ਉਹ ਗਲ਼ੀ ਵਿੱਚ ਕੁੜੀ ਦੇ ਚਾਕੂ ਮਾਰਦਾ ਰਿਹਾ ਤੇ ਲੋਕ ਦੇਖ-ਦੇਖ ਲੰਘਦੇ ਰਹੇ

05/29/2023 6:19:15 PM

ANI

ਦਿੱਲੀ ਪੁਲਿਸ ਮੁਤਾਬਕ ਰਾਜਧਾਨੀ ਦੇ ਸ਼ਾਹਬਾਦ ਡੇਅਰੀ ਇਲਾਕੇ ''''ਚ ਇਕ ਨਾਬਾਲਗ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੁਲਿਸ ਮੁਤਾਬਕ ਲੜਕੀ ''''ਤੇ ਹਮਲਾ ਕਰਨ ਵਾਲਾ ਵਿਅਕਤੀ ਕਥਿਤ ਤੌਰ ''''ਤੇ ਉਸ ਦਾ ਬੁਆਏਫ੍ਰੈਂਡ ਸੀ। ਪੁਲਿਸ ਮੁਤਾਬਕ ਲੜਕੀ ਦੀ ਉਮਰ 16 ਸਾਲ ਸੀ।

ਪੁਲਿਸ ਨੇ ਦੱਸਿਆ ਕਿ ਕਥਿਤ ਹਮਲਾਵਰ ਨੇ ਪਹਿਲਾਂ ਪੀੜਤਾ ''''ਤੇ ਚਾਕੂਆਂ ਨਾਲ ਕਈ ਵਾਰ ਕੀਤੇ ਅਤੇ ਬਾਅਦ ''''ਚ ਉਸ ਨੂੰ ਪੱਥਰ ਨਾਲ ਕੁਚਲ ਦਿੱਤਾ।

ਪੁਲਿਸ ਮੁਤਾਬਕ ਪੀੜਤਾ ਦੇ ਸਰੀਰ ''''ਤੇ ਚਾਕੂ ਦੇ ਕਈ ਜ਼ਖ਼ਮ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ''''ਤੇ ਚਾਕੂ ਦੇ ਘੱਟੋ-ਘੱਟ 20 ਵਾਰ ਕੀਤੇ ਗਏ ਸਨ।

ਨਿਊਜ਼ ਏਜੰਸੀ ਏਐਨਆਈ ਨੇ ਦਿੱਲੀ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਪਛਾਣ ਸਾਹਿਲ ਵਜੋਂ ਹੋਈ ਹੈ।

ਲੜਕੀ ''''ਤੇ ਹੋਏ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ''''ਤੇ ਵਾਇਰਲ ਹੋ ਰਹੀ ਹੈ। ਕਈ ਲੋਕਾਂ ਨੇ ਇਸ ਨੂੰ ਟਵਿਟਰ ''''ਤੇ ਸ਼ੇਅਰ ਕੀਤਾ ਹੈ।

ਇਸ ਨੂੰ ਲੈ ਕੇ ਤਿੱਖੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਕੌਮੀ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਪੈਨਲ ਦਾ ਗਠਨ ਕੀਤਾ ਹੈ।

ANI

ਘਟਨਾ ਕੀ ਹੈ?

ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਲੜਕੀ ਸ਼ਾਹਬਾਦ ਡੇਅਰੀ ਇਲਾਕੇ ਦੀ ਜੇਜੇ ਕਲੋਨੀ ਵਿੱਚ ਰਹਿੰਦੀ ਸੀ। ਜਦੋਂ ਉਹ ਗਲੀ ਵਿੱਚੋਂ ਲੰਘ ਰਹੀ ਸੀ ਤਾਂ ਮੁਲਜ਼ਮ ਉਸ ਦਾ ਪਿੱਛਾ ਕਰਦਾ ਰਿਹਾ।

ਪੁਲਿਸ ਮੁਤਾਬਕ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ ਅਤੇ ਰਿਲੇਸ਼ਨਸ਼ਿਪ ਵਿੱਚ ਸਨ। ਪਰ ਸ਼ਨੀਵਾਰ ਨੂੰ ਦੋਵਾਂ ਵਿਚਕਾਰ ਲੜਾਈ ਹੋ ਗਈ।

ਪੁਲਿਸ ਨੇ ਦੱਸਿਆ ਕਿ ਪੀੜਤਾ ਆਪਣੇ ਦੋਸਤ ਦੇ ਬੇਟੇ ਦੇ ਜਨਮ ਦਿਨ ਦੀ ਪਾਰਟੀ ''''ਤੇ ਜਾਣ ਵਾਲੀ ਸੀ। ਇਸੇ ਦੌਰਾਨ ਮੁਲਜ਼ਮ ਨੇ ਉਸ ਦਾ ਪਿੱਛਾ ਕੀਤਾ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਸ਼ੀਆਂ ਨੇ ਪੀੜਤਾ ''''ਤੇ ਪੱਥਰ ਨਾਲ ਹਮਲਾ ਵੀ ਕੀਤਾ।

ਪੁਲਿਸ ਮੁਤਾਬਕ ਪੀੜਤਾ ਨੂੰ ਹਸਪਤਾਲ ਲਿਜਾਣ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਪੁਲਿਸ ਅਨੁਸਾਰ ਪੀੜਤਾ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਸ਼ਾਹਬਾਦ ਡੇਅਰੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਕੀ ਦੱਸਿਆ?

ਦਿੱਲੀ ਪੁਲਿਸ ਦੇ ਵਧੀਕ ਡੀਸੀਪੀ ਰਾਜਾ ਬੰਠੀਆ ਨੇ ਕਿਹਾ, "ਪੀੜਤ ਅਤੇ ਸਾਹਿਲ (ਦੋਸ਼ੀ) ਇੱਕ ਦੂਜੇ ਨੂੰ ਜਾਣਦੇ ਸਨ, ਸਾਹਿਲ ਦੀ ਉਮਰ 20 ਸਾਲ ਹੈ।"

ਇਹ ਪੁੱਛੇ ਜਾਣ ''''ਤੇ ਕਿ ਕੀ ਪੀੜਤ ਪਰਿਵਾਰ ਨੇ ਸਾਹਿਲ ਵਿਰੁੱਧ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਈ ਸੀ, ਡੀਸੀਪੀ ਰਾਜਾ ਬੰਠੀਆ ਨੇ ਕਿਹਾ, “ਨਹੀਂ। ਹਸਪਤਾਲ ਪਹੁੰਚਣ ''''ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ।”

“ਪੋਸਟਮਾਰਟਮ ਤੋਂ ਬਾਅਦ ਉਸ ਦੀ ਸੱਟ ਬਾਰੇ ਜਾਣਕਾਰੀ ਮਿਲੇਗੀ। ਉਸ ''''ਤੇ ਕਈ ਵਾਰ ਹਮਲਾ ਕੀਤਾ ਗਿਆ। ਮੈਨੂੰ ਲਗਦਾ ਹੈ ਕਿ ਉਸਨੂੰ 20 ਤੋਂ ਵੱਧ ਵਾਰ ਮਾਰਿਆ ਗਿਆ ਸੀ।

ਪੁਲਿਸ ਨੇ ਬਾਅਦ ''''ਚ ਦੱਸਿਆ ਕਿ ਦੋਸ਼ੀ ਸਾਹਿਲ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਦੇ ਡਿਪਟੀ ਕਮਿਸ਼ਨਰ ਸੁਮਨ ਨਲਵਾ ਨੇ ਕਿਹਾ, "ਪੁਲਿਸ ਦੀਆਂ ਟੀਮਾਂ ਮੁਲਜ਼ਮ ਦੀ ਭਾਲ ਕਰ ਰਹੀਆਂ ਸਨ। ਸਾਡੀਆਂ ਟੀਮਾਂ ਮੁਲਜ਼ਮ ਨੂੰ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇੱਥੇ ਲਿਆ ਰਹੀਆਂ ਹਨ।"

