ਆਰਥਿਕ ਤੰਗੀ ਤੋਂ ਪਰੇਸ਼ਾਨ 22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

08/05/2022 6:02:29 PM

ਸਰਦੂਲਗੜ੍ਹ (ਚੋਪੜਾ) : ਪੰਜਾਬ 'ਚ ਜਿਸ ਕਦਰ ਮੰਹਿਗਾਈ, ਬੇਰੁਜ਼ਗਾਰ ਅਤੇ ਕ੍ਰਾਈਮ ਨੇ ਪੈਰ ਪਸਾਰੇ ਹੋਏ ਹਨ, ਉਸ ਕਾਰਨ ਕੋਈ ਨਾ ਕੋਈ ਰੋਜ਼ ਆਪਣਾ ਜਾਨ ਤਿਆਗ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਕਸਬਾ ਫੱਤਾ ਮਾਲੋਕਾ ਤੋਂ ਸਾਹਮਣੇ ਆਇਆ ਹੈ। ਸਥਾਨਕ ਕਸਬੇ ਦੇ ਵਾਸੀ ਮਜ਼ਦੂਰ ਨੌਜਵਾਨ ਵੀਰਾ ਸਿੰਘ (22) ਪੁੱਤਰ ਬਿੰਦਰ ਸਿੰਘ ਵੱਲੋਂ ਆਰਥਿਕ ਤੰਗੀ ਕਰਕੇ ਭਾਖੜਾ ਨਹਿਰ ਕੋਲ ਖ਼ਤਾਨਾ ਵਿਚ ਦਰੱਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਵੀ ਪੜ੍ਹੋ- ਸੰਗਰੂਰ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਮਾਨ ਨੇ ਕਹੀਆਂ ਅਹਿਮ ਗੱਲਾਂ

ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਮੁਤਾਬਕ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਉਨ੍ਹਾਂ ਦਾ ਪੁੱਤਰ ਵੀਰਾ ਸਿੰਘ ਵੀ ਉਸ ਦੇ ਨਾਲ ਮਜ਼ਦੂਰੀ ਕਰਦਾ ਸੀ। ਕੰਮ-ਕਾਜ ਚੰਗਾ ਨਾ ਹੋਣ ਕਾਰਨ ਉਨ੍ਹਾਂ ਸਿਰ 'ਤੇ ਕਰਜ਼ਾ ਚੜ੍ਹ ਗਿਆ ਸੀ। ਥੋੜੇ ਸਮੇਂ ਪਹਿਲਾਂ ਉਨ੍ਹਾਂ ਦਾ ਆਪਣਾ ਮਕਾਨ ਵਿੱਕ ਗਿਆ ਸੀ ਅਤੇ ਹੁਣ ਉਹ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ। ਕਰਜ਼ੇ ਅਤੇ ਆਰਥਿਕ ਤੰਗੀ ਕਰਕੇ ਵੀਰਾ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕ ਲਿਆ। ਇਸ ਸਬੰਧੀ ਤਫਤੀਸ਼ ਅਫ਼ਸਰ ਸਹਾਇਕ ਥਾਣੇਦਾਰ ਕਮਲਪ੍ਰੀਤ ਸ਼ਰਮਾ ਨੇ ਦੱਸਿਆ ਕਿ ਪੁਲਸ ਥਾਣਾ ਝੂਨੀਰ ਵਿਖੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ ਅਤੇ ਮਜਦੂਰ,ਕਿਸਾਨ ਜਥੇਬੰਧੀਆਂ ਨੇ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ ਪੀੜਤ ਪਰਿਵਾਰ ਨੂੰ ਤਰੁੰਤ ਆਰਥਿਕ ਸਹਾਇਤਾ ਦਿੱਤੀ ਜਾਵੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News