ਇਮਰਾਨ ਖਾਨ : ਪੇਸ਼ੀ ਲਈ ਇਸਲਾਮਾਬਾਦ ਵੱਲ ਵਧ ਰਿਹਾ ਕਾਫ਼ਲਾ, ਜਾਣੋ ਰਾਜਧਾਨੀ ਦੇ ਹਾਲਾਤ

Saturday, Mar 18, 2023 - 12:16 PM (IST)

ਇਮਰਾਨ ਖਾਨ : ਪੇਸ਼ੀ ਲਈ ਇਸਲਾਮਾਬਾਦ ਵੱਲ ਵਧ ਰਿਹਾ ਕਾਫ਼ਲਾ, ਜਾਣੋ ਰਾਜਧਾਨੀ ਦੇ ਹਾਲਾਤ
ਇਮਰਾਨ ਖਾਨ
BBC

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ ਕੁਝ ਹੀ ਸਮੇਂ ਵਿੱਚ ਇਸਲਾਮਾਬਾਦ ਦੀ ਅਦਾਲਤ ਪਹੁੰਚਣਗੇ। ਦਰਅਸਲ ਤੋਸ਼ਾਖ਼ਾਨਾ ਮਾਮਲੇ ਵਿੱਚ ਸੰਮਨ ਜਾਰੀ ਹੋਣ ਤੋਂ ਬਾਅਦ ਇਮਰਾਨ ਕੋਰਟ ਪਹੁੰਚ ਰਹੇ ਹਨ।

ਇਸ ਸਬੰਧੀ ਇਸਲਾਮਾਬਾਦ ਅਦਾਲਤੀ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਪਿਛਲੇ ਕਈ ਦਿਨ ਤੋਂ ਇਸਲਾਮਾਬਾਦ ਪੁਲਿਸ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦੀ ਰਹੀ।

ਲਾਹੌਰ ਵਿੱਚਲੇ ਜ਼ਮਾਨ ਪਾਰਕ ਇਲਾਕੇ ਦੇ ਉਨ੍ਹਾਂ ਦੇ ਘਰ ਦੇ ਬਾਹਰ ਪੀਟੀਆਈ ਵਰਕਰਾਂ ਅਤੇ ਪੁਲਿਸ ਵਿਚਾਲੇ ਕਾਫ਼ੀ ਹਿੰਸਕ ਝੜਪਾਂ ਵੀ ਹੋਈਆਂ ਸਨ।

ਇਸਲਾਮਾਬਾਦ ਅਦਾਲਤ ਦੇ ਇਮਰਾਨ ਖਾਨ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣ ਤੱਕ ਗ੍ਰਿਫਤਾਰ ਕਰਨ ਉੱਤੇ ਰੋਕ ਲਾ ਦਿੱਤੀ ਸੀ ,ਜਿਸ ਕਾਰਨ ਲਾਹੌਰ ਵਿੱਚ ਅਮਨ ਸ਼ਾਂਤੀ ਬਹਾਲ ਹੋਈ ਸੀ।

ਇਸਲਾਮਾਬਾਦ
BBC

ਇਸ ਕੰਪਲੈਕਸ ਵਿੱਚ ਗੈਰ-ਜ਼ਰੂਰੀ ਲੋਕਾਂ ਦੇ ਆਉਣ ਲਈ ਫ਼ਿਲਹਾਲ ਰੋਕ ਹੈ ਅਤੇ ਵੱਡੀ ਗਿਣਤੀ ਵਿੱਚ ਮੀਡੀਆ ਦੀਆਂ ਟੀਮਾਂ ਉੱਥੇ ਮੌਜੂਦ ਹਨ।

ਇਸਲਾਮਾਬਾਦ ਦੇ ਅਦਾਲਤੀ ਕੰਪਲੈਕਸ ਵਾਲੇ ਜੀ-11 ਖ਼ੇਤਰ ਵਿੱਚ ਵੱਡੇ-ਵੱਡੇ ਕੰਟੇਨਰ ਲਗਾ ਦਿੱਤੇ ਗਏ ਹਨ।

ਇਹੀ ਨਹੀਂ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਤੇ ਹੋਰ ਏਜੰਸੀਆਂ ਦੀਆਂ ਟੀਮਾਂ ਵੀ ਤੈਨਾਤ ਹਨ।

ਦੱਸ ਦਈਏ ਕਿ ਇਸਲਾਮਾਬਾਦ ਪੁਲਿਸ ਵੱਲੋਂ ਸ਼ਹਿਰ ਵਿੱਚ ਧਾਰਾ 144 ਲਾਗੂ ਹੈ ਅਤੇ ਅਦਾਲਤੀ ਕੰਪਲੈਕਸ ਵਿੱਚ ਕਿਸੇ ਵੀ ਸ਼ਖ਼ਸ ਵੱਲੋਂ ਹਥਿਆਰ ਲੈ ਕੇ ਆਉਣ ਉੱਤੇ ਪਾਬੰਦੀ ਹੈ।

ਲਾਈਨ
BBC

ਇਮਰਾਨ ਖਾਨ ਦੇ ਕੇਸ ਬਾਰੇ ਖਾਸ ਗੱਲਾਂ

  • ਇਮਰਾਨ ਖਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਹਨ, ਜੋ ਕੁਝ ਮਹੀਨੇ ਪਹਿਲਾਂ ਹੀ ਸੱਤਾ ਤੋਂ ਬਾਹਰ ਹੋਏ ਹਨ
  • ਉਨ੍ਹਾਂ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਤੋਸ਼ਾਖਾਨਾ ਦੀਆਂ ਚੀਜ਼ਾਂ ਸਸਤੀਆਂ ਦਰਾਂ ਉੱਤੇ ਖਰੀਦੀਆਂ ਹਨ
  • ਤੋਸ਼ਾ ਖਾਨਾ ਸਰਕਾਰੀ ਵਿਭਾਗ ਹੁੰਦਾ ਹੈ, ਜਿਸ ਵਿੱਚ ਸਰਕਾਰ ਨੂੰ ਮਿਲਣ ਵਾਲੇ ਤੋਹਫ਼ੇ ਜਮ੍ਹਾਂ ਹੁੰਦੇ ਹਨ
  • ਇਸੇ ਮਾਮਲੇ ਵਿੱਚ ਪੁਲਿਸ ਵਾਰੰਟ ਲੈ ਕੇ ਇਮਰਾਨ ਨੂੰ ਗ੍ਰਿਫ਼ਤਾਰ ਕਰਨ ਉਸ ਦੇ ਘਰ ਪਹੁੰਚੀ ਸੀ
  • ਇਮਰਾਨ ਦੀ ਪਾਰਟੀ ਪੀਟੀਆਈ ਦੇ ਵਰਕਰ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਸੜ੍ਹਕਾਂ ਉੱਤੇ ਹਨ
ਲਾਈਨ
BBC

4000 ਪੁਲਿਸ ਮੁਲਾਜ਼ਮ ਤਾਇਨਾਤ

ਇਸਲਾਮਾਬਾਦ
BBC

ਇਸਲਾਮਾਬਾਦ ਪੁਲਿਸ ਨੇ ਦੱਸਿਆ ਹੈ ਕਿ ਚਾਰ ਹਜ਼ਾਰ ਪੁਲਿਸ ਮੁਲਾਜ਼ਮ ਅਤੇ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨ ਵੀ ਅਦਾਲਤੀ ਕੰਪਲੈਕਸ ਵਿੱਚ ਤੈਨਾਤ ਕੀਤੇ ਗਏ ਹਨ।

ਕੀ ਹੈ ਤੋਸ਼ਾਖ਼ਾਨਾ ਮਾਮਲਾ

ਇਮਰਾਨ ਖਾਨ
iMRAN khan

ਤੋਸ਼ਾ ਖਾਨਾ ਇੱਕ ਸਰਕਾਰੀ ਵਿਭਾਗ ਹੁੰਦਾ ਹੈ। ਇੱਥੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਜਾਂ ਦੂਜੇ ਵੱਡੇ ਅਧਿਕਾਰੀਆਂ ਵੱਲੋਂ ਕਿਸੇ ਦੌਰੇ ਦੌਰਾਨ ਮਿਲੇ ਕੀਮਤੀ ਤੋਹਫ਼ੇ ਰੱਖੇ ਜਾਂਦੇ ਹਨ।

ਕਿਸੇ ਵੀ ਵਿਦੇਸ਼ ਯਾਤਰਾ ਵੇਲੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਇਨ੍ਹਾਂ ਤੋਹਫ਼ਿਆਂ ਦਾ ਰਿਕਾਰਡ ਰੱਖਦੇ ਹਨ ਅਤੇ ਵਤਨ ਵਾਪਸੀ ''''ਤੇ ਤੋਸ਼ਾ ਖਾਨੇ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਂਦੇ ਹਨ।

ਤੋਸ਼ਾ ਖਾਨੇ ਵਿੱਚ ਰੱਖੀਆਂ ਚੀਜ਼ਾਂ ਨੂੰ ਯਾਦਗਾਰ ਵਜੋਂ ਦੇਖਿਆ ਜਾਂਦਾ ਹੈ। ਇੱਥੇ ਰੱਖੀਆਂ ਚੀਜ਼ਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਹੀ ਵੇਚਿਆ ਜਾ ਸਕਦਾ ਹੈ।

ਇਮਰਾਨ ਖਾਨ
Getty Images

ਪਾਕਿਸਤਾਨ ''''ਚ ਜੇਕਰ ਮਿਲੇ ਤੋਹਫ਼ੇ ਦੀ ਕੀਮਤ 30 ਹਜ਼ਾਰ ਰੁਪਏ ਤੋਂ ਘੱਟ ਹੈ ਤਾਂ ਵਿਅਕਤੀ ਇਸ ਨੂੰ ਮੁਫ਼ਤ ''''ਚ ਆਪਣੇ ਕੋਲ ਰੱਖ ਸਕਦਾ ਹੈ।

ਉੱਥੇ ਹੀ ਜੇਕਰ ਤੋਹਫ਼ੇ ਦੀ ਕੀਮਤ 30 ਹਜ਼ਾਰ ਰੁਪਏ ਤੋਂ ਵੱਧ ਹੈ, ਤਾਂ ਉਸ ਦੀ ਕੀਮਤ ਦਾ 50 ਫੀਸਦ ਜਮ੍ਹਾਂ ਕਰਵਾ ਕੇ ਖਰੀਦਿਆ ਜਾ ਸਕਦਾ ਹੈ।

ਸਾਲ 2020 ਤੋਂ ਪਹਿਲਾਂ ਸਮਾਨ ਦੀ ਅਸਲ ਕੀਮਤ ਦਾ ਸਿਰਫ਼ 20 ਫੀਸਦੀ ਹੀ ਜਮ੍ਹਾ ਕਰਨਾ ਪੈਂਦਾ ਸੀ।

ਇਹਨਾਂ ਤੋਹਫ਼ਿਆਂ ਵਿੱਚ ਆਮ ਤੌਰ ''''ਤੇ ਮਹਿੰਗੀਆਂ ਘੜੀਆਂ, ਸੋਨੇ ਅਤੇ ਹੀਰੇ ਦੇ ਗਹਿਣੇ, ਮਹਿੰਗਾ ਸਜਾਵਟੀ ਸਾਮਾਨ, ਯਾਦਗਾਰੀ ਚਿੰਨ੍ਹ, ਹੀਰਾ ਜੜੀ ਕਲਮ, ਕਰੌਕਰੀ ਅਤੇ ਕਾਲੀਨ ਸ਼ਾਮਲ ਹੁੰਦੇ ਹਨ।

ਦਰਅਸਲ, ਇਮਰਾਨ ਖ਼ਾਨ ਉੱਤੇ ਇਲਜ਼ਾਮ ਸਨ ਕਿ ਉਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਜੋ ਤੋਹਫ਼ੇ ਖਰੀਦੇ ਸਨ, ਉਨ੍ਹਾਂ ਬਾਰੇ ਚੋਣ ਕਮਿਸ਼ਨ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਸੀ।

ਇਮਰਾਨ ਖ਼ਾਨ ਨੇ ਕਿਹੜੇ ਤੋਹਫ਼ੇ ਖਰੀਦੇ ਹਨ?

