ਕੁੰਵਰ ਵਿਜੇ ਪ੍ਰਤਾਪ ਦਾ ਭਗਵੰਤ ਮਾਨ ''''ਤੇ ਪਹਿਲਾ ਸਿੱਧਾ ਹਮਲਾ: ''''ਮੈਂ ਤੁਹਾਡੀਆਂ ਗੱਲਾਂ ''''ਤੇ ਭਰੋਸਾ ਕੀਤਾ ਤੇ ਸਿਆਸਤ ਦਾ ਸ਼ਿਕਾਰ ਹੋ ਗਿਆ''''
Friday, Oct 20, 2023 - 08:44 AM (IST)
“ਜਦੋਂ ਮੈਂ ਅਪ੍ਰੈਲ 2021 ਵਿੱਚ ਭਾਰਤੀ ਪੁਲਿਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਤਾਂ ਮੈਂ ਤੁਹਾਡੇ ਸ਼ਬਦਾਂ ''''ਤੇ ਭਰੋਸਾ ਕੀਤਾ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।
ਅੱਜ, ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਤੁਹਾਡੀ ਹੈ ਅਤੇ ਤੁਸੀਂ ਗ੍ਰਹਿ ਮੰਤਰੀ ਹੋ। ਐੱਸਆਈਟੀ ਗਵਾਹਾਂ ਨੂੰ ਆਪਣੇ ਬਿਆਨਾਂ ਤੋਂ ਮੁੱਕਰਾ ਰਹੀ ਹੈ। ਦੁਬਾਰਾ ਓਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਮੁਲਜ਼ਮਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।
ਮੈਂ ਪ੍ਰਾਈਵੇਟ ਵਕੀਲਾਂ ਨਾਲ ਅਦਾਲਤਾਂ ਵਿੱਚ ਲੜ ਰਿਹਾ ਹਾਂ। ਮੈਨੂੰ ਜਾਣਬੁੱਝ ਕੇ ਜ਼ਲੀਲ ਕੀਤਾ ਜਾ ਰਿਹਾ ਹੈ।''''''''
ਆਮ ਆਦਮੀ ਪਾਰਟੀ ਦੇ ਵਿਧਾਇਕ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀਰਵਾਰ ਨੂੰ ਇੱਕ ਫੇਸਬੁੱਕ ਪੋਸਟ ''''ਤੇ ਭਗਵੰਤ ਮਾਨ ਦੀ 2015 ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਲਈ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤੀ।
''''ਮੇਰੀ ਜੰਗ ਜਾਰੀ ਰਹੇਗੀ''''
ਆਪਣੀ ਪੋਸਟ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਅੱਗੇ ਲਿਖਦੇ ਹਨ, "ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ।”
ਉਨ੍ਹਾਂ ਲਿਖਿਆ, “ਮੇਰੀ ਜੰਗ ਜਾਰੀ ਰਹੇਗੀ, ਮੈਂ ਹਰ ਤਸ਼ੱਦਦ ਸਹਿਣ ਲਈ ਤਿਆਰ ਹਾਂ।"
ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ''''ਤੇ ਆਮ ਆਦਮੀ ਪਾਰਟੀ (ਆਪ) ਦੇ ਪੋਸਟਰ ਬੁਆਏ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ''''ਤੇ ਪਹਿਲੀ ਵਾਰ ਸਿੱਧਾ ਹਮਲਾ ਕੀਤਾ ਹੈ।
ਇਹ ਪਹਿਲੀ ਵਾਰ ਨਹੀਂ ਹੋਇਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਨੂੰ ਲੈ ਕੇ ਆਪਣੀ ਹੀ ਸਰਕਾਰ ਵਿਰੁੱਧ ਆਵਾਜ਼ ਚੁੱਕੀ ਹੈ।।
ਪਿਛਲੇ ਸਾਲ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣੀ ਹੈ, ਉਸ ਸਮੇ ਤੋਂ ਹੈ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਖ-ਵੱਖ ਸਮੇਂ ਉੱਤੇ ਇਨ੍ਹਾਂ ਮੁੱਦਿਆਂ ਤੇ ਆਪਣੀ ਆਵਾਜ਼ ਚੁੱਕਦੇ ਰਹੇ ਹਨ।
''''ਇਨਸਾਫ਼ ਦਿਵਾਉਣ ਲਈ ਵਚਨਬੱਧ ਹਾਂ'''' - ਆਪ
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਡੀ ਸਰਕਾਰ ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਨ੍ਹਾਂ ਮਾਮਲਿਆਂ ਨੂੰ ਬਹੁਤ ਪੇਚੀਦਾ ਬਣਾ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਕੇਸਾਂ ਵਿੱਚ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਬੇਕਸੂਰ ਨੂੰ ਫਸਾਇਆ ਨਹੀਂ ਜਾਵੇਗਾ।
''''ਮੇਰਾ ਅਤੇ ਮੇਰੇ ਸਾਥੀਆਂ ਦਾ ਫ਼ੋਨ ਟੈਪ ਕੀਤਾ ਗਿਆ''''
ਕੁੰਵਰ ਵਿਜੈ ਪ੍ਰਤਾਪ ਨੇ ਆਪਣਾ ਤੇ ਆਪਣੇ ਸਾਥੀਆਂ ਦਾ ਕਥਿਤ ਫ਼ੋਨ ਟੈਪ ਹੋਣ ਦਾ ਮੁੱਦਾ ਵੀ ਚੁੱਕਿਆ।
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਰਾਵਾਂ ਵਿਖੇ ਬਹਿਬਲ ਕਲਾਂ ਗੋਲੀ ਕਾਂਡ ਦੀ 9ਵੀਂ ਬਰਸੀ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਦੀ, ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਹੀ ਫੋਨ ਟੈਪਿੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ, ''''''''ਮੈਂ ਪੰਜਾਬ ਅਸੈਂਬਲੀ ''''ਚ ਬੇਅਦਬੀ ਦੇ ਮੁੱਦੇ ''''ਤੇ ਬਹਿਸ ਦੀ ਮੰਗ ਕੀਤੀ ਸੀ। ਕੁਝ ਦਿਨਾਂ ਬਾਅਦ ਮੈਨੂੰ ਪਤਾ ਲੱਗਾ ਕਿ ਮੇਰੇ ਅਤੇ ਮੇਰੇ ਸਾਥੀਆਂ ਦੇ ਫੋਨ ਟੈਪ ਕੀਤੇ ਜਾ ਰਹੇ ਸਨ। ਇਹ ਮੇਰੀ ਆਪਣੀ ਸਰਕਾਰ ਸੀ। ਮੈਂ ਬਰਗਾੜੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੇਰੇ ਫ਼ੋਨ ਟੈਪ ਕਰਨੇ ਸ਼ੁਰੂ ਕਰ ਦਿੱਤੇ।”
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਫੋਨ ਟੈਪਿੰਗ ਦੇ ਸਬੂਤ ਸਨ ਅਤੇ ਬਾਅਦ ਵਿੱਚ ਜਦੋਂ ਉਨ੍ਹਾਂ ਨੇ ਅਧਿਕਾਰੀਆਂ ਕੋਲ ਟੈਪਿੰਗ ਦਾ ਮਾਮਲਾ ਉਠਾਇਆ ਤਾਂ ਇੱਕ ਐਸਪੀ ਇੰਟੈਲੀਜੈਂਸ ਦਾ ਤਬਾਦਲਾ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ, “ਇਸ ਲਈ ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਜਦੋਂ ਮੈਂ ਇਸ ਮੁੱਦੇ ਬਾਰੇ ਗੱਲ ਕਰਦਾ ਹਾਂ, ਤਾਂ ਮੈਨੂੰ ਆਪਣੀ ਸਰਕਾਰ ਵਿੱਚ ਹੀ ਜ਼ੁਲਮ ਦਾ ਸਾਹਮਣਾ ਕਰਨਾ ਪੈਂਦਾ ਹੈ।”
ਕੁਝ ਪੁਲਿਸ ਅਫ਼ਸਰਾਂ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ
ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਪੁਲਿਸ ਦੇ ਕੁਝ ਅਫ਼ਸਰਾਂ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ।
“ਬਰਗਾੜੀ ਤੋਂ ਇੰਟੈਲੀਜੈਂਸ ਵਿੱਚ ਇੱਕ ਪੁਲਿਸ ਅਫਸਰ ਹੈ। ਉਹ ਅਜਿਹਾ ਵਿਅਕਤੀ ਹੈ ਜਿਸ ਨੂੰ ਬੇਅਦਬੀ ਦੀਆਂ ਘਟਨਾਵਾਂ ਬਾਰੇ ਪਹਿਲਾਂ ਹੀ ਪਤਾ ਲੱਗ ਜਾਂਦਾ ਸੀ।”
“ਜਦੋਂ ਤਰਨਤਾਰਨ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਤਾਂ ਮੈਂ ਬਾਰਡਰ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਸੀ। ਇਹ ਅਧਿਕਾਰੀ ਮੇਰੇ ਤੋਂ ਪਹਿਲਾਂ ਮੌਕੇ ''''ਤੇ ਪਹੁੰਚ ਗਿਆ ਸੀ ।”
ਉਨ੍ਹਾਂ ਕਿਹਾ, “ਮੈਂ ਵਾਰ-ਵਾਰ ਕਹਿੰਦਾ ਹਾਂ ਕਿ ਪੁਲਿਸ ਵਿੱਚ 99% ਅਫਸਰ ਚੰਗੇ ਹਨ। ਇੱਥੇ 1% ਪੁਲਿਸ ਅਫਸਰ ਹਨ ਜੋ ਸਮੱਸਿਆਵਾਂ ਪੈਦਾ ਕਰਦੇ ਹਨ।”
ਕਾਂਗਰਸੀ ਆਗੂਆਂ ਵੱਲੋਂ ਵੀ ਸਮਰਥਨ
ਵਿਰੋਧੀ ਧਿਰ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਮਰਥਨ ਕਰਦੇ ਹਨ।
ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਮੁੱਦੇ ''''ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਮਰਥਨ ਕੀਤਾ।
ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਗੁਰੂਆਂ ਨਾਲ ਗੱਦਾਰੀ ਕਰ ਸਕਦੀ ਹੈ ਤਾਂ ਆਮ ਪੰਜਾਬੀਆਂ ਨਾਲ ਕੀ ਕਰ ਸਕਦੀ ਹੈ।
ਉਨ੍ਹਾਂ ਕਿਹਾ, “ਕੀ ਤੁਹਾਨੂੰ ਇਸ ਸਰਕਾਰ ''''ਤੇ ਭਰੋਸਾ ਹੈ?”
ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਨਸਾਫ਼ ਦੇ ਚਿਹਰੇ ਵਜੋਂ ਪੇਸ਼ ਕੀਤਾ ਹੈ ਪਰ 19 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲਿਆ।
ਆਪਣੀ ਫੇਸਬੁੱਕ ਪੋਸਟ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਰੂਹ ਦੇ ਜ਼ਖ਼ਮਾਂ ''''ਤੇ ਲੂਣ ਛਿੜਕਿਆ ਜਾ ਰਿਹਾ ਹੈ। ਸਰਕਾਰਾਂ ਦੋਸ਼ੀਆਂ ਦਾ ਪਰਦਾਫਾਸ਼ ਕਰਨ ਦੀ ਬਜਾਏ ਇਸ ਘੋਰ ਅਪਰਾਧ ''''ਤੇ ਪਰਦਾ ਪਾ ਰਹੀਆਂ ਨੇ।
ਸਿੱਧੂ ਨੇ ਅੱਗੇ ਕਿਹਾ, “ਮੈਂ ਪਾਰਟੀਆਂ ਤੋਂ ਉੱਤੇ ਉੱਠ ਕੇ ਕਈ ਵਰ੍ਹਿਆਂ ਤੋਂ ਇਹ ਲੜਾਈ ਲੜਦਾ ਆਇਆ ਹਾਂ ਤੇ ਅੱਜ ਫ਼ਿਰ ਰਾਜਨੀਤੀ ਤੋਂ ਉੱਤੇ ਉੱਠ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਮਰਥਨ ਕਰਦਾਂ ਹਾਂ। ਜਿਹੜੇ 24 ਘੰਟਿਆਂ ''''ਚ ਇਨਸਾਫ਼ ਦੇਣ ਦਾ ਵਾਅਦਾ ਕਰਦੇ ਸੀ, ਅੱਜ ਗੁਰੂ ਦੇ ਇਨਸਾਫ਼ ਤੋਂ ਬੇ-ਮੁੱਖ ਹੋ ਗਏ।"
ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਸੀ
ਕੁੰਵਰ ਵਿਜੇ ਪ੍ਰਤਾਪ ਵੱਲੋਂ ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਗਿਆ ਸੀ।
ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਦੋ ਐਡਵੋਕੇਟ ਜਨਰਲਾਂ- ਸੀਨੀਅਰ ਐਡਵੋਕੇਟ ਵਿਨੋਦ ਘਈ ਅਤੇ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਸੀ ਕਿਉਂਕਿ ਇਹਨਾਂ ਸੀਨੀਅਰ ਵਕੀਲਾਂ ਨੇ ਅਦਾਲਤਾਂ ਵਿੱਚ ਕੋਟਕਪੂਰਾ-ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮਾਂ ਦੀ ਨੁਮਾਇੰਦਗੀ ਕੀਤੀ ਸੀ
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਸੀ ਕਿ “ਮੈਂ ਏਜੀ ਗੁਰਮਿੰਦਰ ਸਿੰਘ ਦੀ ਸਿਆਣਪ, ਭਰੋਸੇਯੋਗਤਾ ਅਤੇ ਸਮਰੱਥਾ ਦਾ ਸਨਮਾਨ ਕਰਦਾ ਹਾਂ। ਉਂਝ, ਕੁਦਰਤੀ ਨਿਆਂ ਦੇ ਸਿਧਾਂਤਾਂ ਨੂੰ ਮੁੱਖ ਰੱਖਦਿਆਂ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕੇਸਾਂ ਦੇ ਕਿਸੇ ਮੁਲਜ਼ਮ ਦੇ ਵਕੀਲ ਵਜੋਂ ਰਹਿ ਚੁੱਕੇ ਵਿਅਕਤੀ ਨੂੰ ਨਿਯੁਕਤ ਕਰਨਾ ਜਾਇਜ਼ ਨਹੀਂ ਹੈ।”
ਉਨ੍ਹਾਂ ਅੱਗੇ ਕਿਹਾ, “ਜਦੋਂ ਉਹ ਕਿਸੇ ਮੁਲਜ਼ਮ ਲਈ ਪੇਸ਼ ਹੋਇਆ ਹੈ, ਤਾਂ ਉਹ ਉਸੇ ਮਾਮਲੇ ਵਿੱਚ ਰਾਜ ਵੱਲੋਂ ਪੇਸ਼ ਨਹੀਂ ਹੋ ਸਕਦਾ। ਇਹ ਕੇਸ ਰਾਜ ਦੇ ਨਜ਼ਰੀਏ ਤੋਂ ਅਤੇ ਆਮ ਤੌਰ ''''ਤੇ ਪੰਜਾਬ ਦੇ ਲੋਕਾਂ ਦੇ ਨਜ਼ਰੀਏ ਤੋਂ ਸਭ ਤੋਂ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਹਨ।"
ਕੋਟਕਪੂਰਾ - ਬਹਿਬਲ ਕਲਾਂ ਗੋਲੀ ਕਾਂਡ ਦੀ ਮੌਜੂਦਾ ਸਥਿਤੀ
ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਇਸ ਸਾਲ ਫਰਵਰੀ ਵਿੱਚ ਕੋਟਕਪੂਰਾ ਗੋਲੀਬਾਰੀ ਦੇ ਮਾਮਲਿਆਂ ਵਿੱਚ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ।
ਉਨ੍ਹਾਂ ਨੇ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਮਾਮਲਾ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਹੈ।
ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਦੂਜੀ ਐਸਆਈਟੀ ਨੇ ਹਾਲੇ ਤੱਕ ਇਸ ਕੇਸ ਵਿੱਚ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਹੈ।
ਇਸ ਤੋਂ ਪਹਿਲਾਂ, ਇੱਕ ਐਸਆਈਟੀ ਜੋ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬਣਾਈ ਸੀ, ਜਿਸ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਮੈਂਬਰ ਸਨ, ਨੇ ਇਸ ਕੇਸ ਵਿੱਚ ਵੱਖ ਵੱਖ ਚਾਰਜਸ਼ੀਟ ਦਾਖਲ ਕੀਤੀਆਂ ਸਨ । ਇਸ ਮਾਮਲੇ ''''ਚ ਮੁਲਜ਼ਮ ਪੁਲਿਸ ਵਾਲਿਆਂ ''''ਤੇ ਇਲਜ਼ਾਮ ਤੈਅ ਕੀਤੇ ਜਾਣੇ ਬਾਕੀ ਹਨ।
