ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

08/20/2020 2:24:26 PM

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਖੇਤ ਮਜ਼ਦੂਰ ਸਭਾ ਦੇ ਆਗੂ ਲਛਮਣ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਜੋ ਕਿ ਬੀਤੇ ਕੱਲ੍ਹ ਬਠਿੰਡਾ ਵਿਖੇ ਵਕੀਲਾਂ ਤੋਂ ਰਾਏ ਲੈਣ ਆਏ ਸੀ। ਕਿਉਂਕਿ ਉਨ੍ਹਾਂ ਦੇ ਪਿੰਡ 'ਚ ਇਕ ਕੁੜੀ ਨਾਲ ਰੇਪ ਹੋਇਆ ਸੀ।

ਇਸ ਦੇ ਚੱਲਦੇ ਉਹ ਵਕੀਲ ਤੋਂ ਰਾਏ ਲੈਣ ਆਏ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਹੀ ਗ੍ਰਿਫਤਾਰ ਕਰ ਲਿਆ। ਪੁਲਸ ਪ੍ਰਸ਼ਾਸਨ ਵਲੋਂ ਬਲਾਤਕਾਰ ਕਰਨ ਵਾਲਿਆਂ ਨੂੰ ਨਹੀਂ ਫੜਿਆ ਸਗੋਂ ਜੋ ਇਨਸਾਫ ਦੁਆਉਣ ਵਾਲਾ ਵਿਅਕਤੀ ਸੀ ਲਛਮਣ ਸਿੰਘ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕਿਉਂਕਿ ਅੱਜ ਵੀ ਤਰੀਕ ਨੂੰ ਲੰਬੀ ਥਾਣੇ ਵਿਖੇ ਜਥੇਬੰਦੀ ਵਲੋਂ ਧਰਨਾ ਲਾਉਣਾ ਸੀ ਉਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਇਹ ਧਰਨਾ ਥਾਣੇ ਦੇ ਬਾਹਰਨ ਨਾ ਲਾ ਸਕੇ। ਸਰਕਾਰ ਉਨ੍ਹਾਂ ਨੂੰ ਸ਼ਹਿ ਦੇ ਰਹੀ ਹੈ ਬਲਾਤਕਾਰ ਕਰਨ ਵਾਲੇ ਗੁੰਡਿਆਂ ਨੂੰ ਇਸ ਦੇ ਚੱਲਦੇ ਅੱਜ ਅਸੀਂ ਵੱਖ-ਵੱਖ ਪੰਜਾਬ ਦੀਆਂ ਜਥੇਬੰਦੀਆਂ ਵਲੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਮੂਹਰੇ ਤਾਂ ਨਾ ਲਾਇਆ। ਇਸ ਤੋਂ ਬਾਅਦ ਅਸੀਂ ਲੰਬੀ ਥਾਣੇ ਵਿਖੇ ਘਿਰਾਓ ਕਰਨ ਜਾ ਰਹੇ ਹਾਂ, ਜੇਕਰ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਲਛਮਣ ਸਿੰਘ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਅਸੀਂ ਤਿੱਖਾ ਸੰਘਰਸ਼ ਕਰਾਂਗੇ।


Shyna

Content Editor

Related News