ਅਮ੍ਰਿਤਪਾਲ ਸਿੰਘ ਦੇ ਐੱਨਐੱਸਏ ਤਹਿਤ ਫੜ੍ਹੇ ਗਏ 5 ਸਾਥੀ ਕਿਹੜੇ ਹਨ

03/21/2023 12:31:33 PM

ਬਸੰਤ ਸਿੰਘ
BBC
ਬਸੰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਐਨਐਸਏ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਤ ਪੰਜ ਲੋਕਾਂ ਉਪਰ ਐੱਨਐੱਸਏ ਲਗਾਇਆ ਗਿਆ ਹੈ ਅਤੇ ਉਹਨਾਂ ਨੂੰ ਅਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ।

ਪਿਛਲੇ 18 ਮਾਰਚ ਨੂੰ ਪੁਲਿਸ ਨੇ ਜਲੰਧਰ ਦੇ ਸ਼ਾਹਕੋਟ ਇਲਾਕੇ ਵਿਚਾਲੇ ਅਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਰੋਕਿਆ ਅਤੇ ਉਸਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪਰ ਪੁਲਿਸ ਦੇ ਦਾਅਵੇ ਮੁਤਾਬਕ ਅਮ੍ਰਿਤਪਾਲ ਸਿੰਘ ਇੱਥੋਂ ਫਰਾਰ ਹੋ ਗਿਆ, ਭਾਵੇਂ ਕਿ ਉਸ ਦੇ ਪਿਤਾ ਤਰਸੇਮ ਸਿੰਘ ਨੇ ਵੀ ਕਿਹਾ ਸੀ ਕਿ ਉਸ ਨੂੰ ਗ੍ਰਿਫ਼ਤਾਰ ਕੀਤਾ ਹੋ ਸਕਦਾ ਹੈ, ਸ਼ਾਇਦ ਪੁਲਿਸ ਦੱਸ ਨਹੀਂ ਰਹੀ।

ਪੁਲਿਸ ਮੁਤਾਬਕ ਅਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਸਣੇ 114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਗ੍ਰਿਫ਼ਤਾਰ ਕੀਤੇ 5 ਜਣਿਆਂ ਉੱਤੇ ਐੱਨਐੱਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਲਗਾਇਆ ਗਿਆ ਹੈ।

ਬੀਬੀਸੀ ਦੀ ਟੀਮ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਇਹਨਾਂ ਲੋਕਾਂ ਦਾ ਪਰਿਵਾਰ ਅਤੇ ਪਿੰਡਵਾਸੀਆਂ ਨਾਲ ਗੱਲਬਾਤ ਕੀਤੀ।

ਇਹਨਾਂ ਵਿੱਚੋਂ ਤਿੰਨ ਮੁਲਜ਼ਮ ਆਮ ਪਰਿਵਾਰਾਂ ਨਾਲ ਸਬੰਧਤ ਹਨ, ਇੱਕ ਅਦਾਕਾਰ ਹੈ ਅਤੇ ਪੰਜਵਾਂ ਵਿਅਕਤੀ ਅਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਹੈ।

ਬਸੰਤ ਸਿੰਘ – ਦੌਲਤਪੁਰਾ

ਬਸੰਤ ਸਿੰਘ
BBC
ਬਸੰਤ ਸਿੰਘ

22 ਸਾਲਾ ਬਸੰਤ ਸਿੰਘ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੌਲਤਪੁਰਾ ਉੱਚਾ ਦਾ ਵਸਨੀਕ ਸੀ, ਜੋ ਕਿ ਪੰਜਾਬ ਪੁਲਿਸ ਵੱਲੋਂ ਐਨਐਸਏ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹ ਦਲਿਤ ਸਿੱਖ ਪਰਿਵਾਰ ਨਾਲ ਸਬੰਧਤ ਹੈ। ਉਹ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਪ੍ਰਾਈਵੇਟ ਬੈਂਕ ਲਈ ਕੰਮ ਕਰਨ ਲੱਗ ਪਿਆ ਸੀ। ਫਿਰ ਉਸਨੇ ਕੀਟਨਾਸ਼ਕ ਫਰਮ ਲਈ ਵੀ ਕੰਮ ਕੀਤਾ।

