ਕਰਜ਼ੇ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਪੀ ਜੀਵਨ ਲੀਲਾ ਕੀਤੀ ਖ਼ਤਮ
Thursday, Oct 06, 2022 - 08:48 PM (IST)

ਬਰੇਟਾ (ਬਾਂਸਲ) : ਸਥਾਨਕ ਸ਼ਹਿਰ ਅੰਦਰ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਆਤਮ ਹੱਤਿਆ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਰਘੂਵੀਰ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ (45) ਪੁੱਤਰ ਮੇਘ ਸਿੰਘ ਵਾਸੀ ਬਰੇਟਾ ਨੇ ਜ਼ਹਿਰੀਲੀ ਦਵਾਈ ਪੀ ਲਈ, ਜੋ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ’ਤੇ ਤਕਰੀਬਨ 4-5 ਲੱਖ ਦਾ ਕਰਜ਼ਾ ਸੀ। ਜਿਸ ਦੀ ਸ਼ਾਮ 7 ਵਜੇ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਜਾਇਆ ਮਹੱਲਾ, ਖ਼ਾਲਸਾਈ ਰੰਗ 'ਚ ਰੰਗਿਆ ਮਾਹੌਲ
ਇਸੇ ਦੋ ਬੱਚੇ ਲੜਕੀ-ਲੜਕਾ ਤੇ ਤਕਰੀਬੜ ਸਵਾ ਦੋ ਕਿੱਲੇ ਜ਼ਮੀਨ ਹੈ । ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਅਧੀਨ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ।