ਸਾਬਕਾ ਵਿਧਾਇਕ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

Tuesday, Feb 28, 2023 - 06:24 PM (IST)

ਸਾਬਕਾ ਵਿਧਾਇਕ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਬੁਢਲਾਡਾ (ਬਾਂਸਲ) : ਸਾਬਕਾ ਵਿਧਾਇਕ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਦਿਆਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ 'ਚ ਮਾਨਯੋਗ ਅਦਾਲਤ ਵੱਲੋਂ ਡਰਾਈਵਰ ਅਤੇ ਭਜਾਉਣ ਚ ਮਦਦ ਕਰਨ ਵਾਲੇ 2 ਵਿਅਕਤੀਆਂ ਨੂੰ ਪੁਲਸ ਰਿਮਾਂਡ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਅਤੇ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਮੁਕੱਦਮੇ ਵਿੱਚ ਸ਼ਾਮਲ ਮੁੱਖ ਵਿਅਕਤੀ ਹਰਜਿੰਦਰ ਸਿੰਘ ਢੀਂਡਸਾ ਪੁੱਤਰ ਗੁਰਦੇਵ ਸਿੰਘ ਵਾਸੀ ਕੁਮਾਲੀ, ਥਾਣਾ ਵਡਿੰਆਲਾ ਜ਼ਿਲ੍ਹਾ ਫਤਿਹਗੜ੍ਹ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 8 ਵੱਖ-ਵੱਖ ਮਾਮਲੇ ਦਰਜ ਹਨ ਹਨ, ਜੋ ਇਰਾਦਾ-ਏ- ਕਤਲ, ਡਰਾਉਣ ਧਮਕਾਉਣ, ਲੜਾਈ ਝਗੜੇ ਆਦਿ ਧਾਰਾਵਾਂ ਅਧੀਨ ਦਰਜ ਹਨ। ਪੁਲਸ ਉਪਰੋਕਤ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਭਾਲ ਲਈ ਥਾਂ-ਥਾਂ 'ਤੇ ਛਾਪਾਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

ਦੂਸਰੇ ਪਾਸੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਜੁਰਮਪੇਸ਼ਾ ਅਜਿਹੇ ਲੋਕਾਂ ਨੂੰ ਨੱਥ ਪਾਉਣਾ ਸਮੇਂ ਦੀ ਮੁੱਖ ਲੋੜ ਹੈ। ਅੱਜ ਸਥਾਨਕ ਕਚਹਿਰੀ ਦੇ ਵਿਹੜੇ 'ਚ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਸਮਰਥਕ ਪਹੁੰਚਣੇ ਸ਼ੁਰੂ ਹੋ ਗਏ। ਵਰਣਨਯੋਗ ਹੈ ਕਿ ਹਲਕਾ ਬੁਢਲਾਡਾ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਦਫ਼ਤਰ ਵਿਖੇ ਬੰਦੀ ਬਣਾ ਕੇ, ਜਿੱਥੇ ਕੁੱਟਮਾਰ ਕੀਤੀ ਗਈ ਉੱਥੇ ਹੀ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ 50 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਪੁਲਸ ਨੇ ਸਾਬਕਾ ਵਿਧਾਇਕ ਦੇ ਬਿਆਨ ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਪੁਲਸ ਨੇ ਕੁਝ ਘੰਟਿਆਂ ਬਾਅਦ ਹੀ ਇਸ ਘਟਨਾ ਨਾਲ ਜੁੜੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News