ਭਾਰਤ-ਕੈਨੇਡਾ ਵਿਵਾਦ : ਪੰਜਾਬ ਦੇ ਵਿਦਿਆਰਥੀਆਂ ਦੇ ਵੀਜ਼ੇ ਉੱਤੇ ਪੈਣ ਵਾਲੇ ਅਸਰ ਉੱਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਜਵਾਬ
Thursday, Oct 05, 2023 - 06:17 PM (IST)
ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੁਲਕ ਵਿੱਚੋਂ ਕੈਨੇਡਾ ਦੇ ਕੂਟਨੀਤਕਾਂ ਦੀ ਗਿਣਤੀ ਘਟਾਉਣ ਨੂੰ ਲੈ ਕੇ ਕੂਟਨੀਤਿਕ ਚਰਚਾ ਚੱਲ ਰਹੀ ਹੈ।
ਨਵੀਂ ਦਿੱਲੀ ਵਿੱਚ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਨੇ ਕਿਹਾ, "ਸਟਾਫ ਪੈਰਿਟੀ ਯਾਨਿ ਸਟਾਫ ਦੀ ਗਿਣਤੀ ਨੂੰ ਲੈ ਕੇ ਭਾਰਤ ਗੱਲਬਾਤ ਕਰ ਰਿਹਾ ਹੈ। ਜਿਵੇਂ ਕਿ ਮੈਂ ਪਹਿਲਾਂ ਵੀ ਦੱਸਿਆ ਸੀ ਉਨ੍ਹਾਂ ਦੇ (ਕੈਨੇਡਾ) ਕੂਟਨੀਤਕਾਂ ਦੀ ਗਿਣਤੀ ਪਹਿਲਾਂ ਹੀ ਕਾਫੀ ਵੱਧ ਹੈ ਅਤੇ ਦਖ਼ਲ ਵੀ ਜ਼ਿਆਦਾ ਹੈ।"
"ਇਸ ਮੁੱਦੇ ਨੂੰ ਲੈ ਕੇ ਸਾਡੀ ਗੱਲਬਾਤ ਜਾਰੀ ਹੈ। ਇਹ ਗੱਲਬਾਤ ਕੂਟਨੀਤਕ ਪੱਧਰ ''''ਤੇ ਕੀਤੀ ਜਾ ਰਹੀ ਹੈ, ਇਸ ਲਈ ਇਸ ਬਾਰੇ ਜ਼ਿਆਦਾ ਖੁਲਾਸਾ ਨਹੀਂ ਕਰ ਸਕਦੇ।"
ਦਰਅਸਲ ਬਾਗਚੀ ਪਿਛਲੇ ਦਿਨੀ ਮੀਡੀਆ ਵਿੱਚ ਛਪੀਆਂ ਉਨ੍ਹਾਂ ਖ਼ਬਰਾਂ ਬਾਰੇ ਸਵਾਲ ਦਾ ਜਵਾਬ ਦੇ ਰਹੇ ਸਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨ ਦੇ 40 ਸਟਾਫ਼ ਮੈਂਬਰਾਂ ਨੂੰ 10 ਅਕਤੂਬਰ ਤੱਕ ਮੁਲਕ ਛੱਡਣ ਲ਼ਈ ਕਿਹਾ ਹੈ।
ਬਾਗਚੀ ਨੇ ਕਿਹਾ ਕਿ ਇਹ ਕੂਟਨੀਤਿਕ ਗੱਲਬਾਤ ਹੈ ਅਤੇ ਉਹ ਇਸ ਦੇ ਵੇਰਵਾ ਅਤੇ ਤਾਰੀਖ਼ ਦਾ ਵੇਰਵਾ ਸਾਂਝਾ ਨਹੀਂ ਕਰ ਸਕਦੇ।
ਕੈਨੇਡਾ- ਭਾਰਤ ਵਿਵਾਦ ਜਾਰੀ
ਬੀਤੇ 18 ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਇਹ ਸ਼ੱਕ ਜ਼ਾਹਿਰ ਕੀਤਾ ਸੀ ਕਿ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਕਥਿਤ ਤੌਰ ਉੱਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦਾ ਹੱਥ ਹੋ ਸਕਦਾ ਹੈ।
ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਵਧ ਗਿਆ ਅਤੇ ਦੋਵੇਂ ਮੁਲਕਾਂ ਨੇ ਨੇ ਇੱਕ-ਦੂਜੇ ਦੇ ਇੱਕ -ਇੱਕ ਕੂਟਨੀਤਕਾਂ ਨੂੰ ਦੇਸ਼ ਛੱਡਣ ਲਈ ਕਹਿ ਦਿੱਤਾ ਸੀ।
ਇਸ ਤੋਂ ਭਾਰਤ ਨੇ ਆਰਜ਼ੀ ਤੌਰ ''''ਤੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ''''ਤੇ ਦੇਣ ਦੀ ਪ੍ਰਕਿਰਿਆ ਵੀ ਰੋਕ ਦਿੱਤੀ ਸੀ, ਜੋ ਅਜੇ ਵੀ ਜਾਰੀ ਹੈ।
ਖ਼ਾਲਿਸਤਾਨ ਹਮਾਇਤੀ ਹਰਦੀਪ ਸਿੰਘ ਨਿੱਝਰ ਦਾ ਕਤਲ ਦੇ ਇਸੇ ਸਾਲ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਹੋਇਆ ਸੀ।
ਦੂਜੇ ਪਾਸੇ ਭਾਰਤ ਦਾ ਕਹਿਣਾ ਹੈ ਕਿ ਕੈਨੇਡਾ ਨੇ ਨਿੱਝਰ ਦੇ ਕਤਲ ਵਿੱਚ ਉਸ ਦੀ ਕਥਿਤ ਭੂਮਿਕਾ ਨਾਲ ਸਬੰਧਤ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਅਰਿੰਦਮ ਬਾਗਚੀ ਨੇ ਇੱਕ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਕੈਨੇਡਾ ਨੇ ਕਿਸੇ ਕਿਸਮ ਦੀ ਖ਼ੁਫ਼ੀਆ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।
ਵਿਦਿਆਰਥੀ ਵੀਜ਼ੇ ਉੱਤੇ ਅਸਰ
ਪੰਜਾਬ ਅਤੇ ਗੁਜਰਾਤ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੇ ਵੀਜ਼ੇ ''''ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਗਏ ਇੱਕ ਸਵਾਲ ਜਵਾਬ ਵਿੱਚ ਬਾਗਚੀ ਨੇ ਕਿਹਾ ਕਿ ਉਹ ਹਾਲੇ ਵਿੱਚ ਬਾਰੇ ਕੁਝ ਨਹੀਂ ਕਹਿ ਸਕਦੇ ਕਿ ਅਸਰ ਹੋਵੇਗਾ ਜਾਂ ਨਹੀਂ।
"ਪਰ ਅਸੀਂ ਕੈਨੇਡਾ ਕੂਟਨੀਤਕਾਂ ਦੀ ਗਿਣਤੀ ਘਟਾਉਣ ਬਾਰੇ ਚਰਚਾ ਕਰ ਰਹੇ ਹਾਂ। ਉਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਤੇ ਦਖ਼ਲਅੰਦਾਜ਼ੀ ਵੀ ਵੱਧ ਹੈ।"
ਉਨ੍ਹਾਂ ਕਿਹਾ ਕਿ ਇਹ ਦੇਖਣਾ ਕੈਨੇਡਾ ਸਰਕਾਰ ਦਾ ਕੰਮ ਹੈ ਕਿ ਉਨ੍ਹਾਂ ਆਪਣੇ ਹਾਈ ਕਮਿਸ਼ਨ ਵਿੱਚ ਸਟਾਫ਼ ਕਿਸ ਤਰ੍ਹਾਂ ਤੇ ਕਿਸ ਨੂੰ ਰੱਖਣਾ ਹੈ। ਸਾਡਾ ਫੋਕਸ ਕੇਵਲ ਸਟਾਫ਼ ਪੈਰਿਟੀ ਦਾ ਹੈ, ਜਿਸ ਦੀ ਗੱਲਬਾਤ ਹੋ ਰਹੀ ਹੈ।
ਕੌਣ ਸੀ ਹਰਦੀਪ ਸਿੰਘ ਨਿੱਝਰ
