ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕੀਤਾ ਗਿਆ ਗ੍ਰਿਫ਼ਤਾਰ

Tuesday, May 09, 2023 - 03:48 PM (IST)

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕੀਤਾ ਗਿਆ ਗ੍ਰਿਫ਼ਤਾਰ
ਇਮਰਾਨ ਖ਼ਾਨ
Reuters

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਹਿਰਾਸਤ ''''ਚ ਲੈ ਲਿਆ ਗਿਆ ਹੈ। ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਸੁਰੱਖਿਆ ਬਲਾਂ ਨੇ ਹਿਰਾਸਤ ਵਿੱਚ ਲਿਆ ਹੈ।

ਉਨ੍ਹਾਂ ਦੀ ਪਾਰਟੀ ਪੀਟੀਆਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਆਈਜੀ ਇਸਲਾਮਾਬਾਦ ਨੇ ਇਕ ਬਿਆਨ ''''ਚ ਕਿਹਾ ਹੈ ਕਿ ਇਮਰਾਨ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ''''ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਧਾਨੀ ਇਸਲਾਮਾਬਾਦ ''''ਚ ਹਾਲਾਤ ''''ਆਮ'''' ਹੈ।

ਇਸਲਾਮਾਬਾਦ ਪੁਲਿਸ ਦਾ ਕਹਿਣਾ ਹੈ ਕਿ ਧਾਰਾ 144 ਲਾਗੂ ਹੈ। ਉਲੰਘਣਾ ਕਰਨ ''''ਤੇ ਕਾਰਵਾਈ ਕੀਤੀ ਜਾਵੇਗੀ।''''

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਆਗੂ ਫਵਾਦ ਖ਼ਾਨ ਨੇ ਇੱਕ ਟਵੀਟ ਵਿੱਚ ਕਿਹਾ, "ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਦਾਲਤ ਦੇ ਅਹਾਤੇ ਤੋਂ ਚੁੱਕਿਆ ਗਿਆ। ਵਕੀਲਾਂ ਅਤੇ ਆਮ ਲੋਕਾਂ ਨੂੰ ਤਸੀਹੇ ਦਿੱਤੇ ਗਏ।"

"ਇਮਰਾਨ ਖ਼ਾਨ ਨੂੰ ਅਣਪਛਾਤੇ ਲੋਕ ਕਿਸੇ ਅਣਪਛਾਤੀ ਥਾਂ ''''ਤੇ ਲੈ ਗਏ ਹਨ। ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਗ੍ਰਹਿ ਸਕੱਤਰ ਅਤੇ ਆਈਜੀ ਨੂੰ 15 ਮਿੰਟ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।"

ਟਵਿੱਟਰ
Twitter

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਪਾਰਟੀ ਮੁਸਲਿਮ ਲੀਗ-ਐਨ ਨੇ ਇਮਰਾਨ ਖ਼ਾਨ ਦੀ ਗ੍ਰਿਫਤਾਰੀ ''''ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵਿੱਟਰ ਹੈਂਡਲ ''''ਤੇ ਲਿਖਿਆ ਕਿ ਆਖ਼ਰਕਾਰ ਉਹ ਉੱਥੇ ਪਹੁੰਚ ਗਏ ਹਨ ਜਿੱਥੋਂ ਨਾਲ ਉਹ ਸਬੰਧਤ ਹਨ।

ਟਵਿੱਟਰ
Twitter

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ)



Related News