ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਪਾਣੀ ਚੋਂ ਮਿਲਿਆ ਸਾਇਨਾਇਡ, ਜਾਣੋ ਕੀ ਕਹਿੰਦੀ ਹੈ ਨਵੀਂ ਕੇਂਦਰੀ ਜਾਂਚ ਰਿਪੋਰਟ

Sunday, May 21, 2023 - 10:33 AM (IST)

ਜ਼ੀਰਾ ਸ਼ਰਾਬ ਫੈਕਟਰੀ ਮਾਮਲਾ : ਪਾਣੀ ਚੋਂ ਮਿਲਿਆ ਸਾਇਨਾਇਡ, ਜਾਣੋ ਕੀ ਕਹਿੰਦੀ ਹੈ ਨਵੀਂ ਕੇਂਦਰੀ ਜਾਂਚ ਰਿਪੋਰਟ
ਜ਼ੀਰਾ ਸ਼ਰਾਬ ਫ਼ੈਕਟਰੀ
BBC
ਜ਼ੀਰਾ ਸ਼ਰਾਬ ਫੈਕਟਰੀ ਵਿੱਚ ਚੱਲੇ ਅੰਦੋਲਨ ਦੀ ਪੁਰਾਣੀ ਤਸਵੀਰ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ 19 ਮਈ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ।

ਰਿਪੋਰਟ ਵਿੱਚ ਪਾਇਆ ਗਿਆ ਕਿ ਜ਼ੀਰਾ ਇਲਾਕੇ ਦੇ ਤਿੰਨ ਪਿੰਡਾਂ ਮਨਸੂਰਵਾਲ, ਮਹੀਆਂਵਾਲਾ ਕਲਾਂ ਅਤੇ ਰਟੋਲ ਰੋਹੀ ਵਿੱਚ ਜ਼ਮੀਨੀ ਪਾਣੀ ਜ਼ਹਿਰੀਲੇ ਤੱਤਾਂ ਤੇ ਧਾਤੂਆਂ ਤੋਂ ਪ੍ਰਭਾਵਿਤ ਹੈ।

ਪਾਣੀ ਵਿੱਚ ਸੇਲੇਨੀਅਮ, ਮੈਂਗਨੀਜ਼ ਅਤੇ ਆਇਰਨ ਦਾ ਗਾੜ੍ਹਾਪਣ ਵਰਗੇ ਤੱਤ ਸਹਿਣਯੋਗ ਮਾਤਰਾਂ ਤੋਂ ਵੱਧ ਪਾਏ ਗਏ ਹਨ।

ਰਿਪੋਰਟ ਮੁਤਾਬਕ,“ਕੇਂਦਰੀ ਪ੍ਰਦੂਸ਼ਣ ਬੋਰਡ ਦੀ ਟੀਮ ਵਲੋਂ ਨਿਗਰਾਨੀ ਅਧੀਨ 29 ਬੋਰਵੈਲਾਂ ਵਿੱਚੋਂ, 12 ਬੋਰਵੈਲਾਂ ਵਿੱਚ ਬਦਬੂ ਵਾਲਾ ਪਾਣੀ ਆ ਰਿਹਾ ਹੈ, ਜਦੋਂ ਕਿ 05 ਬੋਰਵੈੱਲ ਬਦਬੂ ਦੇ ਨਾਲ ਅਤੇ ਹਲਕੇ ਗਹਿਰੇ ਜਾਂ ਕਾਲੇ ਰੰਗ ਦਾ ਪਾਣੀ ਆ ਰਿਹਾ ਸੀ।”

“ਇਨ੍ਹਾਂ 29 ਵਿੱਚੋਂ ਕਿਸੇ ਵੀ ਬੋਲਵੈਲ ਦਾ ਪਾਣੀ ਪੀਣ ਯੋਗ ਹੋਣ ਲਈ ਲੋੜੀਂਦੇ ਮਾਪਦੰਡਾ ’ਤੇ ਖਰਾ ਨਹੀਂ ਉਤਰਦਾ, ਨਤੀਜੇ ਵਜੋਂ ਇਸ ਪਾਣੀ ਦੀ ਪੀਣ ਲਈ ਜਾਂ ਫ਼ਿਰ ਸਿੰਚਾਈ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।”

ਜ਼ੀਰਾ ਸ਼ਰਾਬ ਫ਼ੈਕਟਰੀ
BBC
ਪਿੰਡ ਰਟੋਲ ਰੋਹੀ ਵਿਖੇ ਸਥਿਤ ਬੋਰਵੈੱਲ ਵਿੱਚ ਸਾਈਨਾਈਡ ਦੇ ਗਾੜ੍ਹੇਪਣ ਦੀ ਮੌਜੂਦਗੀ 0.2 ਮਿਲੀਗ੍ਰਾਮ ਮਿਲੀ ਹੈ

ਪਿੰਡ ਰਟੋਲ ਰੋਹੀ ਵਿਖੇ ਸਥਿਤ ਬੋਰਵੈੱਲ ਵਿੱਚ ਸਾਇਨਾਈਡ ਦੇ ਗਾੜ੍ਹੇਪਣ ਦੀ ਮੌਜੂਦਗੀ 0.2 ਮਿਲੀਗ੍ਰਾਮ ਮਿਲੀ ਹੈ ਜੋ ਕਿ ਨਿਰਧਾਰਿਤ ਸੀਮਾ ਤੋਂ ਚਾਰ ਗੁਣਾ ਵੱਧ ਹੈ ਅਤੇ ਚਿੰਤਾ ਦਾ ਵਿਸ਼ਾ ਹੈ।