ਅੰਮ੍ਰਿਤਸਰ ਦੇ ਸਕੂਲ ਆਫ ਐਮੀਨੈਂਸ ''''ਤੇ ਸਵਾਲ ਚੁੱਕੇ
ਇਸੇ ਸਾਲ ਸਤੰਬਰ ਵਿੱਚ ਆਮ ਆਦਮੀ ਪਾਰਟੀ ਹੱਕੀ ਬੱਕੀ ਰਹਿ ਗਈ ਜਦੋ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਵਾਲ ਕੀਤਾ ਸੀ ਕਿ ''''ਆਪ'''' ਸਰਕਾਰ ਦੁਆਰਾ ਚੰਗੇ ਨਤੀਜੇ ਵਾਲੇ ਸਕੂਲ ਨੂੰ "ਸਕੂਲ ਆਫ ਐਮੀਨੈਂਸ" ਵਿੱਚ ਕਿਵੇਂ ਬਦਲ ਦਿੱਤਾ ਗਿਆ ਹੈ ।
ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਫੇਸਬੁੱਕ ਪੋਸਟ ''''ਤੇ ਟਿੱਪਣੀ ਕੀਤੀ ਸੀ, ਜਿਸ ਨੇ ਅੰਮ੍ਰਿਤਸਰ ਦੇ ਛੇਹਰਟਾ ਵਿਖੇ ''''ਆਪ'''' ਵੱਲੋਂ ਪਹਿਲਾ ਸਕੂਲ ਆਫ਼ ਐਮੀਨੈਂਸ ਸਥਾਪਤ ਕਰਨ ਲਈ ਲੋਕਾਂ ਨੂੰ ਵਧਾਈ ਦਿੱਤੀ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ‘ਸਿੱਖਿਆ ਕ੍ਰਾਂਤੀ’ ਦੇ ਰੂਪ ਵਿੱਚ ਇੱਕ ਵੱਡੀ ਪ੍ਰਾਪਤੀ ਵਜੋਂ ਪੇਸ਼ ਕੀਤਾ ਸੀ।
ਇੱਕ ਫੇਸਬੁੱਕ ਟਿੱਪਣੀ ਵਿੱਚ, ਉਨ੍ਹਾਂ ਕਿਹਾ, “ਡਾ. ਸਾਹਿਬ, ਤੁਹਾਨੂੰ ਵੀ ਬਹੁਤ-ਬਹੁਤ ਵਧਾਈਆਂ। ਕਿਰਪਾ ਕਰਕੇ ਮੈਨੂੰ ਇਹ ਸਕੂਲ ਵੀ ਦਿਖਾਓ, ਜੇਕਰ ਇਹ ਨਵਾਂ ਸਕੂਲ ਹੈ। ਜਿੱਥੋਂ ਤੱਕ ਮੈਨੂੰ ਪਤਾ ਹੈ, ਇਹ ਪਹਿਲਾਂ ਹੀ ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਹੈ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਨੂੰ ਸਮਾਰਟ ਸਕੂਲ ਬਣਾ ਦਿੱਤਾ ਸੀ।”
ਉਨ੍ਹਾਂ ਨੇ ਅੱਗੇ ਕਿਹਾ, "ਮੈਂ ਇਸ ਸਕੂਲ ਵਿੱਚ ਕਈ ਵਾਰ ਗਿਆ ਹਾਂ। ਜਿੱਥੋਂ ਤੱਕ ਮੈਨੂੰ ਪਤਾ ਹੈ, ਕਾਰਕੁਨ ਸਤਪਾਲ ਡਾਂਗ ਨੇ ਇਸ ਸਕੂਲ ਦੀ ਕਾਇਆ ਕਲਪ ਕੀਤੀ ਸੀ। ਉਸਦੀ ਭਤੀਜੀ ਮਧੂ ਡਾਂਗ ਨੇ ਮੈਨੂੰ ਹਾਲ ਹੀ ਵਿੱਚ ਇਸ ਸਕੂਲ ਵਿੱਚ ਬੁਲਾਇਆ ਸੀ, ਜਿੱਥੇ ਉਸਨੇ ਕੁਝ ਸਮਾਗਮ ਆਯੋਜਿਤ ਕੀਤੇ ਸਨ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਨਵੇਂ ਸਕੂਲ ਬਣਾਵਾਂਗੇ। ਕਿਰਪਾ ਕਰਕੇ ਇਸ ''''ਤੇ ਕੁਝ ਚਾਨਣਾ ਪਾਓ।''''''''
ਪੰਜਾਬ ਵਿਧਾਨ ਸਭਾ ਕਮੇਟੀ ਤੋਂ ਅਸਤੀਫ਼ਾ
ਇਸੇ ਸਾਲ ਜਨਵਰੀ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਵਿੱਚ ਸਰਕਾਰੀ ਭਰੋਸੇ ’ਤੇ ਬਣੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁਖੀ ਅਤੇ ਪੁਲਿਸ ਕਮਿਸ਼ਨਰ ਦੀ ਨਿਯੁਕਤੀ ਦਾ ਵਿਰੋਧ ਕੀਤਾ।
ਮਾਰਚ 2023 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ, ਪ੍ਰਬੋਧ ਕੁਮਾਰ ਨੂੰ ਖੁਫੀਆ ਵਿੰਗ ਦਾ ਮੁਖੀ ਅਤੇ ਇੰਸਪੈਕਟਰ ਜਨਰਲ ਪੁਲਿਸ, ਅਰੁਣਪਾਲ ਸਿੰਘ ਨੂੰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕੀਤਾ ਅਤੇ ਆਪਣੀ ਸਰਕਾਰ ਤੋਂ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਨੂੰ ਪੰਜਾਬ ਖੁਫੀਆ ਮੁਖੀ ਅਤੇ ਅਰੁਣ ਪਾਲ ਸਿੰਘ ਨੂੰ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਨਿਯੁਕਤ ਕਰਨ ਲਈ ਕਿਹਾ ਹੈ।
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਪ੍ਰਬੋਧ ਕੁਮਾਰ ਅਤੇ ਅਰੁਣਪਾਲ ਸਿੰਘ ਵੀ ਸ਼ਾਮਲ ਸਨ।
ਪ੍ਰਬੋਧ ਕੁਮਾਰ ਅਤੇ ਅਰੁਣਪਾਲ ਸਿੰਘ ਕੋਟਕਪੂਰਾ ਗੋਲੀ ਕਾਂਡ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਨਾਲੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ।
ਅੰਮ੍ਰਿਤਸਰ ਵਿਖੇ ਪਿਛਲੇ ਸਾਲ ਸ਼ਿਵ ਸੈਨਾ ਨੇਤਾ ਸੂਧੀਰ ਸੂਰੀ ਦੇ ਕਤਲ ਤੋਂ ਬਾਅਦ ਅਰੁਣ ਪਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ।
ਕੌਣ ਹੈ ਕੁੰਵਰ ਵਿਜੇ ਪ੍ਰਤਾਪ ਸਿੰਘ
ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਪੁਲਿਸ ਦੇ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਉਨ੍ਹਾਂ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਕੀਤੀ ਜਾਂਚ ਤੋਂ ਬਾਅਦ ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਦੀ ਨੌਕਰੀ ਛੱਡ ਦਿੱਤੀ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਪ੍ਰੈਲ 2021 ਵਿੱਚ ਰੱਦ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਾਈ ਕੋਰਟ ਵਿੱਚ ਜਾਂਚ ਦਾ ਬਚਾਅ ਕਰਨ ਵਿੱਚ ਅਸਫ਼ਲ ਰਹੀ ਹੈ। ਹਾਈ ਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਨੂੰ ‘ਦਾਗ਼ਦਾਰ ਅਤੇ ਨਿਰਮਿਤ’ ਦੱਸਿਆ ਸੀ ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਿੰਗਲ ਬੈਂਚ ਦੇ ਹੁਕਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਅੱਗੇ ਚੁਣੌਤੀ ਦਿੱਤੀ ਹੈ ।
ਕੁੰਵਰ ਵਿਜੇ ਪ੍ਰਤਾਪ ਸਿੰਘ ਜੂਨ 2021 ਵਿੱਚ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਪੋਸਟਰ ਅਤੇ ਬੈਨਰ ਲਗਾਏ।
ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)