ਕੋਟਕਪੂਰਾ ਫਾਈਰਿੰਗ : ਚਾਰਜਸ਼ੀਟ ਵਿੱਚ ਐੱਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਣੇ ਇਨ੍ਹਾਂ ਲੋਕਾਂ ਦੇ ਨਾਂ ਕੀਤੇ ਸ਼ਾਮਿਲ
Friday, Feb 24, 2023 - 05:15 PM (IST)


ਕੋਟਕਪੂਰਾ ਫਾਇਰਿੰਗ ਕੇਸ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਫਰੀਦਕੋਰਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਮ ਸ਼ਾਮਿਲ ਹੈ।
2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਕੋਟਕਪੂਰਾ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾਈਆਂ ਗਈਆਂ ਸਨ।
ਇਸ ਮਾਮਲੇ ਵਿੱਚ ਸਾਲ 2018 ਵਿੱਚ ਧਾਰਾ 307 ਅਧੀਨ ਕੋਟਕਪੂਰਾ ਦੇ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ।
ਇਸੇ ਮਾਮਲੇ ਵਿੱਚ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਪ੍ਰੈਲ 2021 ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਨੂੰ ਬਾਅਦ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ।