ਪੰਜਾਬ ਵਿਧਾਨ ਸਭਾ ਸੈਸ਼ਨ : ਕੀ ਸਰਕਾਰ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਉਸ ਦੇ ਪਿਤਾ ਦੇ ਕਤਲ ਦੀ ਉਡੀਕ ਕਰ ਰਹੀ - ਵੜਿੰਗ

Monday, Mar 06, 2023 - 11:30 AM (IST)

ਪੰਜਾਬ ਵਿਧਾਨ ਸਭਾ ਸੈਸ਼ਨ : ਕੀ ਸਰਕਾਰ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਉਸ ਦੇ ਪਿਤਾ ਦੇ ਕਤਲ ਦੀ ਉਡੀਕ ਕਰ ਰਹੀ - ਵੜਿੰਗ
ਕੁਲਤਾਰ ਸਿੰਘ ਸੰਧਵਾ, ਸਪੀਕਰ, ਪੰਜਾਬ ਵਿਧਾਨ ਸਭਾ
BBC

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉੱਤੇ ਧੰਨਵਾਦੀ ਮਤੇ ਉੱਤੇ ਬਹਿਸ ਹੋਣੀ ਹੈ।

ਵਿਰੋਧੀ ਧਿਰ ਪੰਜਾਬ ਵਿੱਚ ਪਿਛਲੇ ਸਮੇਂ ਤੋਂ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਹਾਲਤ ਉੱਤੇ ਸਵਾਲ ਖੜ੍ਹੇ ਕਰ ਰਹੀ ਹੈ।

ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੈਸ਼ਨ ਸ਼ੁਰੂ ਹੋਣ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੋਇੰਦਵਾਲ ਜੇਲ੍ਹ ਵਿੱਚ ਗੈਂਗਸਟਰਾਂ ਵਲੋਂ ਕਤਲ ਕਰਨ ਤੋਂ ਬਾਅਦ ਵੀਡੀਓ ਪਾਣੇ ਸਰਕਾਰ ਦੀ ਨਕਾਮੀ ਨੂੰ ਦਰਸਾਉਂਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ, ''''''''ਪੰਜਾਬ ਦੇ ਹਾਲਾਤ ਬੇਕਾਬੂ ਵਿੱਚ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਸਰਕਾਰ ਸੁੱਤੀ ਪਈ ਅਤੇ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਿਆਂ ਨਹੀਂ ਮਿਲਿਆ। ਅਜਨਾਲਾ ਥਾਣੇ ਉੱਤੇ ਕਬਜ਼ਾ ਕਰਨ ਵਾਲਿਆਂ ਨੂੰ ਕੋਈ ਕਾਰਵਾਈ ਨਹੀਂ ਹੋਈ। ਗੋਇੰਦਵਾਲ ਜੇਲ੍ਹ ਤੋਂ ਆਈ ਵੀਡੀਓ ਤੋਂ ਬਾਅਦ ਹੋਰ ਕੀ ਬਚਦਾ ਹੈ।''''''''

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਕਰ ਸਿੰਘ ਦੀ ਤਸਵੀਰ ਤੇ ਅਮਨ ਕਾਨੂੰਨ ਨਾਲ ਸਬੰਧਤ ਖ਼ਬਰਾਂ ਦੀ ਤਸਵੀਰਾਂ ਵਾਲੀ ਟੀ ਸ਼ਰਟ ਪਾਈ ਹੋਈ ਸੀ।

ਰਾਜਾ ਵੜਿੰਗ, ਸਿੱਧੂ ਮੂਸੇਵਾਲਾ
BBC

ਉਨ੍ਹਾਂ ਸਦਨ ਵਿੱਚ ਜ਼ੀਰੋ ਆਵਰ ਦੌਰਾਨ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸਾਲ ਬਾਅਦ ਵੀ ਨਿਆਂ ਨਾ ਮਿਲਣ ਦਾ ਮੁੱਦਾ ਚੁੱਕਿਆ।

ਭਾਰਤੀ ਜਨਤਾ ਪਾਰਟੀ ਨੇ ਆਗੂ ਅਸ਼ਵਨੀ ਸ਼ਰਮਾਂ ਨੇ ਕਿਹਾ ਸਰਕਾਰ ਸਦਨ ਵਿੱਚ ਚਰਚਾ ਤੋਂ ਭੱਜ ਜਾਂਦੀ ਹੈ, ਜੇਕਰ ਅਮਨ ਕਾਨੂੰਨ ਠੀਕ ਨਹੀਂ ਹੋਵੇਗੀ ਤਾਂ ਸੂਬੇ ਦਾ ਵਿਕਾਸ ਨਹੀਂ ਹੋਵੇਗਾ।

ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਾਅਵਾ ਕੀਤਾ ਕਿ ਅਮਨ ਕਾਨੂੰਨ ਦੀ ਹਾਲਤ ਕਾਬੂ ਹੇਠ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ।)



Related News