ਪਤਨੀ ਅਤੇ ਧੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

07/27/2022 2:29:07 PM

ਤਲਵੰਡੀ ਸਾਬੋ (ਮੁਨੀਸ਼) : ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਆਪਣੀ ਪਤਨੀ ਅਤੇ 6 ਸਾਲਾ ਦੀ ਧੀ ਦਾ ਦੋਹਰਾ ਕਤਲ ਕਰਨ ਵਾਲਾ ਮੁੱਖ ਦੋਸ਼ੀ ਨੂੰ ਤਲਵੰਡੀ ਸਾਬੋ ਪੁਲਸ ਨੇ ਕਾਬੂ ਕਰ ਲਿਆ ਹੈ ਜਦਕਿ ਪੁਲਸ ਵੱਲੋਂ ਉਸ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਾਬੂ ਕਰਨ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਤਲਵੰਡੀ ਸਾਬੋ 'ਚ ਵੱਡੀ ਵਾਰਦਾਤ: ਪਤੀ ਨੇ ਪਤਨੀ ਅਤੇ ਧੀ ਦਾ ਕੀਤਾ ਕਤਲ, ਪੁੱਤ ਨੇ ਭੱਜ ਕੇ ਬਚਾਈ ਜਾਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਤਿਉਣਾ ਪੁਜਾਰੀਆਂ ਵਿਖੇ ਸ਼ਰਾਬ ਦੇ ਆਦੀ ਵਿਅਕਤੀ ਨੇ ਸਵੇਰ ਸਮੇਂ ਆਪਣੀ ਪਤਨੀ ਅਤੇ 6 ਸਾਲਾ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਜਿਸ ਵਿੱਚ ਪੁਲਸ ਨੇ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ ਵਾਸੀ ਕਰਾਈਵਾਲਾ (ਮੁਕਤਸਰ ਸਾਹਿਬ) ਦੇ ਬਿਆਨ 'ਤੇ ਮ੍ਰਿਤਕਾ ਦੇ ਪਤੀ ਅਮਰਜੀਤ ਸਿੰਘ ਉਰਫ਼ ਅਮਰਾ ਅਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਜਿਸ ਵਿੱਚ ਪੁਲਸ ਨੇ ਕਾਰਵਾਈ ਕਰਦੇ ਹੋਏ ਹੁਣ ਮੁੱਖ ਦੋਸ਼ੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਦੋਸ਼ੀ ਦੇ ਮਾਤਾ-ਪਿਤਾ ਦੀ ਭਾਲ 'ਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ । 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Simran Bhutto

Content Editor

Related News