ਕੈਨੇਡਾ ਦੀ ਨਾਗਰਿਕਾਂ ਨੂੰ ਬੇਲੋੜਾ ਭਾਰਤ ਨਾ ਜਾਣ ਦੀ ਸਲਾਹ, ਹਰਦੀਪ ਨਿੱਝਰ ਮਾਮਲੇ ''''ਚ ਹੁਣ ਤੱਕ ਜੋ ਕੁਝ ਹੋਇਆ

Wednesday, Sep 20, 2023 - 08:47 AM (IST)

ਕੈਨੇਡਾ ਦੀ ਨਾਗਰਿਕਾਂ ਨੂੰ ਬੇਲੋੜਾ ਭਾਰਤ ਨਾ ਜਾਣ ਦੀ ਸਲਾਹ, ਹਰਦੀਪ ਨਿੱਝਰ ਮਾਮਲੇ ''''ਚ ਹੁਣ ਤੱਕ ਜੋ ਕੁਝ ਹੋਇਆ
ਹਰਦੀਪ ਸਿੰਘ ਨਿੱਝਰ
Getty Images/FB-Virsa Singh Valtoha

ਜੂਨ ਮਹੀਨੇ ਵਿੱਚ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਜਦੋਂ ਉੱਥੋਂ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਹੈ ਤਾਂ ਦੋਵਾਂ ਮੁਲਕਾਂ ਵਿਚਾਲੇ ਕੁੜੱਤਣ ਵੱਧ ਗਈ ਹੈ।

ਮਸਲਾ ਇੰਨਾ ਗਰਮਾ ਗਿਆ ਹੈ ਕਿ ਦੋਵਾਂ ਮੁਲਕਾਂ ਦੇ ਇੱਕ ਦੂਜੇ ਦੇ ਇੱਕ -ਇੱਕ ਸੀਨੀਅਰ ਕੂਟਨੀਤਿਕਾਂ ਨੂੰ ਮੁਲਕ ਤੋਂ ਬਾਹਰ ਚਲੇ ਜਾਣ ਲਈ ਕਿਹਾ।

ਭਾਵੇਂ ਕਿ ਦੂਜੇ ਬਿਆਨ ਵਿੱਚ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਭਾਰਤ ਨੂੰ ਭੜਕਾਉਣਾ ਨਹੀਂ ਸੀ, ਸਗੋਂ ਉਹ ਤਾਂ ਭਾਰਤ ਨਾਲ ਮਿਲਕੇ ਇਸ ਮਾਮਲੇ ਦਾ ਨਿਤਾਰਾ ਕਰਨਾ ਚਾਹੁੰਦੇ ਹਨ।

ਪਰ ਦੂਜੇ ਪਾਸੇ ਕੈਨੇਡਾ ਵਲੋਂ ਜਾਰੀ ਟਰੈਵਲ ਐਡਵਾਇਜ਼ਰੀ ਨੇ ਇਸ ਗਰਮੀ ਦੇ ਸੇਕ ਨੂੰ ਹੋਰ ਅੱਗੇ ਵਧਾ ਦਿੱਤਾ ਹੈ।

ਕੈਨੇਡਾ ਸਰਕਾਰ ਨੇ ਆਪਣੀ ਇਮੀਗ੍ਰੇਸ਼ਨ ਵੈੱਬਸਾਈਟ ਉੱਤੇ ਇੱਕ ਨਸ਼ਰ ਕੀਤੀ ਹੈ ਅਤੇ ਭਾਰਤ ਵਿੱਚ ਯਾਤਰਾ ਕਰਨ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ।

ਇਸ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਸੂਬਿਆਂ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ।

ਕੈਨੇਡਾ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ, ‘‘ਕੁਝ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਹਨ, ਹਾਲਾਤ ਤੇਜ਼ੀ ਨਾਲ ਬਦਲ ਸਕਦੇ ਹਨ। ਹਰ ਸਮੇਂ ਬਹੁਤ ਸਾਵਧਾਨ ਰਹੋ, ਸਥਾਨਕ ਮੀਡੀਆ ਉੱਤੇ ਨਜ਼ਰ ਰੱਖੋ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦਾ ਪਾਲਣ ਕਰੋ।’’

ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਵਿੱਚ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦਾ ਸੁਝਾਅ ਵੀ ਦਿੱਤਾ ਹੈ ਅਤੇ ਕਿਹਾ ਹੈ, ‘‘ਤੁਹਾਡੀ ਸੁਰੱਖਿਆ ਖ਼ਤਰੇ ਵਿੱਚ ਪੈ ਸਕਦੀ ਹਨ। ਤੁਹਾਨੂੰ ਪਰਿਵਾਰਕ ਲੋੜਾਂ, ਇਲਾਕੇ ਦੀ ਜਾਣਕਾਰੀ ਅਤੇ ਹੋਰ ਗੱਲਾਂ ਦੇ ਆਧਾਰ ਉੱਤੇ ਇਸ ਦੇਸ਼, ਖ਼ੇਤਰ ਜਾਂ ਖ਼ੇਤਰ ਦੀ ਯਾਤਰਾ ਕਰਨ ਦੀ ਆਪਣੀ ਜ਼ਰੂਰਤ ਬਾਰੇ ਸੋਚਣਾ ਚਾਹੀਦਾ ਹੈ। ਜੇ ਤੁਸੀਂ ਪਹਿਲਾਂ ਤੋਂ ਉੱਥੇ ਹੋ ਤਾਂ ਸੋਚੋ ਕਿ ਕੀ ਤੁਹਾਨੂੰ ਅਸਲ ਵਿੱਚ ਉੱਥੇ ਰਹਿਣ ਦੀ ਲੋੜ ਹੈ। ਜੇ ਇਹ ਲੋੜ ਨਹੀਂ ਹੈ ਤਾਂ ਤੁਹਾਨੂੰ ਵਾਪਸ ਆਉਣ ਬਾਰੇ ਸੋਚਣਾ ਚਾਹੀਦਾ ਹੈ।’’

ਲਾਈਨ
BBC
ਲਾਈਨ
BBC

‘ਅੱਤਵਾਦ ਦਾ ਖ਼ਤਰਾֹ’

ਮੋਦੀ, ਟਰੂਡੋ
Getty Images
ਨਿੱਝਰ ਮਾਮਲੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਲਖ਼ੀ ਵੱਧ ਗਈ ਹੈ

ਇਸ ਐਡਵਾਇਜ਼ਰੀ ਵਿੱਚ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਤੁਹਾਡੀ ਸੁਰੱਖਿਆ ਵੱਡੇ ਖ਼ਤਰੇ ਹੇਠਾਂ ਹੈ।

ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਵਿੱਚ ਅਸਾਮ ਅਤੇ ਮਣੀਪੁਰ ਸੂਬਿਆਂ ਤੋਂ ਕੇਂਦਰ ਸ਼ਾਸਿਤ ਸੂਬਿਆਂ ਜੰਮੂ-ਕਸ਼ਮੀਰ ਵਿੱਚ ਵੀ ਗ਼ੈਰ-ਜ਼ਰੂਰੀ ਯਾਤਰਾ ਤੋਂ ਗੁਰੇਜ਼ ਕਰਨ ਨੂੰ ਕਿਹਾ ਗਿਆ ਹੈ।

ਅਸਾਮ, ਮਣੀਪੁਰ, ਜੰਮੂ-ਕਸ਼ਮੀਰ ਦਾ ਜ਼ਿਕਰ ਕਰਦਿਆਂ ਐਵਡਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਖ਼ਾਸ ਤੌਰ ਉੱਤੇ ਇਹਨਾਂ ਇਲਾਕਿਆਂ ਵਿੱਚ ਅੱਤਵਾਦ ਦਾ ਖ਼ਤਰਾ ਹੈ।

ਐਡਵਾਇਜ਼ਰੀ ਵਿੱਚ ਨਕਸਲੀ (ਮਾਓਵਾਦੀਆਂ) ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ, ‘‘ਭਾਰਤ ਵਿੱਚ ਬਹੁਤੇ ਅੱਤਵਾਦੀ ਹਮਲਿਆਂ ਲਈ ਨਕਸਲੀ ਜ਼ਿੰਮੇਵਾਰ ਹਨ। ਭਾਰਤ ਸਰਕਾਰ ਮੁਤਾਬਕ ਇਹ ਸਮੂਹ ਆਮ ਤੌਰ ਉੱਤੇ ਦਿਹਾਤੀ ਅਤੇ ਜੰਗਲੀ ਖ਼ੇਤਰਾਂ ਵਿੱਚ ਸਥਿਤ ਹਨ। ਇਹਨਾਂ ਵਿੱਚ ਆਉਣ ਵਾਲੇ ਸੂਬੇ ਇਸ ਤਰ੍ਹਾਂ ਹਨ...’’

  • ਆਂਧਰ ਪ੍ਰਦੇਸ਼
  • ਬਿਹਾਰ
  • ਛੱਤੀਸਗੜ੍ਹ
  • ਝਾਰਖੰਡ
  • ਮੱਧ ਪ੍ਰਦੇਸ਼
  • ਮਹਾਰਾਸ਼ਟਰ
  • ਓਡੀਸ਼ਾ
  • ਤੇਲੰਗਾਨਾ
  • ਉੱਤਰ ਪ੍ਰਦੇਸ਼
  • ਪੱਛਮੀ ਬੰਗਾਲ

ਮਸਲਾ ਕਿਵੇਂ ਭਖਿਆ

ਹਰਦੀਪ ਸਿੰਘ ਨਿੱਝਰ
FB/VIRSA SINGH VALTOHA
ਹਰਦੀਪ ਸਿੰਘ ਨਿੱਝਰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ (ਸਰੀ) ਦੇ ਪ੍ਰਧਾਨ ਸਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।

ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ''''ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, ''''''''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸੰਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”

"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"

ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

‘‘ਭਾਰਤ ਮਾਮਲੇ ਨੂੰ ਸਹੀ ਢੰਗ ਨਾਲ ਨਜਿੱਠੇ’’

ਮੋਦੀ, ਟਰੂਡੋ
Getty Images

ਜਸਟਿਨ ਟਰੂਡੋ ਦਾ ਇੱਕ ਹੋਰ ਬਿਆਨ ਆਇਆ, ਜਿਸ ਵਿੱਚ ਉਨ੍ਹਾਂ ਕਿਹਾ, "ਇੱਕ ਸਿੱਖ ਵੱਖਵਾਦੀ ਆਗੂ ਦੇ ਕਤਲ ਨਾਲ ਭਾਰਤੀ ਏਜੰਟਾਂ ਦੇ ਜੁੜੇ ਹੋਣ ਦਾ ਸ਼ੱਕ ਪ੍ਰਗਟਾਉਣ ਪਿੱਛੇ ਕੈਨੇਡਾ ਦਾ ਇਰਾਦਾ ਭਾਰਤ ਨੂੰ ਭੜਕਾਉਣਾ ਨਹੀਂ ਸੀ, ਪਰ ਕੈਨੇਡਾ ਚਾਹੁੰਦਾ ਹੈ ਕਿ ਭਾਰਤ ਇਸ ਮਾਮਲੇ ਨੂੰ ਸਹੀ ਢੰਗ ਨਾਲ ਨਜਿੱਠੇ।"

"ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਬਹੁਤ ਗੰਭੀਰਤਾ ਦਿਖਾਉਣ ਦੀ ਲੋੜ ਹੈ, ਅਸੀਂ ਇਹੀ ਕਰ ਰਹੇ ਹਾਂ। ਅਸੀਂ ਕਿਸੇ ਨੂੰ ਭੜਕਾਉਣਾ ਜਾਂ ਮਾਮਲੇ ਨੂੰ ਖਿੱਚਣਾ ਨਹੀਂ ਚਾਹੁੰਦੇ।"

ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਸੰਕਟ ਦਰਮਿਆਨ ਬ੍ਰਿਟੇਨ ਨੇ ਕਿਹਾ ਹੈ ਕਿ ਉਹ ਨਵੀਂ ਦਿੱਲੀ ਨਾਲ ਵਪਾਰਕ ਗੱਲਬਾਤ ਜਾਰੀ ਰੱਖੇਗਾ।

ਇਸ ਤੋਂ ਪਹਿਲਾਂ, ਬ੍ਰਿਟਿਸ਼ ਸਰਕਾਰ ਦੇ ਬੁਲਾਰੇ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ''''ਗੰਭੀਰ'''' ਦੱਸਦਿਆਂ ਕਿਹਾ ਸੀ, "ਅਸੀਂ ਕੈਨੇਡਾ ਨਾਲ ਨਜ਼ਦੀਕੀ ਸੰਪਰਕ ਬਣਾਕੇ ਰੱਖ ਰਹੇ ਹਾਂ।"

ਆਸਟ੍ਰੇਲੀਆ ਨੇ ਕਿਹਾ ਹੈ ਕਿ ਉਹ ਖਾਲਿਸਤਾਨੀ ਸਿੱਖ ਆਗੂ ਦੇ ਕਤਲ ਦੇ ਮਾਮਲੇ ''''ਚ ਕੈਨੇਡਾ ਵੱਲੋਂ ਭਾਰਤ ''''ਤੇ ਲਗਾਏ ਗਏ ਇਲਜ਼ਾਮਾਂ ਲੈ ਕੇ ''''ਬਹੁਤ ਚਿੰਤਤ'''' ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ‘ਬਹੁਤ ਚਿੰਤਾਜਨਕ’ ਦੱਸਿਆ ਹੈ।

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੀਨਾ ਜੋਲੀ ਨੇ ਵੀ ਇਸ ''''ਤੇ ਬਿਆਨ ਦਿੱਤਾ ਹੈ।

ਉਨ੍ਹਾਂ ਕਿਹਾ, "ਕੈਨੇਡੀਅਨ ਧਰਤੀ ''''ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਵਿਦੇਸ਼ੀ ਸਰਕਾਰ ਦੇ ਏਜੰਟਾਂ ਦੇ ਸ਼ਾਮਲ ਹੋਣ ਦਾ ਇਲਜ਼ਾਮ ਪਰੇਸ਼ਾਨ ਕਰਨ ਵਾਲਾ ਹੈ। ਇਹ ਅਜਿਹੀ ਚੀਜ਼ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।"

ਲਾਈਨ
BBC

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News