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਦੇ ਦੋ ਮਹੀਨਿਆਂ ਦੇ ਅੰਦਰ ਹੀ ਇਮਰਾਨ ਖ਼ਾਨ ਨੇ ਤੋਸ਼ਾਖਾਨਾ ਵਿੱਚ ਦੋ ਕਰੋੜ ਰੁਪਏ ਤੋਂ ਵੱਧ ਜਮ੍ਹਾਂ ਕਰਵਾ ਕੇ ਕਈ ਤੋਹਫ਼ੇ ਖਰੀਦੇ ਸਨ।

ਇਨ੍ਹਾਂ ਵਿੱਚ ਕਰੀਬ 85 ਲੱਖ ਰੁਪਏ ਦੀ ਇੱਕ ਗ੍ਰਾਫ ਘੜੀ, ਕਰੀਬ 60 ਲੱਖ ਰੁਪਏ ਦੀ ਇੱਕ ਕਫ਼ਿੰਗ, 87 ਲੱਖ ਰੁਪਏ ਦੀ ਇੱਕ ਪੈੱਨ ਅਤੇ ਅੰਗੂਠੀ ਸ਼ਾਮਲ ਹੈ।

ਘੜੀ
GOVERNMENT OF PAKISTAN

ਇਸੇ ਤਰ੍ਹਾਂ ਇਮਰਾਨ ਖ਼ਾਨ ਨੇ ਤੋਸ਼ਾਖਾਨੇ ਤੋਂ 38 ਲੱਖ ਰੁਪਏ ਦੀ 7.5 ਲੱਖ ਰੁਪਏ ਦੀ ਰੋਲੇਕਸ ਘੜੀ ਅਤੇ 15 ਲੱਖ ਰੁਪਏ ਦੀ ਰੋਲੇਕਸ ਘੜੀ ਸਿਰਫ਼ 2.5 ਲੱਖ ਰੁਪਏ ਵਿੱਚ ਖਰੀਦੀ ਸੀ।

ਇਕ ਹੋਰ ਮੌਕੇ ''''ਤੇ, ਇਮਰਾਨ ਖ਼ਾਨ ਨੇ 49 ਲੱਖ ਰੁਪਏ ਦੇ ਕਫਲਿੰਗ ਅਤੇ ਘੜੀਆਂ ਨਾਲ ਭਰਿਆ ਇੱਕ ਡੱਬਾ ਅੱਧੇ ਮੁੱਲ ''''ਤੇ ਖਰੀਦਿਆ ਸੀ।

ਇਸ ਤੋਂ ਇਲਾਵਾ ਤੋਹਫ਼ੇ ਦੀ ਖਰੀਦੋ-ਫਰੋਖ਼ਤ ਲਈ 2 ਅਰਬ ਰੁਪਏ ਦੀ ਥਾਂ ਤੋਸ਼ਾਖਾਨੇ ਨੂੰ 80 ਲੱਖ ਰੁਪਏ ਦਿੱਤੇ।

ਦਸਤਾਵੇਜ਼ਾਂ ਮੁਤਾਬਕ ਕਥਿਤ ਤੌਰ ''''ਤੇ ਵੇਚੀ ਗਈ ਘੜੀ ਵੀ ਚੋਣ ਕਮਿਸ਼ਨ ਦੀ ਸੂਚੀ ਵਿੱਚ ਦਰਜ ਨਹੀਂ ਸੀ।

ਇਹ ਘੜੀ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਆਪਣੀ ਪਹਿਲੀ ਸਾਊਦੀ ਅਰਬ ਫੇਰੀ ਦੌਰਾਨ ਤੋਹਫ਼ੇ ਵਜੋਂ ਮਿਲੀ ਸੀ।

ਇਸ ਦੀ ਲਾਗਤ 85 ਕਰੋੜ ਰੁਪਏ ਦੱਸੀ ਜਾਂਦੀ ਹੈ। ਇਮਰਾਨ ਖ਼ਾਨ ਨੇ ਇਹ ਘੜੀ 20 ਫੀਸਦੀ ਦੇ ਕੇ ਖਰੀਦ ਲਈ ਸੀ।

(ਬੀਬੀਸੀ ਪੰਜਾਬੀ ਨਾਲ ਅਤੇ ''''ਤੇ ਜੁੜੋ।)



Related News