ਹਾਦਸੇ ’ਚ ਵਿਅਕਤੀ ਦੀ ਮੌਤ ’ਚ ਅਣਪਛਾਤੇ ਨਾਮਜ਼ਦ
Thursday, Dec 19, 2024 - 05:59 PM (IST)
ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਰਾਮਸ਼੍ਰੀ ਪਤਨੀ ਰਾਮਨਾਥ ਸ਼ੰਖਵਾਰ ਵਾਸੀ ਐੱਨ.ਐੱਫ.ਐੱਲ. ਨੇ ਪੁਲਸ ਨੂੰ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਲੜਕਾ ਨਵੀਨ ਸ਼ੰਖਵਾਰ (33) ਸਕੂਟਰ ’ਤੇ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।