ਬਠਿੰਡਾ ਦੇ ਮਿਲਟਰੀ ਸਟੇਸ਼ਨ ''''ਚ ਫਾਇਰਿੰਗ: ਫੌਜ ਦੇ 4 ਜਵਾਨਾਂ ਦੀ ਮੌਤ, ਸਰਚ ਆਪ੍ਰੇਸ਼ਨ ਜਾਰੀ

Wednesday, Apr 12, 2023 - 01:17 PM (IST)

ਬਠਿੰਡਾ ਦੇ ਮਿਲਟਰੀ ਸਟੇਸ਼ਨ ''''ਚ ਫਾਇਰਿੰਗ: ਫੌਜ ਦੇ 4 ਜਵਾਨਾਂ ਦੀ ਮੌਤ, ਸਰਚ ਆਪ੍ਰੇਸ਼ਨ ਜਾਰੀ
ਬਠਿੰਡਾ ਦੇ ਮਿਲਟਰੀ ਸਟੇਸ਼ਨ ''''ਚ ਫਾਇਰਿੰਗ
ANI

ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਗੋਲੀਬਾਰੀ ਹੋਈ ਹੈ ਜਿਸ ਵਿੱਚ ਚਾਰ ਜਵਾਨਾਂ ਦੀ ਮੌਤ ਹੋ ਹਈ ਹੈ। ਇਸ ਦੀ ਜਾਣਕਾਰੀ ਫੌਜ ਦੇ ਅਧਿਕਾਰੀਆਂ ਵੱਲੋਂ ਦਿਤੀ ਗਈ ਹੈ।

ਫੌਜ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ, ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਅੱਜ ਸਵੇਰੇ ਲਗਭਗ ਸਾਢੇ ਚਾਰ ਵਜੇ ਦੇ ਕਰੀਬ ਵਾਪਰੀ। ਹਾਲਾਂਕਿ, ਇਸ ਪਿਛਲੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ, ਫੌਜ ਵੱਲੋਂ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ ਹੋਰ ਕੋਈ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ ਹੈ।

ਮਾਮਲੇ ਦੀ ਜਾਂਚ ਨੂੰ ਲੈ ਕੇ ਫੌਜ ਨੇ ਕਿਹਾ ਹੈ ਕਿ ਸਾਰੇ ਪਹਿਲੂਆਂ ਨੂੰ ਜਾਂਚਿਆ ਜਾਵੇਗਾ ਅਤੇ ਗਾਇਬ ਰਾਈਫਲ ਸਬੰਧੀ ਵੀ ਜਾਂਚ ਹੋਵੇਗੀ।

ਬਠਿੰਡਾ ਦੇ ਆਰਮੀ ਕੈਂਪ ''''ਚ ਫਾਇਰਿੰਗ
ANI

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਬਠਿੰਡਾ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਲਈ ਐਸਅਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਨਾ ਨਾਲ ਗੱਲਬਾਤ ਕੀਤੀ।

ਐੱਸਐੱਸਪੀ ਖੁਰਾਨਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਹ ਕਿਸੇ ਤਰ੍ਹਾਂ ਦਾ ਅੱਤਵਾਦੀ ਹਮਲਾ ਨਹੀਂ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਪੁਲਿਸ ਘਟਨਾ ਵਾਲੀ ਥਾਂ ''''ਤੇ ਪਹੁੰਚ ਗਈ ਹੈ ਪਰ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਗੋਲੀਆਂ ਕਿਸ ਨੇ ਚਲਾਈਆਂ ਸਨ।

ਫਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਆਪ੍ਰੇਸ਼ਨ ਜਾਰੀ ਹਨ।

ਬਠਿੰਡਾ ਦੇ ਆਰਮੀ ਕੈਂਪ ''''ਚ ਫਾਇਰਿੰਗ
BBC

ਦੋ ਦਿਨ ਪਹਿਲਾਂ ਗਾਇਬ ਹੋਈ ਰਾਈਫਲ ਨਾਲ ਗੋਲੀਬਾਰੀ ਦਾ ਖਦਸ਼ਾ

ਪੁਲਿਸ ਸੁਤਰਾਂ ਦਾ ਕਹਿਣਾ ਹੈ ਕਿ ਕਰੀਬ ਦੋ ਦਿਨ ਪਹਿਲਾਂ 28 ਕਾਰਤੂਸਾਂ ਤੇ ਇੱਕ ਇੰਸਾਸ ਰਾਈਫਲ ਲਾਪਤਾ ਹੋ ਗਈ ਸੀ ਅਤੇ ਹਮਲਾ ਉਸੇ ਨਾਲ ਕੀਤਾ ਹੋ ਸਕਦਾ ਹੈ।

ਪੁਲਿਸ ਸੂਤਰਾਂ ਮੁਤਾਬਕ, ਗੋਲੀਬਾਰੀ ਦੀ ਇਸ ਘਟਨਾ ਪਿੱਛੇ ਫੌਜ ਦੇ ਹੀ ਕੁਝ ਮੁਲਾਜ਼ਮਾਂ ਦਾ ਹੱਥ ਹੋ ਸਕਦਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ।

ਫਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਆਪ੍ਰੇਸ਼ਨ ਜਾਰੀ ਹਨ।

ਲਾਈਨ
BBC

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ)



Related News