ਬੱਚੇ ਦੀ ਮੌਤ ਦਾ ਮਾਮਲਾ ਗਰਮਾਇਆ, ਪ੍ਰਸ਼ਾਸਨ ਨਾਲ ਹੋਈ ਗੱਲਬਾਤ ਰਹੀ ਬੇਸਿੱਟਾ, ਆਪਣੀਆਂ ਮੰਗਾਂ ''ਤੇ ਅੜਿਆ ਪਰਿਵਾਰ

01/23/2023 1:41:06 PM

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਜੀਵਨ ਕਾਲੋਨੀ ’ਚ 6 ਸਾਲਾ ਬੱਚਾ ਨਿਕਾਸੀ ਲਈ ਬਣੇ ਟੋਭੇ ’ਚ ਡੁੱਬ ਕੇ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਐੱਸ. ਡੀ. ਐੱਮ. ਬੁਢਲਾਡਾ ਅਤੇ ਡੀ. ਐੱਸ. ਪੀ. ਨਵਨੀਤ ਕੌਰ ਗਿੱਲ ਨੇ ਧਰਨਾਕਾਰੀਆਂ ਦੀ ਇਕ 6 ਮੈਂਬਰੀ ਟੀਮ ਨਾਲ ਗੱਲਬਾਤ ਕੀਤੀ ਗਈ ਜੋ ਬੇਸਿੱਟਾ ਰਹੀ।

ਇਹ ਵੀ ਪੜ੍ਹੋ- ਪਾਕਿ ਤੋਂ ਡਰੋਨ ਰਾਹੀਂ ਹੈਰੋਇਨ ਤੇ ਹਥਿਆਰ ਮੰਗਵਾਉਣ ਵਾਲਿਆਂ ਦੀ ਹੋਈ ਪਛਾਣ, ਫਿਰੋਜ਼ਪੁਰ ਪੁਲਸ ਨੇ ਸ਼ੁਰੂ ਕੀਤੀ ਛਾਪੇਮਾਰੀ

ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪੀੜਤ ਪਰਿਵਾਰ ਦੇ ਮੈਂਬਰ ਨੂੰ 10 ਲੱਖ ਰੁਪਏ, ਨੌਕਰੀ, ਕਾਲੋਨੀ ’ਚ ਸੀਵਰੇਜ ਦੀਆਂ ਪਾਈਪਾਂ ਪਾਉਣਾ ਅਤੇ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਉਥੇ ਪੀੜਤ ਪਰਿਵਾਰ ਨੂੰ 3 ਲੱਖ ਰੁਪਏ ਦੀ ਰਾਸ਼ੀ, ਨਗਰ ਕੌਂਸਲ ’ਚ ਨੌਕਰੀ ਸੰਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ ਜੋ 6 ਮੈਂਬਰ ਕਮੇਟੀ ਨੇ ਠੁਕਰਾ ਦਿੱਤਾ।

ਇਹ ਵੀ ਪੜ੍ਹੋ- ਛਪੇ ਰਹਿ ਗਏ ਵਿਆਹ ਦੇ ਕਾਰਡ, ਕਰਜ਼ਾ ਚੁੱਕ ਕੈਨੇਡਾ ਭੇਜੀ ਮੰਗੇਤਰ ਦੇ ਸੁਨੇਹੇ ਨੇ ਮੁੰਡੇ ਨੂੰ ਕੀਤਾ ਕੱਖੋਂ ਹੌਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News