ਇਸ ਸਬੰਧ ਵਿੱਚ, ਕੇਂਦਰੀ ਪ੍ਰਦੂਸ਼ਣ ਬੋਰਡ ਦੀ ਟੀਮ ਨੇ ਉਦਯੋਗ ਵਿੱਚ ਲਗਾਏ ਗਏ 10 ਬੋਰਵੈੱਲਾਂ ਅਤੇ 06 ਪੀਜ਼ੋਮੀਟਰਾਂ ਦੀ ਮੌਕੇ ''''ਤੇ ਜਾਂਚ ਕੀਤੀ ਸੀ।

ਇਹ ਰਿਪੋਰਟ ਚੰਡੀਗੜ੍ਹ ਸਥਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਧੀਕ ਨਿਰਦੇਸ਼ਕ ਵਿਗਿਆਨੀ ਡਾਕਟਰ ਨਰਿੰਦਰ ਸ਼ਰਮਾ ਵੱਲੋਂ ਤਿਆਰ ਕੀਤੀ ਗਈ ਸੀ।

ਪੰਜਾਬ ਦੇ ਜ਼ੀਰਾ ਇਲਾਕੇ ਵਿੱਚ ਸਥਿਤ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨਾਮਕ ਸ਼ਰਾਬ ਫ਼ੈਕਟਰੀ ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਲ ਪ੍ਰਦੂਸ਼ਣ ਸਬੰਧੀ ਕੇਸ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ''''ਚ ਲੱਗੀ ਇਸ ਸ਼ਰਾਬ ਫ਼ੈਕਟਰੀ ਖ਼ਿਲਾਫ਼ ਇਲਾਕੇ ਦੇ 40 ਪਿੰਡਾਂ ਦੇ ਲੋਕਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਸਾਲ ਤੋਂ ਵਿਰੋਧ-ਪ੍ਰਦਰਸ਼ਨ ਕੀਤਾ ਗਿਆ ਸੀ

ਇਲਾਕੇ ਦੇ ਲੋਕਾਂ ਦਾ ਇਲਜ਼ਾਮ ਹੈ ਕਿ ਫ਼ੈਕਟਰੀ ਦੇ ਪ੍ਰਦੂਸ਼ਣ ਕਾਰਨ ਜ਼ਮੀਨਦੋਜ਼ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਇਸ ਦਾ ਅਸਰ ਉਨ੍ਹਾਂ ਦੀ ਸਿਹਤ ਉੱਤੇ ਪੈ ਰਿਹਾ ਹੈ।

ਜਿਸ ਤੋਂ ਬਾਅਦ 17 ਜਨਵਰੀ 2023 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਸੀ।

ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਨਾਲ ਸਬੰਧਿਤ ਵੱਖ ਵੱਖ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ।

ਜ਼ੀਰਾ ਸ਼ਰਾਬ ਫ਼ੈਕਟਰੀ
BBC
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ 28 ਦਸੰਬਰ ਨੂੰ ਸਥਾਨਕ ਲੋਕਾਂ ਦੇ ਵਿਰੋਧ ਕਾਰਨ ਨਿਰੀਖਣ ਨਹੀਂ ਕਰ ਸਕੀ ਸੀ

ਕਮੇਟੀ ਦਾ ਗਠਨ ਤੇ ਰਿਪੋਰਟ

30 ਅਗਸਤ, 2022 ਵਿੱਚ ਐਨਜੀਟੀ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਰਾਜ ਜ਼ਮੀਨੀ ਪਾਣੀ ਬੋਰਡ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਸੀ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਮੰਗੀ ਸੀ।

ਇਸ ਦੌਰਾਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਵਾਲ ਦੀ ਮਲਬਰੋਸ ਇੰਟਰਨੈਸ਼ਨਲ ਡਿਸਟਿਲਰੀ ਦੁਆਰਾ ਕਥਿਤ ਤੌਰ ''''ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਪ੍ਰਦੂਸ਼ਣ ਵਿਰੁੱਧ ਸ਼ਿਕਾਇਤ ਦੇ ਸਬੰਧ ਵਿੱਚ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਤੋਂ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਨੇ ਸ਼ਕਾਇਤ ਦਰਜ ਕਰਵਾਈ ਸੀ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ 28 ਦਸੰਬਰ ਨੂੰ ਸਥਾਨਕ ਲੋਕਾਂ ਦੇ ਵਿਰੋਧ ਕਾਰਨ ਨਿਰੀਖਣ ਨਹੀਂ ਕਰ ਸਕੀ ਸੀ ਪਰ ਟੀਮ ਨੇ ਇਸ ਸਾਲ 22 ਫ਼ਰਵਰੀ ਤੋਂ 24 ਫ਼ਰਵਰੀ ਤੱਕ ਨਿਰੀਖਣ ਦਾ ਕੰਮ ਕੀਤਾ ਸੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਗਠਿਤ ਮਾਹਰਾਂ ਦੀ ਕਮੇਟੀ ਨੇ ਵੀ ਪਾਣੀ ਅਤੇ ਮਿੱਟੀ ਦੇ ਨਮੂਨਿਆਂ ਵਿੱਚ ਜ਼ਹਿਰੀਲੀਆਂ ਧਾਤਾਂ ਹੋਣ ਦੀ ਪੁਸ਼ਟੀ ਕੀਤੀ ਸੀ।

