ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਬਰਤਾਨੀਆ ''''ਚ ਰਹਿੰਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਸਿਆਸਤ ਗਰਮਾਈ
Monday, Jan 29, 2024 - 01:20 PM (IST)
ਬਰਤਾਨੀਆ ਵਿੱਚ ਰਹਿ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਸੰਸਦ ਮੈਂਬਰਾਂ ਦਾ ਇੱਕ ਕਰਾਸ ਪਾਰਟੀ ਵਫ਼ਦ ਸਰਕਾਰ ਦੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨ ਲਈ ਤਿਆਰ ਹੈ।
ਲੇਬਰ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਕਈ ਭਾਰਤੀ ਮੀਡੀਆ ਚੈਨਲਾਂ ''''ਤੇ "ਖ਼ੂਫੀਆ ਹਿੱਟ ਲਿਸਟ" ਦੇ ਸਾਹਮਣੇ ਆਉਣ ਤੋਂ ਬਾਅਦ ਚਿੰਤਾਵਾਂ ਪੈਦਾ ਹੋਈਆਂ ਹਨ।
ਉਨ੍ਹਾਂ ਨੇ ਕਿਹਾ, "ਇਸ ਵਿੱਚ 20 ਸਿੱਖਾਂ ਬਾਰੇ ਗੱਲ ਕੀਤੀ ਗਈ ਹੈ ਜੋ ਭਾਰਤ ਵਿੱਚ ਨਹੀਂ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਰਾਜ ਦੇ ਦੁਸ਼ਮਣ ਦੱਸਿਆ ਗਿਆ ਹੈ।"
ਉਨ੍ਹਾਂ ਨੇ ਕਿਹਾ ਕਿ ਛੇ ਬ੍ਰਿਟਿਸ਼ ਸਿੱਖਾਂ ਦੇ ਨਾਮ ਵੀ ਲਏ ਗਏ ਸਨ, ਜਿਨ੍ਹਾਂ ਵਿੱਚੋਂ ਕੁਝ ਹੁਣ ਪੁਲਿਸ ਸੁਰੱਖਿਆ ਹੇਠ ਹਨ। ਇਹ ਮੁਲਾਕਾਤ ਮੰਗਲਵਾਰ ਨੂੰ ਹੋਣੀ ਹੈ।
ਉਨ੍ਹਾਂ ਨੇ ਦੱਸਿਆ ਕਿ ਕੁਝ ਸਿੱਖ ਕਾਰਕੁੰਨਾਂ ਨਾਲ ਪੁਲਿਸ ਨੇ ਸੰਪਰਕ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
ਚਿੱਠੀਆਂ, ਜਿਸ ਨੂੰ ਓਸਮਾਨ ਚੇਤਾਵਨੀਆਂ ਵਜੋਂ ਵੀ ਜਾਣਿਆ ਜਾਂਦਾ ਹੈ, ਉਦੋਂ ਜਾਰੀ ਕੀਤੀਆਂ ਜਾਂਦੀਆਂ ਹਨ, ਜਦੋਂ ਅਧਿਕਾਰੀਆਂ ਨੂੰ ਕਿਸੇ ਦੇ ਜੀਵਨ ਲਈ ਅਸਲ ਅਤੇ ਤੁਰੰਤ ਖ਼ਤਰੇ ਬਾਰੇ ਪਤਾ ਲੱਗਦਾ ਹੈ।
ਬਰਮਿੰਘਮ ਐਜਬੈਸਟਨ ਦੇ ਸੰਸਦ ਮੈਂਬਰ ਨੇ ਕਿਹਾ, “ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ ਹੈ।"
ਉਨ੍ਹਾਂ ਨੇ ਕਿਹਾ, "ਅਸੀਂ ਕੌਮਾਂਤਰੀ ਦਮਨ ਬਾਰੇ ਚਿੰਤਾਵਾਂ ਦੇ ਪੱਧਰ ਨੂੰ ਦੇਖ ਰਹੇ ਹਾਂ ਜਿੱਥੇ ਯੂਨਾਇਟਡ ਕਿੰਗਡਮ ਦੇ ਲੋਕਾਂ ਨੂੰ ਦਬਾ ਕੇ ਉਨ੍ਹਾਂ ''''ਤੇ ਆਪਣੀ ਵਿਚਾਰਾਧਾਰਾ ਥੋਪਣ ਦਾ ਯਤਨ ਕੀਤਾ ਜਾ ਰਿਹਾ ਹੈ।"
