ਭਾਰਤ-ਕੈਨੇਡਾ ਮਸਲਾ: ਸਰਕਾਰ ਦੇ ਵੀਜ਼ਾ ਬਾਰੇ ਲਏ ਫੈਸਲੇ ਦਾ ਕੈਨੇਡਾ ''''ਚ ਰਹਿ ਰਹੇ ਭਾਰਤੀ ਸਟੂਡੈਂਟਸ ''''ਤੇ ਕੀ ਪਿਆ ਅਸਰ

Friday, Sep 22, 2023 - 11:47 AM (IST)

ਭਾਰਤ-ਕੈਨੇਡਾ ਮਸਲਾ: ਸਰਕਾਰ ਦੇ ਵੀਜ਼ਾ ਬਾਰੇ ਲਏ ਫੈਸਲੇ ਦਾ ਕੈਨੇਡਾ ''''ਚ ਰਹਿ ਰਹੇ ਭਾਰਤੀ ਸਟੂਡੈਂਟਸ ''''ਤੇ ਕੀ ਪਿਆ ਅਸਰ
ਰਾਧਿਕਾ
RADHIKA SHARMA
ਰਾਧਿਕਾ ਸ਼ਰਮਾਂ ਕੈਨੇਡਾ ਵਿੱਚ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰਦੇ ਹਨ

ਵੈਨਕੂਵਰ ਵਿੱਚ ਟੂਰਿਜ਼ਮ ਕੰਪਨੀ ਦਾ ਫ਼ੋਨ ਲਗਾਤਾਰ ਵੱਜ ਰਿਹਾ ਹੈ। ਇਹ ਸਿਲਸਿਲਾ ਉਦੋਂ ਸ਼ੁਰੂ ਹੋਇਆ ਜਦੋਂ ਤੋਂ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।

ਰਾਧਿਕਾ ਸ਼ਰਮਾਂ ‘ਐਕਸਪਲੋਰ ਇੰਡੀਆ’ ਨਾਂ ਦੀ ਕੰਪਨੀ ਵਿੱਚ ਕੰਮ ਕਰਦੇ ਹਨ। ਇਹ ਕੰਪਨੀ ਕੈਨੇਡੀਅਨ ਨਾਗਰਿਕਾਂ ਲਈ ਭਾਰਤੇ ਦੇ ਟੂਰ ਦਾ ਪ੍ਰਬੰਧ ਕਰਨ ਵਿੱਚ ਮਦਦ ਕਰਦੀ ਹੈ।

ਰਾਧਿਕਾ ਸ਼ਰਮਾ ਦੱਸਦੇ ਹਨ ਕਿ ਜੋ ਲੋਕ ਆਉਣ ਵਾਲੇ ਮਹੀਨਿਆਂ ਵਿੱਚ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਸਨ, ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਪਾਬੰਦੀ ਦਾ ਉਨ੍ਹਾਂ ਲਈ ਕੀ ਮਤਲਬ ਹੈ।

ਰਾਧਿਕਾ ਕਹਿੰਦੇ ਹਨ ਕਿ ਜਿਨ੍ਹਾਂ ਯਾਰਤੀਆਂ ਦੇ ਹੱਥ ਵਿੱਚ ਵੀਜ਼ਾ ਹੈ ਉਹ ਤਾਂ ਸੁਰੱਖਿਅਤ ਹਨ ਪਰ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਅਪਲਾਈ ਨਹੀਂ ਕੀਤਾ ਹੈ ਉਨ੍ਹਾਂ ਬਾਰੇ ਕੰਪਨੀ ਕੁਝ ਵੀ ਪੱਕਾ ਦੱਸਣ ਦੀ ਸਥਿਤੀ ਵਿੱਚ ਨਹੀਂ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਭਾਰਤ ਸਰਕਾਰ ਦੀ ਭੂਮਿਕਾ ਹੋ ਸਕਦੀ ਹੈ।

ਇਸ ਤੋਂ ਬਾਅਦ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਅਗਲੇ ਹੁਕਮਾਂ ਤੱਕ ਭਾਰਤੀ ਵੀਜ਼ਾਂ ਸੇਵਾਵਾਂ ’ਤੇ ਪਾਬੰਦੀ ਲਗਾ ਦਿੱਤੀ ਹੈ।

ਨੋਦੀ ਟਰੂਡੋ
GETTY IMAGES

ਕੈਨੇਡੀਅਨ ਨਾਗਰਿਕਾਂ ਦਾ ਭਾਰਤ ਆਉਣਾ

ਭਾਰਤ ਨੇ ਕਿਹਾ ਕਿ ਉਹ ਆਪਣੇ ਸਟਾਫ਼ ਦੀ ਸੁਰੱਖਿਆ ਲਈ ਚਿੰਤਤ ਹਨ ਤੇ ਇਸ ਦੇ ਚਲਦਿਆਂ ਅਗਲੇ ਹੁਕਮਾਂ ਤੱਕ ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ’ਤੇ ਰੋਕ ਲਗਾਈ ਜਾਂਦੀ ਹੈ।

ਸੈਰ-ਸਪਾਟੇ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ 2021 ਵਿੱਚ 80 ਹਜ਼ਾਰ ਤੋਂ ਵੱਧ ਕੈਨੇਡੀਅਨ ਸੈਰ-ਸਪਾਟੇ ਲਈ ਭਾਰਤ ਆਏ ਸਨ।

ਕੈਨੇਡਾ ਵਿੱਚ 18.6 ਲੱਖ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਰਹਿ ਰਹੇ ਹਨ। ਹਾਲਾਂਕਿ ਉਨ੍ਹਾਂ ਵਿੱਚੋਂ ਬਹੁਤਿਆਂ ਦਾ ਕਹਿਣਾ ਹੈ ਕਿ ਇਸ ਦਾ ਖ਼ਾਸ ਅਸਰ ਨਹੀਂ ਪਵੇਗਾ ਪਰ ਉੱਥੇ ਹੀ ਕਈ ਇਸ ਨੂੰ ਲੈ ਕੇ ਚਿੰਤਤ ਵੀ ਹਨ।

ਰਾਧਿਕਾ ਕੋਲ ਭਾਰਤੀ ਨਾਗਰਿਕਤਾ ਹੈ ਅਤੇ ਉਹ ਹਾਲੇ ਵੀ ਆਜ਼ਾਦ ਤੌਰ ''''ਤੇ ਭਾਰਤ ਆਉਣ ਦੇ ਯੋਗ ਹਨ। ਇਸੇ ਤਰ੍ਹਾਂ ਭਾਰਤ ਦੇ ਓਵਰਸੀਜ਼ ਸਿਟੀਜ਼ਨਸ਼ਿਪ ਕਾਰਡ ਵਾਲੇ ਕੈਨੇਡੀਅਨ ਨਾਗਰਿਕ ਵੀ ਆ-ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਓਵਰਸੀਜ਼ ਸਿਟੀਜ਼ਨਸ਼ਿਪ ਕਾਰਡ ਭਾਰਤ ਤੋਂ ਬਾਹਰ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਉਮਰ ਭਰ ਲਈ ਦੇਸ਼ ਵਿੱਚ ਦਾਖਲੇ ਦੀ ਯੋਗਤਾ ਦਿੰਦਾ ਹੈ।

ਅਰਿੰਦਰ ਬਾਗਚੀ
ANI
ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ

ਕੰਮ ਲਈ ਮਾਹੌਲ ਖ਼ਰਾਬ ਹੋਣਾ-ਭਾਰਤ

ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਕਹਿੰਦੇ ਹਨ, “ਮਸਲਾ ਭਾਰਤ ਦੀ ਯਾਤਰਾ ਦਾ ਨਹੀਂ ਹੈ। ਜਿਨ੍ਹਾਂ ਕੋਲ ਕਾਨੂੰਨੀ ਵੀਜ਼ਾ ਅਤੇ ਓਸੀਆਈ ਵਰਗੇ ਹੋਰ ਕਿਸਮ ਦੇ ਦਸਤਾਵੇਜ਼ ਹਨ, ਉਹ ਇਸ ਪਾਬੰਦੀ ਤੋਂ ਬਾਅਦ ਵੀ ਭਾਰਤ ਆਉਣ ਦੇ ਯੋਗ ਹਨ।”