ਜ਼ੀਰਾ ਸ਼ਰਾਬ ਫ਼ੈਕਟਰੀ
BBC
ਜ਼ੀਰਾ ਸ਼ਰਾਬ ਫੈਕਟਰੀ ਉੱਤੇ ਚੱਲੇ ਧਰਨੇ ਦੀ ਤਸਵੀਰ

ਕੇਂਦਰੀ ਜਾਂਚ ਬੋਰਡ ਦੇ ਪਾਣੀ ਦੀ ਜਾਂਚ ਦੇ ਤੱਥ

ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ “ਡਿਸਟਿਲਰੀ ਨੇ ਆਪਣੇ ਫ਼ੈਕਟਰੀ ਵਿੱਚ 25 ਡੂੰਘੇ ਟਿਊਬਵੈੱਲ ਕੀਤੇ ਹਨ ਅਤੇ ਉਹਨਾਂ ਵਿੱਚ ਜ਼ਹਿਰੀਲਾ ਪਾਣੀ ਡੰਪ ਕੀਤਾ ਜਾਂਦਾ ਹੈ ਜਿਸ ਨਾਲ 15 ਕਿਲੋਮੀਟਰ ਦੇ ਘੇਰੇ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਦਰਜਨ ਤੋਂ ਵੱਧ ਪਿੰਡਾਂ ਵਿੱਚ ਪੀਣ ਅਤੇ ਸਿੰਚਾਈ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ।"

ਇਸ ਸਬੰਧ ਵਿੱਚ, ਕੇਂਦਰੀ ਪ੍ਰਦੂਸ਼ਣ ਬੋਰਡ ਦੀ ਟੀਮ ਨੇ ਉਦਯੋਗ ਵਿੱਚ ਲਗਾਏ ਗਏ 10 ਬੋਰਵੈੱਲਾਂ ਅਤੇ 06 ਪੀਜ਼ੋਮੀਟਰਾਂ ਦੀ ਮੌਕੇ ''''ਤੇ ਜਾਂਚ ਕੀਤੀ।

ਜਾਂਚ ਦੌਰਾਨ ਉਦਯੋਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗਰਾਉਂਡ ਵਾਟਰ ਬੋਰਡ ਤੇ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਤੋਂ 04 ਬੋਰਵੈੱਲਾਂ ਅਤੇ 02 ਪਾਈਜ਼ੋਮੀਟਰਾਂ ਲਈ ਮਨਜ਼ੂਰੀ ਪ੍ਰਾਪਤ ਕੀਤੀ ਹੈ ਪਰ ਫ਼ੈਕਟਰੀ ਵਲੋਂ ਕੋਈ ਵੇਰਵਾ ਨਹੀਂ ਦਿੱਤਾ ਗਿਆ।

ਕੇਂਦਰੀ ਜਾਂਚ ਟੀਮ ਨੇ ਪਾਇਆ ਕਿ ਫੈਕਟਰੀ ਦੇ ਅੰਦਰ ਦੋ ਬੋਰ-ਵੈੱਲ ਇੱਕ ਦੂਜੇ ਤੋਂ ਕੁਝ ਮੀਟਰ ਦੀ ਦੂਰੀ ''''ਤੇ ਲਗਾਏ ਗਏ ਸਨ ਅਤੇ ਸੀਲ ਕਰਕੇ ਮਿੱਟੀ ਵਿਚ ਦੱਬੇ ਹੋਏ ਸਨ ਜਦਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਬੋਰਵੈੱਲਾਂ ਵਿਚਕਾਰ 200 ਮੀਟਰ ਦੀ ਦੂਰੀ ਹੋਣਾ ਜ਼ਰੂਰੀ ਹੈ।

ਇਸ ਤੱਥ ਦੇ ਮੱਦੇਨਜ਼ਰ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਦੁਆਰਾ ਪਛਾਣੇ ਗਏ ਜ਼ਿਆਦਾਤਰ ਜ਼ਮੀਨੀ ਪਾਣੀ ਦੇ ਢਾਂਚਿਆਂ ਨੂੰ ਉਦਯੋਗ ਦੁਆਰਾ ਸੀਜੀਡਬਲਯੂਬੀ/ਪੀਡਬਲਯੂਆਰਡੀਏ ਤੋਂ ਮਨਜ਼ੂਰੀ ਲਏ ਬਿਨਾਂ ਸਥਾਪਿਤ ਕੀਤਾ ਗਿਆ ਹੈ।

ਕੇਂਦਰੀ ਪ੍ਰਦੂਸ਼ਣ ਬੋਰਡ ਦੀ ਟੀਮ ਵਲੋਂ ਨਿਗਰਾਨੀ ਅਧੀਨ 29 ਬੋਰਵੈਲਾਂ ਵਿੱਚੋਂ, 12 ਬੋਰਵੈਲਾਂ ਵਿੱਚੋ ਬਦਬੂ ਵਾਲਾ ਪਾਣੀ ਦੇ ਰਹੇ ਸਨ, ਜਦੋਂ ਕਿ 05 ਬੋਰ-ਵੈੱਲ ਬਦਬੂ ਦੇ ਨਾਲ ਅਤੇ ਹਲਕੇ ਗਹਿਰੇ ਜਾਂ ਕਾਲੇ ਰੰਗ ਦਾ ਪਾਣੀ ਆ ਰਿਹਾ ਸੀ।

BBC
BBC

ਜ਼ੀਰਾ ਫ਼ੈਕਟਰੀ ਵਿਵਾਦ:

  • ਜ਼ਿਲ੍ਹਾ ਫਿਰੋਜ਼ਪੁਰ ਦੇ ਹਲਤਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਲੋਕ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ 5 ਮਹੀਨਿਆਂ ਤੋਂ ਧਰਨੇ ਉੱਤੇ ਹਨ।
  • ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਐਨਜੀਟੀ ਵਿੱਚ ਵੀ ਹੈ।
  • ਪੰਜਾਬ ਸਰਕਾਰ ਵੀ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ ਪਰ ਲੋਕ ਨਹੀਂ ਮੰਨੇ ਹਨ।
  • ਐੱਨਜੀਟੀ ਦੀ ਨਿਗਰਾਨ ਕਮੇਟੀ ਦੀ ਰਿਪੋਰਟ ਵਿੱਚ ਨਹੀਂ ਮਿਲਿਆ ਹੈ ਕਿ ਫੈਕਟਰੀ ਕਾਰਨ ਪਾਣੀ ਨੂੰ ਨੁਕਸਾਨ ਹੋਇਆ
  • ਐਨਜੀਟੀ ਦੀ ਨਿਗਰਾਨ ਕਮੇਟੀ ਵਿੱਚ ਬਲਵੀਰ ਸਿੰਘ ਸੀਚੇਵਾਲ ਵੀ ਸ਼ਾਮਲ ਸਨ।
  • ਕਿਸਾਨਾਂ ਦੀ ਦਲੀਲ ਹੈ ਕਿ ਫੈਕਟਰੀ ਦੇ ਪ੍ਰਦੂਸ਼ਣ ਕਾਰਨ ਦੂਸ਼ਿਤ ਹੋ ਗਿਆ ਹੈ ਜ਼ਮੀਨਦੋਜ਼ ਪਾਣੀ
  • ਫੈਕਟਰੀ ਅਧਿਕਾਰੀਆਂ ਨੇ ਅਦਾਲਤ ਵਿੱਚ ਕਿਹਾ ਸੀ ਕਿ ਇਹ ਯੂਨਿਟ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਤੋਂ ਮਿਲੀ ਮਨਜ਼ੂਰੀ ਤੋਂ ਬਾਅਦ ਹੀ ਲਗਾਈ ਗਈ ਸੀ
  • ਫੈਕਟਰੀ ਵਲੋਂ ਧਰਨਾ ਉਠਵਾਉਣ ਲਈ ਅਦਾਲਤ ਦਾ ਰੁਖ਼ ਕੀਤਾ ਗਿਆ ਸੀ
  • 17 ਜਨਵਰੀ 2023 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਸੀ
  • ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਨਾਲ ਸਬੰਧਿਤ ਵਿੱਚ ਵੱਖ ਵੱਖ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ।
BBC
BBC
ਜ਼ੀਰਾ ਫ਼ੈਕਟਰੀ
SURINDER MANN/BBC
ਅਦੋਲਨ ਦੌਰਾਨ ਪੁਲਿਸ ਅਥੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋ ਚੁੱਕੀ ਹੈ

ਕੇਂਦਰੀ ਪ੍ਰਦੂਸ਼ਣ ਬੋਰਡ ਦੀਆਂ ਟੀਮਾਂ ਦੁਆਰਾ ਨਿਗਰਾਨੀ ਕੀਤੇ ਗਏ 29 ਬੋਰਵੈਲਾਂ ਵਿੱਚੋਂ ਕਿਸੇ ਵੀ ਦਾ ਪਾਣੀ ਇੱਕ ਜਾਂ ਇੱਕ ਤੋਂ ਵੱਧ ਮਾਪਦੰਡਾਂ ਲਈ ਸਵੀਕਾਰਯੋਗ ਅਤੇ ਮਨਜ਼ੂਰ ਸੀਮਾਵਾਂ ਦੀ ਪਾਲਣਾ ਨਹੀਂ ਕਰਦਾ ਹੈ ਤੇ ਇਹ ਪਾਣੀ ਨੂੰ ਪੀਣ ਲਈ ਅਯੋਗ ਬਣਾ ਰਿਹਾ ਹੈ।

ਜ਼ੀਰਾ ਇਲਾਕੇ ਦੇ ਤਿੰਨ ਪਿੰਡਾਂ ਮਨਸੂਰਵਾਲ, ਮਹੀਆਂਵਾਲਾ ਕਲਾਂ ਅਤੇ ਰਟੋਲ ਰੋਹੀ ਵਿੱਚ ਜ਼ਮੀਨੀ ਪਾਣੀ ਜ਼ਹਿਰੀਲੇ ਤੱਤਾਂ ਤੇ ਧਾਤੂਆਂ ਨਾਲ ਪ੍ਰਭਾਵਿਤ ਹੈ।

