ਜੇਕਰ ‘ਆਪ’ ਪੰਜਾਬ ਵਿੱਚ ਇਕੱਲਿਆਂ ਲੋਕ ਸਭਾ ਚੋਣ ਲੜੇਗੀ ਤਾਂ ਕਿਸ ਦਾ ਫਾਇਦਾ ਹੋਵੇਗਾ ਅਤੇ ਕਿਸ ਦਾ ਨੁਕਸਾਨ
Thursday, Jan 25, 2024 - 08:20 AM (IST)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਮ ਚੋਣਾਂ ਇਕੱਲੇ ਹੀ ਲੜੇਗੀ।
ਉਨ੍ਹਾਂ ਨੇ ਕਿਹਾ ਕਿ 2024 ''''ਚ ''''ਆਪ'''' ਸਾਰੀਆਂ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗੀ। ਸੂਬੇ ਵਿੱਚ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਹਲਕੇ ਤੋਂ ਪਹਿਲਾਂ ਤਿੰਨ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿੱਚੋਂ ਸਭ ਤੋਂ ਵਧੀਆ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਮਾਨ ਅਤੇ ਪਾਰਟੀ ਦੇ ਜ਼ਿਆਦਾਤਰ ਸੂਬਾਈ ਆਗੂ ਕਾਂਗਰਸ ਨਾਲ ਗਠਜੋੜ ਦਾ ਵਿਰੋਧ ਕਰਦੇ ਰਹੇ ਹਨ।
ਵੈਸੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਨੇ ਅਜਿਹਾ ਕਿਹਾ ਹੈ। ਦਿੱਲੀ ਵਿੱਚ ਅਤੇ ਲੋਕ ਸਭਾ ਚੋਣਾਂ 2024 ਲਈ ''''ਆਪ'''' ਦੇ ਇੰਡੀਆ ਗੱਠਜੋੜ ਦਾ ਹਿੱਸਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਉਨ੍ਹਾਂ ਦੇ ਕਈ ਹੋਰ ਪਾਰਟੀ ਆਗੂ ਅਤੇ ਇੱਥੋਂ ਤੱਕ ਕਿ ਕਾਂਗਰਸੀ ਆਗੂ ਵੀ ਗਠਜੋੜ ਦਾ ਵਿਰੋਧ ਕਰ ਰਹੇ ਹਨ।
ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ, ''''ਆਪ'''' ਅਤੇ ਕਾਂਗਰਸ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਚੰਡੀਗੜ੍ਹ ਮੇਅਰ ਚੋਣਾਂ ਲਈ ਗਠਜੋੜ ''''ਤੇ ਮੋਹਰ ਲਗਾ ਦਿੱਤੀ ਸੀ ਅਤੇ ਉਸ ਵੇਲੇ ਅਜਿਹਾ ਪ੍ਰਤੀਤ ਹੋਇਆ ਕਿ ਇਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦੋਵੇਂ ਪਾਰਟੀਆਂ ਦਾ ਪੰਜਾਬ ਵਿਚ ਗਠਜੋੜ ਹੋਣ ਦਾ ਸੰਕੇਤ ਹੋ ਸਕਦਾ ਹੈ।
ਜਦਕਿ ਆਗੂਆਂ ਵਿਚਾਲੇ ਹਾਲੇ ਗੱਲਬਾਤ ਚੱਲ ਹੀ ਰਹੀ ਸੀ ਕਿ ਭਗਵੰਤ ਮਾਨ ਨੇ ਇਹ ਬਿਆਨ ਦਿੱਤਾ ਹੈ।
ਕਾਂਗਰਸ ਦਾ ਕੀ ਕਹਿਣਾ ਹੈ
ਕਾਂਗਰਸ ਦੀ ਪੰਜਾਬ ਇਕਾਈ ''''ਆਪ'''' ਨਾਲ ਗਠਜੋੜ ਦੇ ਪ੍ਰਸਤਾਵ ਦਾ ਤਿੱਖਾ ਵਿਰੋਧ ਕਰਦੀ ਰਹੀ ਹੈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪਾਰਟੀ ਸੂਬੇ ਵਿੱਚ ''''ਆਪ'''' ਨਾਲ ਗਠਜੋੜ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਕਾਡਰ ਦੁਆਰਾ ਲੜੀਆਂ ਜਾਂਦੀਆਂ ਹਨ।
ਪੰਜਾਬ ਕਾਂਗਰਸ ਦੇ ਕਈ ਆਗੂਆਂ ਨੂੰ ''''ਆਪ'''' ਸਰਕਾਰ ਵੱਲੋਂ ਕਈ ਮਹੀਨੇ ਜੇਲ੍ਹ ''''ਚ ਬਿਤਾਉਣ ਅਤੇ ਇਸ ਦੇ ਕਈ ਨੇਤਾਵਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੇ ਆਗੂ ਨਾਰਾਜ਼ ਹਨ।
ਹਾਲਾਂਕਿ ਕਾਂਗਰਸ ਦੇ ਸੰਸਦ ਮੈਂਬਰ ਲੋਕ ਸਭਾ ਚੋਣਾਂ ਲਈ ''''ਆਪ'''' ਨਾਲ ਹੱਥ ਮਿਲਾਉਣ ਲਈ ਤਿਆਰ ਨਜ਼ਰ ਆ ਰਹੇ ਹਨ ।
ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਜੋ ਫ਼ੈਸਲਾ ਕਰੇਗੀ ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਹ ਗਠਜੋੜ ਲਈ ਤਿਆਰ ਹਨ।
''''ਆਪ'''' ਨੂੰ ਫਾਇਦਾ
ਚੰਡੀਗੜ੍ਹ ਵਿਖੇ ਰਹਿਣ ਵਾਲੇ ਸਿਆਸੀ ਮਾਹਿਰ ਪ੍ਰੋ. ਖਾਲਿਦ ਮੁਹੰਮਦ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਆਨ ਤੋਂ ਇਹੀ ਸੰਕੇਤ ਮਿਲਦਾ ਹੈ ਕਿ ''''ਇੰਡੀਆ'''' (INDIA) ਗਠਜੋੜ ਨੂੰ ਅਜਿਹੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਵੇਂ ਕਿ ਪੰਜਾਬ ਅਤੇ ਪੱਛਮੀ ਬੰਗਾਲ ਵਰਗੇ ਕਈ ਸੂਬਿਆਂ ਵਿੱਚ ਪਹਿਲਾਂ ਹੀ ਦੇਖਿਆ ਜਾ ਚੁੱਕਿਆ ਹੈ।
ਉਹ ਕਹਿੰਦੇ ਹਨ “ਜੇਕਰ ਪੰਜਾਬ ਵਿਚ ਸਾਰੀਆਂ ਪਾਰਟੀਆਂ ਚੋਣਾਂ ਵਿਚ ਇਕੱਲੀਆਂ ਜਾਂਦੀਆਂ ਹਨ, ਤਾਂ ''''ਆਪ'''' ਨੂੰ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਕੋਲ ਸੱਤਾ ਵਿਚ ਅਜੇ ਚਾਰ ਸਾਲ ਬਾਕੀ ਹਨ। ਅਜਿਹੀ ਸਥਿਤੀ ਵਿੱਚ ਪੰਚ ਅਤੇ ਹੋਰ ਸਥਾਨਕ ਆਗੂ ਸੱਤਾਧਾਰੀ ਪਾਰਟੀ ਨਾਲ ਜਾਣ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਉਨ੍ਹਾਂ ਨੂੰ ਫੰਡਾਂ ਆਦਿ ਦੀ ਲੋੜ ਹੁੰਦੀ ਹੈ।"
''''ਆਪ'''' ਦੀਆਂ ਯੋਜਨਾਵਾਂ ਨੂੰ ਝਟਕਾ!
ਹਾਲਾਂਕਿ, ਇੱਕ ਹੋਰ ਰਾਜਨੀਤਿਕ ਮਾਹਰ, ਪ੍ਰੋਫੈਸਰ ਆਸ਼ੂਤੋਸ਼ ਦੀ ਰਾਏ ਇਸ ਤੋਂ ਵੱਖਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਪਣੇ ਖੰਭਾਂ ਦਾ ਵਿਸਥਾਰ ਕਰਨ ਦੀ ''''ਆਪ'''' ਦੀਆਂ ਯੋਜਨਾਵਾਂ ਨੂੰ ਝਟਕਾ ਹੋਵੇਗਾ।
ਉਹ ਕਹਿੰਦੇ ਹਨ, “ਇਸ ਸਮੇਂ ਉਹ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਮੌਜੂਦ ਹਨ। ਜੇਕਰ ''''ਆਪ'''' ਅਤੇ ਕਾਂਗਰਸ ਹੱਥ ਮਿਲਾਉਂਦੇ ਹਨ ਤਾਂ ਇਸ ਨਾਲ ਹਰਿਆਣਾ ਅਤੇ ਗੁਜਰਾਤ ਵਰਗੇ ਸੂਬਿਆਂ ''''ਚ ''''ਆਪ'''' ਨੂੰ ਫਾਇਦਾ ਹੋ ਸਕਦਾ ਹੈ।"
"ਇਸ ਦੇ ਨਾਲ ਹੀ, ਜੇਕਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਾਂਗਰਸ ਅਤੇ ਹੋਰ ਪਾਰਟੀਆਂ ਦਾ ਸਮਰਥਨ ਪ੍ਰਾਪਤ ਹੁੰਦਾ ਹੈ।”
ਆਸ਼ੂਤੋਸ਼ ਕਹਿੰਦੇ ਹਨ, “ਭਗਵੰਤ ਮਾਨ ਕਦੇ ਵੀ ਗਠਜੋੜ ਲਈ ਬਹੁਤੇ ਤਿਆਰ ਨਹੀਂ ਦਿਖੇ ਜਦੋਂ ਕਿ ਅਰਵਿੰਦ ਕੇਜਰੀਵਾਲ ਇਸ ਦੇ ਹੱਕ ਵਿੱਚ ਹਨ। ਮਾਨ ਦਰਸਾ ਰਹੇ ਹਨ ਕਿ ਉਹ ਇਕ ਕਾਬਲ ਨੇਤਾ ਹੈ ਅਤੇ ਉਹ ਇਕੱਲੇ ਹੀ ਚੋਣਾਂ ਦੀ ਲੜਾਈ ਲੜ ਸਕਦੇ ਹਨ।"
ਵਿਰੋਧਾਭਾਸ ਦੀ ਝਲਕ
ਪ੍ਰੋ. ਖਾਲਿਦ ਮੁਹੰਮਦ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਆਨ ਨਾਲ ਵਿਰੋਧਾਭਾਸ ਸਾਫ ਝਲਕਦਾ ਹੈ।
ਉਨ੍ਹਾਂ ਮੁਤਾਬਕ, “ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਅਸੀਂ ਇੰਡੀਆ ਗਠਜੋੜ ਨਾਲ ਜਾਵਾਂਗੇ ਅਤੇ ਇੱਥੇ ਮੁੱਖ ਮੰਤਰੀ ਕਹਿੰਦੇ ਹਨ ਕਿ ਅਸੀਂ ਆਜ਼ਾਦ ਲੜਾਂਗੇ।"
"ਉਸੇ ਤਰੀਕੇ ਨਾਲ ਬੰਗਾਲ ਵਿਚ ਮਮਤਾ ਬੈਨਰਜੀ ਕਹਿੰਦੇ ਹਨ ਕਿ ਅਸੀਂ ਇਕੱਲੇ ਚੋਣਾਂ ਲੜਾਂਗੇ ਤੇ ਰਾਹੁਲ ਗਾਂਧੀ ਕਹਿੰਦੇ ਹਨ ਕਿ ਮਮਤਾ ਇੰਡੀਆ ਗਠਜੋੜ ਦਾ ਅਹਿਮ ਭਾਗ ਹਨ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਕਰਨ ਦਾ ਸਮਾਂ ਆ ਰਿਹਾ ਹੈ, ਅਜਿਹੇ ਵਿਰੋਧਾਭਾਸ ਹੋਰ ਵਧਣਗੇ।"
ਉਹ ਕਹਿੰਦੇ ਹਨ, “ਇਸ ਦਾ ਨਤੀਜਾ ਇਹ ਹੈ ਕਿ ਉਹ ਇਸ ਧਾਰਨਾ ਦੀ ਲੜਾਈ ਵਿਚ ਪਿਛੜ ਸਕਦੇ ਹਨ ਕਿ ਇੰਡੀਆ ਬਲਾਕ ਇਕਜੁੱਟ ਨਹੀਂ ਹੈ। ਇਸ ਦਾ ਫਾਇਦਾ ਭਾਜਪਾ ਚੁੱਕੇਗੀ।"
"ਪਹਿਲਾਂ ਹੀ, ਭਾਜਪਾ ਚੋਣਾਂ ਲਈ ਤਿਆਰ ਨਜ਼ਰ ਆ ਰਹੀ ਹੈ ਅਤੇ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਇੱਕ ਸੰਯੁਕਤ ਭਾਜਪਾ ਅਤੇ ਇੱਕ ਖਿੰਡੇ ਹੋਏ ਵਿਰੋਧੀ ਧਿਰ ਦੇ ਵਿਚਕਾਰ ਕਿਵੇਂ ਦੀ ਲੜਾਈ ਹੋਣ ਜਾ ਰਹੀ ਹੈ।"
ਫਿਲਹਾਲ, ਇਹ ਵੇਖਣਾ ਬਾਕੀ ਹੈ ਕਿ ਕੀ ਮੁੱਖ ਮੰਤਰੀ ਮਾਨ ਨੇ ਜੋ ਕਿਹਾ ਹੈ ਉਹ ਆਖ਼ਰੀ ਸ਼ਬਦ ਹਨ ਜਾਂ ਨਹੀਂ। ਜਾਂ ਫਿਰ ਕਹਾਣੀ ਵਿਚ ਕੋਈ ਹੋਰ ਮੋੜ ਆਵੇਗਾ?
ਪੰਜਾਬ ''''ਚ ਕਿਸ ਕੋਲ ਕਿੰਨੀਆਂ ਸੀਟਾਂ
ਫਿਲਹਾਲ ਮੌਜੂਦਾ ਸਮੇਂ ਵਿੱਚ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਸੱਤਾਧਾਰੀ ਆਮ ਆਦਮੀ ਪਾਰਟੀ ਕੋਲ 92, ਕਾਂਗਰਸ ਕੋਲ 18, ਅਕਾਲੀ ਦਲ ਕੋਲ 3, ਬਸਪਾ ਕੋਲ ਇੱਕ ਅਤੇ ਅਜ਼ਾਦ ਇੱਕ।
ਇਸੇ ਤਰ੍ਹਾਂ ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ, ਜਿਨ੍ਹਾਂ ਵਿੱਚ ਇਸ ਵੇਲੇ ਕਾਂਗਰਸ ਕੋਲ 8, ਅਕਾਲੀ ਦਲ ਕੋਲ 3, ਭਾਜਪਾ ਕੋਲ 2 ਹਨ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)