ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ (ਵੀਡੀਓ)

11/15/2018 4:44:22 PM

ਤਲਵੰਡੀ ਸਾਬੋ (ਮਨੀਸ਼ ਗਰਗ)—ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖਤ ਸ਼ਰੀ ਦਮਦਮਾ ਸਾਹਿਬ 'ਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਖਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਲਿਖਣਸਾਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਕੀਤੇ ਪ੍ਰਕਾਸ਼ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਸ਼ਾਮਲ ਹੋਈ ਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।


Shyna

Content Editor

Related News