ਪਿੰਡ ਰਟੋਲ ਰੋਹੀ ਵਿਖੇ ਸਥਿਤ ਬੋਰਵੈੱਲ ਵਿੱਚ ਸਾਈਨਾਈਡ ਦੇ ਗਾੜ੍ਹਾਪਣ ਦੀ ਮੌਜੂਦਗੀ 0.2 ਮਿਲੀਗ੍ਰਾਮ ਮਿਲੀ ਹੈ ਜੋ ਕਿ ਸਵੀਕਾਰਯੋਗ ਸੀਮਾ ਤੋਂ ਚਾਰ ਗੁਣਾ ਵੱਧ ਹੈ ਅਤੇ ਚਿੰਤਾ ਦਾ ਵਿਸ਼ਾ ਹੈ।

ਓਦਾਂ ਹੀ ਪਿੰਡ ਮਹੀਆਂਵਾਲਾ ਵਿਖੇ 250 ਫੁੱਟ ਡੂੰਘਾਈ ਵਾਲੇ ਇੱਕ ਬੋਰਵੈੱਲ ਵਿੱਚ ਸੇਲੇਨਿਅਮ, ਮੈਂਗਨੀਜ਼ ਅਤੇ ਆਇਰਨ ਦਾ ਗਾੜ੍ਹਾਪਣ ਸਵੀਕਾਰਯੋਗ ਅਤੇ ਮਨਜ਼ੂਰ ਸੀਮਾ ਤੋਂ ਵੱਧ ਪਾਇਆ ਗਿਆ ਹੈ।

ਫੈਕਟਰੀ ਅੰਦਰ ਲੱਗੇ 02 ਬੋਰਵੈੱਲਾਂ ਦੀ ਨਿਗਰਾਨੀ ਤੋਂ ਪਤਾ ਲੱਗਿਆ ਹੈ ਕਿ ਇਹਨਾਂ ਵਿੱਚ ਜ਼ਹਿਰੀਲੀਆਂ ਧਾਤਾਂ ਜਿਵੇਂ ਕਿ ਆਰਸੈਨਿਕ, ਕ੍ਰੋਮੀਅਮ, ਕਾਪਰ, ਆਇਰਨ, ਮੈਂਗਨੀਜ਼, ਨਿੱਕਲ, ਲੀਡ ਅਤੇ ਸੇਲੇਨਿਅਮ ਬਹੁਤ ਜ਼ਿਆਦਾ ਗਾੜ੍ਹਾਪਣ ਵਿੱਚ ਮੌਜੂਦ ਹਨ।

ਬਠਿੰਡਾ ਦੇ ਕੈਂਸਰ ਦੇ ਮਾਹਿਰ ਡਾਕਟਰ ਮਨਜੀਤ ਸਿੰਘ ਜੌੜਾ ਨੇ ਬੀਬੀਸੀ ਨਿਊਜ਼ ਨੂੰ ਦੱਸਿਆ ਕਿ ਜੇਕਰ ਸਾਇਨਾਈਡ ਦੀ ਜ਼ਿਆਦਾ ਮਾਤਰਾ ਮਨੁੱਖੀ ਸ਼ਰੀਰ ਵਿੱਚ ਜਾਂਦੀ ਹੈ ਤਾਂ ਸਾਇਨਾਈਡ ਆਇਨ ਸਾਹ ਵਿੱਚ ਦਖਲ ਦਿੰਦੇ ਹਨ ਜਿਸਦੇ ਨਤੀਜੇ ਵਜੋਂ ਸਰੀਰ ਦੇ ਟਿਸ਼ੂ ਆਕਸੀਜਨ ਦੀ ਵਰਤੋਂ ਕਰਨ ਵਿੱਚ ਅਸਮਰੱਥ ਹੁੰਦੇ ਹਨ।

ਇਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੁੰਦਾ ਹੈ ਤੇ ਦਿਮਾਗ ਤੇ ਘਾਤਕ ਅਸਰ ਹੁੰਦਾ ਹੈ।

ਜ਼ੀਰਾ ਸ਼ਰਾਬ ਫ਼ੈਕਟਰੀ
BBC
ਜਾਂਚ ਵਿੱਚ ਇਹ ਨਹੀਂ ਪਾਇਆ ਗਿਆ ਕਿ ਫ਼ੈਕਟਰੀ ਦੇ ਗੰਦੇ ਪਾਣੀ ਕਾਰਨ ਜ਼ਮੀਨਦੋਜ਼ ਪਾਣੀ ਨੂੰ ਕੋਈ ਨੁਕਸਾਨ ਹੋ ਰਿਹਾ ਹੈ।

ਉਦਯੋਗ ਵਿੱਚ ਸਥਿਤ 3 ਬੋਰਵੈਲ ਭਾਰੀ ਧਾਤੂ ਤੋਂ ਮੁਕਤ

ਇਸ ਰਿਪੋਰਟ ਵਿੱਚ ਕਿਹਾ ਉਦਯੋਗ ਵਿੱਚ ਸਥਿਤ ਪਾਈਜ਼ੋਮੀਟਰਾਂ ਅਤੇ 03 ਬੋਰਵੈੱਲਾਂ ਤੋਂ ਲਏ ਗਏ ਨਮੂਨੇ ਭਾਰੀ ਧਾਤੂ ਤੋਂ ਮੁਕਤ ਪਾਏ ਗਏ ਅਤੇ ਉਥੇ ਹੀ ਲੱਗੇ ਦੋ ਬੋਰ-ਵੈੱਲ ਭਾਰੀ ਧਾਤੂਆਂ ਦੀ ਉੱਚ ਤਵੱਜੋ ਨਾਲ ਦੂਸ਼ਿਤ ਹਨ।