ਬੀਬੀਸੀ ਪੱਤਰਕਾਰ ਨੇ ਦੌਲਤਪੁਰਾ ਉੱਚਾ ਦਾ ਦੌਰਾ ਕੀਤਾ।

ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਘਰ ਘੱਟ ਹੀ ਆਉਂਦਾ ਸੀ।

ਉਹ ਜ਼ਿਆਦਾਤਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਖੇੜਾ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰ ਵਿੱਚ ਰਹਿੰਦਾ ਸੀ।

ਬਸੰਤ
BBC
ਸੁਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਬਸੰਤ ਦੇ ਵਾਲ ਕੱਟੇ ਹੋਏ ਸਨ, ਫਿਰ ਉਸ ਨੇ ਕਰੀਬ 5 ਸਾਲ ਪਹਿਲਾਂ ਅੰਮ੍ਰਿਤ ਛਕਿਆ।

ਉਹਨਾਂ ਦੱਸਿਆ ਕਿ ਬਾਅਦ ਵਿੱਚ ਉਹ ਬਰਨਾਲਾ ਦੇ ਪਿੰਡ ਚੀਮਾ ਵਿੱਚ ਇੱਕ ਹੋਰ ਨਸ਼ਾ ਮੁਕਤੀ ਕੇਂਦਰ ਚਲਾਉਣ ਗਿਆ ਸੀ।

ਸੁਰਜੀਤ ਸਿੰਘ ਨੇ ਦੱਸਿਆ, “ਮੈਨੂੰ ਪੁਲਿਸ ਨੇ ਦੱਸਿਆ ਕਿ ਮੇਰੇ ਲੜਕੇ ਨੂੰ ਚੀਮਾ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬਸੰਤ ਸਿੰਘ ਕਿਸਾਨ ਅੰਦੋਲਨ ਦੌਰਾਨ ਮਿਤ੍ਰਕ ਅਦਾਕਾਰ ਦੀਪ ਸਿੱਧੂ ਤੋਂ ਪ੍ਰੇਰਿਤ ਹੋ ਕੇ ਉਸ ਨਾਲ ਜੁੜ ਗਿਆ ਸੀ ਅਤੇ ਫਿਰ ਅੰਮ੍ਰਿਤਪਾਲ ਸਿੰਘ ਨਾਲ ਚਲਾ ਗਿਆ ਸੀ।

ਬਸੰਤ ਸਿੰਘ
BBC
ਬਸੰਤ ਸਿੰਘ ਦਾ ਘਰ

ਸੁਰਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਪਹਿਲਾਂ ਬਸੰਤ ਦੇ ਵਾਲ ਕੱਟੇ ਹੋਏ ਸਨ, ਫਿਰ ਉਸ ਨੇ ਕਰੀਬ 5 ਸਾਲ ਪਹਿਲਾਂ ਅੰਮ੍ਰਿਤ ਛਕਿਆ।

ਉਨ੍ਹਾਂ ਆਪਣੇ ਬੇਟੇ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨੂੰ ਅਸਾਮ ਦੀ ਜੇਲ੍ਹ ਕਿਉਂ ਭੇਜਿਆ ਗਿਆ ਅਤੇ ਉਸਨੂੰ ਪੰਜਾਬ ਦੀ ਜੇਲ੍ਹ ਵਿੱਚ ਵਾਪਸ ਲਿਆਂਦਾ ਜਾਵੇ।

ਉਹਨਾਂ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਬਸੰਤ ਨੇ ਕੋਈ ਅਪਰਾਧ ਨਹੀਂ ਕੀਤਾ ਹੈ।

ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ।

ਗੁਰਮੀਤ ਸਿੰਘ - ਬੁੱਕਣ ਵਾਲਾ

ਗੁਰਮੀਤ ਸਿੰਘ - ਬੁੱਕਣ ਵਾਲਾ
BBC
ਗੁਰਮੀਤ ਸਿੰਘ - ਬੁੱਕਣ ਵਾਲਾ

38 ਸਾਲਾ ਗੁਰਮੀਤ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਕਣ ਵਾਲਾ ਦੇ ਰਹਿਣ ਵਾਲੇ ਹਨ ਅਤੇ ਜੱਟ ਸਿੱਖ ਪਰਿਵਾਰ ਨਾਲ ਸਬੰਧਿਤ ਹਨ।

ਪੰਜਾਬ ਪੁਲਿਸ ਨੇ ਗੁਰਮੀਤ ਸਿੰਘ ''''ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਮਾਮਲਾ ਦਰਜ ਕਰਕੇ ਅਸਾਮ ਦੀ ਜੇਲ੍ਹ ਭੇਜ ਦਿੱਤਾ ਹੈ।

ਉਹ ਪਿਛਲੇ 5 ਸਾਲਾਂ ਤੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਵਾਲਾ ਦੇ ਰਹਿਣ ਵਾਲੇ ਆਪਣੇ ਜੀਜਾ ਤਰਨਦੀਪ ਸਿੰਘ ਨਾਲ ਸਾਂਝੇਦਾਰੀ ਵਿੱਚ ਫਰਨੀਚਰ ਦੀ ਦੁਕਾਨ ਚਲਾ ਰਿਹਾ ਸੀ।

ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਤਣਾਅ ਪੈਦਾ ਹੋ ਗਿਆ ਹੈ ਕਿਉਂਕਿ ਲੋਕ ਇਸ ਬਾਰੇ ਗੱਲ ਘੱਟ ਕਰਨਾ ਚਾਹੁੰਦੇ ਹਨ।

ਪਿੰਡ ਦੇ ਪੰਚਾਇਤ ਘਰ ਵਿੱਚ ਤਿੰਨ ਬਜ਼ੁਰਗਾਂ ਨੇ ਬੀਬੀਸੀ ਨੂੰ ਦੱਸਿਆ ਕਿ ਗੁਰਮੀਤ ਸਿੰਘ ਨੇ ਹਮੇਸ਼ਾ ਹੀ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਿਆ।

ਗੁਰਮੀਤ ਸਿੰਘ
BBC
ਗੁਰਮੀਤ ਸਿੰਘ ਦੀਆਂ ਦੋ ਨਾਬਾਲਗ ਧੀਆਂ ਹਨ ਅਤੇ ਉਸ ਨੇ ਆਪਣੀ ਪੜ੍ਹਾਈ +2 ਤੱਕ ਕੀਤੀ।

ਉਸਦਾ ਘਰ ਪਿੰਡ ਦੇ ਬਾਹਰਵਾਰ ਸਥਿਤ ਹੈ ਜਿੱਥੇ ਉਸਦਾ ਪਰਿਵਾਰ ਰਹਿੰਦਾ ਹੈ।

ਉਸਦੇ ਪਿਤਾ ਮਾਲ ਵਿਭਾਗ ਤੋਂ ਪਟਵਾਰੀ ਵਜੋਂ ਸੇਵਾਮੁਕਤ ਹੋਏ ਹਨ।

ਗੁਰਮੀਤ ਸਿੰਘ ਦੀਆਂ ਦੋ ਨਾਬਾਲਗ ਧੀਆਂ ਹਨ ਅਤੇ ਉਸ ਨੇ ਆਪਣੀ ਪੜ੍ਹਾਈ +2 ਤੱਕ ਕੀਤੀ।

ਗੁਰਮੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਗੁਰਮੀਤ ਸਿੰਘ ਨੂੰ ਉਨ੍ਹਾਂ ਦੀ ਦੁਕਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਵੀ ਪੁਲੀਸ ਨੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ।

ਉਸਦੇ ਪਿਤਾ ਨੇ ਅੱਗੇ ਦੱਸਿਆ ਕਿ ਗੁਰਮੀਤ ਸਿੰਘ ਮਿਤ੍ਰਕ ਐਕਟਰ ਦੀਪ ਸਿੱਧੂ ਦੇ ਸੰਪਰਕ ਵਿੱਚ ਨਵੀਂ ਦਿੱਲੀ ਵਿਖੇ ਇੱਕ ਸਾਲ ਲੰਬੇ ਚਲੇ ਕਿਸਾਨ ਅੰਦੋਲਨ ਦੌਰਾਨ ਆਇਆ ਸੀ।

ਗੁਰਮੀਤ ਸਿੰਘ
BBC
ਗੁਰਮੀਤ ਸਿੰਘ ਦੀ ਮਾਤਾ ਸਵਰਨਜੀਤ ਕੌਰ ਨੇ ਕਿਹਾ ਕਿ ਮੇਰਾ ਲੜਕਾ ਬੇਕਸੂਰ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਹੈ।

ਗੁਰਮੀਤ ਦਾ ਪਰਿਵਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਅਣਜਾਣ ਹੈ ਅਤੇ ਕਿਹਾ ਕਿ ਉਹ ਕਦੇ ਅਮ੍ਰਿਤਪਾਲ ਨੂੰ ਨਿੱਜੀ ਤੌਰ ''''ਤੇ ਨਹੀਂ ਮਿਲੇ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਖਾਲਿਸਤਾਨ ਵਿਚਾਰਧਾਰਕ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਵਾਰਿਸ ਪੰਜਾਬ ਦੇ ਸੰਗਠਨ ਦਾ ਅਹਿਮ ਮੈਂਬਰ ਹੈ।

ਪਰਿਵਾਰ ਕੋਲ ਵਾਹੀਯੋਗ ਜ਼ਮੀਨ ਵੀ ਹੈ।

ਗੁਰਮੀਤ ਸਿੰਘ ਦੀ ਮਾਤਾ ਸਵਰਨਜੀਤ ਕੌਰ ਨੇ ਕਿਹਾ ਕਿ ਮੇਰਾ ਲੜਕਾ ਬੇਕਸੂਰ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਹੈ।

ਉਸਨੇ ਇਹ ਵੀ ਸਵਾਲ ਕੀਤਾ ਕਿ ਸਾਡੇ ਜਵਾਈ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਹੈ ਕਿਉਂਕਿ ਉਸਦਾ ਵਾਰਿਸ ਪੰਜਾਬ ਦੇ ਸੰਗਠਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਦਲਜੀਤ ਸਿੰਘ ਕਲਸੀ

ਦਲਜੀਤ ਕਲਸੀ
Ravinder Robin/BBC
ਦੀਪ ਦੀ ਮੌਤ ਤੋਂ ਬਾਅਦ ਉਸਦੇ ਬਹੁਤ ਸਾਰੇ ਦੋਸਤ ਉਸਦੇ ਭਰਾ ਮਨਦੀਪ ਸਿੰਘ ਦੇ ਨਾਲ ਚਲੇ ਗਏ ਦਲਜੀਤ ਕਲਸੀ ਅਮ੍ਰਿਤਪਾਲ ਸਿੰਘ ਦੇ ਨਾਲ ਖੜੇ ਰਹੇ।

ਦਲਜੀਤ ਸਿੰਘ ਕਲਸੀ ਇੱਕ ਫ਼ਿਲਮ ਅਦਾਕਾਰ ਹੈ ਜਿਸ ਨੇ ਵੱਖ-ਵੱਖ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ।

ਉਹ ਮ੍ਰਿਤਕ ਅਦਾਕਾਰ ਦੀਪ ਸਿੱਧੂ ਦੇ ਸਭ ਤੋਂ ਨਜ਼ਦੀਕੀ ਸਾਥੀ ਰਹੇ ਹਨ।

ਦੀਪ ਦੀ ਮੌਤ ਤੋਂ ਬਾਅਦ ਉਸਦੇ ਬਹੁਤ ਸਾਰੇ ਦੋਸਤ ਉਸਦੇ ਭਰਾ ਮਨਦੀਪ ਸਿੰਘ ਦੇ ਨਾਲ ਚਲੇ ਗਏ ਪਰ ਕਲਸੀ ਅਮ੍ਰਿਤਪਾਲ ਸਿੰਘ ਦੇ ਨਾਲ ਖੜੇ ਰਹੇ।

ਉਹਨਾਂ ਨੇ ਅਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਵਜੋਂ ਨਿਯੁਕਤੀ ਦਾ ਸਮਰਥਨ ਕੀਤਾ ਸੀ।

ਕਲਸੀ ਨੂੰ ਪੰਜਾਬ ਪੁਲਿਸ ਨੇ ਐਨਐਸਏ ਐਕਟ ਅਧੀਨ ਗ੍ਰਿਫ਼ਤਾਰ ਕਰਕੇ ਅਸਾਮ ਜੇਲ੍ਹ ਭੇਜ ਦਿੱਤਾ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਉਹ ‘ਵਾਰਿਸ ਪੰਜਾਬ ਦੇ’ ਸੰਸਥਾ ਨੂੰ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਤਹਿਤ ਜਾਂਚ ਅਧੀਨ ਹਨ।

ਉਸਨੇ 2017 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ''''ਸਰਦਾਰ ਸਾਬ'''' ਵਿੱਚ ਮੁੱਖ ਭੂਮਿਕਾ ਵਿੱਚ ਵੀ ਕੰਮ ਕੀਤਾ ਸੀ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਕਲਸੀ ਇਸ ਸਮੇਂ ਗੁੜਗਾਉਂ ਵਿੱਚ ਰਹਿ ਰਿਹਾ ਸੀ।

ਆਪਣੇ ਫੇਸਬੁੱਕ ਪ੍ਰੋਫਾਈਲ ਵਿੱਚ ਕਲਸੀ ਨੇ ਦੱਸਿਆ ਕਿ ਉਹ ਆਲ ਟਾਈਮ ਮੂਵੀਜ਼ ਪ੍ਰਾਈਵੇਟ ਲਿਮਟਿਡ ਨਾਮ ਦੀ ਕੰਪਨੀ ਦਾ ਡਾਇਰੈਕਟਰ ਹੈ ਅਤੇ ਦਿੱਲੀ ਯੂਨੀਵਰਸਿਟੀ ਵਿੱਚ ਪੜ੍ਹੇ ਹਨ।

ਉਸ ਨੇ ਆਪਣੀ ਫੇਸਬੁੱਕ ਉਪਰ ਲਿਖਿਆ ਹੈ ਕਿ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ

ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ
Bhagwant Singh Pardhan Mantri/FB
ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ

ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਸੋਸ਼ਲ ਮੀਡੀਆ ’ਤੇ ਵੀਡਿਓ ਪਾਉਣ ਕਾਰਨ ਚਰਚਾ ਵਿਚ ਆਇਆ ਸੀ।

ਉਹ ਟਿੱਕਟੌਕ, ਯੂਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ''''ਤੇ ਵੀਡੀਓ ਬਣਾਉਂਦਾ ਅਤੇ ਅਪਲੋਡ ਕਰਦਾ ਸੀ।

ਬਾਜੇਕੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ।

ਉਹ ''''ਪ੍ਰਧਾਨ ਮੰਤਰੀ ਬਾਜੇਕੇ'''' ਨਾਮ ਹੇਠ ਸੋਸ਼ਲ ਮੀਡੀਆ ਪੇਜ ਚਲਾਉਂਦਾ ਹੈ ਜਿਸ ''''ਤੇ ਉਹ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ''''ਤੇ ਵਿਅੰਗਾਤਮਕ ਵੀਡੀਓ ਅਪਲੋਡ ਕਰਦਾ ਹੈ।

ਉਹ ਚੌਥਾ ਮੁਲਜ਼ਮ ਸੀ ਜਿਸ ਨੂੰ ਪੰਜਾਬ ਨੇ ਐੱਨਐੱਸਏ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫਤਾਰ ਕੀਤਾ।

ਉਸ ਨੂੰ ਆਸਾਮ ਜੇਲ੍ਹ ਲਿਜਾਇਆ ਗਿਆ ਹੈ ।

ਉਸਨੇ ਪਹਿਲਾਂ ਵਾਲ ਕੱਟੇ ਹੋਏ ਸਨ ਅਤੇ ਹਾਲ ਹੀ ਵਿੱਚ ਅਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਆਉਣ ਨਾਲ ਅੰਮ੍ਰਿਤ ਪਾਨ ਕੀਤਾ ਸੀ।

ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ
Bhagwant Singh Pardhan Mantri/FB
ਪੁਲਿਸ ਤੋਂ ਭੱਜਣ ਲਈ ਉਸਨੂੰ ਸੋਸ਼ਲ ਮੀਡੀਆ ''''ਤੇ ਵੀ ਟ੍ਰੋਲ ਕੀਤਾ ਗਿਆ ਕਿਉਂਕਿ ਪਹਿਲਾਂ ਉਹ ਸੋਸ਼ਲ ਮੀਡੀਆ ''''ਤੇ ਵੱਖ-ਵੱਖ ਉੱਚ-ਪ੍ਰੋਫਾਈਲ ਲੋਕਾਂ ਨੂੰ ਚੁਣੌਤੀ ਦੇ ਰਿਹਾ ਸੀ।

ਭਗਵੰਤ ਸਿੰਘ ''''ਤੇ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ ਜੋ ਕਿ ਜ਼ਿਆਦਾਤਰ ਥਾਣਾ ਧਰਮਕੋਟ ''''ਚ ਦਰਜ ਹਨ।

ਮੋਗਾ ਪੁਲਿਸ ਨੇ ਭਗਵੰਤ ਸਿੰਘ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ।

ਭਗਵੰਤ ਨੇ ਪੁਲਿਸ ਤੋਂ ਭੱਜਦੇ ਹੋਏ ਆਪਣੀ ਵੀਡੀਓ ਵੀ ਸ਼ੂਟ ਕੀਤੀ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ''''ਤੇ ਪੋਸਟ ਕਰ ਦਿੱਤੀ।

