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)