ਇਹ ਕਿਸੇ ਖਾਸ ਜ਼ੋਨ ਵਿੱਚ ਹੋਈ ਰਿਵਰਸ ਬੋਰਿੰਗ/ਪੰਪਿੰਗ ਰਾਹੀਂ ਦੂਸ਼ਿਤ ਗੰਦੇ ਪਾਣੀ ਨੂੰ ਦਰਸਾਉਂਦਾ ਹੈ। ਕੇਂਦਰੀ ਬੋਰਡ ਨੇ ਇਸ ਵਿੱਚ ਹੋਰ ਜਾਂਚ ਦੀ ਸਿਫਾਰਸ਼ ਕੀਤੀ ਹੈ।

ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮਿੱਟੀ ਵਿੱਚ ਨਮੂਨਾ ਵਿੱਚ ਜ਼ਿੰਕ ਧਾਤ ਦੀ ਮਾਤਰਾ ਮਾਪਦੰਡ ਤੋਂ ਵੱਧ ਪਾਈ ਗਈ

ਕਮੇਟੀ ਦੀਆਂ ਸਿਫਾਰਸ਼ਾਂ

ਇਸ ਰਿਪੋਰਟ ਵਿੱਚ ਸਿਫ਼ਾਰਸ਼ ਕੀਤੀ ਗਈ ਹੈ ਕਿ ਸਥਾਨਕ ਪ੍ਰਸ਼ਾਸਨ ਨੂੰ ਦੂਸ਼ਿਤ ਬੋਰਵੈੱਲਾਂ ਜਿਨ੍ਹਾਂ ਤੇ ਲਾਲ ਨਿਸ਼ਾਨ ਲੱਗੇ ਹਨ ਤੇ ਕਾਰਵਾਈ ਕਰਨ ਦੀ ਲੋੜ ਹੈ ਤਾਂ ਜੋ ਦੂਸ਼ਿਤ ਧਰਤੀ ਹੇਠਲੇ ਪਾਣੀ ਨੂੰ ਪੀਣ ਵਜੋਂ ਵਰਤਣ ਤੋਂ ਰੋਕਿਆ ਜਾ ਸਕੇ।

ਇਸ ਨੇ ਅੱਗੇ ਸਿਫ਼ਾਰਸ਼ ਕੀਤੀ ਹੈ ਕਿ ਫ਼ਸਲਾਂ ''''ਤੇ ਦੂਸ਼ਿਤ ਪਾਣੀ ਦੇ ਪ੍ਰਭਾਵ ਅਤੇ ਖੇਤੀ ਫ਼ਸਲਾਂ ਵਿੱਚ ਦੂਸ਼ਿਤ ਤੱਤਾਂ ਦੇ ਜਮ੍ਹਾਂ ਹੋਣ ਅਤੇ ਇਸ ਨਾਲ ਜੁੜੇ ਸਿਹਤ ਖਤਰੇ ਨੂੰ ਜਾਣਨ ਲਈ ਅਧਿਐਨਾਂ ਦੀ ਲੋੜ ਹੈ ਤਾਂ ਜੋ ਇਸ ਦੇ ਨਤੀਜਿਆਂ ਦੇ ਆਧਾਰ ''''ਤੇ ਸੁਧਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ੀਰਾ ਸ਼ਰਾਬ ਫ਼ੈਕਟਰੀ
BBC
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ ।

ਪੰਜਾਬ ਸਰਕਾਰ ਦੀ ਜਾਂਚ ਕਮੇਟੀ ਨੇ ਵੀ ਆਖੀ ਦੀ ਪਾਣੀ ਪ੍ਰਦੂਸ਼ਿਤ ਹੋਣ ਦੀ ਗੱਲ

ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਵੀ ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਸ਼ਰਾਬ- ਫੈਕਟਰੀ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਤੋਂ ਇਕੱਤਰ ਕੀਤੇ ਪਾਣੀ ਅਤੇ ਮਿੱਟੀ ਦੇ ਨਮੂਨਿਆਂ ਵਿੱਚ ਵੱਖ ਵੱਖ ਪ੍ਰਦੂਸ਼ਕਾਂ ਅਤੇ ਜ਼ਹਿਰੀਲੇ ਪਦਾਰਥਾਂ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ।

ਇਸ ਕਮੇਟੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਹਿਰ ਐੱਮ.ਐੱਸ ਭੱਟੀ, ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ ਦਵਾਰਿਕਾ ਨਾਥ ਰਾਠਾ ਅਤੇ ਆਈਆਈਟੀ ਰੋਪੜ ਦੇ ਮਾਹਰ ਇੰਦਰਮਣੀ ਢੱਡਾ ਸ਼ਾਮਿਲ ਸਨ।

ਇਹ ਰਿਪੋਰਟ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ ।

ਪਹਿਲਾਂ ਵਾਲੀ ਕਮੇਟੀ ਦੀ ਕੀ ਸੀ ਰਿਪੋਰਟ

ਜ਼ੀਰਾ ਵਿੱਚ ਸ਼ਰਾਬ ਫੈਕਟਰੀ ਉੱਤੇ ਇਲਜ਼ਾਮ ਲੱਗੇ ਕਿ ਜ਼ਮੀਨੀ ਪਾਣੀ ਫੈਕਟਰੀ ਕਾਰਨ ਦੂਸ਼ਿਤ ਹੋ ਰਿਹਾ ਹੈ।

ਐੱਨਜੀਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੀ ਸਨ। ਇਸ ਕਮੇਟੀ ਦੀ ਰਿਪੋਰਟ ਮੁਤਾਬਕ ਫੈਕਟਰੀ ਕਾਰਨ ਪਾਣੀ ਪ੍ਰਦੂਸ਼ਿਤ ਨਹੀਂ ਹੋਇਆ, ਇਸ ਰਿਪੋਰਟ ਨੂੰ ਪ੍ਰਦਰਸ਼ਨਕਾਰੀਆਂ ਨੇ ਨਕਾਰ ਦਿੱਤਾ ਸੀ।

ਐੱਨਜੀਟੀ ਦੀ ਤਿੰਨ ਮੈਂਬਰੀ ਨਿਗਰਾਨ ਕਮੇਟੀ, ਜਿਸ ਦੇ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਵੀਰ ਸਿੰਘ ਸਨ, ਨੇ ਪੂਰੇ ਮਾਮਲੇ ਦੀ ਪੜਤਾਲ ਕੀਤੀ।

ਜ਼ੀਰਾ ਸ਼ਰਾਬ ਫ਼ੈਕਟਰੀ
BBC
ਬਰਾੜ ਨੇ ਕਿਹਾ,“ਅਸੀਂ ਰਿਪੋਰਟ ਅਨੁਸਾਰ ਫੈਕਟਰੀ ਉਪਰ ਕਾਰਵਾਈ ਦੀ ਮੰਗ ਕਰਦੇ ਹਨ।”

ਸਾਂਝਾ ਮੋਰਚਾ ਜ਼ੀਰਾ ਦਾ ਪੱਖ

ਜ਼ੀਰਾ ਸਾਂਝਾ ਮੋਰਚਾ ਦੇ ਆਗੂ ਰੋਮਨ ਬਰਾੜ ਦਾ ਕਹਿਣਾ ਹੈ ਕਿ ਅੱਜ ਕੇਂਦਰੀ ਪ੍ਰਦੂਸਣ ਕੰਟਰੋਲ ਬੋਰਡ ਦੀ ਰਿਪੋਰਟ ਆਈ ਹੈ ਜਿਸ ਵਿੱਚ ਪਾਣੀ ਦੇ ਨਮੂਨੇ ਫੇਲ ਪਾਏ ਗਏ ਹਨ ਜੋ ਸਾਡੇ ਇਲਜ਼ਾਮ ਨੂੰ ਸਹੀ ਠਹਿਰਾਉਂਦੀ ਹੈ ਅਤੇ ਪਾਣੀ ਦੇ ਨਮੂਨਿਆਂ ਵਿੱਚ ਕਾਲਾ ਪਾਣੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਬਰਾੜ ਨੇ ਕਿਹਾ,“ਅਸੀਂ ਰਿਪੋਰਟ ਅਨੁਸਾਰ ਫੈਕਟਰੀ ਉਪਰ ਕਾਰਵਾਈ ਦੀ ਮੰਗ ਕਰਦੇ ਹਨ।”

ਬੀਬੀਸੀ ਨਿਊਜ਼ ਨੇ ਫ਼ੈਕਟਰੀ ਦੇ ਸੀਨੀਅਰ ਅਧਿਕਾਰੀ ਪਵਨ ਬਾਂਸਲ ਨਾਲ ਸੰਪਰਕ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਜ਼ੀਰਾ ਫ਼ੈਕਟਰੀ
Getty Images
ਐੱਨਜੀਟੀ ਦੀ ਰਿਪੋਰਟ ਪਾਣੀ ਦਾ ਪ੍ਰਦੂਸ਼ਣ ਪਾਇਆ ਗਿਆ ਪਰ ਕਿਹਾ ਕਿ ਫੈਕਟਰੀ ਨਾਲ ਇਸ ਦਾ ਸਬੰਧ ਨਹੀਂ ਜੁੜਦਾ

ਪਹਿਲਾਂ ਵਾਲੀ ਕਮੇਟੀ ਦੀ ਕੀ ਸੀ ਰਿਪੋਰਟ

ਜ਼ੀਰਾ ਵਿੱਚ ਸ਼ਰਾਬ ਫੈਕਟਰੀ ਉੱਤੇ ਇਲਜ਼ਾਮ ਲੱਗੇ ਕਿ ਜ਼ਮੀਨੀ ਪਾਣੀ ਫੈਕਟਰੀ ਕਾਰਨ ਦੂਸ਼ਿਤ ਹੋ ਰਿਹਾ ਹੈ।

ਐੱਨਜੀਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੀ ਸਨ।

ਇਸ ਕਮੇਟੀ ਦੀ ਰਿਪੋਰਟ ਮੁਤਾਬਕ ਫੈਕਟਰੀ ਕਾਰਨ ਪਾਣੀ ਪ੍ਰਦੂਸ਼ਿਤ ਨਹੀਂ ਹੋਇਆ, ਇਸ ਰਿਪੋਰਟ ਨੂੰ ਪ੍ਰਦਰਸ਼ਨਕਾਰੀਆਂ ਨੇ ਨਕਾਰ ਦਿੱਤਾ ਸੀ।

