ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਆਖੀਆਂ ਇਹ ਗੱਲਾਂ
Tuesday, Jan 10, 2023 - 11:58 AM (IST)

ਤਲਵੰਡੀ ਸਾਬੋ (ਮੁਨੀਸ਼) : ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਬੀਤੇ ਦਿਨ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨਾਂ ’ਚ ਵੀ ਮੱਥਾ ਟੇਕਿਆ। ਤਖ਼ਤ ਸਾਹਿਬ ਪੁੱਜਣ ’ਤੇ ਭਾਜਪਾ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਦਿਨ-ਬ-ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਕਾਰਨ ਅੱਜ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਸੂਬੇ ’ਚ ਅਮਨ ਸ਼ਾਂਤੀ ਦੀ ਬਹਾਲੀ ਲਈ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ ਜੇਲ੍ਹ ’ਚ ਬੰਦ ਹਵਾਲਾਤੀ ਦਾ ਵੱਡਾ ਕਾਰਾ, ਇੰਝ ਹੋਇਆ ਫਰਾਰ ਕਿ ਜੇਲ੍ਹ ਪ੍ਰਸ਼ਾਸਨ ਦੇ ਉੱਡੇ ਹੋਸ਼
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਕਤਲੋਗਾਰਤ ਮਚੀ ਹੋਈ ਹੈ ਅਤੇ ਵਪਾਰੀਆਂ ਨੂੰ ਫਿਰੌਤੀਆਂ ਲਈ ਆਉਂਦੇ ਫੋਨਾਂ ਕਾਰਣ ਸੂਬੇ ਦੇ ਉਦਯੋਗ ਦੂਜੇ ਸੂਬਿਆਂ ਵੱਲ ਜਾ ਰਹੇ ਹਨ। ਫਗਵਾੜਾ ਵਿਖੇ ਇਕ ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸੂਬੇ ਦੀ ਪੁਲਸ ਤੱਕ ਸੁਰੱਖਿਅਤ ਨਹੀਂ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਰਗਾ ਚਾਹੀਦਾ ਹੈ, ਜੋ ਅਪਰਾਧੀਆਂ ਨੂੰ ਸਖ਼ਤੀ ਨਾਲ ਨੱਥ ਪਾ ਸਕੇ। ਇਕ ਸਵਾਲ ਦੇ ਜਵਾਬ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚਮੁੱਚ ਈਮਾਨਦਾਰ ਹੈ ਤਾਂ ਸਰਾਰੀ ਦੇ ਕਰੀਬ 6 ਮਹੀਨਿਆਂ ਦੇ ਕਾਰਜਕਾਲ ਦੀ ਜਾਂਚ ਕਰਵਾਈ ਜਾਵੇ।
ਇਹ ਵੀ ਪੜ੍ਹੋ- ਕੱਪੜੇ ਲੈਣ ਆਈ ਮਹਿਲਾ ਇੰਸਪੈਕਟਰ ਨਾਲ ਦਰਜੀ ਨੇ ਕੀਤਾ ਵੱਡਾ ਕਾਂਡ, ਸੂਟ ਬਦਲਦੀ ਦੀ ਬਣਾਈ ਵੀਡੀਓ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।