ਸਿੱਖ ਕਾਰਕੁਨ ਹਾਈ ਅਲਰਟ ''''ਤੇ ਹਨ ਜਦੋਂ ਤੋਂ ਕੈਨੇਡਾ ਤੋਂ ਮਿਲੇ ਸਬੂਤਾਂ ਤੋਂ ਪਤਾ ਲੱਗਦਾ ਹੈ ਕਿ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਭੂਮਿਕਾ ਸੀ, ਜੋ ਕਿ ਸਿੱਖ ਹੋਮਲੈਂਡ ਜਾਂ ਖਾਲਿਸਤਾਨ ਲਈ ਮੁਹਿੰਮ ਚਲਾ ਰਿਹਾ ਸੀ।
ਜਦੋਂ ਤੋਂ ਕੈਨੇਡਾ ਤੋਂ ਮਿਲੇ ਸਬੂਤਾਂ ਤੋਂ ਪਤਾ ਲੱਗਦਾ ਹੈ ਕਿ ਕੈਨੇਡੀਅਨ ਸਿੱਖ ਅਤੇ ਖਾਲਿਸਤਾਨ ਹਮਾਇਤੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਭੂਮਿਕਾ ਸੀ, ਉਦੋਂ ਤੋਂ ਸਿੱਖ ਕਾਰਕੁਨ ਹਾਈ ਅਲਰਟ ''''ਤੇ ਹਨ।
ਨਵੰਬਰ ਵਿੱਚ ਅਮਰੀਕੀ ਵਕੀਲਾਂ ਨੇ ਇੱਕ ਭਾਰਤੀ ਵਿਅਕਤੀ ਉੱਤੇ ਉੱਤਰੀ ਅਮਰੀਕਾ ਵਿੱਚ ਘੱਟੋ-ਘੱਟ ਚਾਰ ਸਿੱਖ ਵੱਖਵਾਦੀਆਂ ਨੂੰ ਮਾਰਨ ਦੀ ਸਾਜ਼ਿਸ਼ ਦਾ ਇਲਜ਼ਾਮ ਵੀ ਲਗਾਇਆ ਸੀ।
ਖਾਲਿਸਤਾਨ ਹਮਾਇਤੀ 35 ਸਾਲਾ ਅਵਤਾਰ ਸਿੰਘ ਖੰਡਾਦੀ ਪਿਛਲੇ ਸਾਲ ਬਰਮਿੰਘਮ ਵਿੱਚ ਮੌਤ ਹੋ ਗਈ ਸੀ, ਉਸ ਦੇ ਕੁਝ ਨਜ਼ਦੀਕੀਆਂ ਦਾ ਕਹਿਣਾ ਸੀ ਕਿ ਇਸ ਵਿੱਚ ਕੁਝ ''''ਗ਼ਲਤ ਹੋਇਆ'''' ਹੈ।
ਹਾਲਾਂਕਿ, ਵੈਸਟ ਮਿਡਲੈਂਡਜ਼ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮਾਮਲੇ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਹੈ ਅਤੇ ਕੋਈ ਸ਼ੱਕੀ ਹਾਲਾਤ ਨਹੀਂ ਹਨ ਅਤੇ ਦੁਬਾਰਾ ਜਾਂਚ ਕਰਨ ਦੀ ਕੋਈ ਲੋੜ ਨਹੀਂ ਹੈ।
ਪ੍ਰੀਤ ਕੌਰ ਗਿੱਲ ਨੇ ਕਿਹਾ, "ਅਸੀਂ ਅਸਲ ਵਿੱਚ ਰੱਖਿਆ ਮੰਤਰੀ ਤੋਂ ਸਰਕਾਰ ਤੋਂ ਇਹ ਭਰੋਸਾ ਚਾਹੁੰਦੇ ਹਾਂ ਕਿ ਸਭ ਤੋਂ ਪਹਿਲਾਂ ਉਹ ਬ੍ਰਿਟਿਸ਼ ਸਿੱਖ ਭਾਈਚਾਰੇ ਨੂੰ ਕਿਸੇ ਵੀ ਗ਼ੈਰ-ਕਾਨੂੰਨੀ ਖ਼ਤਰਿਆਂ ਜਾਂ ਹਮਲਿਆਂ ਤੋਂ ਬਚਾਉਣ ਅਤੇ ਸਮਰਥਨ ਲਈ ਉਚਿਤ ਕਦਮ ਚੁੱਕ ਰਹੀ ਹੈ।"
ਸੰਸਦ ਮੈਂਬਰ ਨੇ ਅੱਗੇ ਕਿਹਾ, “ਇਹ ਬ੍ਰਿਟਿਸ਼ ਨਾਗਰਿਕ ਹਨ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਪਏਗਾ ਕਿ ਸਰਕਾਰ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ।"
"ਪਰ ਉਨ੍ਹਾਂ ਨੂੰ ਸੱਚਮੁੱਚ ਉਨ੍ਹਾਂ ਵਿਅਕਤੀਆਂ ਨੂੰ ਸੁਣਨਾ ਹੋਵੇਗਾ ਕਿ ਉਨ੍ਹਾਂ ਕੀ ਤਜ਼ਰਬਾ ਕੀਤਾ ਹੈ ਤਾਂ ਜੋ ਅਸੀਂ ਇਨ੍ਹਾਂ ਸਾਰੀਆਂ ਚਿੰਤਾਵਾਂ ਨੂੰ ਭਾਰਤੀ ਹਮਰੁਤਬਾ ਅਹੁਦੇਦਾਰਾਂ ਕੋਲ ਚੁੱਕ ਸਕੀਏ।"
ਲੰਡਨ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਟਿੱਪਣੀ ਨਹੀਂ ਹੈ ਅਤੇ ਯੂਕੇ ਸਰਕਾਰ ਨੇ ਕਿਹਾ ਕਿ ਉਹ ਵਿਅਕਤੀਆਂ ਦੇ ਅਧਿਕਾਰਾਂ, ਆਜ਼ਾਦੀ ਅਤੇ ਰੱਖਿਆ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਂਦੀ ਹੈ।
ਕੌਣ ਸੀ ਹਰਦੀਪ ਸਿੰਘ ਨਿੱਝਰ
ਜੂਨ 2023 ’ਚ ‘ਖ਼ਾਲਿਸਤਾਨ’ ਆਗੂ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਸਰੇਬਾਜ਼ਾਰ ਕਤਲ ਕਰ ਦਿੱਤਾ ਗਿਆ ਸੀ।
ਹਰਦੀਪ ਸਿੰਘ ਨਿੱਝਰ ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਨਾਲ ਸਬੰਧਤ ਸੀ। ਭਾਰਤ ਸਰਕਾਰ ਅਨੁਸਾਰ, ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਖਾਲਿਸਤਾਨ ਟਾਈਗਰ ਫੋਰਸ ਦੇ ਮਾਡਿਊਲ ਮੈਂਬਰਾਂ ਨੂੰ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਅਤੇ ਵਿੱਤੀ ਮਦਦ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਪੰਜਾਬ ਸਰਕਾਰ ਅਨੁਸਾਰ, ਕੌਮੀ ਜਾਂਚ ਏਜੰਸੀ (NIA) ਤਰਫੋਂ ਨਿੱਝਰ ਦੀ ਕੁੱਲ 11 ਕਨਾਲ 13.5 ਮਰਲੇ ਜ਼ਮੀਨ ਜਲੰਧਰ ਦੇ ਫਿਲੌਰ ਸਬ-ਡਿਵੀਜ਼ਨ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਭਾਰਾ ਸਿੰਘ ਪੁਰਾ ਵਿੱਚ ਜ਼ਬਤ ਕੀਤੀ ਗਈ ਸੀ।
ਸਿੱਖਸ ਫਾਰ ਜਸਟਿਸ ਦੇ ਖਿਲਾਫ ਇੱਕ ਵੱਖਰੇ ਖਾਲਿਸਤਾਨ ਰਾਸ਼ਟਰ ਲਈ ਆਪਣੀ ਆਨਲਾਈਨ ਮੁਹਿੰਮ "ਸਿੱਖ ਰੈਫਰੈਂਡਮ 2020" ਲਈ ਇੱਕ ਕੇਸ ਦੇ ਸਬੰਧ ਵਿੱਚ 2020 ਵਿੱਚ ਪੰਜਾਬ ਵਿੱਚ ਨਿੱਝਰ ਦੀ ਜਾਇਦਾਦ ਕੁਰਕ ਕੀਤੀ ਗਈ ਸੀ।
ਨਿੱਝਰ 1997 ਵਿੱਚ ਕੈਨੇਡਾ ਗਏ ਸੀ। ਉਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਲੌਕਡਾਊਨ ਤੋਂ ਪਹਿਲਾਂ ਪਿੰਡ ਆਏ ਸਨ। ਨਿੱਝਰ ਵਿਆਹੇ ਸੀ ਤੇ ਉਨ੍ਹਾਂ ਦੇ ਦੋ ਪੁੱਤਰ ਹਨ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦੇ ਸੀ।
ਭਾਰਤੀ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਮੁਤਾਬਕ ਨਿੱਝਰ ’ਤੇ ਇਲਜ਼ਾਮ ਸਨ ਕਿ ਉਹ ਕਥਿਤ ਤੌਰ ''''ਤੇ ਕੇਟੀਐੱਫ਼ (ਖਾਲਿਸਤਾਨ ਟਾਈਗਰ ਫੋਰਸ) ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਏ ਸੀ।
ਤਾਰਾ ਨੂੰ 2015 ਵਿੱਚ ਥਾਈਲੈਂਡ ਵਿੱਚ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ।
ਏਜੰਸੀ ਮੁਤਾਬਕ ਨਿੱਝਰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਵੀ ਜੁੜੇ ਹੋਏ ਸੀ। ਨਿੱਝਰ ਨੂੰ ਹਾਲ ਹੀ ''''ਚ ਆਸਟ੍ਰੇਲੀਆ ''''ਚ ਖਾਲਿਸਤਾਨ ਰੈਫਰੈਂਡਮ ਲਈ ਹੋਈ ਵੋਟਿੰਗ ਦੌਰਾਨ ਦੇਖਿਆ ਗਿਆ ਸੀ।
ਅਵਤਾਰ ਸਿੰਘ ਖੰਡਾ ਕੌਣ ਸਨ?
ਇਸ ਸਾਲ 18 ਮਾਰਚ ਨੂੰ ਅਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ। ਇਸ ਤੋਂ ਬਾਅਦ 19 ਮਾਰਚ ਨੂੰ ਕੁਝ ਖਾਲਿਸਤਾਨ ਪੱਖੀ ਜਖੇਬੰਦੀਆਂ ਵੱਲੋਂ ਭਾਰਤੀ ਹਾਈ ਕਮਿਸ਼ਨ ’ਤੇ ਹਮਲਾ ਕੀਤਾ ਗਿਆ।
ਅਪ੍ਰੈਲ ਵਿੱਚ ਜਦੋਂ ਅੰਮ੍ਰਿਤਪਾਲ ਸਿੰਘ ਫਰਾਰ ਸਨ, ਪੁਲਿਸ ਨੇ ਅਵਤਾਰ ਸਿੰਘ ਖੰਡਾ ਦੀ ਮਾਤਾ ਚਰਨਜੀਤ ਕੌਰ ਅਤੇ ਭੈਣ ਤੋਂ ਵੀ ਪੁੱਛਗਿੱਛ ਕੀਤੀ ਸੀ।
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਸੀ ਅਵਤਾਰ ਸਿੰਘ ਖੰਡਾ ਅਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਸਨ, ਜਿਸ ਕਾਰਨ ਉਨ੍ਹਾਂ ਨੇ ਅਮ੍ਰਿਤਪਾਲ ਸਿੰਘ ਦਾ ਪਤਾ ਲਗਾਉਣ ਲਈ ਅਵਤਾਰ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ।
ਖੰਡਾ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਵੀ ਜੁੜੇ ਹੋਏ ਸਨ।
ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ, “ਇਹ ਖਬਰ ਸੁਣ ਕੇ ਬੜਾ ਦੁੱਖ ਲੱਗਿਆ ਕਿ ਸਰਦਾਰ ਅਵਤਾਰ ਸਿੰਘ ਖੰਡਾ ਇਸ ਦੁਨੀਆਂ ਤੇ ਨਹੀ ਰਹੇ। ਅਵਤਾਰ ਸਿੰਘ ਖੰਡਾ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪਾਰਟੀ ਅਤੇ ਸਮੁਚੇ ਖਾਲਸਾ ਪੰਥ ਲਈ ਇੱਕ ਵੱਡਾ ਘਾਟਾ ਹੈ, ਸਿੱਖ ਸੰਘਰਸ਼ ਵਿੱਚ ਉਹਨਾਂ ਨੇ ਆਪਣਾ ਅਹਿਮ ਯੋਗਦਾਨ ਦਿੱਤਾ, ਉਹ 2011 ਤੋਂ ਇੰਗਲੈਂਡ ਵਿੱਚ ਰਹਿ ਰਹੇ ਸਨ।”
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)