ਭਾਰਤ ਸਰਕਾਰ ਅਨੁਸਾਰ, ਨਿੱਝਰ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਖ਼ਾਲਿਸਤਾਨ ਟਾਈਗਰ ਫੋਰਸ ਦੇ ਮਾਡਿਊਲ ਮੈਂਬਰਾਂ ਨੂੰ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਪੰਜਾਬ ਸਰਕਾਰ ਅਨੁਸਾਰ, ਕੌਮੀ ਜਾਂਚ ਏਜੰਸੀ (NIA) ਤਰਫੋਂ ਨਿੱਝਰ ਦੀ ਕੁੱਲ 11 ਕਨਾਲ 13.5 ਮਰਲੇ ਜ਼ਮੀਨ ਜਲੰਧਰ ਦੇ ਫਿਲੌਰ ਸਬ-ਡਿਵੀਜ਼ਨ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਭਾਰਸਿੰਘਪੁਰਾ ਵਿੱਚ ਜ਼ਬਤ ਕੀਤੀ ਗਈ ਸੀ।
ਸਿੱਖਸ ਫਾਰ ਜਸਟਿਸ ਦੇ ਖ਼ਿਲਾਫ਼ ਇੱਕ ਵੱਖਰੇ ਖਾਲਿਸਤਾਨ ਰਾਸ਼ਟਰ ਲਈ ਆਪਣੀ ਆਨਲਾਈਨ ਮੁਹਿੰਮ "ਸਿੱਖ ਰੈਫਰੈਂਡਮ 2020" ਲਈ ਇੱਕ ਕੇਸ ਦੇ ਸਬੰਧ ਵਿੱਚ 2020 ਵਿੱਚ ਪੰਜਾਬ ਵਿੱਚ ਨਿੱਝਰ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
ਨਿੱਝਰ 1997 ਵਿੱਚ ਕੈਨੇਡਾ ਗਏ ਸੀ। ਉਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਲੌਕਡਾਊਨ ਤੋਂ ਪਹਿਲਾਂ ਪਿੰਡ ਆਏ ਸਨ। ਨਿੱਝਰ ਵਿਆਹੇ ਸੀ ਤੇ ਉਨ੍ਹਾਂ ਦੇ ਦੋ ਪੁੱਤਰ ਹਨ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦੇ ਸੀ।
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਮੁਤਾਬਕ ਨਿੱਝਰ ’ਤੇ ਇਲਜ਼ਾਮ ਸਨ ਕਿ ਉਹ ਕਥਿਤ ਤੌਰ ''''ਤੇ ਕੇਟੀਐੱਫ਼ (ਖ਼ਾਲਿਸਤਾਨ ਟਾਈਗਰ ਫੋਰਸ) ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਏ ਸੀ।
ਤਾਰਾ ਨੂੰ 2015 ਵਿੱਚ ਥਾਈਲੈਂਡ ਵਿੱਚ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ।
ਏਜੰਸੀ ਮੁਤਾਬਕ ਨਿੱਝਰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸੀ। ਨਿੱਝਰ ਨੂੰ ਹਾਲ ਹੀ ''''ਚ ਆਸਟ੍ਰੇਲੀਆ ''''ਚ ਖ਼ਾਲਿਸਤਾਨ ਰੈਫਰੈਂਡਮ ਲਈ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)