ਨਾਬਾਲਗ ਨਾਲ ਬਦਫੈਲੀ ਦੇ ਦੋਸ਼ ’ਚ 20 ਸਾਲ ਦੀ ਸਜ਼ਾ

08/01/2022 11:33:59 AM

ਮਾਨਸਾ(ਜੱਸਲ) : ਸਥਾਨਕ ਮਾਣਯੋਗ ਫਾਸਟ ਟਰੈਕ ਕੋਰਟ ਵੱਲੋਂ ਇਕ ਵਿਅਕਤੀ ਨੂੰ ਨਾਬਾਲਗ ਨਾਲ ਬਦਫੈਲੀ ਕਰਨ ਦਾ ਦੋਸ਼ੀ ਮੰਨਦੇ ਹੋਏ 20 ਸਾਲ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਹੈ।ਜਾਣਕਾਰੀ ਅਨੁਸਾਰ ਸਾਲ 2021 ’ਚ ਇਕ ਨੌਜਵਾਨ ਨੇ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਥਾਣਾ ਝੁਨੀਰ ਦੀ ਪੁਲਸ ਵੱਲੋਂ ਪੀੜਤ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਦੇ ਵਿਰੁੱਧ ਧਾਰਾ 377 ਆਈ. ਪੀ. ਸੀ., ਪੋਕਸੋ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਸੁਣਵਾਈ ਦੇ ਲਈ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਮੈਡਮ ਮਨਜੋਤ ਕੌਰ ਫਾਸਟ ਟਰੈਕ ਕੋਰਟ ਮਾਨਸਾ ਨੇ ਸਰਕਾਰੀ ਵਕੀਲ ਜਸਵੀਰ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਉਕਤ ਮਨਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ 20 ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto