ਬਰੇਟਾ 'ਚ ਵੱਡੀ ਮਾਤਰਾ 'ਚ ਲਾਹਨ ਅਤੇ ਨਾਜਾਇਜ ਸ਼ਰਾਬ ਸਮੇਤ 3 ਗ੍ਰਿਫ਼ਤਾਰ
Monday, May 22, 2023 - 05:40 PM (IST)

ਬਰੇਟਾ (ਬਾਂਸਲ) : ਸਥਾਨਕ ਪੁਲਸ ਵੱਲੋਂ ਵੱਡੀ ਗਿਣਤੀ ਵਿੱਚ ਸ਼ਰਾਬ ਅਤੇ ਲਾਹਨ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਬੂਟਾ ਸਿੰਘ ਦੱਸਿਆ ਕਿ ਏ. ਐੱਸ. ਆਈ. ਜਗਮੇਲ ਸਿੰਘ ਨੇ ਸਰਬਜੀਤ ਸਿੰਘ ਪੁੱਤਰ ਦੇਵ ਸਿੰਘ ਵਾਸੀ ਕਾਹਨਗੜ੍ਹ ਤੋਂ 50 ਲੀਟਰ ਲਾਹਨ ਅਤੇ ਹੌਲਦਾਰ ਕੁਲਦੀਪ ਸਿੰਘ ਨੇ ਇਕਬਾਲ ਸਿੰਘ, ਸਤਿਗੁਰ ਸਿੰਘ ਬਹਾਦਰਪੁਰ ਤੋਂ 24 ਬੋਤਲਾ ਨਾਜਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਮੇਤ ਬਰਾਮਦ ਕਰਦਿਆਂ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੱਖੂ 'ਚ ਵੱਡੀ ਵਾਰਦਾਤ, ਦਰਗਾਹ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਮਾਨਸਾ ਡਾ. ਨਾਨਕ ਸਿੰਘ ਦੀ ਯੋਗ ਅਗਵਾਈ ਹੇਠ ਇਸ ਮੁਹਿੰਮ ਤਹਿਤ ਉਨ੍ਹਾਂ ਜਿੱਥੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਵਿਰੋਧੀਆਂ 'ਤੇ ਹਮਲਾ ਕਰਨ ਦੀ ਫਿਰਾਕ 'ਚ ਸਨ ਮੁਲਜ਼ਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।