ਡਿਪਟੀ ਕਮਿਸ਼ਨਰ ਸੁਮਨ ਨਲਵਾ ਨੇ ਦੱਸਿਆ, "ਮੁਲਜ਼ਮ ਦਾ ਨਾਮ ਸਾਹਿਲ ਹੈ। ਉਹ ਏਸੀ ਅਤੇ ਫਰਿੱਜ ਮਕੈਨਿਕ ਦਾ ਕੰਮ ਕਰਦਾ ਸੀ।"

ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਕਿਹਾ, “ਹੁਣ ਤੱਕ ਸਾਹਮਣੇ ਆਏ ਮਾਮਲੇ ਵਿੱਚ ਪੀੜਤ ਦੀ ਉਮਰ 16-17 ਸਾਲ ਹੈ। ਮੁਲਜ਼ਮ ਸਾਹਿਲ ਹੈ, ਉਸ ਦੀ ਉਮਰ 19-20 ਸਾਲ ਹੈ। ਜੋ ਮਾਮਲਾ ਸਾਹਮਣੇ ਆਇਆ ਹੈ, ਉਹ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ।”

“ਜਾਂ ਤਾਂ ਕੱਲ੍ਹ ਜਾਂ ਪਹਿਲਾਂ ਕਦੇ ਝਗੜਾ ਹੋਇਆ ਜਾਂ ਫਿਰ ਗੱਲਬਾਤ ਬੰਦ ਹੋ ਗਈ, ਉਸ ਦੇ ਗੁੱਸੇ ਕਾਰਨ ਮੁਲਜ਼ਮ ਨੇ ਅਜਿਹਾ ਬੇਰਹਿਮੀ ਨਾਲ ਕਤਲ ਕੀਤਾ ਹੈ। ਦਿੱਲੀ ਪੁਲਿਸ ਠੋਸ ਸਬੂਤ ਇਕੱਠੇ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰੇਗੀ।’’

Alamy

ਲੜਕੀ ਨੂੰ ਬਚਾਉਣ ਲਈ ਕੋਈ ਨਹੀਂ ਆਇਆ

ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ''''ਤੇ ਵਾਇਰਲ ਹੋ ਰਹੀ ਹੈ।

ਸੀਸੀਟੀਵੀ ਫੁਟੇਜ ''''ਚ ਨਜ਼ਰ ਆ ਰਿਹਾ ਹੈ ਕਿ ਘਟਨਾ ਦੇ ਸਮੇਂ ਉਥੇ ਕਈ ਲੋਕ ਮੌਜੂਦ ਸਨ ਪਰ ਕਿਸੇ ਨੇ ਵੀ ਦਖਲ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।

ਸਪੈਸ਼ਲ ਸੀ.ਪੀ.ਪਾਠਕ ਨੇ ਕਿਹਾ, "ਦੇਖੋ, ਇਹ ਅਸੰਵੇਦਨਸ਼ੀਲਤਾ ਦਾ ਸਿਖ਼ਰ ਹੈ। ਜਦੋਂ ਅਸੀਂ ਸਮਾਜ ਵਿੱਚ ਰਹਿੰਦੇ ਹਾਂ ਅਤੇ ਆਪਣੇ ਆਲੇ-ਦੁਆਲੇ ਇਸ ਤਰ੍ਹਾਂ ਦੇ ਅਪਰਾਧ ਹੁੰਦੇ ਦੇਖਦੇ ਹਾਂ, ਤਾਂ ਸਾਨੂੰ ਜ਼ਰੂਰ ਦਖਲ ਦੇਣਾ ਚਾਹੀਦਾ ਹੈ ਅਤੇ ਉੱਥੇ ਰੌਲਾ ਪਾਉਣਾ ਚਾਹੀਦਾ ਹੈ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ। ਹਾਲਾਂਕਿ, ਅਸੀਂ ਪੁਲਿਸ ਦੇ ਕੰਮ ਨੂੰ ਪੇਸ਼ੇਵਰ ਤਰੀਕੇ ਨਾਲ ਅੱਗੇ ਵਧਾਵਾਂਗੇ।

ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੀ ਇਸ ਸਬੰਧੀ ਸਵਾਲ ਉਠਾਏ ਹਨ।

ਗੌਤਮ ਗੰਭੀਰ ਨੇ ਟਵਿੱਟਰ ''''ਤੇ ਲਿਖਿਆ, "ਕੀ ਇਹ ਲੋਕ ਇਸ ਤਰ੍ਹਾਂ ਚਲੇ ਜਾਂਦੇ, ਜੇਕਰ ਉਨ੍ਹਾਂ ਦੀ ਭੈਣ ਜਾਂ ਧੀ ''''ਤੇ ਇਸ ਤਰ੍ਹਾਂ ਦਾ ਹਮਲਾ ਹੋਇਆ ਹੁੰਦਾ?"

Gautam Gambir/Twitter

ਕੇਜਰੀਵਾਲ ਨੇ ਇਸ ਘਟਨਾ ਨੂੰ ਦੁਖਦ ਅਤੇ ਮੰਦਭਾਗਾ ਦੱਸਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

ਕੇਜਰੀਵਾਲ ਨੇ ਕਿਹਾ, “ਦਿੱਲੀ ਵਿੱਚ ਇੱਕ ਨਾਬਾਲਗ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਹ ਬਹੁਤ ਦੁੱਖਦਾਈ ਅਤੇ ਮੰਦਭਾਗਾ ਹੈ। ਅਪਰਾਧੀ ਨਿਡਰ ਹੋ ਗਏ ਹਨ, ਪੁਲਿਸ ਦਾ ਕੋਈ ਡਰ ਨਹੀਂ ਹੈ। ਐੱਲਜੀ ਸਾਹਿਬ, ਕਾਨੂੰਨ ਵਿਵਸਥਾ ਤੁਹਾਡੀ ਜ਼ਿੰਮੇਵਾਰੀ ਹੈ, ਕੁਝ ਕਰੋ। ਦਿੱਲੀ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।"

Arvind Kejriwal/Twitter

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਨੂੰ ਘਟਨਾ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਨ ਲਈ ਕਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਡੇਲੀਨਾ ਖੋਂਗਡਾਪ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ।

ANI

ਦੂਜੇ ਪਾਸੇ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦੱਸਿਆ ਹੈ ਕਿ ਉਹ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਨੋਟਿਸ ਭੇਜ ਰਹੀ ਹੈ।

ਉਨ੍ਹਾਂ ਨੇ ਟਵਿੱਟਰ ''''ਤੇ ਲਿਖਿਆ, "ਦਿੱਲੀ ਦੀ ਸ਼ਾਹਬਾਦ ਡੇਅਰੀ ''''ਚ ਇਕ ਨਾਬਾਲਗ ਮਾਸੂਮ ਗੁੱਡੀ ਨੂੰ ਚਾਕੂ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਫਿਰ ਪੱਥਰ ਨਾਲ ਕੁਚਲ ਦਿੱਤਾ ਗਿਆ। ਦਿੱਲੀ ''''ਚ ਜ਼ਾਲਮਾਂ ਦਾ ਬੋਲਬਾਲਾ ਹੈ। ਪੁਲਿਸ ਨੂੰ ਨੋਟਿਸ ਜਾਰੀ ਕਰ ਰਹੀ ਹਾਂ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)