“ਪਰ ਅਸਲ ਮੁੱਦਾ ਹਿੰਸਾ ਨੂੰ ਭੜਕਾਉਣ ਵਾਲੇ ਅਤੇ ਸਾਡੇ ਕਮਿਸ਼ਨ ਅਤੇ ਕੌਂਸਲੇਟ ਦੇ ਕੰਮਕਾਜ ਵਿੱਚ ਰੁਕਾਵਟ ਪਾਉਣ ਵਾਲੇ ਮਾਹੌਲ ਦੀ ਸਿਰਜਣਾ ਦਾ ਹੈ।''''''''

ਵਿਦਿਆਰਥੀ
Getty Images
ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਨੇਡਾ ਵਿੱਚ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ

ਵਿਦਿਆਰਥੀਆਂ ਦਾ ਡਰ

ਭਾਰਤ-ਕੈਨੇਡਾ ਸਬੰਧਾਂ ਨਾਲ ਭਾਰਤ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ਦਾ ਇੱਕ ਵੱਡਾ ਹਿੱਸਾ ਚਿੰਤਤ ਹੈ।

ਵਿਦੇਸ਼ ਵਿੱਚ ਪੜ੍ਹਾਈ ਦੇ ਮਕਸਦ ਤੋਂ ਭਾਰਤੀ, ਖ਼ਾਸਕਰ ਪੰਜਾਬੀ, ਕੈਨੇਡਾ ਨੂੰ ਇੱਕ ਚੰਗੇ ਬਦਲ ਵਜੋਂ ਚੁਣਦੇ ਹਨ। ਭਾਰਤੀ ਨਿਵਾਸੀ ਕੈਨੇਡਾ ਵਿੱਚ ਪ੍ਰਵਾਸੀਆਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹਨ।

ਰਾਧਿਕਾ ਸ਼ਰਮਾ ਕੈਨੇਡਾ ਵਿੱਚ ਪੜ੍ਹਾਈ ਵੀ ਕਰ ਰਹੇ ਹਨ। ਉਹ ਕਹਿੰਦੇ ਹਨ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਲ ਹੀ ਵਿੱਚ ਪੈਦਾ ਹੋਏ ਤਣਾਅ ਨੇ ਉਨ੍ਹਾਂ ਨੂੰ ਆਪਣੀਆਂ ਲੰਬੇ ਸਮੇਂ ਦੀਆਂ ਯੋਜਨਾਵਾਂ ''''ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਹੈ।

ਰਾਧਿਕਾ ਕਹਿੰਦੇ ਹਨ, "ਬਹੁਤ ਸਾਰੇ ਵਿਦਿਆਰਥੀ ਜੋ ਆਪਣੇ ਭਵਿੱਖ ਦੀ ਯੋਜਨਾ ਬਣਾ ਰਹੇ ਹਨ ਅਤੇ ਕੈਨੇਡਾ ਵਿੱਚ ਸਥਾਈ ਨਿਵਾਸ ਹਾਸਿਲ ਕਰਨਾ ਚਾਹੁੰਦੇ ਹਨ, ਤਣਾਅ ਮਹਿਸੂਸ ਕਰ ਰਹੇ ਹਨ, ਅਤੇ ਇਸ ਫ਼ੈਸਲੇ ''''ਤੇ ਮੁੜ ਵਿਚਾਰ ਕਰ ਰਹੇ ਹਨ।"

ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਆਉਣ ਵਾਲੇ ਸਾਲਾਂ ਵਿੱਚ ਕੈਨੇਡਾ ਵਿੱਚ ਰਹਿਣ ਦੀ ਉਨ੍ਹਾਂ ਦੀ ਯੋਗਤਾ ''''ਤੇ ਇਸ ਤਣਾਅ ਦਾ ਕੀ ਅਸਰ ਪੈ ਸਕਦਾ ਹੈ।

ਉਹ ਇਸ ਬਾਰੇ ਵੀ ਚਿੰਤਤ ਹਨ ਕਿ ਕੀ ਇਹ ਉਨ੍ਹਾਂ ਨੂੰ ਭਵਿੱਖ ਵਿੱਚ ਭਾਰਤ ਰਹਿੰਦੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਤੋਂ ਰੋਕਿਆ ਜਾ ਸਕਦਾ ਹੈ, ਜਾਂ ਫ਼ਿਰ ਪਰਿਵਾਰ ਨੂੰ ਇਥੇ ਆਉਣ ਦਿੱਤਾ ਜਾਵੇਗਾ।

ਅਡਵਾਇਜ਼ਰੀ
ANI/X

ਭਾਰਤ ਸਰਕਾਰ ਦੀ ਟੀਵੀ ਚੈਨਲਾਂ ਲਈ ਐਡਵਾਇਜ਼ਰੀ

ਭਾਰਤ ਸਰਕਾਰ ਨੇ ਵੀਰਵਾਰ ਨੂੰ ਟੀਵੀ ਚੈਨਲਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਟੀਵੀ ਚੈਨਲਾਂ ਲਈ ਜਾਰੀ ਕੀਤੀ ਗਈ ਇਸ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੇ ਪਲੇਟਫਾਰਮ ''''ਤੇ ਕਿਸੇ ਅਜਿਹੇ ਵਿਅਕਤੀ ਨੂੰ ਜਗ੍ਹਾ ਨਾ ਦੇਣ ਜਿਸ ਦੇ ਖ਼ਿਲਾਫ਼ ਗੰਭੀਰ ਅਪਰਾਧ/ਅੱਤਵਾਦ ਜਾਂ ਪਾਬੰਦੀਆਂ ਲਾਈਆਂ ਗਈਆਂ ਹੋਣ।

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੰਤਰਾਲੇ ਦੇ ਧਿਆਨ ’ਚ ਇਹ ਆਇਆ ਹੈ ਕਿ ਸਬੰਧਤ ਵਿਅਕਤੀ, ਜਿਸ ਖ਼ਿਲਾਫ਼ ਅੱਤਵਾਦ ਦੇ ਗੰਭੀਰ ਇਲਜ਼ਾਮ ਵੀ ਹਨ ਅਤੇ ਉਹ ਪਾਬੰਦੀਸ਼ੁਦਾ ਸੰਗਠਨ ਨਾਲ ਸਬੰਧਤ ਹੈ, ਨੂੰ ਇੱਕ ਟੀਵੀ ਚੈਨਲ ਚਰਚਾ ਵਿੱਚ ਹਿੱਸਾ ਲੈਣ ਲਈ ਬੁਲਾਇਆ ਗਿਆ ਸੀ ਅਤੇ ਉਸ ਨੇ ਕਈ ਅਜਿਹੇ ਬਿਆਨ ਦਿੱਤੇ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ।

ਮਾਮਲੇ ਦੀ ਸ਼ੁਰੂਆਤ ਕਿਵੇਂ ਹੋਈ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।

ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ''''ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ''''''''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”

"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"

ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਇਸ ਪੂਰੇ ਮੁੱਦੇ ਨਾਲ ਜੁੜੀਆਂ 21 ਸਤੰਬਰ ਦੀਆਂ ਸਾਰੀਆਂ ਅਪਡੇਟਸ ਜਾਨਣ ਲਈ ਇਸ ਉੱਤੇ ਕਲਿੱਕ ਕਰੋ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)



Related News