ਪੁਲਿਸ ਤੋਂ ਭੱਜਣ ਲਈ ਉਸਨੂੰ ਸੋਸ਼ਲ ਮੀਡੀਆ ''''ਤੇ ਵੀ ਟ੍ਰੋਲ ਕੀਤਾ ਗਿਆ ਕਿਉਂਕਿ ਪਹਿਲਾਂ ਉਹ ਸੋਸ਼ਲ ਮੀਡੀਆ ''''ਤੇ ਵੱਖ-ਵੱਖ ਉੱਚ-ਪ੍ਰੋਫਾਈਲ ਲੋਕਾਂ ਨੂੰ ਚੁਣੌਤੀ ਦੇ ਰਿਹਾ ਸੀ।

ਪਿੰਡ ਦੇ ਸਰਪੰਚ ਹਰਨੇਕ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ ਅਤੇ ਆਪਣੀ ਪਰਿਵਾਰਕ ਜ਼ਮੀਨ ’ਤੇ ਖੇਤੀ ਕਰਦਾ ਹੈ।

ਉਸ ਦੇ ਗੁਆਂਢੀ ਹਰਜਿੰਦਰ ਸਿੰਘ ਨੇ ਬੀਬੀਸੀ ਨੂੰ ਦੱਸਿਆ ਕਿ ਪਿੰਡ ਵਿੱਚ ਭਗਵੰਤ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ ਹੈ ਜਦਕਿ ਸਰਕਾਰ ਨੂੰ ਉਸ ਦੇ ਪਰਿਵਾਰ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

ਹਰਜੀਤ ਸਿੰਘ

ਹਰਜੀਤ ਸਿੰਘ
Getty Images
ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ

ਅਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਐਤਵਾਰ ਰਾਤ ਪੁਲਿਸ ਸਾਹਮਣੇ ਆਤਮ-ਸਮਰਪਣ ਕੀਤਾ ਹੈ।

ਮੰਨਿਆ ਜਾਂਦਾ ਹੈ ਕਿ ਅਮ੍ਰਿਤਪਾਲ ਦੇ ਪਰਿਵਾਰ ਵਿੱਚੋਂ ਸਭ ਤੋਂ ਨੇੜੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਹੀ ਸਨ।

ਪਿਛਲੇ ਦਿਨੀਂ ਬੀਬੀਸੀ ਨਾਲ ਗੱਲਬਾਤ ਦੌਰਾਨ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਦੁਬਈ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਸੀ।

“ਇਸ ਕਾਰੋਬਾਰ ਵਿੱਚ ਅਮ੍ਰਿਤਪਾਲ ਤੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਹੀ ਜੁੜੇ ਹੋਏ ਹਨ।”

ਅਮ੍ਰਿਤਪਾਲ ਸਿੰਘ ਮੰਨਦੇ ਸਨ ਕਿ ਪਰਿਵਾਰ ਦੇ ਆਰਥਿਕ ਹਾਲਾਤ ਠੀਕ ਹੋਣ ਵਿੱਚ ਹਰਜੀਤ ਸਿੰਘ ਦਾ ਵੱਡਾ ਯੋਗਦਾਨ ਸੀ।

ਪਿਛਲੇ ਕਈ ਮਹੀਨਿਆਂ ਤੋਂ ਹਰਜੀਤ ਸਿੰਘ ਤੇ ਉਨ੍ਹਾਂ ਦੇ ਵੱਡੇ ਭਰਾ ਤਰਸੇਮ ਸਿੰਘ ਪੰਜਾਬ ਵਿੱਚ ਹੀ ਹਨ ਤੇ ਬਹੁਤਾ ਸਮਾਂ ਆਪਣੇ ਪਿੰਡ ਜੱਲੂਪਰ ਖੇੜਾ ਵਿੱਚ ਬਿਤਾਉਂਦੇ ਹਨ।

ਉਹਨਾਂ ਉਪਰ ਵੀ ਐੱਨਐੱਸਏ ਲਗਾ ਕੇ ਅਸਾਮ ਦੀ ਜੇਲ੍ਹ ਭੇਜਿਆ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''''ਤੇ ਜੁੜੋ)



Related News