ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਤੋਂ ਵੱਧ ਦੀ ਠੱਗੀ, ਪੁਲਸ ਨੇ ਦਰਜ ਕੀਤਾ ਮਾਮਲਾ

Sunday, Apr 18, 2021 - 02:32 PM (IST)

ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਤੋਂ ਵੱਧ ਦੀ ਠੱਗੀ, ਪੁਲਸ ਨੇ ਦਰਜ ਕੀਤਾ ਮਾਮਲਾ

ਬਠਿੰਡਾ (ਸੁਖਵਿੰਦਰ)- ਕੋਤਵਾਲੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਮਨਦੀਪ ਸਿੰਘ ਵਾਸੀ ਜਲਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਲਈ ਸ਼ਰਨਜੀਤ ਸਿੰਘ ਵਾਸੀ ਪਟਿਆਲਾ ਨੂੰ 15,50,000 ਹਜ਼ਾਰ ਰੁਪਏ ਦਿੱਤੇ ਸਨ।

ਉਕਤ ਨੇ ਦੱਸਿਆ ਕਿ ਇਸ ਤੋਂ ਬਾਅਦ ਨਾ ਤਾਂ ਮੁਲਜ਼ਮ ਨੇ ਉਸ ਦਾ ਵੀਜ਼ਾ ਲਗਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਿਸ ਕੀਤੇ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੜਤਾਲ ਕਰਨ ਤੋਂ ਬਾਅਦ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।


author

Gurminder Singh

Content Editor

Related News