ਪੰਜਾਬ ਕੈਬਨਿਟ: ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਬਾਰੇ ਜਾਣੋ ਕੁਝ ਖ਼ਾਸ ਗੱਲਾਂ

05/31/2023 10:49:24 AM

Facebook

ਪੰਜਾਬ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਵਿਭਾਗ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਡਾ. ਨਿੱਜਰ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਵਜ਼ਾਰਤ ਵਿੱਚ ਸ਼ਾਮਲ ਕਰਨ ਲਈ ਤਜਵੀਜ਼ ਕੀਤੇ ਹਨ।

ਇਹ ਮੰਤਰੀ ਅੱਜ ਮੰਤਰੀ ਮੰਡਲ ਦੇ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।

BBC

ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ।

ਖੁੱਡੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਖੁੱਡੀਆਂ ਮਹਾਂ ਸਿੰਘ ਦੇ ਰਹਿਣ ਵਾਲੇ ਹਨ। ਉਨ੍ਹਾਂ ਪਿੰਡ ਲੰਬੀ ਦੇ ਹੀ ਸਰਕਾਰੀ ਸਕੂਲ ਤੋਂ 1979 ਵਿੱਚ ਦਸਵੀਂ ਪਾਸ ਕੀਤੀ ਹੈ।

ਚੋਣ ਕਮਿਸ਼ਨ ਵਿੱਚ ਜਮਾਂ ਕਰਵਾਏ ਗਏ ਹਲਫ਼ਨਾਮੇ ਮੁਤਾਬਕ ਖੁੱਡੀਆਂ ਖੇਤੀਬਾੜੀ ਨਾਲ ਸਬੰਧਿਤ ਹਨ ।

ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ 1989 ਵਿੱਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।

ਗੁਰਮੀਤ ਸਿੰਘ ਖੁੱਡੀਆ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

ਲੰਬਾ ਸਮਾਂ ਕਾਂਗਰਸ ਵਿੱਚ ਰਹਿਣ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਕੌਣ ਹਨ ਬਲਕਾਰ ਸਿੰਘ

ਬਲਕਾਰ ਸਿੰਘ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ।

ਬਲਕਾਰ ਸਿੰਘ ਰਿਟਾਇਰਡ ਡੀਸੀਪੀ ਹਨ। ਉਨ੍ਹਾਂ ਨੇ 32 ਸਾਲ ਪੰਜਾਬ ਪੁਲਿਸ ਵਿੱਚ ਨੌਕਰੀ ਕੀਤੀ ਹੈ।

ਉਹ 2021 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਉਨ੍ਹਾਂ ਨੇ ਸਾਲ 1987 ਵਿੱਚ ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਗ੍ਰੇਜੂਏਸ਼ਨ ਕੀਤੀ ਹੋਈ ਹੈ।

BBC

ਮੌਜੂਦਾ ਕੈਬਨਿਟ ਵਿੱਚ ਮੰਤਰੀ

ਫਿਲਹਾਲ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ 14 ਕੈਬਨਿਟ ਮੰਤਰੀ ਹਨ।

ਇਨ੍ਹਾਂ ਵਿੱਚ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਬਲਬੀਰ ਸਿੰਘ, ਲਾਲ ਚੰਦ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ, ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ।

ਇਸ ਤੋਂ ਇਲਾਵਾ ਕੈਬਨਿਟ ਦੇ ਵਿਸਥਾਰ ਵਿੱਚ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਦੇ ਨਾਮ ਪੇਸ਼ ਕੀਤੇ ਗਏ ਹਨ।

ANI

ਪਹਿਲਾਂ ਕਦੋਂ ਹੋਇਆ ਵਿਸਥਾਰ

ਪੰਜਾਬ ਵਿੱਚ ਸਾਲ 2022 ਵਿੱਚ ''''ਆਪ'''' ਸਰਕਾਰ ਬਣਨ ਤੋਂ ਬਾਅਦ ਮਾਰਚ ਵਿੱਚ ਪਹਿਲਾਂ 10 ਮੰਤਰੀ ਚੁਣੇ ਗਏ ਸਨ।

ਇਨ੍ਹਾਂ ਵਿੱਚੋਂ ਬਾਅਦ ਵਿੱਚ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ''''ਚ ਲੱਗੇ ਇਲਜ਼ਾਮਾਂ ਕਾਰਨ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਜੁਲਾਈ ਵਿੱਚ ਕੁੱਲ ਪੰਜ ਵਿਧਾਇਕਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਜਿਨ੍ਹਾਂ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ, ਅਨਮੋਲ ਗਗਨ ਮਾਨ, ਅਮਨ ਅਰੋੜਾ, ਚੇਤਨ ਸਿੰਘ ਜੌੜਾ ਮਾਜਰਾ ਅਤੇ ਫੌਜਾ ਸਿੰਘ ਸਰਾਰੀ ਸ਼ਾਮਿਲ ਸਨ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)