ਐੱਨਜੀਟੀ ਦੀ ਤਿੰਨ ਮੈਂਬਰੀ ਨਿਗਰਾਨ ਕਮੇਟੀ, ਜਿਸ ਦੇ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਵੀਰ ਸਿੰਘ ਸਨ, ਨੇ ਪੂਰੇ ਮਾਮਲੇ ਦੀ ਪੜਤਾਲ ਕੀਤੀ।

ਕਮੇਟੀ ਵਿੱਚ ਪੰਜਾਬ ਦੇ ਸਾਬਕਾ ਪ੍ਰਮੁੱਖ ਸਕੱਤਰ ਐੱਸਸੀ ਅਗਰਵਾਲ ਨੂੰ ਸੀਨੀਅਰ ਮੈਂਬਰ ਅਤੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਬਲਵੀਰ ਸਿੰਘ ਸੀਚੇਵਾਲ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।

ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੂੰ ਪੜਤਾਲ ਵਿੱਚ ਸ਼ਾਮਲ ਕੀਤਾ।

ਜ਼ੀਰਾ ਫ਼ੈਕਟਰੀ
BBC
ਪਹਿਲਾਂ ਵਾਲੀ ਕਮੇਟੀ ਵਿੱਚ ਬਲਬੀਰ ਸਿੰਘ ਸੀਚੇਵਾਲ ਦੀ ਵੀ ਸ਼ਮੂਲੀਅਤ ਸੀ

ਨਿਗਰਾਨ ਕਮੇਟੀ ਨੇ ਪਿਛਲੇ ਸਾਲ 18 ਅਗਸਤ 2022 ਨੂੰ ਫ਼ੈਕਟਰੀ ਅਤੇ ਆਸ ਪਾਸ ਦੇ ਪਿੰਡਾਂ ਦਾ ਦੌਰਾ ਕੀਤਾ।

ਇਸ ਮੌਕੇ ਉੱਤੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਆਸ ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ।

ਕਮੇਟੀ ਨੇ ਪੰਚਾਇਤ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਫ਼ੈਕਟਰੀ ਦੇ ਅੰਦਰ ਅਤੇ ਬਾਹਰ ਤੋਂ ਪਾਣੀ, ਮਿੱਟੀ ਅਤੇ ਲੋਕਾਂ ਦੇ ਘਰਾਂ ਦੇ ਪਾਣੀ ਦੇ ਨਮੂਨੇ ਇਕੱਠੇ ਕੀਤੇ।

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਨੇ ਆਪਣੀ ਰਿਪੋਰਟ (ਜਿਸ ਦੀ ਕਾਪੀ ਬੀਬੀਸੀ ਕੋਲ ਹੈ) ਵਿੱਚ ਸਥਾਨਕ ਪ੍ਰਦੂਸ਼ਣ ਦਾ ਫ਼ੈਕਟਰੀ ਨਾਲ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।

ਕਮੇਟੀ ਨੇ ਫ਼ੈਕਟਰੀ ਦੇ ਅੰਦਰ ਅਤੇ ਬਾਹਰ ਤੋਂ ਜ਼ਮੀਨਦੋਜ਼ ਪਾਣੀ ਦੇ ਸੈਂਪਲਾਂ ਦੀ ਦੇਸ਼ ਦੀਆਂ ਤਿੰਨ ਪ੍ਰਯੋਗਸ਼ਾਲਾਵਾਂ ਤੋਂ ਜਾਂਚ ਕਰਵਾਈ।

ਇਹ ਪ੍ਰਯੋਗਸ਼ਾਲਾਵਾਂ ਸਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਪੰਜਾਬ ਬਾਇਓ ਟੈਕਨਾਲੋਜੀ ਇਨਕਿਊਬੇਟਰ, ਮੁਹਾਲੀ ਅਤੇ ਸ਼੍ਰੀ ਰਾਮ ਇੰਸਟੀਚਿਊਟ ਫ਼ਾਰ ਇੰਡਸਟਰੀਅਲ ਰਿਸਰਚ,ਦਿੱਲੀ।

ਪ੍ਰਯੋਗਸ਼ਾਲਾਵਾਂ ਤੋਂ ਆਏ ਸੈਂਪਲਾਂ ਵਿੱਚ ਪਾਇਆ ਗਿਆ ਕਿ ਇੱਥੇ ਜ਼ਮੀਨਦੋਜ਼ ਪਾਣੀ ਪਲੀਤ ਹੈ, ਜਿਸ ਦਾ ਕਾਰਨ ਜ਼ਮੀਨਦੋਜ਼ ਮੂਲ ਮੂਤਰ ਦੀ ਗੰਦਗੀ ਹੈ, ਇਸ ਕਾਰਨ ਧਰਤੀ ਹੇਠਲੇ ਪਾਣੀ ਦੂਸ਼ਿਤ ਹੋ ਗਿਆ ਹੈ।

ਇਹਨਾਂ ਸੈਂਪਲਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਯੁਕਤ ਅੰਸ਼ ਨਹੀਂ ਪਾਏ ਗਏ।

ਜਾਂਚ ਵਿੱਚ ਇਹ ਨਹੀਂ ਪਾਇਆ ਗਿਆ ਕਿ ਫ਼ੈਕਟਰੀ ਦੇ ਗੰਦੇ ਪਾਣੀ ਕਾਰਨ ਜ਼ਮੀਨਦੋਜ਼ ਪਾਣੀ ਨੂੰ ਕੋਈ ਨੁਕਸਾਨ ਹੋ ਰਿਹਾ ਸੀ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News