ਸਿੱਧੂ ਮੂਸੇਵਾਲਾ ਕੇਸ ਦੇ ਮੁਲਜ਼ਮ ਗੋਇੰਦਵਾਲ ਜੇਲ੍ਹ ਵਿੱਚ ਭਿੜੇ, 2 ਜਣਿਆਂ ਦੀ ਮੌਤ
Sunday, Feb 26, 2023 - 06:00 PM (IST)


ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿਚ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਕੁਝ ਮੁਲਜ਼ਮ ਆਪਸ ਵਿੱਚ ਭਿੜ ਪਏ।
ਜ਼ਿਲ੍ਹੇ ਦੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਬੀਬੀਸੀ ਪੰਜਾਬੀ ਦੇ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨਾਲ ਫੋਨ ਉੱਤੇ ਗੱਲਬਾਤ ਦੌਰਾਨ ਜੇਲ੍ਹ ਵਿੱਚ ਹੋਈ ਇਸ ਗੈਂਗਵਾਰ ਦੀ ਪੁਸ਼ਟੀ ਕੀਤੀ ਹੈ।
ਪੁਲਿਸ ਮੁਤਾਬਕ ਇਸ ਗੈਂਗਵਾਰ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ ਦੀ ਸ਼ਨਾਖ਼ਤ ਮਨਦੀਪ ਸਿੰਘ (ਤੁਫਾਨ) ਅਤੇ ਮਨਮੋਹਨ ਸਿੰਘ ( ਮੋਹਣਾ) ਵਜੋਂ ਹੋਈ ਹੈ।
ਜਾਣਕਾਰੀ ਕੇਸ਼ਵ ਬਠਿੰਡਾ ਗੰਭੀਰ ਜਖ਼ਮੀ ਹੈ ਅਤੇ ਉਸਨੂੰ ਇਲਾਜ ਲ਼ਈ ਅਮ੍ਰਿਤਸਰ ਭੇਜਿਆ ਗਿਆ ਹੈ।