ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਜਾਣੋ ਅੰਤਿਮ ਯਾਤਰਾ ਦਾ ਵੇਰਵਾ

Wednesday, Apr 26, 2023 - 12:17 AM (IST)

ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਜਾਣੋ ਅੰਤਿਮ ਯਾਤਰਾ ਦਾ ਵੇਰਵਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ।

ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ। ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

ਅੰਤਿਮ ਯਾਤਰਾ ਦਾ ਵੇਰਵਾ

ਅਕਾਲੀ ਦਲ ਦੇ ਬਲਾਰੇ ਦਲਜੀਤ ਸਿੰਘ ਚੀਮਾ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸਵੇਰੇ 10ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਚ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਇਸ ਤੋਂ ਬਾਅਦ ਦੁਪਹਿਰ 12ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਪਹੁੰਚੇਗੀ।

ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ (ਵੀਰਵਾਰ) ਦੁਪਹਿਰ 1 ਵਜੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ)



Related News